ਵਿਧਾਇਕਾ ਮਾਣੂੰਕੇ ਨੇ ਸੈਲਰ ਮਾਲਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਗਰਾਓਂ : ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਵੇਖਦੇ ਹੋਏ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਖੁਰਾਕ ਅਤੇ ਸਪਲਾਈਜ਼ ਦਫਤਰ ਜਗਰਾਉਂ ਵਿਖੇ ਸਰਕਾਰੀ ਅਧਿਕਾਰੀਆਂ ਅਤੇ ਹਲਕੇ ਦੇ ਰਾਈਸ ਮਿੱਲ ਮਾਲਕਾਂ ਨਾਲ ਮੀਟਿੰਗ ਕੀਤੀ ਗਈ ਅਤੇ ਸੈਲਰਾਂ ਸਬੰਧੀ ਸਮੱਸਿਆਵਾਂ ਸੁਣੀਆਂ ਗਈਆਂ। ਸਾਲ 2022-23 ਦੌਰਾਨ ਝੋਨੇ ਦੇ ਸੀਜ਼ਨ ਨੂੰ ਸੰਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਪੰਜਾਬ ਸਰਕਾਰ ਦੀ ਕਸਟਮ ਮਿਲਿੰਗ ਪਾਲਿਸੀ ਸਾਲ 2022....
ਪੰਜਾਬ

ਗੁਰਦਾਸਪਰ (ਪਪ) : ਭਾਰਤ ਦੀ ਸਰਹੱਦ ਵਿੱਚ ਪਾਕਿਸਤਾਨ ਨੇ ਫਿਰ ਤੋਂ ਡਰੋਨ ਨਾਲ ਘੁਸਪੈਠ ਕਰ ਦਿੱਤੀ, ਪਰ ਬੀਐਸਐਫ ਦੇ ਜਵਾਨਾਂ ਨੇ ਆਪਣੀ ਮੁਸਤੈਦੀ ਨਾਲ ਫਾਇਰ ਕਰਕੇ ਅਤੇ ਰੌਸ਼ਨੀ ਵਾਲੇ ਬੱਥ ਦਾਗ਼ ਕੇ ਡਰੋਨ ਨੂੰ ਵਾਪਸ ਭੱਜਣ ਲਈ ਮਜਬੂਰ ਕਰ ਦਿੱਤਾ। ਬੀਐਸਐਫ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 5:15 ਵਜੇ ਬੀ.ਐਸ.ਐਫ ਦੀ ਰੋਸ਼ੇ ਪੋਸਟ ਬੀਓਪੀ 89 ਬਟਾਲੀਅਨ ਦੇ ਇਲਾਕੇ ਵਿੱਚ ਇਹ ਪਾਕਿਸਤਾਨੀ ਡਰੋਨ ਭਾਰਤੀ ਸਰਹੱਦ ਵਿਚ ਵੇਖਿਆ ਗਿਆ ਜਿਸ ’ਤੇ ਡਿਊਟੀ ਤੇ ਤਾਇਨਾਤ ਕਾਂਸਟੇਬਲ ਯੋਗਿੰਦਰ ਨੇ ਡਰੋਨ....

ਬਠਿੰਡਾ (ਅਮਨ ਬਾਵਾ) : ਰਾਮਪੁਰਾ ਫੂਲ ਦੇ ਨੇੜਲੇ ਪਿੰਡ ਗਿਆਨਾਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ 50 ਏਕੜ ਤੋਂ ਵੱਧ ਰਕਬੇ ਵਿੱਚ ਨਰਮੇ ਦੀ ਫਸਲ ਵਾਹ ਦਿੱਤੀ ਹੈ। ਕਿਸਾਨਾਂ ਨੇ ਦੱਸਿਆ ਕਿ ਉਹਨਾਂ ਨੇ ਇਸਵਾਰ ਨਰਮਾ ਨਹੀਂ ਸੀ ਬੀਜਣਾ ਚਾਹੁੰਦੇ, ਪਰ ਖੇਤੀਬਾੜੀ ਵਿਭਾਗ ਨੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਸੀ ਕਿ ਉਨ੍ਹਾਂ ਦੀ ਪੂਰੀ ਮੱਦਦ ਕੀਤੀ ਜਾਵੇਗੀ। ਕਿਸਾਨਾਂ ਨੇ ਦੱਸਿਆ ਕਿ ਹੁਣ ਖੇਤੀਬਾੜੀ ਵਿਭਾਗ ਤੇ ਪੰਜਾਬ ਸਰਕਾਰ ਦੋਵਾਂ ਨੇ ਕਿਸਾਨਾਂ ਦੀ ਬਾਂਹ ਤਾਂ ਕੀ ਫੜਨੀ ਸੀ, ਸਗੋਂ ਆਪਣੀ ਗੱਲ ਤੋਂ....

ਲੁਧਿਆਣਾ : ਪੰਜਾਬ ਸਰਕਾਰ ਝੋਨੇ ਦੀ ਵਾਢੀ ਦੇ ਆਗਾਮੀ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਹਰ ਸੰਭਵ ਕਦਮ ਚੁੱਕੇਗੀ, ਇੰਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਪਰਾਲੀ ਦੇ ਪ੍ਰਬੰਧਨ ਲਈ ਕਮਰ ਕੱਸ ਲਈ ਹੈ ਅਤੇ ਇਸ ਸੀਜ਼ਨ ਵਿੱਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ 56000 ਮਸ਼ੀਨਾਂ ਵੰਡੀਆਂ ਜਾਣਗੀਆਂ, ਜਿਸ ਨਾਲ ਮਸ਼ੀਨਾਂ ਦੀ....

ਸੰਗਰੂਰ : ਪੰਜਾਬ ਸਰਕਾਰ ਵੱਲੋਂ ਸੋਹੀਆਂ ਬੀੜ ਨੂੰ ਈਕੋ ਟੂਰਿਜ਼ਮ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਵੱਲੋਂ ਕੀਤਾ ਗਿਆ। ਉਨ੍ਹਾਂ ਇਸ ਸਬੰਧੀ ਅੱਜ ਚੀਫ਼ ਵਾਈਲਡ ਲਾਈਫ ਵਾਰਡਨ ਪੰਜਾਬ ਸ੍ਰੀ ਪ੍ਰਵੀਨ ਕੁਮਾਰ, ਮੁੱਖ ਵਣਪਾਲ ਵਾਈਲਡ ਲਾਈਫ ਗੀਤਾਂਜਲੀ, ਵਾਈਲਡ ਲਾਈਫ ਇੰਸਟੀਚਿਊਟ ਦੇਹਰਾਦੂਨ ਦੇ ਮਾਹਿਰਾਂ ਡਾ. ਹਬੀਬ ਬਿਲਾਲ ਤੇ ਡਾ. ਸਮਰਾਟ ਅਤੇ ਡਵੀਜ਼ਨਲ ਵਣ ਮੰਡਲ ਅਫ਼ਸਰ ਮੋਨਿਕਾ ਦੇਵੀ ਯਾਦਵ ਨਾਲ ਸੋਹੀਆਂ ਬੀੜ ਵਿਖੇ....

ਭੋਪਾਲ : ਦਵਾਰਕਾਪੀਠ ਸ਼ੰਕਰਾਚਾਰੀਆ ਸਵਾਮੀ ਸਵਰੂਪਾਨੰਦ ਸਰਸਵਤੀ ਦਾ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਵਿੱਚ 99 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਅਤੇ ਆਸ਼ਰਮ ਵਿੱਚ 3:50 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ। ਸ਼ੰਕਰਾਚਾਰੀਆ ਜੀ ਦਾ ਅੰਤਿਮ ਸਸਕਾਰ ਸੋਮਵਾਰ ਨੂੰ ਹੋਵੇਗਾ।

ਰਾਏਕੋਟ, (ਜੱਗਾ): ਨੇੜਲੇ ਪਿੰਡ ਝੋਰੜਾਂ ਦੇ ਹੌਲਦਾਰ ਈਸ਼ਰ ਸਿੰਘ ਦੀ ਕਮਾਂਡ ਹੇਠ 12 ਸਤੰਬਰ 1897 ਨੂੰ ਲੜੀ ਗਈ ਸਾਰਾਗੜ੍ਹੀ ਦੀ ਜੰਗ ਪੂਰੇ ਵਿਸ਼ਵ ’ਚ ਪ੍ਰਸਿੱਧ ਹੈ। ਇਹ ਜੰਗ 21 ਸਿੱਖ ਬਹਾਦਰ ਸਿਪਾਹੀਆਂ ਦੀ ਬਹਾਦਰੀ ਦੀ ਅਦੁੱਤੀ ਮਿਸਾਲ ਪੇਸ਼ ਕਰਦੀ ਹੈ, ਜਿੰਨ੍ਹਾਂ 21 ਜਵਾਨਾਂ ਨੇ 12000 ਅਫਗਾਨੀਆਂ ਦਾ ਡਟ ਕੇ ਮੁਕਾਬਲਾ ਹੀ ਨਹੀਂ ਕੀਤਾ ਸਗੋਂ ਦੁਸ਼ਮਣ ਦਾ ਭਾਰੀ ਨੁਕਸ਼ਾਨ ਕਰਕੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ 36 ਸਿੱਖ ਰੈਜਮੈਂਟ’ ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ....

ਭਾਰਤੀ ਕ੍ਰਿਕਟ ਟੀਮ ਵਿੱਚ ਹੁਣੇ-ਹੁਣੇ ਸ਼ਾਮਲ ਕੀਤੇ ਗਏ ਪੰਜਾਬ ਦੇ ਤੇਜ਼ ਗੇਂਦਬਾਜ਼ ਸਿੱਖ ਕ੍ਰਿਕਟਰ ਅਰਸ਼ਦੀਪ ਸਿੰਘ ਵੱਲੋਂ ਕ੍ਰਿਕਟ ਮੈਚ ਦੌਰਾਨ ਕੈਚ ਛੁੱਟ ਜਾਣ ‘ਤੇ ਸੋਸ਼ਲ ਮੀਡੀਆ ਉੱਤੇ ਭੱਦੀ ਸ਼ਬਦਾਵਲੀ ਵਰਤਕੇ ਨਸਲੀ ਵਿਤਕਰੇ ਦਾ ਸ਼ਿਕਾਰ ਕੀਤਾ ਗਿਆ ਹੈ । ਇਸ ਸਬੰਧੀ ਸੰਸਾਰ ਭਰ ਵਿੱਚੋਂ ਵੱਖ- ਵੱਖ ਪ੍ਰਤੀਕਰਮ ਦਿੱਤੇ ਜਾ ਰਹੇ ਹਨ । ਇਸੇ ਤਹਿਤ ਪੰਜਾਬ ਦੇ ਸੰਸਦੀ ਹਲਕੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਟਵੀਟ ਦੇ ਜ਼ਰੀਏ ਆਪਣਾ ਪ੍ਰਤੀਕਰਮ ਦਿੱਤਾ ਹੈ । ਸ੍ਰ. ਸਿਮਰਨਜੀਤ....

ਅੱਜ ਅਦਾਲਤ ਨੇ ਫ਼ਰੀਦਕੋਟ ਰਿਆਸਤ ਦੇ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਵਸੀਅਤ ਨੂੰ ਗੈਰਕਾਨੂੰਨੀ ਮੰਨਦਿਆਂ ਵਸੀਅਤ ਦੇ ਆਧਾਰ ’ਤੇ ਬਣੇ ਟਰੱਸਟ ਨੂੰ ਖ਼ਤਮ ਕਰ ਕੇ ਫ਼ਰੀਦਕੋਟ ਰਿਆਸਤ ਦੀ ਕੁੱਲ ਜਾਇਦਾਦ ਜੋ ਕਿ ਪੱਚੀ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ ਅਤੇ ਹੁਣ ਤੱਕ ਮਹਾਰਾਵਲ ਖੇਵਾ ਜੀ ਟਰੱਸਟ ਸਾਂਭ ਰਿਹਾ ਸੀ, ਨੂੰ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੇ ਪਰਿਵਾਰ ਵਿਚ ਵੰਡਣ ਦੇ ਆਦੇਸ਼ ਦਿੱਤੇ ਹਨ। ਜਿਕਰਯੋਗ ਹੈ ਕਿ 30 ਸਤੰਬਰ ਤੋਂ ਬਾਅਦ ਮਹਾਰਾਵਲ ਖੀਵਾਜੀ ਟਰੱਸਟ ਦੀ ਹੋਂਦ ਖ਼ਤਮ ਹੋ ਜਾਵੇਗੀ ਅਤੇ....

ਪਾਇਲ ਦੇ ਪਿੰਡ ਘੁਡਾਣੀ ਕਲਾਂ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਜ਼ਾਲਮ ਮਾਂ ਨੇ ਆਪਣੇ ਕਰੀਬ ਸਵਾ ਤਿੰਨ ਸਾਲ ਦੇ ਬੱਚੇ ਨੂੰ ਅੱਗ ਲਾ ਕੇ ਸਾੜ ਦਿੱਤਾ ਹੈ। ਪਤੀ ਨਾਲ ਝਗੜੇ ਮਗਰੋਂ ਆਪਣੇ ਪੇਕੇ ਘਰ ਰਹਿੰਦੀ ਇਸ ਔਰਤ ਨੇ ਆਪਣੇ ਬੱਚੇ ਦੇ ਸ਼ਰੀਰ ਉਪਰ ਕਾਰ ਨੂੰ ਚਮਕਾਉਣ ਵਾਲੀ ਪਾਲਸ਼ ਲਗਾਈ ਤੇ ਫਿਰ ਅੱਗ ਲਾ ਦਿੱਤੀ। ਡਾਕਟਰਾਂ ਮੁਤਾਬਕ ਬੱਚਾ 50 ਫੀਸਦੀ ਤੋਂ ਵੱਧ ਸੜ ਗਿਆ ਜੋ ਪੀਜੀਆਈ ਚੰਡੀਗੜ੍ਹ ਵਿੱਚ ਜਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਪੁਲਿਸ ਨੇ ਬੱਚੇ ਦੀ ਨਾਨੀ....

ਭਾਵੇਂ ਅੱਜ ਮਨੁੱਖ 21ਵੀਂ ਸਦੀ ਵਿੱਚ ਪ੍ਰਵੇਸ਼ ਕਰਕੇ ਮਾਡਰਨ ਪ੍ਰਵਿਰਤੀ ਵਾਲਾ ਸੱਭਿਅਕ ਮਨੁੱਖ ਹੋਣ ਦੀਆਂ ਡੀਂਗਾਂ ਮਾਰਦਾ ਹੈ , ਪਰ ਅੱਜ ਵੀ ਉਹ ਅਸਲੀਅਤ ਵਿੱਚ ਕਈ ਜਗ੍ਹਾ ਸਚਾਈ ਤੋਂ ਕੋਹਾਂ ਦੂਰ ਹੈ। ਬਾਬੇ ਨਾਨਕ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਡਰਾਮਾ ਕਰਕੇ ਨਾਰੀ ਦਾ ਅਦਬ ਕਰਨ ਦੀਆਂ ਗੱਲਾਂ ਕਰਨ ਵਾਲੇ ਆਮ ਕੀ ਪੜ੍ਲਿਖੇ ਸੱਭਿਅਕ ਦਿੱਖ ਵਾਲੇ ਬਹਿਰੂਪੀਏ ਵੀ ਆਮ ਦੇਖੇ ਜਾ ਸਕਦੇ ਹਨ। ਇਸਦੀ ਤਾਜ਼ਾ ਮਿਸਾਲ ਹਲਕਾ ਬਠਿੰਡਾ ਦੀ ਆਮ ਆਦਮੀ ਸਰਕਾਰ ਦੀ ਵਿਧਾਇਕਾ ਬੀਬੀ ਬਲਜਿੰਦਰ ਕੌਰ ਦੀ ਉਸਦੇ ਹੀ ਪਤੀ....

ਇਹਨੀ ਦਿਨੀਂ ਪੰਜਾਬ ਵਿੱਚ ਸਵਾਈਨ ਫਲੂ ਦੇ ਕੇਸਾਂ ਨਾਲ ਮੌਤਾਂ ਦੀ ਪੁਸ਼ਟੀ ਹੋਣ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ । ਜਾਂਚ ਦੌਰਾਨ ਪਾਇਆ ਗਿਆ ਕਿ ਪੰਜਾਬ ਵਿੱਚ ਅਫਰੀਕੀ ਸਵਾਈਨ ਫਲੂ ਨਾਮਕ ਇਹ ਵਾਇਰਸ ਸੂਰਾਂ ਤੋਂ ਫੈਲਿਆ ਹੈ। ਇਸ ਸਬੰਧੀ ਸ਼੍ਰੀਮਤੀ ਸੁਰਭੀ ਮਲਿਕ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਇਰਸ ਦੀ ਜਾਂਚ ਲਈ ਕੁਝ ਸੂਰਾਂ ਦੇ ਸੈਂਪਲ ਜਦੋਂ ਜਾਂਚ ਲਈ ਲੈਬ ਵਿੱਚ ਭੇਜੇ ਗਏ ਤਾਂ ਇਸਦੀ ਪੁਸ਼ਟੀ ਹੋਣ ਪਿੱਛੋਂ ਤੁਰੰਤ ਪ੍ਰਸ਼ਾਸ਼ਨ ਨੇ ਹਰਕਤ ਵਿੱਚ ਆਉਂਦਿਆਂ....

ਸੰਯੁਕਤ ਕਿਸਾਨ ਮੋਰਚਾ ਵੱਲੋਂ ਸੋਮਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਿਸਾਨ ਮਹਾਪੰਚਾਇਤ ਦਾ ਐਲਾਨ ਕੀਤਾ ਗਿਆ ਹੈ। ਮਹਾਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਵੱਖ-ਵੱਖ ਸੂਬਿਆਂ ਤੋਂ ਕਿਸਾਨਾਂ ਦਾ ਜੱਥਾ ਦਿੱਲੀ ਪਹੁੰਚ ਰਿਹਾ ਹੈ । ਹਾਲਾਂਕਿ ਦਿੱਲੀ ਪੁਲਿਸ ਵੱਲੋਂ ਇਸ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਦਿੱਲੀ ਦੀਆਂ ਸਰਹੱਦਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ । ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਸਿੰਘੂ ਬਾਰਡਰ ਅਤੇ ਗਾਜ਼ੀਪੁਰ....

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਹੈ। ਅੱਜ ਅਸੀਂ 6653 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਕੱਲੇ ਐਜੂਕੇਸ਼ਨ ਵਿਭਾਗ ਵਿੱਚ 20 ਹਜ਼ਾਰ ਅਸਾਮੀਆਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਐਜੂਕੇਸ਼ਨ ਵਿਭਾਗ ਹੁਣ ' ਧਰਨਾ ਵਿਭਾਗ ' ਵਜੋਂ ਨਹੀਂ ਸਗੋਂ ' ਨੌਕਰੀਆਂ ਦੇ ਵਿਭਾਗ ' ਵਜੋਂ ਜਾਣਿਆ ਜਾਵੇਗਾ। CM @BhagwantMann is committed to providing jobs to the youth ➡️Today....

ਮੁੱਖ ਮੰਤਰੀ ਭਗਵੰਤ ਮਾਨ ਆਨੰਦ ਕਾਰਜ ਲਈ ਬੈਠ ਗਏ ਹਨ। ਲਗਾਤਾਰ ਉਨ੍ਹਾਂ ਦੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹਨ। ਇਸ ਦੌਰਾਨ ਇਕ ਹੋਰ ਫੋਟੋ ਸਾਹਮਣੇ ਆ ਰਹੀ ਹੈ ਜਿਸ ਉਹ ਸਿੱਖ ਰੀਤੀ ਰੀਵਾਜ਼ਾਂ ਅਨੁਸਾਰ ਆਨੰਦ ਕਾਰਜ ਕਰਵਾ ਰਹੇ ਹਨ।ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਰਿਵਾਰ ਸਮੇਤ ਮੌਜੂਦ ਹਨ। ਇਸ ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ ਅਰਵਿੰਦ....