ਪੰਜਾਬ

ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ : ਮੋਹਿੰਦਰ ਭਗਤ
ਮੋਹਿੰਦਰ ਭਗਤ ਵਲੋਂ ਵਿਭਾਗੀ ਅਧਿਕਾਰੀਆਂ ਕਿ ਬਾਗ਼ਬਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਸਬੰਧੀ ਦੇਸ਼ ਦੇ ਦੂਜੇ ਰਾਜਾਂ ਦੀ ਪਾਲਿਸੀ ਦਾ ਅਧਿਐਨ ਕਰਨ ਦੇ ਹੁਕਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿਚ ਬਾਗ਼ਬਾਨੀ ਅਧੀਨ ਰਕਬੇ ਨੂੰ ਵਧਾਉਣ ਲਈ ਯਤਨਸ਼ੀਲ: ਬਾਗ਼ਬਾਨੀ ਮੰਤਰੀ ਚੰਡੀਗੜ੍ਹ, 11 ਨਵੰਬਰ 2024 : ਦਿਨੋਂ ਦਿਨ ਘਾਟੇ ਦਾ ਸੋਦਾ ਬਣ ਰਹੀ ਪੰਜਾਬ ਦੀ ਖੇਤੀ ਨੂੰ ਲਾਹੇਵੰਦ ਧੰਦਾ ਬਨਾਉਣ ਵਿੱਚ ਅਤੇ ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਬਾਗ਼ਬਾਨੀ ਵਿਭਾਗ ਅਹਿਮ ਭੂਮਿਕਾ ਨਿਭਾ ਰਿਹਾ ਹੈ ।....
ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਹਟਾਈ ਜਾਵੇ : ਸਪੀਕਰ ਸੰਧਵਾਂ
ਚੰਡੀਗੜ੍ਹ, 11 ਨਵੰਬਰ 2024 : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ‘ਤੇ ਕਿਰਪਾਨ ਪਹਿਣਨ ਦੀ ਲਾਈ ਪਾਬੰਦੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕੀਤੀ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ....
ਨੀਟੂ ਸ਼ਟਰਾਂਵਾਲਾ ਬਣ ਸਕਦਾ ਮੁੱਖ ਮੰਤਰੀ ਬਿੱਟੂ ਨਹੀਂ : ਚਰਨਜੀਤ ਸਿੰਘ ਚੰਨੀ 
ਪੰਜਾਬ ਦੇ ਲੋਕਾਂ ਦਾ 'ਆਪ' ਤੋਂ ਮੋਹ ਭੰਗ ਹੋ ਚੁੱਕਾ ਹੈ : ਚਰਨਜੀਤ ਸਿੰਘ ਚੰਨੀ ਬਰਨਾਲਾ, 11 ਨਵੰਬਰ 2024 : ਪੰਜਾਬ ਦੀਆਂ ਚਾਰ ਸੀਟਾਂ 'ਤੇ 20 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਬਰਨਾਲਾ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਬਿੱਟੂ ਦੀ ਤੁਲਨਾ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂਵਾਲਾ ਨਾਲ ਕੀਤੀ। ਕਾਂਗਰਸੀ....
ਅਸਿਸਟੈਂਟ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮੁਕੱਦਮਾ ਦਰਜ
ਕੰਪਿਊਟਰ ਅਪ੍ਰੇਟਰ 30,000 ਰੁਪਏ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ, ਅਦਾਲਤ ਨੇ 14 ਦਿਨਾਂ ਦੇ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜਿਆ ਚੰਡੀਗੜ੍ਹ 10 ਨਵੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ....
ਜਿਮਨੀ ਚੋਣਾਂ ਤੋਂ ਬਾਅਦ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ : ਚਰਨਜੀਤ ਚੰਨੀ
ਸਾਬਕਾ ਮੁੱਖ ਮੰਤਰੀ ਨੇ ਭਾਜਪਾ ਤੇ ਆਮ ਆਦਮੀ ਪਾਰਟੀ 'ਤੇ ਪੰਜਾਬ ਨੂੰ ਲੁੱਟਣ ਦਾ ਲਗਾਇਆ ਦੋਸ਼ ਬਰਨਾਲਾ, 10 ਨਵੰਬਰ 2024 : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿੰਡ ਅਮਲਾ ਸਿੰਘ ਵਾਲਾ ਵਿਖੇ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ’ਚ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੌਜੂਦਾ ਪੰਜਾਬ ਸਰਕਾਰ ’ਤੇ ਕੜੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਹਰ ਪਾਸੇ ਭ੍ਰਿਸ਼ਟਾਚਾਰ ਤੇ ਗੁੰਡਾਗਰਦੀ ਦਾ ਬੋਲਬਾਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਡੇ ਕਾਫਲੇ ਤੇ ਸੁਰੱਖਿਆ....
ਦੋ ਮੋਟਰਸਾਇਕਲ ਦੀ ਟੱਕਰ 'ਚ ਦੋ ਦੀ ਮੌਤ, 2 ਜਖ਼ਮੀ
ਤਰਨ ਤਾਰਨ, 10 ਨਵੰਬਰ 2024 : ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਦੀ ਮੌਤ ਹੋ ਜਾਣ ਦਾ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਘਰਿਆਲਾ ਦੇ ਨਜਦੀਕ ਦੋ ਮੋਟਰਸਾਇਕਲ ਦੀ ਟੱਕਰ 'ਚ ਹੋ ਗਈ ਜਿਸ ਵਿੱਚ ਤਰਲੋਕ ਸਿੰਘ ਅਤੇ ਜਗਜੀਤ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਬਲਜਿੰਦਰ ਕੌਰ ਤੇ ਬਖ਼ਸ਼ੀਸ ਸਿੰਘ ਜਖ਼ਮੀ ਹੋ ਗਏ। ਮ੍ਰਿਤਕਾਂ ਦੀ ਪਹਿਚਾਣ ਤਰਲੋਕ ਸਿੰਘ ਪੁੱਤਰ ਅਰੂੜ ਸਿੰਘ ਵਾਸੀ ਪਿੰਡ ਢੋਟੀਆਂ ਅਤੇ ਜਗਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਤੂਤ ਦੇ ਰੂਪ ਵਿੱਚ....
ਸਖਤੀ ਦੇ ਬਾਵਜੂਦ ਰੋਕਿਆ ਨਹੀਂ ਜਾ ਸਕਿਆ ਪਰਾਲੀ ਨੂੰ ਸਾੜਨਾ, 10 ਦਿਨਾਂ ਵਿੱਚ 3162 ਕੇਸ ਦਰਜ 
ਚੰਡੀਗੜ੍ਹ, 9 ਨਵੰਬਰ 2024 : ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਦਾ ਅਸਰ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਹੁਣ ਤੱਕ 5299 ਕੇਸ ਦਰਜ ਹੋ ਚੁੱਕੇ ਹਨ। ਜਿਨ੍ਹਾਂ ਵਿੱਚੋਂ ਪਿਛਲੇ 10 ਦਿਨਾਂ ਵਿੱਚ ਹੀ 3162 ਕੇਸ ਦਰਜ ਕੀਤੇ ਗਏ ਹਨ। ਪੰਜਾਬ ਵਿੱਚ ਸਖ਼ਤੀ ਦੇ ਬਾਵਜੂਦ ਇਸ ਨੂੰ ਰੋਕਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਇਨ੍ਹਾਂ ਪ੍ਰਬੰਧਾਂ ਨੂੰ ਦੇਖਣ ਲਈ ਇੱਕ ਟੀਮ 13 ਨਵੰਬਰ ਨੂੰ ਪੰਜਾਬ ਪਹੁੰਚ ਰਹੀ ਹੈ।....
4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਦੋਪਹੀਆ ਵਾਹਨਾਂ ‘ਤੇ ਹੈਲਮੇਟ ਪਾਉਣਾ ਲਾਜ਼ਮੀ : ਹਾਈਕੋਰਟ
ਚੰਡੀਗੜ੍ਹ, 09 ਨਵੰਬਰ 2024 : ਬੱਚਿਆਂ ਨੂੰ ਦੋ ਪਹੀਆ ਵਾਹਨ 'ਤੇ ਬਿਠਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਲੋਂ ਹੈਲਮੇਟ ਵਿਵਾਦ ਨੂੰ ਲੈ ਕੇ ਇਕ ਵਾਰ ਫਿਰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ 4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਦੋਪਹੀਆ ਵਾਹਨਾਂ ‘ਤੇ ਹੈਲਮੇਟ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹਾਈ ਕੋਰਟ ਨੇ ਕੇਂਦਰ ਨੂੰ....
ਪਿਛਲੀ ਸਰਕਾਰ 'ਚ ਮੰਤਰੀ ਪੰਜ ਸਾਲ ਇਹੀ ਕਹਿੰਦੇ ਰਹੇ ਕਿ ਖ਼ਜ਼ਾਨਾ ਖ਼ਾਲੀ ਹੈ : ਮੁੱਖ ਮੰਤਰੀ ਮਾਨ
ਕੀਤਾ ਸਵਾਲ- ਨਾ ਤਾਂ ਮੁਫ਼ਤ ਬਿਜਲੀ ਦਿੱਤੀ, ਨਾ ਹੀ ਚੰਗੀਆਂ ਸੜਕਾਂ, ਹਸਪਤਾਲ, ਸਕੂਲ, ਕਾਲਜ ਬਣਾਏ, ਫਿਰ ਖ਼ਜ਼ਾਨਾ ਖ਼ਾਲੀ ਕਿਵੇਂ ਹੋ ਗਿਆ? ਦਰਅਸਲ ਉਨ੍ਹਾਂ ਇਰਾਦੇ ਖ਼ਾਲੀ ਸਨ : ਮਾਨ ਚੰਡੀਗੜ੍ਹ, 9 ਨਵੰਬਰ 2024 : ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਸਰਕਾਰ ਦੇ ਵਿੱਤ ਮੰਤਰੀ ਪੰਜ ਸਾਲ ਇਹੀ ਕਹਿੰਦੇ ਰਹੇ ਕਿ ਖ਼ਜ਼ਾਨਾ ਖ਼ਾਲੀ ਹੈ। ਉਨ੍ਹਾਂ ਸਵਾਲ ਕੀਤਾ ਕਿ ਇਨ੍ਹਾਂ ਨੇ ਨਾ ਤਾਂ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ, ਨਾ ਸੜਕਾਂ ਬਣਾਈਆਂ, ਨਾ ਹੀ ਚੰਗੇ ਹਸਪਤਾਲ....
ਗੜਸ਼ੰਕਰ 'ਚ ਪੁਰਾਣੀ ਰੰਜ਼ਸ਼ ਕਾਰਨ 3 ਲੋਕਾਂ ਦਾ ਕਤਲ
ਗੜਸ਼ੰਕਰ, 9 ਨਵੰਬਰ, 2024 : ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਚ ਵੱਡੀ ਵੱਡੀ ਵਾਰਦਾਤ ਵਾਪਰ ਗਈ। ਇਥੇ 2 ਧਿਰਾਂ ਵਿਚ ਖ਼ੂਨੀ ਝੜਪ ਹੋਈ ਜਿਸ ਵਿਚ 3 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜ਼ਸ਼ ਕਾਰਨ ਇਹ ਝਗੜਾ ਹੋਇਆ ਸੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ਉੱਤੇ ਪੁਲਿਸ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਪਹਿਲਾਂ ਹਿਮਾਚਲ ਵਿਚ ਇਨ੍ਹਾਂ ਵੱਲੋਂ ਨਸ਼ਾ ਛੁਡਾਊ ਕੇਂਦਰ....
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਹਥਿਆਰਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ, 08 ਨਵੰਬਰ 2024 : ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ 2 ਵਿਅਕਤੀਆਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ 12 ਅਪਰਾਧਿਕ ਮਾਮਲੇ ਦਰਜ ਹਨ। ਉਹ ਅਮਰੀਕਾ ਸਥਿਤ ਅਪਰਾਧੀ ਬਲਵਿੰਦਰ ਸਿੰਘ ਉਰਫ ਡੌਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂਵਾਲ ਅਤੇ ਪੁਰਤਗਾਲ ਸਥਿਤ ਅਪਰਾਧੀ ਮਨਪ੍ਰੀਤ....
ਵਿਜੀਲੈਂਸ ਬਿਊਰੋ ਨੇ ਸੀਆਈਏ ਮਲੋਟ ਦੇ ਏਐਸਆਈ ਅਤੇ ਸੀਨੀਅਰ ਕਾਂਸਟੇਬਲ ਤੇ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਕੀਤਾ ਦਰਜ
ਚੰਡੀਗੜ੍ਹ, 8 ਨਵੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੀਆਈਏ ਸਟਾਫ਼ ਮਲੋਟ, ਜ਼ਿਲ੍ਹਾ ਮੁਕਤਸਰ ਦੇ ਏਐਸਆਈ ਬਲਜਿੰਦਰ ਸਿੰਘ (ਨੰਬਰ 890/ਐਮਕੇ) ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਉਰਫ਼ ਗੋਪੀ (ਨੰਬਰ 183/ਐਮਕੇਐਸ) ਵਿਰੁੱਧ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ। ਅੱਜ ਇੱਥੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ....
ਦਿੜਬਾ ‘ਚ  ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ
ਦਿੜਬਾ, 8 ਨਵੰਬਰ 2024 : ਸੰਗਰੂਰ ਜਿਲ੍ਹੇ ਦੇ ਹਲਕਾ ਦਿੜਬਾ ਅਧੀਨ ਪੈਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਲਾਲ (60 ਸਾਲ) ਅਤੇ ਮੋਹਨ ਦਾਸ (50 ਸਾਲ) ਨੂੰ ਥੋੜ੍ਹੇ ਕੁ ਸਮੇਂ ਦੇ ਫਰਕ ਨਾਲ ਅਚਨਚੇਤ ਦਿਲ ਦਾ ਦੌਰਾ ਪਿਆ, ਜਿਸ ਨਾਲ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਪਿੰਡ ਕਣਕਵਾਲ ਭੰਗੂਆਂ ਵਾਸੀਆਂ ‘ਚ ਸੋਗ ਦਾ ਮਾਹੌਲ ਹੈ।
ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ : ਮੀਤ ਹੇਅਰ
ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਉਪ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਕੇਂਦਰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਪੰਜਾਬ ਯੂਨੀਵਰਸਿਟੀ ਨੂੰ ਖਤਮ ਕਰਨ ਉਤੇ ਤੁਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੇਂਦਰੀਕਰਨ ਖ਼ਿਲਾਫ਼ ਵੀ ਲੜੀ ਸੀ ਫੈਸਲਾਕੁੰਨ ਲੜਾਈ ਚੰਡੀਗੜ੍ਹ, 8 ਨਵੰਬਰ 2024 : ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ....
ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਸਰਪੰਚ ਨਿਭਾਉਣ ਸਰਗਰਮ ਭੂਮਿਕਾ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ : ਅਰਵਿੰਦ ਕੇਜਰੀਵਾਲ
ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ, ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਪੰਚਾਇਤੀ ਚੋਣਾਂ ਕਰਵਾਉਣ ਲਈ ਪੰਜਾਬ ਨੂੰ ਦਿੱਤੀ ਮੁਬਾਰਕਬਾਦ ਸਰਪੰਚਾਂ ਨੂੰ ਆਪਣਾ ਫ਼ਰਜ਼ ਬਿਨਾਂ ਪੱਖਪਾਤ ਤੋਂ ਨਿਭਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ ਸਰਪੰਚਾਂ ਨੂੰ ਪਿੰਡਾਂ ਨੂੰ....