ਪੰਜਾਬ

ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਖੁੱਡੀਆਂ
ਮੱਛੀ ਪਾਲਣ ਮੰਤਰੀ ਵੱਲੋਂ ਕੌਮੀ ਮੱਛੀ ਪਾਲਕ ਦਿਵਸ ਮੌਕੇ ਮੱਛੀ/ਝੀਂਗਾ ਪਾਲਕ ਕਿਸਾਨਾਂ ਨੂੰ ਸ਼ੁਭਕਾਮਨਾਵਾਂ ਚੰਡੀਗੜ੍ਹ, 9 ਜੁਲਾਈ 2024 : ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ....
ਬੀਜੇਪੀ ਦੇ ਸਿੱਖ ਆਗੂਆਂ ਨੂੰ ਜਾਨੋ ਮਾਰਨ ਦੀ ਧਮਕੀ- ਕਿਹਾ ਬੀਜੇਪੀ ਛੱਡੋ ਨਹੀਂ ਤਾਂ ਦੁਨੀਆਂ ਛੱਡਣ ਲਈ ਰਹੋ ਤਿਆਰ
ਚੰਡੀਗੜ੍ਹ 9 ਜੁਲਾਈ 2024 : ਪੰਜਾਬ ਦੇ ਵਿੱਚ ਬੀਜੇਪੀ ਦੇ ਸਿੱਖ ਆਗੂਆਂ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਜਿਨਾਂ ਆਗੂਆਂ ਨੂੰ ਧਮਕੀ ਦਿੱਤੀ ਗਈ ਹੈ ਉਹਨਾਂ ਵਿੱਚ ਮਨਜਿੰਦਰ ਸਿੰਘ ਸਿਰਸਾ ਤੇਜਿੰਦਰ ਸਿੰਘ ਸਰਾਂ ਪਰਮਿੰਦਰ ਸਿੰਘ ਬਰਾੜ ਸ਼ਾਮਿਲ ਹਨ। ਆਗੂਆਂ ਨੂੰ ਧਮਕੀ ਦੇ ਨਾਲ ਭਰੇ ਹੋਏ ਇਹ ਪੱਤਰ ਪਾਰਟੀ ਦੇ ਚੰਡੀਗੜ੍ਹ ਦਫਤਰ ਵਿਖੇ ਭੇਜੇ ਗਏ ਹਨ। ਧਮਕੀ ਭਰੇ ਇਹਨਾਂ ਪੱਤਰਾਂ ਦੇ ਵਿੱਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਇਹ ਪਹਿਲੀ ਵਾਰ ਹੋਇਆ ਹੈ ਕਿ, ਬੀਜੇਪੀ ਦੇ ਆਗੂਆਂ ਨੂੰ ਇਸ ਤਰ੍ਹਾਂ ਚਿੱਠੀ....
ਮੁੱਖ ਮੰਤਰੀ ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਾਲੀ ਇਮਦਾਦ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ
ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਮੁੱਖ ਮੰਤਰੀ ਨੇ ਕੀਤਾ ਵਾਅਦਾ ਪੁਗਾਇਆ ਚੰਡੀਗੜ੍ਹ, 9 ਜੁਲਾਈ 2024 : ਕਿਸਾਨ ਸ਼ੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੂੰ ਵਿੱਤੀ ਸਹਾਇਤ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ....
ਸ੍ਰੀ ਆਨੰਦਪੁਰ ਸਾਹਿਬ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ, ਪਤਨੀ ਅਤੇ ਇੱਕ ਬੱਚਾ ਜਖ਼ਮੀ
ਸ੍ਰੀ ਆਨੰਦਪੁਰ ਸਾਹਿਬ, 08 ਜੁਲਾਈ 2024 : ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਮਾਤਾ ਨੈਣਾ ਦੇਵੀ ਦੇ ਦਰਬਾਰ ਨੂੰ ਜਾਂਦੀ ਸੜਕ ਤੇ ਇੱਕ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਪਤੀ-ਪਤਨੀ ਅਤੇ ਦੋ ਬੱਚੇ ਜਾ ਰਹੇ ਸਨ ਕਿ ਉਨ੍ਹਾਂ ਦੇ ਮੋਟਰਸਾਈਕਲ ਨੂੰ ਸਵਿਫਟ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜਖਮੀ ਹੋ ਗਏ। ਜਿੰਨ੍ਹਾਂ ਨੂੰ ਇਲਾਜ....
ਹਰਗੋਬਿੰਦਪੁਰ ‘ਚ ਗੋਲੀਬਾਰੀ, 4 ਲੋਕਾਂ ਦੀ ਮੌਤ, ਅੱਧੀ ਦਰਜਨ ਲੋਕ ਜ਼ਖਮੀ
ਸ੍ਰੀ ਹਰਗੋਬਿੰਦਪੁਰ, 8 ਜੁਲਾਈ : ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਲਾਈਟਾਂ ਵਾਲੇ ਚੌਕ ਵਿਖੇ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅੱਧੀ ਦਰਜਨ ਲੋਕ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨਿਰਮਲ ਸਿੰਘ ਪੁੱਤਰ ਦਿਲਬਾਗ ਸਿੰਘ, ਬਲਰਾਜ ਸਿੰਘ ਪੁੱਤਰ ਰਵੇਲ ਸਿੰਘ, ਬਲਜੀਤ ਸਿੰਘ ਪੁੱਤਰ ਬੁੱਧ ਸਿੰਘ ਅਤੇ ਸ਼ਮਸ਼ੇਰ ਸਿੰਘ ਪੁੱਤਰ ਚਮਨ ਲਾਲ ਵਾਸੀ ਵਿਠਵਾਂ ਸਨ। ਇਸ ਗੋਲੀਬਾਰੀ ‘ਚ ਦੋਵਾਂ ਪਾਸਿਆਂ ਦੇ ਦੋ....
ਮੁੱਖ ਮੰਤਰੀ ਪੰਜਾਬ ਦੇ ਅਰਥਚਾਰੇ ਨੂੰ ਤਬਾਹ ਕਰਨਾ ਬੰਦ ਕਰੇ, ਸੂਬੇ ਵਿਚ ਕੋਈ ਵੀ ਨਿਵੇਸ਼ ਲਿਆਉਣ ਵਿਚ ਫੇਲ੍ਹ : ਸੁਖਬੀਰ ਬਾਦਲ
ਐਮ ਐਸ ਐ ਈ ਐਕਸਪੋਰਟ ਕੌਂਸਲ ਐਂਡ ਫੂਡ ਪ੍ਰੋਡਿਊਸਰਜ਼ ਦੀ ਰਿਪੋਰਟ ਦਾ ਦਿੱਤਾ ਹਵਾਲਾ ਜਿਸ ਵਿਚ ਦੱਸਿਆ ਕਿ ਸੂਬੇ ਵਿਚ ਨਿਵੇਸ਼ 2021-22 ਵਿਚ 23655 ਕਰੋੜ ਤੋਂ ਘੱਟ ਕੇ 2022-23 ਵਿਚ ਸਿਰਫ 3492 ਕਰੋੜ ਰਹਿ ਗਿਆ ਚੰਡੀਗੜ੍ਹ, 7 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬ ਦੇ ਅਰਥਚਾਰੇ ਅਤੇ ਇਸਦੇ ਉਦਯੋਗਿਕ ਮਾਹੌਲ ਨੂੰ ਤਬਾਹ ਕਰਨਾ ਬੰਦ ਕਰਨ ਅਤੇ ਸੂਬੇ ਵਿਚ ਕੋਈ ਨਿਵੇਸ਼ ਆਕਰਸ਼ਤ ਨਾ ਕਰ ਕੇ ਇਸਦੇ....
ਤਿੰਨ ਕਾਨੂੰਨ ਲਾਗੂ ਕਰਨ ਲਈ ਪੈਦਾ ਹੋ ਸਕਦਾ ਹੈ ਵਿੱਤੀ ਸੰਕਟ, ਪੰਜਾਬ ਸਰਕਾਰ ਨੇ ਕੇਂਦਰ ਤੋਂ ਮੰਗੀ ਮਦਦ
ਚਲਾਨ ਪੇਸ਼ ਕਰਨ ਤੱਕ ਐਫਆਈਆਰ ਦਰਜ ਕਰਨ ਨਾਲ ਸਬੰਧਤ ਸਾਰਾ ਕੰਮ ਆਨਲਾਈਨ ਕੀਤਾ ਜਾਣਾ ਹੈ। ਪੰਜਾਬ ਸਰਕਾਰ ਵੱਲੋਂ 15 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਚੰਡੀਗੜ੍ਹ, 7 ਜੁਲਾਈ 2024 : ਵਿੱਤੀ ਸੰਕਟ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਨਵੇਂ ਕਾਨੂੰਨਾਂ, ਭਾਰਤੀ ਨਿਆਂ ਸੰਹਿਤਾ, ਭਾਰਤੀ ਸਿਵਲ ਰੱਖਿਆ ਕੋਡ ਅਤੇ ਭਾਰਤੀ ਸਬੂਤ ਕਾਨੂੰਨ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੇ ਰਾਹ ਵਿੱਚ ਆ ਸਕਦਾ ਹੈ। ਇਸ ਦੇ ਲਈ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ।....
ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ
ਮਈ ਮਹੀਨੇ ਵਿੱਚ ਵੀ 22 ਫੀਸਦੀ ਵਧੀ ਆਮਦਨ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ 'ਚ ਲਿਆਵਾਂਗੇ: ਮਾਲ ਮੰਤਰੀ ਮਾਲ ਵਿਭਾਗ ਦੇ ਕੰਮਾਂ ਸਬੰਧੀ ਹੈਲਪ ਲਾਈਨ ਨੰਬਰਾਂ ਉੱਤੇ ਬੇਝਿਜਕ ਹੋਕੇ ਸ਼ਿਕਾਇਤ ਦਰਜ ਕਰਵਾਉਣ ਦੀ ਅਪੀਲ ਚੰਡੀਗੜ੍ਹ, 6 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੂਨ 2024....
ਦੀਨਾਨਗਰ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਮਾਰੀ ਟੱਕਰ, ਦੋਵਾਂ ਦੀ ਮੌਤ 
ਦੀਨਾਨਗਰ, 06 ਜੁਲਾਈ 2024 : ਗੁਰਦਾਸਪੁਰ ਤੋਂ ਦੀਨਾਨਗਰ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਦੋ ਨੌਜਵਾਨਾਂ ਨੂੰ ਇੱਕ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਹਿਤੇਸ਼ ਅੱਗਰਵਾਲ ਪੁੱਤਰ ਮਨੋਜ ਸਿੰਗਲਾ ਅਤੇ ਵਰੁਣ ਮਹਾਜ਼ਨ ਪੁੱਤਰ ਭਾਰਤ ਭੂਸ਼ਨ ਮਹਾਜ਼ਨ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਹਿਤੇਸ਼ ਅੱਗਰਵਾਲ ਤੇ ਵਰੁਣ ਮਹਾਜ਼ਨ ਬੀਤੀ ਰਾਤ ਕਰੀਬ 10 ਵਜੇ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ....
ਬੱਬੇਹਾਲੀ 'ਚ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਬਜ਼ੁਰਗ ਭਰਾਵਾਂ ਦੀ ਮੌਤ 
ਬੱਬੇਹਾਲੀ, 5 ਜੁਲਾਈ 2024 : ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਬਜ਼ੁਰਗ ਭਰਾਵਾਂ ਦੀ ਮੌਤ ਹੋ ਗਈ। ਦੋਵੇਂ ਭਰਾ ਮੋਟਰਸਾਈਕਲ 'ਤੇ ਕਸਬਾ ਕਾਦੀਆਂ ਦੇ ਪਿੰਡ ਖਰੇ ਵਿਖੇ ਆਪਣੀ ਭੈਣ ਦੇ ਭੋਗ 'ਚ ਸ਼ਾਮਲ ਹੋਣ ਲਈ ਜਾ ਰਹੇ ਸਨ। ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਬਲ ਦੇ ਮੁਲਾਜ਼ਮਾਂ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਇਕ ਲੜਕੇ ਨੇ ਦੱਸਿਆ ਕਿ ਉਸ ਦਾ ਪਿਤਾ ਬਲਕਾਰ ਸਿੰਘ (70 ਸਾਲ)....
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ
ਸਿਬਿਨ ਸੀ ਵੱਲੋਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ਉੱਤੇ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ ਪੁਲਿਸ ਅਧਿਕਾਰੀਆਂ ਨੂੰ ਚੌਕਸੀ ਵਧਾਉਣ ਅਤੇ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਰੱਖਣ ਦੇ ਹੁਕਮ ਕੁੱਲ 1 ਲੱਖ 72 ਹਜ਼ਾਰ 20 ਵੋਟਰ, ਪੋਲਿੰਗ ਸਟੇਸ਼ਨਾਂ ਦੀ ਗਿਣਤੀ 181 : ਸਿਬਿਨ ਸੀ ਚੰਡੀਗੜ੍ਹ, 5 ਜੁਲਾਈ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ੁੱਕਰਵਾਰ ਨੂੰ ਜਲੰਧਰ....
ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਤਿਆਰੀਆਂ ਸ਼ੁਰੂ 
ਚੰਡੀਗੜ੍ਹ, 4 ਜੂਨ 2024 : ਪੰਜਾਬ ਸਰਕਾਰ ਨੇ ਰਾਜ ਵਿੱਚ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਵਲੰਟੀਅਰਾਂ ਅਤੇ ਪਾਰਟੀ ਲਈ ਕੰਮ ਕਰਨ ਵਾਲੇ ਆਗੂਆਂ ਨੂੰ ਇਨ੍ਹਾਂ ਅਹੁਦਿਆਂ ‘ਤੇ ਮੌਕੇ ਦਿੱਤੇ ਜਾਣਗੇ। ਇਸ ਦੇ ਲਈ ਸਰਕਾਰ ਨੇ ਸਾਰਾ ਰਿਕਾਰਡ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਨਾਲ ਹੀ ਉਮੀਦ ਹੈ ਕਿ ਜਲੰਧਰ ਉਪ ਚੋਣ ਤੋਂ ਬਾਅਦ ਇਸ ਸਬੰਧੀ ਕੋਈ ਫੈਸਲਾ ਲਿਆ ਜਾਵੇਗਾ। ਹਾਲਾਂਕਿ ਪਾਰਟੀ ਸੂਬੇ ਵਿੱਚ....
ਸੂਬੇ ਭਰ ਵਿੱਚ ਔਰੇਂਜ ਅਲਰਟ ਜਾਰੀ, ਪੰਜਾਬ ਦੇ ਕੁਝ ਹਿੱਸਿਆਂ ਵਿੱਚ ਪੈ ਸਕਦਾ ਭਾਰੀ ਮੀਂਹ 
ਚੰਡੀਗੜ੍ਹ, 4 ਜੂਨ 2024 : ਪੰਜਾਬ ਦੇ ਕੁਝ ਹਿੱਸਿਆਂ 'ਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਕੁਝ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ ਅਤੇ ਬਾਅਦ ਵਿੱਚ ਧੁੱਪ ਨਿਕਲ ਗਈ। ਬੁੱਧਵਾਰ ਰਾਤ ਨੂੰ ਕੁਝ ਥਾਵਾਂ 'ਤੇ ਪਏ ਮੀਂਹ ਕਾਰਨ ਜਿੱਥੇ ਕੁਝ ਸਮੇਂ ਲਈ ਮੌਸਮ ਠੰਢਾ ਰਿਹਾ, ਉਥੇ ਹੀ ਧੁੱਪ ਦੀ ਆਮਦ ਨਾਲ ਗਰਮੀ ਅਤੇ ਹੁੰਮਸ ਨੇ ਫਿਰ ਤੋਂ ਪਰੇਸ਼ਾਨ ਕਰ ਦਿੱਤਾ। ਵੀਰਵਾਰ ਨੂੰ ਅਬੋਹਰ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦਰਜ ਕੀਤਾ....
ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ
ਕਿਹਾ, ਔਰਤਾਂ ਦੇ ਹੁਨਰ ਵਿਕਾਸ, ਰੋਜ਼ਗਾਰ, ਡਿਜੀਟਲ ਸਾਖਰਤਾ ਤੇ ਆਰਥਿਕ ਹੁਲਾਰੇ ਲਈ ਵਰਦਾਨ ਸਾਬਿਤ ਹੋਣਗੇ ਜ਼ਿਲ੍ਹਾ ਹੱਬ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਲਈ 4 ਅਕਤੂਬਰ ਤੱਕ ਚਲਾਇਆ ਜਾਵੇਗਾ ਜਾਗਰੂਕਤਾ ਅਭਿਆਨ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 4 ਜੁਲਾਈ 2024 : ''ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਸਕਤੀਕਰਨ ਲਈ ਵੱਡਾ ਕਦਮ ਪੁੱਟਦੇ ਹੋਏ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ....
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀਸਦ ਰਕਬਾ ਵਧਿਆ
ਹੁਣ ਤੱਕ ਦੋ ਲੱਖ ਏਕੜ ਤੋਂ ਵੱਧ ਰਕਬੇ ਵਿੱਚ ਹੋਈ ਝੋਨੇ ਦੀ ਸਿੱਧੀ ਬਿਜਾਈ ⁠ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਰੱਖੇ: ਗੁਰਮੀਤ ਸਿੰਘ ਖੁੱਡੀਆਂ ⁠ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਕਿਸਾਨ 15 ਜੁਲਾਈ ਤੱਕ ਕਰ ਸਕਦੇ ਹਨ ਪੋਰਟਲ 'ਤੇ ਰਜਿਸਟਰੇਸ਼ਨ ਚੰਡੀਗੜ੍ਹ, 4 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਅਪਣਾਉਣ ਲਈ ਕੀਤੇ ਯਤਨਾਂ....