ਪੰਜਾਬ

ਬਠਿੰਡਾ ਦੀ ਸਰਹੰਦ ਨਹਿਰ ‘ਤੇ ਨਹਾਉਣ ਗਏ ਦੋ ਨੌਜਵਾਨ ਡੁੱਬੇ
ਬਠਿੰਡਾ, 25 ਜੂਨ 2024 : ਗਰਮੀ ਤੋਂ ਬਚਣ ਲਈ ਗਏ ਦੋ ਨੌਜਵਾਨ ਬਠਿੰਡਾ ਦੀ ਸਰਹੰਦ ਨਹਿਰ ‘ਤੇ ਨਹਾਉਣ ਲਈ ਗਏ ਸੀ। ਸਾਰੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਹਾਰਾ ਜਨ ਸੇਵਾ ਸੰਸਥਾ ਦੇ ਵਲੰਟੀਅਰ ਅਤੇ ਪੁਲਿਸ ਵੱਲੋਂ ਦੋਵੇਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋ ਨੌਜਵਾਨ ਬਠਿੰਡਾ ਦੀ ਸਰਹੰਦ ਨਹਿਰ ’ਤੇ ਨਹਾਉਣ ਲਈ ਆਏ ਸਨ। ਇਸ ਦੌਰਾਨ ਉਹ ਪਾਣੀ ਵਿੱਚ ਡੁੱਬ ਗਿਆ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ NDRF ਟੀਮ ਨੂੰ ਸੂਚਿਤ ਕਰ ਦਿੱਤਾ....
ਜੇਲ੍ਹ ਵਿੱਚ ਬੰਦ ਪ੍ਰਧਾਨ ਮੰਤਰੀ ਬਾਜੇ ਕੇ ਹਲਕਾ ਗਿੱਦੜਬਾਹਾ ਤੋਂ ਲੜ੍ਹਨਗੇ ਜ਼ਿਮਨੀ ਚੋਣ 
ਚੰਡੀਗੜ੍ਹ, 25 ਜੂਨ 2024 : ਐਨਐਸਏ ਦੇ ਤਹਿਤ ਅੰਮ੍ਰਿਤਪਾਲ ਸਿੰਘ ਨਾਲ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇ ਕੇ ਜ਼ਿਮਨੀ ਚੋਣ ਲੜ੍ਹਨਗੇ। ਇਸ ਸਬੰਧੀ ਐਲਾਨ ਪ੍ਰਧਾਨ ਮੰਤਰੀ ਬਾਜੇਕੇ ਦੇ ਬੇਟੇ ਨੇ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਰਾਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਉਨ੍ਹਾਂ ਦੇ ਪਿਤਾ ਜੀ ਚੋਣ ਲੜ੍ਹਨਗੇ। ਉਨ੍ਹਾਂ ਕਿਹਾ ਕਿ ਪਿਤਾ ਜੀ ਜੇਲ੍ਹ ਤੋਂ ਬੈ ਕੇ ਚੋਣ ਲੜਨਗੇ। ਉਨ੍ਹਾਂ ਸਿੱਖ ਸੰਗਤ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ।....
ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ 2024 ਨੂੰ ਛੁੱਟੀ ਦਾ ਐਲਾਨ 
ਚੰਡੀਗੜ੍ਹ, 25 ਜੂਨ 2024 : ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਲੰਧਰ ਪੱਛਮੀ ਹਲਕੇ ਦੇ ਵੋਟਰ, ਜੋ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਚ ਕੰਮ ਕਰਦੇ ਕਰਮਚਾਰੀ ਹਨ ਅਤੇ ਪੰਜਾਬ ਰਾਜ ਵਿੱਚ ਸਥਿਤ ਫੈਕਟਰੀਆਂ ‘ਚ ਕੰਮ ਕਰਦੇ ਮਜ਼ਦੂਰਾਂ ਲਈ 10 ਜੁਲਾਈ 2024 ਨੂੰ ਛੁੱਟੀ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਦੋ ਵੱਖ-ਵੱਖ ਨੋਟੀਫਿਕੇਸ਼ਨ ਜਾਰੀ ਕੀਤੇ ਹਨ।
ਮੈਂ ਭਾਜਪਾ ਨਾਲ ਗੈਰ ਸਿਧਾਂਤਕ ਗਠਜੋੜ ਨਹੀਂ ਕਰ ਸਕਦਾ ਹੈ : ਬਾਦਲ
ਚੰਡੀਗੜ੍ਹ, 25 ਜੂਨ 2024 : ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਦੇ ਜਿਲ੍ਹਾਂ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਚੋਣਾਂ ਤੋਂ ਪਹਿਲਾਂ ਕੋਰ ਕਮੇਟੀ ਨੂੰ ਸਪੱਸ਼ਟ ਤੌਰ 'ਤੇ ਸਪੱਸ਼ਟ ਕਰ ਦਿੱਤਾ ਸੀ ਕਿ ਮੈਂ ਭਾਜਪਾ ਨਾਲ ਗੈਰ ਸਿਧਾਂਤਕ ਗਠਜੋੜ ਨਹੀਂ ਕਰ ਸਕਦਾ ਹੈ। ਸ. ਬਾਦਲ ਨੇ ਕਿਹਾ ਕਿ ਪੰਥ, ਕਿਸਾਨਾਂ, ਦੱਬੇ-ਕੁਚਲੇ ਵਰਗਾਂ ਨਾਲ ਧੋਖਾ ਨਹੀਂ ਕੀਤਾ....
ਸ਼੍ਰੋਮਣੀ ਅਕਾਲੀ ਦਲ 'ਚ ਉੱਠੀ ਬਗਾਵਤ,  ਲੀਡਰਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਅਹੁਦੇ ਤੋਂ ਅਸਤੀਫਾ ਦੇਣ ਦੀ ਕੀਤੀ ਮੰਗ
ਜਲੰਧਰ, 25 ਜੂਨ 2024 : ਲੋਕ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ 'ਚ ਵੱਡੀ ਬਗਾਵਤ ਉਠਦੀ ਨਜ਼ਰ ਆ ਰਹੀ ਹੈ। ਜਲੰਧਰ 'ਚ ਅਕਾਲੀ ਦਲ ਦੇ ਬਾਗੀ ਲੀਡਰਾਂ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ 'ਚ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਛੱਡਣ ਦਾ ਮਤਾ ਪਾਸ ਕੀਤਾ ਗਿਆ ਹੈ। ਪਾਰਟੀ ਦੇ ਵੱਡੀ ਗਿਣਤੀ ਸੀਨੀਅਰ ਆਗੂਆਂ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸ ਮਤੇ ਵਿਚ ਕਿਹਾ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਹ....
ਅੰਮ੍ਰਿਤਸਰ  ਸੀ.ਆਈ.ਏ. ਸਟਾਫ ਨੇ ਅਸਲੇ ਤੇ ਨਸ਼ੇ ਸਮੇਤ ਤਿੰਨ ਮੁਲਜ਼ਮ ਕੀਤੇ ਕਾਬੂ
ਅੰਮ੍ਰਿਤਸਰ, 24 ਜੂਨ 2024 : ਸੀ.ਆਈ.ਏ. ਸਟਾਫ਼ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਵੱਲੋਂ 6 ਪਿਸਤੌਲ ਮੈਗਜ਼ੀਨ, ਹੈਰੋਇਨ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨਾਂ ਨੌਜਵਾਨਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਨੌਜਵਾਨਾਂ ਨੂੰ ਪੁਲਿਸ ਵਲੋਂ ਸਥਾਨਿਕ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ ਜਿਥੇ ਪੁੱਛਗਿਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਸ਼ ਸੇਠ....
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ: ਡਾ.ਬਲਜੀਤ ਕੌਰ
ਅਨੁਸੂਚਿਤ ਜਾਤੀ ਦੇ 5357 ਲਾਭਪਤਾਰੀਆਂ ਨੂੰ 2732.07 ਲੱਖ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੇ 1429 ਲਾਭਪਤਾਰੀਆਂ ਨੂੰ 728.79 ਲੱਖ ਰੁਪਏ ਦੀ ਪ੍ਰਵਾਨਗੀ ਜ਼ਾਰੀ ਸਕੀਮ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜਿਆ ਜਾਵੇਗਾ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਸੇਵਾ ਕੇਦਰਾਂ ਅਤੇ ਜਿਲ੍ਹਾ ਭਲਾਈ ਅਫਸਰਾਂ ਨਾਲ ਕੀਤਾ ਜਾ ਸਕੇਗਾ ਸੰਪਰਕ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ....
ਸੂਬੇ ‘ਚ ਨਸ਼ਿਆਂ ਤੇ ਠੱਲ ਪਾਉਣ ਲਈ ਸਰਕਾਰ ਵੱਲੋਂ ਵੱਡਾ ਐਕਸ਼ਨ, ਨਸ਼ੇ ਵੇਚਣ ਵਾਲਿਆਂ ਦੀਆਂ ਜਾਇਦਾਦਾਂ ਜਪਤ ਕਰਕੇ ਉਹਨਾਂ ਨੂੰ ਵਿੱਤੀ ਢਾਹ ਲਗਾਈ ਜਾਵੇ।
ਚੰਡੀਗੜ੍ਹ 24 ਜੂਨ 2024 : ਸੂਬੇ ‘ਚ ਨਸ਼ਿਆਂ ਤੇ ਠੱਲ ਪਾਉਣ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਦੇ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਸਰਕਾਰ ਵੱਲੋਂ ਚਿੱਠੀ ਜਾਰੀ ਕੀਤੀ ਗਈ ਹੈ। ਚਿੱਠੀ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ, ਸੂਬਾ ਸਰਕਾਰ ਚਾਹੁੰਦੀ ਹੈ ਕਿ, ਨਸ਼ੇ ਵੇਚਣ ਵਾਲਿਆਂ ਦੀਆਂ ਜਾਇਦਾਦਾਂ ਜਪਤ ਕਰਕੇ ਉਹਨਾਂ ਨੂੰ ਵਿੱਤੀ ਢਾਹ ਲਗਾਈ ਜਾਵੇ। ਸੋ ਆਪ ਸਭ ਨੂੰ ਆਦੇਸ਼ ਦਿੱਤਾ ਜਾਂਦਾ ਹੈ ਕਿ, ਕਿਸੇ....
ਬਾਜਵਾ ਦਾ ਸਰੀਰ ਕਾਂਗਰਸ 'ਚ ਹੈ, ਦਿਲ ਭਾਜਪਾ ਲਈ ਧੜਕਦਾ, ਉਹ ਕਾਂਗਰਸ 'ਚ “ਭਾਜਪਾ ਦੇ ਇੰਪੈਕਟ ਪਲੇਅਰ” ਹਨ : ਹਰਪਾਲ ਸਿੰਘ ਚੀਮਾ
ਸਾਡੇ ਵਿਧਾਇਕ ਪੰਜਾਬ ਦੇ ਲੋਕਾਂ ਅਤੇ ਪਾਰਟੀ ਪ੍ਰਤੀ ਪੂਰੀ ਤਰ੍ਹਾਂ ਵਫਾਦਾਰ ਹਨ, ਉਨ੍ਹਾਂ ਨੂੰ ਭਾਜਪਾ ਦੇ 'ਆਪ੍ਰੇਸ਼ਨ ਲੋਟਸ' ਨਾਲ ਖਰੀਦਿਆ ਜਾਂ ਤੋੜਿਆ ਨਹੀਂ ਜਾ ਸਕਦਾ : ਚੀਮਾ ਚੰਡੀਗੜ੍ਹ, 24 ਜੂਨ 2024 : ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ‘ਆਪ’ ਪੰਜਾਬ ਦੇ 45 ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ....
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਸਮੁੱਚੀ ਮਾਨਵ ਜਾਤੀ ਨੂੰ ਰੱਬੀ ਏਕਤਾ ਦਾ ਸੰਦੇਸ਼ ਮਿਲਦਾ ਹੈ, ਯੋਗ ਆਸਣ ਦੀ ਸਿੱਖ ਧਰਮ ਵਿੱਚ ਕੋਈ ਮਹੱਤਤਾ ਨਹੀਂ ਹੈ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 23 ਜੂਨ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਕੱਲ੍ਹ ਇੱਕ ਲੜਕੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿੱਚ ਯੋਗ ਆਸਣ ਦੇ ਵਿੱਚ ਤਸਵੀਰਾਂ ਖਿਚਵਾ ਕੇ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕਰਨ ਦੇ ਮਾਮਲੇ ਵਿੱਚ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਸਿੱਖ ਰੂਹਾਨੀਅਤ ਦਾ ਕੇਂਦਰ ਹੈ ਅਤੇ ਇੱਥੇ ਸਮੁੱਚੀ ਮਾਨਵ ਜਾਤੀ ਨੂੰ ਰੱਬੀ ਏਕਤਾ ਦਾ ਸੰਦੇਸ਼ ਮਿਲਦਾ ਹੈ....
ਪੰਜਾਬ ਸਰਕਾਰ ਨੇ ਇਨ੍ਹਾਂ ਕਰਮਚਾਰੀਆਂ ਨੂੰ ਦਿੱਤਾ ਤੋਹਫਾ, ਛੇਵੇਂ ਤਨਖਾਹ ਕਮਿਸ਼ਨ ਨੂੰ ਦਿੱਤੀ ਮਨਜ਼ੂਰੀ 
ਚੰਡੀਗੜ੍ਹ 23 ਜੂਨ 2024 : ਪੰਜਾਬ ਦੀ ਮਾਨ ਸਰਕਾਰ ਨੇ ਵਿੱਤ ਵਿਭਾਗ ਅਤੇ ਸੂਬੇ ਦੇ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸੂਬਾ ਸਰਕਾਰ ਨੇ ਇਹਨਾਂ ਕਰਮਚਾਰੀਆਂ ਦੇ ਲਈ ਛੇਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਹੈ। ਉਹਨਾਂ ਦੱਸਿਆ ਹੈ ਕਿ, ਵਿੱਤ ਵਿਭਾਗ ਅਤੇ ਸੂਬੇ ਦੇ ਵਿੱਚ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ਦੇ ਉੱਪਰ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰ ਦਿੱਤਾ....
ਪੰਜਾਬ ਪੁਲਿਸ ਵੱਲੋਂ ਭੋਲਾ ਹਵੇਲੀਆਂ ਦੇ 3 ਸਾਥੀ ਅਸਲੇ ਤੇ ਹੈਰੋਇਨ ਸਮੇਤ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 23 ਜੂਨ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਅਮਰੀਕਾ ਸਥਿਤ ਤਸਕਰ ਸਰਵਣ ਸਿੰਘ ਉਰਫ਼ ਭੋਲਾ ਹਵੇਲੀਆਂ ਵੱਲੋਂ ਚਲਾਏ ਜਾ ਰਹੇ ਨਸ਼ਿਆਂ ਅਤੇ ਸੰਗਠਿਤ ਅਪਰਾਧਿਕ ਗਠਜੋੜ ਨੂੰ ਤੋੜਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਕਾਰਵਾਈ ਕਰਦਿਆਂ ਭੋਲਾ ਹਵੇਲੀਆਂ ਦੇ 3 ਕਾਰਕੁਨਾਂ ਨੂੰ ਅਜਨਾਲਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਫੜੇ ਗਏ ਮੁਲਜ਼ਮਾਂ ਦੀ....
ਪੰਜਾਬ 'ਚ 2 ਦਿਨਾਂ ਲਈ ਹੀਟਵੇਵ ਅਲਰਟ, 26 ਜੂਨ ਤੋਂ ਮਾਨਸੂਨ ਦੀ ਰਾਹਤ ਵੀ ਮਿਲੇਗੀ
ਚੰਡੀਗੜ੍ਹ, 23 ਜੂਨ 2024 : ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ 'ਚ ਇਕ ਵਾਰ ਫਿਰ ਤਾਪਮਾਨ ਵਧਦਾ ਜਾ ਰਿਹਾ ਹੈ। ਇੱਕ ਦਿਨ ਵਿੱਚ ਔਸਤਨ 3.2 ਡਿਗਰੀ ਦਾ ਵਾਧਾ ਹੋਇਆ ਹੈ। ਮੌਸਮ ਵਿਭਾਗ ਨੇ ਇੱਕ ਵਾਰ ਫਿਰ 24 ਅਤੇ 25 ਜੂਨ ਲਈ ਹੀਟਵੇਵ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ ਪਰ 26 ਜੂਨ ਤੋਂ ਮਾਨਸੂਨ ਤੋਂ ਪਹਿਲਾਂ ਦੀ ਰਾਹਤ ਵੀ ਮਿਲੇਗੀ। ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਵੀ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ। 24-25 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ....
ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹੇਗੀ : ਮੁੱਖ ਮੰਤਰੀ ਮਾਨ
ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਚੁੱਕ ਰਹੀ ਹੈ ਮਿਸਾਲੀ ਕਦਮ ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਘਰ ਨਾਲ ਸਬੰਧ ਰੱਖਦਾ ਹਾਂ : ਮੁੱਖ ਮੰਤਰੀ ਹੁਸ਼ਿਆਰਪੁਰ, 22 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ ਖੋਜ ਕੀਤੀ ਜਾ ਸਕੇ। ਅੱਜ ਇੱਥੇ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ....
ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਈ.ਟੀ.ਓ.
ਬਿਜਲੀ ਉਪਲਬਧਤਾ ਦੇ ਢੁਕਵੇਂ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਸਦਕਾ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਇਸ ਸਾਲ ਬਿਜਲੀ ਦੀ ਚੰਗਿਆੜੀ ਕਾਰਨ ਫਸਲਾਂ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ ਚੱਲ ਰਹੇ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 22 ਜੂਨ 2024 : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਜਲੀ ਦੀ ਪਿਛਲੇ ਸਾਲ ਦੀ ਵੱਧ ਤੋਂ ਵੱਧ 15,325 ਮੈਗਾਵਾਟ ਦੀ ਮੰਗ ਨੂੰ ਪਾਰ....