ਪੰਜਾਬ

ਬੀਐਸਐਫ ਨੇ ਤਰਨਤਾਰਨ ਦੇ ਸਰਹੱਦੀ ਖੇਤਰ ਤੋਂ ਚੀਨ ਦੇ 4 ਪਿਸਤੌਲ ਅਤੇ 50 ਰਾਊਂਡ ਗੋਲੀਆਂ ਕੀਤੀਆਂ ਬਰਾਮਦ 
ਤਰਨਤਾਰਨ, 18 ਜੁਲਾਈ 2024 : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਤਰਨਤਾਰਨ ਸੈਕਟਰ 'ਚ ਅੰਤਰਰਾਸ਼ਟਰੀ ਸਰਹੱਦ ਨੇੜੇ 50 ਰਾਉਂਡ ਗੋਲਾ-ਬਾਰੂਦ ਸਮੇਤ ਚੀਨ ਦੇ ਬਣੇ ਚਾਰ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਡਰੋਨ ਰਾਹੀਂ ਸੁੱਟਿਆ ਗਿਆ ਮੰਨਿਆ ਜਾ ਰਿਹਾ ਹੈ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਵਿੱਚ ਇੱਕ ਸ਼ੱਕੀ ਪੈਕਟ ਬਰਾਮਦ ਹੋਇਆ ਹੈ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨ ਸ਼ੱਕੀ ਇਲਾਕੇ ਵਿੱਚ ਪੁੱਜੇ ਅਤੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ।....
ਸੜਕ ਹਾਦਸੇ ਵਿੱਚ 5 ਸਾਲਾ ਬੱਚੇ ਸਮੇਤ ਦੋ ਦੀ ਮੌਤ, ਦੋ ਜਖ਼ਮੀ
ਫਗਵਾੜਾ, 17 ਜੁਲਾਈ 2024 : ਹਵੇਲੀ ਨੇੜੇ ਜਲੰਧਰ ਨੈਸ਼ਨਲ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਅਤੇ 5 ਸਾਲਾ ਬੱਚੇ ਦੀ ਮੌਤ ਹੋ ਗਈ ਅਤੇ ਔਰਤ ਤੇ ਬੱਚੀ ਦੇ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਜਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਮਨੀ ਰੱਤੂ (35) ਅਤੇ ਵਿਨੇ ਰੱਤੂ (5) ਵਾਸੀ ਕਰਨਾਣਾ (ਫਿਲੌਰ) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਹਾਈਵੇ ਤੇ ਹਵੇਲੀ ਨੇੜੇ ਸੜਕ ਤੇ ਇੱਕ ਮਹਿੰਦਰਾ ਪਿਕਅਪ ਖੜ੍ਹੀ ਸੀ, ਜਦੋਂ ਕਿ....
ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ
ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਨੂੰ ਇੱਕ ਮਹੀਨੇ ਅੰਦਰ ਜਾਗਰੂਕਤਾ ਕੈਂਪ ਲਗਾਉਣ ਦੇ ਦਿੱਤੇ ਨਿਰਦੇਸ਼ ਕਿਹਾ, ਅਸ਼ੀਰਵਾਦ ਸਕੀਮ ਤਹਿਤ 27011 ਲਾਭਪਾਤਰੀਆਂ ਨੂੰ 137.75 ਕਰੋੜ ਰੁਪਏ ਜਾਰੀ ਪੰਜਾਬ ਸਰਕਾਰ ਡਾ. ਬੀ.ਆਰ ਅੰਬੇਦਕਰ ਭਵਨਾਂ ਦੇ ਰੱਖ ਰਖਾਅ ਲਈ ਸੁਸਾਇਟੀਆਂ ਬਣਾਏਗੀ ਆਦਰਸ਼ ਗ੍ਰਾਮ ਯੋਜਨਾ ਤਹਿਤ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਰਕੇ ਕਾਰਵਾਈ ਕੀਤੀ ਜਾਵੇ ਚੰਡੀਗੜ੍ਹ, 17 ਜੁਲਾਈ 2024....
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, 7 ਕਿਲੋ ਹੈਰੋਇਨ, ਪੰਜ ਪਿਸਤੌਲ ਸਮੇਤ 2 ਵਿਅਕਤੀ ਗ੍ਰਿਫਤਾਰ
ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀ ਪਾਕਿ-ਅਧਾਰਤ ਤਸਕਰਾਂ ਨਾਲ ਸੰਪਰਕ ਵਿੱਚ ਸਨ, ਡਰੋਨਾਂ ਰਾਹੀਂ ਪ੍ਰਾਪਤ ਕਰਦੇ ਸਨ ਹਥਿਆਰਾਂ/ਨਸ਼ਿਆਂ ਦੀ ਖੇਪ : ਡੀਜੀਪੀ ਗੌਰਵ ਯਾਦਵ ਅਗਲੀਆਂ -ਪਿਛਲੀਆਂ ਕੜੀਆਂ ਸਥਾਪਤ ਕਰਨ ਲਈ ਜਾਂਚ ਜਾਰੀ : ਐਸਐਸਪੀ ਸਤਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲੀਸ ਨੇ ਦੋ ਵਿਅਕਤੀਆਂ....
ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ ਰੱਦ, ਰਾਜਪਾਲ ਹੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣੇ ਰਹਿਣਗੇ
ਚੰਡੀਗੜ੍ਹ, 17 ਜੁਲਾਈ 2024 : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਤੋਂ ਸੂਬਾ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਹ ਬਿੱਲ ਪਿਛਲੇ ਸਾਲ 21 ਜੂਨ ਨੂੰ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਬਿੱਲ ਤਹਿਤ ਸੂਬੇ ਦੀਆਂ 12 ਸਟੇਟ ਯੂਨੀਵਰਸਿਟੀਆਂ ਦੇ ਚਾਂਸਲਰ ਦੀਆਂ ਸ਼ਕਤੀਆਂ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀਆਂ ਗਈਆਂ ਸਨ। ਹਾਲਾਂਕਿ ਉਕਤ ਬਿੱਲ ਵਾਪਸ ਲਏ ਜਾਣ ਕਾਰਨ ਰਾਜਪਾਲ ਹੁਣ....
ਅੰਮ੍ਰਿਤਸਰ 'ਚ ਵਿਅਕਤੀ ਨੂੰ ਬਚਾਉਂਦਿਆਂ ਕਾਰ ਪਲਟੀ, 2 ਲੋਕਾਂ ਦੀ ਮੌਤ 5 ਗੰਭੀਰ
ਅੰਮ੍ਰਿਤਸਰ, 16 ਜੁਲਾਈ 2024 : ਅੰਮ੍ਰਿਤਸਰ ਦੇ ਵੇਰਕਾ ਬਾਈਪਾਸ 'ਤੇ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਹਿਮਾਚਲ ਦੀ ਕਾਰ ਪਲਟ ਗਈ। ਜਿਸ 'ਚ 2 ਲੋਕਾਂ ਦੀ ਮੌਤ ਹੋ ਗਈ। ਜਦਕਿ 5 ਲੋਕ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਕਾਰ 'ਚ ਬੈਠਾ ਪਰਿਵਾਰ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਅੰਮ੍ਰਿਤਸਰ 'ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਜਾ ਰਿਹਾ ਸੀ। ਵੇਰਕਾ ਬਾਈਪਾਸ 'ਤੇ ਸੜਕ ਪਾਰ ਕਰ ਰਹੇ ਇਕ ਵਿਅਕਤੀ ਨੂੰ ਬਚਾਉਂਦੇ ਹੋਏ ਕਾਰ ਬੇਕਾਬੂ ਹੋ ਕੇ ਸੜਕ 'ਤੇ....
ਪੰਜਾਬ ਸਰਕਾਰ ਬਿਊਟੀ ਐਂਡ ਵੈਲਨੈੱਸ ਖੇਤਰ ਵਿੱਚ ਸਥਾਪਤ ਕਰੇਗੀ ਸੈਂਟਰ ਆਫ਼ ਐਕਸੀਲੈਂਸ, ਉਮੀਦਵਾਰਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ: ਅਮਨ ਅਰੋੜਾ
ਪੀ.ਐਸ.ਡੀ.ਐਮ. ਵੱਲੋਂ 300 ਉਮੀਦਵਾਰਾਂ ਨੂੰ ਸਿਖਲਾਈ ਅਤੇ ਰੋਜ਼ਗਾਰ ਦੇਣ ਲਈ ਹੇਅਰ ਰੇਜ਼ਰਜ਼ ਐਲ.ਐਲ.ਪੀ. ਨਾਲ ਸਮਝੌਤਾ ਸਹੀਬੱਧ ਚੰਡੀਗੜ੍ਹ, 16 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਪ੍ਰਤੀਬੱਧਤਾ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਬਿਊਟੀ ਐਂਡ ਵੈਲਨੈੱਸ ਦੇ ਖੇਤਰ ਵਿੱਚ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਅੱਜ ਪੀ.ਐਸ.ਡੀ.ਐਮ....
ਹਿੰਦੂ ਨੇਤਾ ਸੁਧੀਰ ਸੂਰੀ ਦੇ ਲੜਕਿਆਂ ਵੱਲੋਂ ਵਪਾਰੀ ਤੋਂ 6 ਲੱਖ ਦੀ ਫਿਰੋਤੀ ਲੈਣ ਦਾ ਮਾਮਲਾ ਆਇਆ ਸਾਹਮਣੇ, ਪੁਲਿਸ ਨੇ ਕੀਤੀ ਕਾਰਵਾਈ
ਅੰਮ੍ਰਿਤਸਰ, 15 ਜੁਲਾਈ 2024 : ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵਾਂ ਲੜਕਿਆਂ ਵੱਲੋਂ ਇੱਕ ਵਪਾਰੀ ਤੋਂ 6 ਲੱਖ ਰੁਪਏ ਦੀ ਫਿਰੋਤੀ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਸੁਧੀਰ ਸੂਰੀ ਦੇ ਲੜਕੇ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸੰਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 26 ਜੂਨ 2024 ਨੂੰ ਕਮਲ ਕੰਤ ਨਾਮ ਦਾ ਵਿਅਕਤੀ ਜੋ ਕਿ....
ਅਕਾਲੀ ਦਲ ਦਾ ਸਖ਼ਤ ਫ਼ੈਸਲਾ, ਜਿਨ੍ਹਾਂ ਨੇ ਪਾਰਟੀ ਖਿਲਾਫ ਪ੍ਰੋਗਰਾਮ ਕੀਤਾ ਸ਼ੁਰੂ, ਉਨ੍ਹਾਂ ਆਗੂਆਂ ਲਈ ਪਾਰਟੀ ਦਾ ਮੁੱਖ ਦਫ਼ਤਰ ਸਦਾ ਲਈ ਬੰਦ
ਜਿਹਨਾਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤਾ, ਉਹਨਾਂ ਆਗੂਆਂ ਲਈ ਪਾਰਟੀ ਦੇ ਮੁੱਖ ਦਫਤਰ 'ਚ ਕੋਈ ਥਾਂ ਨਹੀਂ: ਅਕਾਲੀ ਦਲ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਚੋਣਾਂ ਅਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਪਾਰਟੀ ਦੇ ਮੁੱਖ ਦਫਤਰ ਵਿਚ ਤਿਆਰੀ ਮੀਟਿੰਗਾਂ ਕੀਤੀਆਂ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 15 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਹੜੇ ਆਗੂਆਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤੇ ਹਨ, ਉਹਨਾਂ ਲਈ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ ਹੈ ਤੇ ਪਾਰਟੀ ਨੇ ਜ਼ੋਰ....
ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ: ਡਾ. ਬਲਜੀਤ ਕੌਰ
ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ/ਵਿਭਾਗ ਦੀ ਕਾਰਗੁਜਾਰੀ ਸਬੰਧੀ ਮੁੱਖ ਦਫਤਰ, ਜਿਲ੍ਹਾ ਪ੍ਰੋਗਰਾਮ ਅਫਸਰਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨਾਲ ਸਮੀਖਿਆ ਮੀਟਿੰਗ ਅਧਿਕਾਰੀਆਂ ਨੂੰ ਬਿਰਧ ਘਰਾਂ, ਬਾਲ ਘਰਾਂ ਅਤੇ ਆਂਗਣਵਾੜੀ ਸੈਟਰਾਂ ਨਾਲ ਨਿੱਜੀ ਰਾਬਤਾ ਰੱਖਣ ਦੇ ਦਿੱਤੇ ਨਿਰਦੇਸ਼ ਕਿਹਾ, ਕੰਮ-ਕਾਜ ਵਿੱਚ ਤੇਜੀ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਚੰਡੀਗੜ੍ਹ, 15 ਜੁਲਾਈ 2024 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ....
ਬਠਿੰਡਾ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, 41 ਕੁਇੰਟਲ ਭੁੱਕੀ ਕੀਤੀ ਬਰਾਮਦ 
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਇਹ ਖੇਪ ਜਲੰਧਰ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਪਹੁੰਚਾਈ ਜਾਣੀ ਸੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰ ਨੇ ਪਹਿਲਾਂ ਵੀ ਭੁੱਕੀ ਦੀਆਂ ਅਜਿਹੀਆਂ ਖੇਪਾਂ ਪੰਜਾਬ ਪਹੁੰਚਾਉਣ ਦੀ ਗੱਲ ਕਬੂਲੀ: ਏਆਈਜੀ ਅਵਨੀਤ ਸਿੱਧੂ ਚੰਡੀਗੜ੍ਹ/ਬਠਿੰਡਾ, 15 ਜੁਲਾਈ 2024 : ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਵੱਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਮੱਧ....
ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਸੁਖਬੀਰ ਬਾਦਲ ਨੂੰ ਕੀਤਾ ਤਲਬ, 15 ਦਿਨਾਂ ਦੇ ਅੰਦਰ ਜਵਾਬ ਦੇਣ ਦੇ ਹੁਕਮ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਹਿਬਾਨਾਂ ਦੀ ਹੋਈ ਅਹਿਮ ਮੀਟਿੰਗ, ਬੈਠਕ ’ਚ ਲਏ ਗਏ ਵੱਡੇ ਅਹਿਮ ਫੈਸਲੇ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਜਲਵਾਯੂ ਵਿਚ ਆ ਰਹੀਆਂ ਖ਼ਤਰਨਾਕ ਤਬਦੀਲੀਆਂ ਤੇ ਵੀ ਹੋਈ ਵਿਚਾਰ -ਚਰਚਾ ਅੰਮ੍ਰਿਤਸਰ, 15 ਜੁਲਾਈ 2024 : ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਈ ਜਿਸ ਵਿਚ ਹੇਠ ਕਈ ਅਹਿਮ ਫੈਸਲੇ ਕੀਤੇ ਗਏ; – ਗੁਰਦੁਆਰਾ ਸਾਹਿਬਾਨ ਵਿਚ ਦਿਨੋਂ-ਦਿਨ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ....
ਪੰਜਾਬ ‘ਚ ਸਨਰੂਫ ਖੋਲ੍ਹ ਕੇ ਚੱਲਦੀ ਕਾਰ ਵਿੱਚ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ
ਚੰਡੀਗੜ੍ਹ, 14 ਜੁਲਾਈ 2024 : ਬੰਗਲੌਰ ਪੁਲਿਸ ਦੀ ਤਰਜ਼ 'ਤੇ ਪੰਜਾਬ ਦੇ ਏਡੀਜੀਪੀ ਟ੍ਰੈਫਿਕ ਨੇ ਟ੍ਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕੇ ਹਨ। ਇਸ ਤਹਿਤ ਹੁਣ ਸਨਰੂਫ ਲਗਜ਼ਰੀ ਕਾਰਾਂ 'ਚ ਸਵਾਰ ਹੋ ਕੇ ਸੂਬੇ 'ਚ ਹੰਗਾਮਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹਨਾਂ ਨਿਯਮਾਂ ਤਹਿਤ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ, ਸਾਰੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਭਾਰੀ ਜੁਰਮਾਨਾ ਲੱਗੇਗਾ।....
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਉਰਫ ਲੰਡਾ ਦੇ 5 ਹੋਰ ਗੁਰਗਿਆਂ ਨੂੰ ਤਿੰਨ ਪਿਸਤੌਲ ਅਤੇ ਕਾਰਤੂਸ ਸਮੇਤ ਕੀਤਾ ਗ੍ਰਿਫਤਾਰ 
ਜਲੰਧਰ, 14 ਜੁਲਾਈ 2024 : ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਉਰਫ ਲੰਡਾ ਦੇ 5 ਹੋਰ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਖੁਦ ਡੀਜੀਪੀ ਪੰਜਾਬ ਗੋਰਵ ਯਾਦਵ ਵਲੋਂ ਦਿੱਤੀ ਗਈ ਹੈ। ਜਿੰਨ੍ਹਾਂ ਨੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਵੀ ਕੀਤਾ ਹੈ। ਇਸ ਦੌਰਾਨ ਪੁਲਿਸ ਨੂੰ ਉਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਜਿਸ 'ਚ ਪੁਲਿਸ ਨੂੰ ਤਿੰਨ ਪਿਸਤੌਲ ਅਤੇ....
ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 13 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ....