ਪੰਜਾਬ

ਸੁਖਬੀਰ ਬਾਦਲ ਨੇ ਅਕਾਲੀ ਦਲ ਨੂੰ ਕੀਤਾ ਖੇਰੂ ਖੇਰੂ : ਰਾਜਾ ਵੜਿੰਗ
ਚੰਡੀਗੜ੍ਹ, 5 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ, ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਖਬੀਰ ਬਾਦਲ ਦੇ ਸਪੱਸ਼ਟੀਕਰਨ ਦੇ ਜਨਤਕ ਹੋਣ ਤੋਂ ਬਾਅਦ ਅਕਾਲੀ ਦਲ ਉੱਤੇ ਨਿਸ਼ਾਨਾ ਸਾਧਿਆ। ਰਾਜਾ ਵੜਿੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਖ਼ਤਮ ਹੋ ਜਾਵੇਗਾ ਤੇ ਨਵਾਂ ਬਾਦਲ ਸਾਹਮਣੇ ਆਵੇਗਾ। ਸ਼੍ਰੋਮਣੀ ਅਕਾਲੀ ਦਲ ਨੂੰ ਸੁਖਬੀਰ ਬਾਦਲ ਨੇ ਕੁਰਸੀ ਤੇ ਪਰਿਵਾਰਵਾਦ ਖਾਤਿਰ ਪਾਰਟੀ ਨੂੰ ਖੇਰੂੰ-ਖੇਰੂੰ ਕਰ ਦਿੱਤਾ। ਜਿਹੜੇ ਅਕਾਲੀ ਦਲ ਦੇ ਆਗੂ ਮਿੰਨਤਾ ਕਰਕੇ ਵਾਪਿਸ ਲੈ ਕੇ ਆਏ ਸੀ, ਹੁਣ....
ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼, 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ
ਪਾਕਿਸਤਾਨੀ ਤਸਕਰ ਰਾਣਾ ਦਿਆਲ ਨਾਲ ਸਿੱਧੇ ਸੰਪਰਕ ਵਿੱਚ ਸੀ ਗ੍ਰਿਫਤਾਰ ਕੀਤਾ ਮੁਲਜ਼ਮ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁੰਨ ਨੂੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।....
ਰਾਮਪੁਰਾ ਫੂਲ 'ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ
ਰਾਮਪੁਰਾ ਫੂਲ, 4 ਅਗਸਤ 2024 : ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਕਸਬਾ ਰਾਮਪੁਰਾ ਫੂਲ 'ਚ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਨੇ ਬੜੀ ਮੁਸ਼ਕਲ ਨਾਲ ਟਿੱਪਰ ਹੇਠੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਕੱਢੀਆਂ। ਇਕ ਨੌਜਵਾਨ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਸਮਾਜ ਸੇਵੀ ਸੰਦੀਪ ਵਰਮਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਤਵਾਰ ਸ਼ਾਂਮ ਕਰੀਬ ਚਾਰ ਵਜੇ ਬਰਨਾਲਾ ਸਾਇਡ ਤੋਂ ਬਠਿੰਡਾ ਵੱਲ ਜਾ ਰਹੀ ਚਿੱਟੇ ਰੰਗ ਦੀ ਆਈ-20 ਕਾਰ ਪੀਬੀ 03....
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ‘ਚ 44 ਫ਼ੀਸਦ ਵਾਧਾ; ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਮਿਸਾਲ ਬਣ ਕੇ ਉੱਭਰਿਆ
ਇਕੱਲੇ ਮੁਕਤਸਰ ਜ਼ਿਲ੍ਹੇ ਵਿੱਚ 78,468 ਏਕੜ ਰਕਬਾ ਸਿੱਧੀ ਬਿਜਾਈ ਹੇਠ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ਮਿਲਣਗੇ 1500 ਰੁਪਏ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 4 ਅਗਸਤ 2024 : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 44 ਫ਼ੀਸਦ ਵਾਧਾ ਹੋਇਆ ਹੈ। ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਦੀ ਵਰਤੋਂ ਕਰਦਿਆਂ ਇਸ ਸਾਲ 2.48....
ਅਪ੍ਰੇਸ਼ਨ ਸੀਲ-7, ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ, 10 ਸਰਹੱਦੀ ਜ਼ਿਲ੍ਹਿਆਂ ਦੇ 91 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ
ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ ; ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦੀ ਤਸਕਰੀ ਰੋਕਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 91 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ ਅਪ੍ਰੇਸ਼ਨ ਦੌਰਾਨ ਪਟਿਆਲਾ ਪੁਲਿਸ ਨੇ ਖੇਪ ਪਹੁੰਚਾਉਣ ਜਾ ਰਹੇ ਰਾਜਸਥਾਨ-ਅਧਾਰਤ ਹਥਿਆਰ ਤਸਕਰ ਨੂੰ ਕੀਤਾ ਕਾਬੂ, ਚਾਰ ਪਿਸਤੌਲ ਬਰਾਮਦ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਉਪਰੰਤ 14 ਐਫਆਈਆਰ ਕੀਤੀਆਂ ਦਰਜ, 431 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ....
ਕੋਟਗੁਰੂ ਪਿੰਡ ‘ਚੋ ਲੰਘਦੇ ਸੂਏ ‘ਚੋ ਮਿਲੀਆਂ ਦੋ ਲਾਸ਼ਾਂ, ਪੁਲਿਸ ਵੱਲੋਂ ਜਾਂਚ ਸ਼ੁਰੂ
ਬਠਿੰਡਾ, 03 ਅਗਸਤ 2024: ਬਠਿੰਡਾ ਦੇ ਪਿੰਡ ਕੋਟਗੁਰੂ ‘ਚੋ ਲੰਘਦੇ ਇੱਕ ਸੂਏ ਵਿੱਚੋਂ ਦੋ ਨੌਜਵਾਨ ਲੜਕਾ-ਲੜਕੀ ਦੀਆਂ ਲਾਸ਼ਾਂ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਵਾਲਾ ਮਾਹੌਲ ਬਣਿਆ ਹੋਇਆ ਹੈ। ਇਸ ਬਾਰੇ ਪਤਾ ਲੱਗਣ ਤੇ ਸਹਾਰਾ ਜਨਸੇਵਗਾ ਦੀ ਟੀਮ ਅਤੇ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਸਹਾਰਾ ਟੀਮ ਦੀ ਸਹਾਇਤਾ ਨਾਲ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ।ਪੁਲਿਸ ਅਨੁਸਾਰ ਦੋਵੇਂ....
ਜ਼ਿਲ੍ਹਾ ਅਦਾਲਤ ’ਚ IRS ਅਫ਼ਸਰ ਦਾ ਗੋਲੀਆਂ ਮਾਰ ਕੇ ਕਤਲ, ਮੁਅੱਤਲ AIG ਨੇ ਆਪਣੇ ਜਵਾਈ ’ਤੇ ਕੀਤੀ ਫਾਇਰਿੰਗ
ਚੰਡੀਗੜ੍ਹ, 3 ਅਗਸਤ 2024 : ਪੰਜਾਬ ਪੁਲਿਸ ਦੇ ਮੁਅੱਤਲ ਏਆਈਜੀ ਸਹੁਰੇ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਭਾਰਤੀ ਮਾਲ ਸੇਵਾ (ਆਈਆਰਐਸ) ਅਧਿਕਾਰੀ ਦੇ ਜਵਾਈ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਉਹ ਇਸ ਮਾਮਲੇ ਦੀ ਸੁਣਵਾਈ ਲਈ ਅਦਾਲਤ ਪੁੱਜੇ ਸਨ। ਪੁਲਿਸ ਨੇ ਮੁਲਜ਼ਮ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ। ਚੰਡੀਗੜ੍ਹ ’ਚ ਦੇ ਜਿਲ੍ਹਾ....
ਮੋਦੀ ਨਹੀਂ ਚਾਹੁੰਦੇ ਦੇਸ਼ ਦੀ ਅਗਵਾਈ ਕੋਈ ਹੋਰ ਕਰੇ, ਵਿਦੇਸ਼ ਜਾਣ ਦੀ ਇਜਾਜ਼ਤ ਨਾ ਮਿਲਣ 'ਤੇ ਮੁੱਖ ਮੰਤਰੀ ਮਾਨ ਦਾ  ਬਿਆਨ
ਚੰਡੀਗੜ੍ਹ, 3 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੈਰਿਸ ਓਲੰਪਿਕ ਦੌਰੇ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਵਿਵਾਦ ਵਧ ਗਿਆ ਹੈ। ਮੁੱਖ ਮੰਤਰੀ ਮਾਨ ਹਾਕੀ ਟੀਮ ਨੂੰ ਉਤਸ਼ਾਹਿਤ ਕਰਨ ਲਈ ਉਥੇ ਜਾ ਰਹੇ ਸਨ ਪਰ ਕੇਂਦਰ ਸਰਕਾਰ ਨੇ ਇਸ ਲਈ ਸਿਆਸੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਸੀਐਮ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਦੋਸ਼ ਲਗਾਇਆ ਕਿ ਉਹ ਨਹੀਂ ਚਾਹੁੰਦੇ ਕਿ ਦੇਸ਼ ਦੀ ਅਗਵਾਈ ਕੋਈ ਹੋਰ ਕਰੇ। ਇਸ ਕਾਰਨ ਉਨ੍ਹਾਂ ਦੀ ਪੈਰਿਸ ਯਾਤਰਾ ਨੂੰ ਮਨਜ਼ੂਰੀ ਨਹੀਂ....
ਪੰਜਾਬ ‘ਚ 3,300 ਕਰੋੜ ਰੁਪਏ ਦੇ ਤਿੰਨ ਕੌਮੀ ਰਾਜਮਾਰਗ ਪ੍ਰਾਜੈਕਟ ਰੱਦ
ਚੰਡੀਗੜ੍ਹ: 2 ਅਗਸਤ 2024 : ਪੰਜਾਬ ਦੇ ਤਿੰਨ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਨੂੰ ਬੰਦ ਕਰਨ ਦੀ ਆਵਾਜ਼ ਵੀ ਸੰਸਦ ਵਿੱਚ ਉਠਾਈ ਗਈ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਉਠਾਏ ਸਵਾਲਾਂ 'ਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਖੁਦ ਇਸ 'ਤੇ ਭਾਰਤ ਸਰਕਾਰ ਦਾ ਪੱਖ ਪੇਸ਼ ਕਰਨਾ ਪਿਆ। ਕੇਂਦਰ ਸਰਕਾਰ ਦਾ ਰਾਜ ਸਭਾ ਵਿੱਚ ਕਹਿਣਾ ਹੈ ਕਿ ਜ਼ਮੀਨ ਐਕਵਾਇਰ ਵਿੱਚ ਮੁਸ਼ਕਲਾਂ ਕਾਰਨ ਇਹ ਪ੍ਰਾਜੈਕਟ ਰੁਕੇ ਹੋਏ ਹਨ। ਪੰਜਾਬ ਦੇ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਦੇ ਇੱਕ....
ਰਿਕਾਰਡ ਪਲਾਂਟ ਲੋਡ ਫੈਕਟਰ ‘ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 2 ਅਗਸਤ 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਗੁਰੂ ਅਮਰਦਾਸ ਥਰਮਲ ਪਲਾਂਟ (ਜੀ.ਏ.ਟੀ.ਪੀ.), ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਰੀਦਿਆ ਹੈ, ਰਿਕਾਰਡ ਪਲਾਂਟ ਲੋਡ ਫੈਕਟਰ (ਪੀ.ਐਲ.ਐਫ) 'ਤੇ ਚੱਲ ਰਿਹਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਨੇ ਕਿਹਾ ਕਿ ਥਰਮਲ ਪਲਾਂਟ ਨੇ ਜੁਲਾਈ, 2024 ਵਿੱਚ ਲਗਭਗ 89.7 ਪ੍ਰਤੀਸ਼ਤ ਦੇ ਪੀ.ਐਲ.ਐਫ ਨਾਲ 327 ਮਿਲੀਅਨ ਯੂਨਿਟ....
ਅੰਮ੍ਰਿਤਸਰ ਪੁਲਿਸ ਨੇ 3.5 ਕਿਲੋ ਹੈਰੋਇਨ, 1 ਲੱਖ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਮੇਤ ਨਸ਼ਾ ਤਸਕਰ ਗ੍ਰਿਫਤਾਰ  
ਅੰਮ੍ਰਿਤਸਰ, 1 ਅਗਸਤ 2024 : ਅੰਮ੍ਰਿਤਸਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਛੇਹਰਟਾ ਥਾਣਾ ਪੁਲਸ ਨੇ ਵੀਰਵਾਰ ਨੂੰ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 3.5 ਕਿਲੋ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮ ਦਾ ਨਾਂ ਗੁਰਮੇਜ ਸਿੰਘ ਉਰਫ ਮੇਜਾ ਹੈ ਅਤੇ ਉਹ ਭਿੰਡੀਸੈਦਾ ਦਾ ਰਹਿਣ ਵਾਲਾ ਹੈ। ਇਸ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਨਸ਼ਾ ਤਸਕਰੀ ਅਤੇ ਪਾਕਿਸਤਾਨੀ ਨਾਗਰਿਕ ਨੂੰ ਆਪਣੇ ਘਰ ਰੱਖਣ....
ਏਸੀਪੀ ਨਿਰਦੋਸ਼ ਕੌਰ 'ਤੇ ਰਿਸ਼ਵਤ ਲੈਣ ਦਾ ਦੋਸ਼- ਵਿਜੀਲੈਂਸ ਨੇ ਕੀਤੀ ਗ੍ਰਿਫਤਾਰ
ਵਿਆਹ ਸਬੰਧੀ ਝਗੜੇ ਨੂੰ ਸੁਲਝਾਉਣ ਲਈ ਪਹਿਲਾਂ ਲਏ ਸੀ 30,000 ਰੁਪਏ ਚੰਡੀਗੜ੍ਹ, 1 ਅਗਸਤ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਿਰਦੋਸ਼ ਕੌਰ, ਸਹਾਇਕ ਕਮਿਸ਼ਨਰ ਆਫ ਪੁਲਿਸ (ਏ.ਸੀ.ਪੀ.) ਵਿਮੈਨ ਸੈੱਲ, ਲੁਧਿਆਣਾ ਅਤੇ ਉਸਦੇ ਰੀਡਰ ਬੇਅੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੀ ਕੋਸ਼ਿਸ਼ ਕਰਦਿਆਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ....
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਹੋਣ ਲਈ ਸੁਖਦੇਵ ਸਿੰਘ ਢੀਂਡਸਾ ਨੂੰ ਬਰਖਾਸਤ ਕੀਤਾ
ਅਨੁਸ਼ਾਸ਼ਨ ਕਮੇਟੀ ਦਾ ਕਹਿਣਾ ਹੈ ਕਿ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਅਤੇ ਵੰਡਣ ਦੀ ਸਾਜਿਸ਼ ’ਚ ਸ਼ਾਮਲ ਸੀ ਕਿਹਾ ਕਿ ਅਨੁਸਾਸ਼ਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਬਰਖਾਸਤ ਆਗੂ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਉਣ ਲਈ ਆਜ਼ਾਦ ਹਨ ਅਤੇ ਜ਼ੋਰ ਦੇ ਕੇ ਕਿਹਾ ਕਿ ਵਰਕਿੰਗ ਕਮੇਟੀ ਦੇ 98 ਫੀਸਦੀ ਮੈਂਬਰਾਂ ਨੇ ਸ. ਬਾਦਲ ਦੀ ਅਗਵਾਈ ਹੇਠ ਵਿਸ਼ਵਾਸ਼ ਜਤਾਇਆ ਹੈ ਚੰਡੀਗੜ੍ਹ, 1 ਅਗਸਤ 2024 : ਸ਼੍ਰੋਮਣੀ ਅਕਾਲੀ ਦੀ ਅਨੁਸਾਸ਼ਨ ਕਮੇਟੀ ਨੇ ਅੱਜ ਪਾਰਟੀ....
ਅੰਮ੍ਰਿਤਪਾਲ ਸਿੰਘ 'ਤੇ ਐਨਐਸਏ ਲਾਉਣ ਖਿਲਾਫ ਪਟੀਸ਼ਨ 'ਤੇ ਹਾਈਕੋਰਟ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ
ਚੰਡੀਗੜ੍ਹ, 31 ਜੁਲਾਈ 2024 : ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉੱਪਰ ਐਨਐਸਏ ਲਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸਬੰਧੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ 28 ਅਗਸਤ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਸਰਕਾਰ ਦੇ ਵੀਕਲ ਨੂੰ ਐਨਐਸਏ ਲਾਉਣ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਲਈ ਵੀ ਕਿਹਾ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ)....
ਪੁਲਿਸ ਨੇ ਲਾਡੋਵਾਲ ਟੋਲ ਪਲਾਜ਼ਾ ਮੁੜ ਕਰਵਾਇਆ ਚਾਲੂ, ਹਿਰਾਸਤ 'ਚ ਲਏ ਕਿਸਾਨ 
ਲੁਧਿਆਣਾ, 31 ਜੁਲਾਈ 2024 : ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ ਵੱਲੋ ਪਲਾਜ਼ਾ ਮੁੜ ਤੋਂ ਚਾਲੂ ਕਰਵਾ ਦਿੱਤਾ ਗਿਆ ਹੈ। ਪਲਾਜ਼ਾ ‘ਤੇ ਮੁੜ ਤੋਂ ਫੀਸ ਕੱਟੀ ਜਾਣ ਲੱਗੀ ਹੈ। ਧਰਨੇ ‘ਤੇ ਮੌਜੂਦ ਕਿਸਾਨ ਆਗੂਆਂ ਨੂੰ ਪੁਲਿਸ ਵਲੋਂ ਹਿਰਾਸਤ ‘ਚ ਲੈ ਲਿਆ ਗਿਆ ਹੈ। ਮੌਕੇ ਨੇ ਕਿਸਾਨ ਆਗੂਆਂ ਨੇ ਇਲਜ਼ਾਮ ਲਗਾਏ ਨੇ ਕਿ ਕਿਸਾਨਾਂ ਨਾਲ ਇਸ ਸੰਬੰਧ ਵਿਚ ਕੋਈ ਗੱਲਬਾਤ ਨਹੀਂ ਕੀਤੀ ਗਈ। ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਪ੍ਰਦਰਸ਼ਨ ਵੀ ਕੀਤਾ ਗਿਆ। ਨੈਸ਼ਨਲ ਹਾਈਵੇ ਅਥਾਰਟੀ....