ਪੰਜਾਬ

ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੇ ਹਾਂ: ਮੁੱਖ ਮੰਤਰੀ
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਸੁਨਾਮ ਦੀ ਇਤਿਹਾਸਕ ਧਰਤੀ ‘ਤੇ ਅਤਿ-ਆਧੁਨਿਕ ਸਟੇਡੀਅਮ ਅਤੇ ਬੱਸ ਅੱਡਾ ਬਣਾਉਣ ਦਾ ਐਲਾਨ ਸੂਬਾ ਸਰਕਾਰ ਪੰਜਾਬੀ ਭਾਸ਼ਾ ਨੂੰ ਏ.ਆਈ. ਵਿੱਚ ਸ਼ਾਮਲ ਕਰਨ ਲਈ ਠੋਸ ਉਪਰਾਲੇ ਕਰੇਗੀ ਆਪਣੇ ਹਿੱਤਾਂ ਦੀ ਪੂਰਤੀ ਲਈ ਸੂਬੇ ਦੀ ਅਣਦੇਖੀ ਲਈ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲਿਆ ਸੁਨਾਮ, 31 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਪੰਜਾਬ....
ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਸੂਬੇ ਦੇ 9 ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਮਿਲੇਗਾ ਲਾਭ ਚੰਡੀਗੜ੍ਹ, 31 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ....
ਸੁਖਦੇਵ ਢੀਂਡਸਾ ਨੇ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵਲੋਂ ਅੱਠ ਸੀਨੀਅਰ ਆਗੂਆਂ ਦੀ ਬਰਤਰਫ਼ੀ ਨੂੰ ਸਿਰੇ ਤੋਂ ਕੀਤਾ ਰੱਦ
ਕਿਹਾ, ਬਰਤਰਫ਼ੀ ਦਾ ਅਧਿਕਾਰ ਸਿਰਫ਼ ਵਰਕਿੰਗ ਕਮੇਟੀ ਕੋਲ ‘ਜਲਦੀ ਡੈਲੀਗੇਟ ਅਜਲਾਸ ਬੁਲਾ ਕੇ ਪਾਰਟੀ ਦਾ ਨਵਾਂ ਢਾਂਚਾ ਖੜ੍ਹਾ ਕੀਤਾ ਜਾਵੇਗਾ’ ਚੰਡੀਗੜ੍ਹ, 31 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵਲੋਂ ਕੱਲ ਅੱਠ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਤੇ ਉਨ੍ਹਾਂ ਕਿਹਾ ਕਿ ਬਰਤਰਫੀ ਦਾ ਅਧਿਕਾਰ ਸਿਰਫ ਵਰਕਿੰਗ ਕਮੇਟੀ ਕੋਲ ਹੈ। ਇਸ ਦੇ ਨਾਲ ਹੀ ਸ. ਢੀਂਡਸਾ ਨੇ ਇਹ....
ਅਕਾਲੀ ਦਲ ਨੇ ਮਲੂਕਾ, ਜਗੀਰ ਕੌਰ ਸਮੇਤ 8 ਵੱਡੇ ਲੀਡਰ ਪਾਰਟੀ 'ਚੋਂ ਕੱਢੇ 
7 ਵਿਧਾਨ ਸਭਾ ਹਲਕਿਆਂ ਦੇ ਮੌਜ਼ੂਦਾ ਹਲਕਾ ਇੰਚਾਰਜ ਵੀ ਹਟਾਏ ਚੰਡੀਗੜ੍ਹ 30 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਸ. ਬਲਵਿੰਦਰ ਸਿੰਘ ਭੁੰਦੜ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਕਮੇਟੀ ਦੇ ਮੈਂਬਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸ. ਗੁਲਜਾਰ ਸਿੰਘ ਰਾਣੀਕੇ (ਟੈਲੀਫੋਨ ਰਾਹੀਂ) ਸ਼ਾਮਲ ਹੋਏ। ਮੀਟਿੰਗ ਵਿੱਚ ਪਿਛਲੇ ਲੰਮੇ ਸਮੇ ਤੋਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਇੱਕ ਸਾਜਿਸ਼ ਤਹਿਤ ਕੀਤੀਆਂ ਜਾ....
ਆਪ ਪੰਜਾਬ ਵੱਲੋਂ ਭਾਜਪਾ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ
ਚੰਡੀਗੜ੍ਹ, 30 ਜੁਲਾਈ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਦੀ ਤਾਨਾਸ਼ਾਹੀ, ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਅਤੇ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਰੱਖਣ ਵਿਰੁੱਧ ਮੰਗਲਵਾਰ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ।‘ਆਪ’ ਆਗੂਆਂ ਨੇ ਕਿਹਾ ਕਿ ਏਜੰਸੀਆਂ ਕੋਲ ਅਰਵਿੰਦ ਕੇਜਰੀਵਾਲ ਜਾਂ ਕਿਸੇ ‘ਆਪ’ ਆਗੂ ਖ਼ਿਲਾਫ਼ ਕਿਸੇ ਵੀ ਘਪਲੇ ਦਾ ਕੋਈ ਸਬੂਤ ਨਹੀਂ ਹੈ ਪਰ ਉਹ ਉਨ੍ਹਾਂ ਨੂੰ ਜੇਲ੍ਹ ਵਿੱਚ ਸੁੱੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਆਸੀ ਕੈਦੀ ਹਨ....
ਡਰੱਗ ਤਸਕਰੀ ਕੇਸ ਵਿਚ ਜਗਦੀਸ਼ ਭੋਲਾ ਸਮੇਤ 17 ਲੋਕਾਂ ਨੂੰ ਸੁਣਾਈ ਸਜ਼ਾ
ਚੰਡੀਗੜ੍ਹ, 30 ਜੁਲਾਈ 2024 : 6000 ਕਰੋੜ ਰੁਪਏ ਦੇ ਅੰਤਰਰਾਸ਼ਟਰੀ ਡਰੱਗ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਜਗਦੀਸ਼ ਭੋਲਾ ਸਮੇਤ 17 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਅਤੇ ਸਜ਼ਾ ਸੁਣਾਈ ਹੈ। ਇਸ ਵਿੱਚ ਭੋਲਾ ਦੀ ਪਤਨੀ ਅਤੇ ਸਹੁਰਾ ਵੀ ਸ਼ਾਮਲ ਹਨ। ਇਸ ਮੌਕੇ ਈਡੀ ਦੇ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਚਾਰ ਚਾਰਜਸ਼ੀਟਾਂ ਵਿੱਚ ਫੈਸਲਾ ਆਇਆ ਹੈ। ਜਦਕਿ ਤਿੰਨ ਅਜੇ ਬਾਕੀ ਹਨ। ਇਸ ਦੌਰਾਨ ਜਗਦੀਸ਼ ਭੋਲਾ....
ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ : ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 30 ਜੁਲਾਈ 2024 : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪਹੁੰਚਾਉਣ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਕੈਬਿਨਟ ਮੰਤਰੀ ਲਾਲਜੀਤ ਸਿੰਘ....
ਸੂਬੇ ਵਿੱਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ
ਰਾਜ ਚੋਣ ਕਮਿਸ਼ਨ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਲਿਖਿਆ ਪੱਤਰ ਚੰਡੀਗੜ੍ਹ, 30 ਜੁਲਾਈ 2024 : ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੂੰ ਭਵਿੱਖ ਦੀਆਂ ਚੋਣਾਂ ਲਈ ਪੰਚ-ਸਰਪੰਚ ਦੀਆਂ ਸੀਟਾਂ ਰਾਖਵੀਆਂ ਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ S.11 (5) ਅਨੁਸਾਰ ਰਾਖਵੇਂਕਰਨ ਸਬੰਧੀ ਨੋਟੀਫਿਕੇਸ਼ਨ ਹਰ....
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ
ਚੰਡੀਗੜ੍ਹ, 30 ਜੁਲਾਈ 2024 : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਆਪਕ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਮੌਨਸੂਨ ਸੀਜ਼ਨ ਫਲਦਾਰ ਰੁੱਖ ਲਾਉਣ ਲਈ ਢੁਕਵਾਂ ਅਤੇ ਅਨੁਕੂਲ ਹੈ ਅਤੇ ਸਰਕਾਰ ਦੀ ਇਹ ਪਹਿਲਕਦਮੀ....
ਮਾਤਾ ਚਿੰਤਪੁਰਨੀ ਤੋਂ ਮੱਥਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਗੱਡੀ ਨਾਲ ਵਾਪਰਿਆ ਹਾਦਸਾ, 2 ਦੀ ਮੌਤ
ਅੰਮ੍ਰਿਤਸਰ ਸਾਹਿਬ, 29 ਜੁਲਾਈ 2024 : ਮਾਤਾ ਚਿੰਤਪੁਰਨੀ ਤੋਂ ਨਤਮਸਤਕ ਹੋ ਵਾਪਸ ਪਰਤ ਰਹੀ ਸਰਧਾਲੂਆਂ ਦੀ ਇੱਕ ਗੱਡੀ ਨਾਲ ਵਾਪਰੇ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਰਧਾਲੂਆਂ ਦੀ ਗੱਡੀ ਜਦੋਂ ਮੁੱਛਲ ਵਡੀ ਵਿਖੇ ਪੁੱਜੀ ਤਾਂ ਬੇਕਾਬੂ ਹੋ ਗਈ ਅਤੇ ਡਿਵਾਈਡਰ ਨਾਲ ਜਾ ਟਕਰਾਈ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਇੱਕ ਗੰਭੀਰ ਜਖ਼ਮੀ ਹੋ ਗਿਆ। ਮੌਕੇ ‘ਤੇ ਪੁੱਜੇ ਥਾਣਾ ਖਲਚੀਆਂ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ....
ਖੰਨਾ ‘ਚ ਮੋਟਰਸਾਈਕਲ ਦਾ ਟਾਇਰ ਫਟਣ ਕਾਰਨ ਵਾਪਰਿਆ ਹਾਦਸਾ, ਦੋ ਲੜਕੀਆਂ ਦੀ ਮੌਤ
ਖੰਨਾ, 29 ਜੁਲਾਈ 2024 : ਖੰਨਾ ਦੇ ਨੈਸ਼ਨਲ ਹਾਈਵੇ ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਦੋ ਲੜਕੀਆਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ, ਜਦੋਂ ਕਿ ਮੋਟਰਸਾਈਕਲ ਚਾਲਕ ਨੌਜਵਾਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਮਿਲੀ ਜਾਣਕਾਰੀ ਅਨੁਸਾਰ ਦੋ ਲੜਕੀਆਂ ਤੇ ਇੱਕ ਲੜਕਾ ਮੋਟਰਸਾਈਕਲ ਤੇ ਸਵਾਰ ਹੋ ਕੇ ਧਾਰਮਿਕ ਅਸਥਾਨ ਤੋਂ ਵਾਪਸ ਆ ਰਹੇ ਸਨ, ਜਦੋਂ ਉਹ ਖੰਨਾ ਦੇ ਸਮਰਾਲਾ ਬਾਈਪਾਸ ਨੇੜੇ ਪੁੱਜੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦਾ ਟਾਇਰ ਫਟ ਗਿਆ ਅਤੇ ਮੋਟੇਰਸਾਈਕਲ ਬੇਕਾਬੂ ਹੋ ਗਿਆ। ਜਿਸ ਕਾਰਨ ਮੋਟਰਸਾਈਕਲ....
ਨਾਬਾਲਗਾਂ ਨੂੰ ਵਾਹਨ ਨਾ ਦਿਓ, ਨਹੀਂ ਤਾਂ ਭਰਨਾ ਪਵੇਗਾ ਜੁਰਮਾਨਾ, ਨਵੇਂ ਨਿਯਮ 1 ਅਗਸਤ ਤੋਂ ਹੋਣਗੇ ਲਾਗੂ 
ਚੰਡੀਗੜ੍ਹ, 29 ਜੁਲਾਈ 2024 : ਸਾਵਧਾਨ ! ਜੇਕਰ ਤੁਸੀਂ ਆਪਣੇ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਦੀ ਇਜਾਜ਼ਤ ਦਿੰਦੇ ਹੋ, ਤਾਂ 1 ਅਗਸਤ ਤੋਂ ਪਹਿਲਾਂ ਅਜਿਹਾ ਕਰਨਾ ਬੰਦ ਕਰ ਦਿਓ। ਕਿਉਂਕਿ 1 ਅਗਸਤ ਤੋਂ ਪੁਲਿਸ ਨਾਬਾਲਗ ਡਰਾਈਵਰਾਂ ਦੇ ਵਾਹਨ ਜ਼ਬਤ ਕਰ ਸਕਦੀ ਹੈ ਅਤੇ ਉਨ੍ਹਾਂ ਦੇ ਮਾਪਿਆਂ ਖਿਲਾਫ ਕਾਰਵਾਈ ਕਰ ਸਕਦੀ ਹੈ। ਜਿਸ ਲਈ ਪੁਲਿਸ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਨੈਸ਼ਨਲ ਮੋਟਰ ਵਹੀਕਲ ਐਕਟ ਵਿੱਚ ਸਖ਼ਤੀ ਲਿਆਉਂਦੇ ਹੋਏ ਇਹ ਫੈਸਲਾ ਕੀਤਾ ਗਿਆ ਹੈ ਕਿ 1....
ਕੁਨਬਾਪ੍ਰਸਤ ਲੀਡਰਾਂ ਨੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ : ਮੁੱਖ ਮੰਤਰੀ ਭਗਵੰਤ ਮਾਨ
ਭਾਈ-ਭਤੀਜਾਵਾਦ ਅਤੇ ਪੱਖਪਾਤੀ ਰਵੱਈਏ ਲਈ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀਂ ਲਿਆ, ਕਿਹਾ,'ਸਾਡੀ ਸਰਕਾਰ ਨੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ' ਦੀਨਾਨਗਰ, 29 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੁਨਬਾਪ੍ਰਸਤ ਲੀਡਰਾਂ ਦੇ ਨਿੱਜੀ ਸਵਾਰਥ ਕਾਰਨ ਸੂਬੇ ਦਾ ਸਰਹੱਦੀ ਖੇਤਰ ਵਿਕਾਸ ਪੱਖੋਂ ਬੁਰੀ ਤਰ੍ਹਾਂ ਪਛੜ ਗਿਆ। ਅੱਜ ਇੱਥੇ ਰੇਲਵੇ ਓਵਰ ਬ੍ਰਿਜ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਹੱਦੀ....
ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਾਰੇ ਪੰਜ ਸਿੰਘ ਸਾਹਿਬਾਨਾਂ ਨੇ ਲਿਆ ਅਹਿਮ ਫ਼ੈਸਲਾ,  ਕਿਹਾ- ਬਸੰਤੀ ਜਾਂ ਸੁਰਮਈ ਹੋਵੇ ਰੰਗ
ਅੰਮ੍ਰਿਤਸਰ, 29 ਜੁਲਾਈ 2024 : ਪੰਜ ਸਿੰਘ ਸਾਹਿਬਾਨਾਂ ਵੱਲੋਂ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਦੇ ਫੈਸਲੇ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਸਿਰਫ ਬਸੰਤੀ ਜਾਂ ਸੁਰਮਈ ਹੋਵੇ। ਦੱਸ ਦਈਏ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਸਰਕੂਲਰ ਜਾਰੀ ਕੀਤਾ ਹੈ ਜਿਸ ’ਚ ਕਿਹਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ’ਚ ਲੱਗਣ ਵਾਲੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਰਹਿਤ ਮਰਿਆਦਾ ਮੁਤਾਬਕ ਬਸੰਤੀ ਜਾਂ ਸੁਰਮਈ ਹੋਵੇ। ਜਾਰੀ ਹੋਏ ਸਰੂਕਲਰ ’ਚ....
ਮਾਛੀਵਾੜਾ 'ਚ ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ
ਮਾਛੀਵਾੜਾ, 26 ਜੁਲਾਈ, 2024 : ਸਥਾਨਕ ਕੁਹਾੜਾ ਰੋਡ ’ਤੇ ਸਥਿਤ ਮਾਡਲ ਟਾਊਨ ਕਾਲੋਨੀ ਵਿਖੇ ਇਕ ਕਮਰੇ ਅੰਦਰ ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਮਿਲੀਆਂ। ਜਿਨ੍ਹਾਂ ਦੀ ਪਹਿਚਾਣ ਦੀਪਕ ਕੁਮਾਰ ਉਰਫ਼ ਦੀਪੂ (24) ਵਾਸੀ ਬਿਹਾਰ, ਹਾਲ ਵਾਸੀ ਗੁਰੂਗੜ੍ਹ ਅਤੇ ਵਿਜੈ ਕੁਮਾਰ (24) ਵਾਸੀ ਗੁਰੂਗੜ੍ਹ ਵਜੋਂ ਹੋਈ। ਜਾਣਕਾਰੀ ਅਨੁਸਾਰ ਦੀਪਕ ਕੁਮਾਰ ਤੇ ਵਿਜੈ ਕੁਮਾਰ ਦੋਵੇਂ ਹੀ ਕੁਹਾੜਾ ਰੋਡ ’ਤੇ ਸਥਿਤ ਇੱਕ ਫੈਕਟਰੀ ਵਿਚ ਮਕੈਨਿਕ ਵਜੋਂ ਕੰਮ ਕਰਦੇ ਸਨ। ਮ੍ਰਿਤਕ ਦੀਪੂ ਦੇ ਪਿਤਾ ਸੁਲੱਖਣ ਕੁਮਾਰ ਨੇ....