ਪੰਜਾਬ

ਕੁਲਦੀਪ ਸਿੰਘ ਧਾਲੀਵਾਲ ਨੇ NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਕੀਤੀ ਚੌਥੀ ਮਾਸਿਕ ਆਨਲਾਈਨ NRI ਮਿਲਣੀ
ਚੰਡੀਗੜ੍ਹ, 20 ਮਾਰਚ 2025 : ਐਨ.ਆਰ.ਆਈ. ਮਾਮਲਿਆਂ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਚੌਥੀ ਆਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਗਈ ਅਤੇ ਇਸ ਮੌਕੇ ਉਨ੍ਹਾਂ ਨੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਨਿੱਜੀ ਤੌਰ ‘ਤੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ....
ਫਾਜ਼ਿਲਕਾ ਪੁਲਿਸ ਨੇ01 ਨਸ਼ਾ ਤਸਕਰ 01 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ 
ਫਾਜ਼ਿਲਕਾ, 20 ਮਾਰਚ 2025 : ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਜੀ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ, ਡੀ.ਆਈ.ਜੀ ਫਿਰੋਜ਼ਪੁਰ ਰੇਂਜ ਫਿਰੋਜ਼ਪੁਰ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਜੀ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਥਾਣਾ ਸਦਰ ਜਲਾਲਾਬਾਦ ਨੂੰ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਸ੍ਰੀ ਜਤਿੰਦਰ ਸਿੰਘ ਡੀਐਸਪੀ ਸਬ ਡਵੀਜ਼ਨ ਜਲਾਲਾਬਾਦ ਅਤੇ ਸ੍ਰੀ ਬਲਕਾਰ ਸਿੰਘ ਡੀ.ਐਸ.ਪੀ....
ਸੀਆਈਏ ਮੋਗਾ ਨੇ 04 ਵਿਅਕਤੀ ਨੂੰ ਕਾਬੂ ਕਰਕੇ 09 ਨਜਾਇਜ ਦੇਸੀ ਪਿਸਟਲ ਸਮੇਤ ਮੈਗਜੀਨ ਅਤੇ 20 ਜਿੰਦਾ ਰੋਂਦ 32 ਬੋਰ  ਕੀਤੇ ਬਰਾਮਦ
ਮੋਗਾ, 20 ਮਾਰਚ 2025 : ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ 'ਤੇ ਵੱਡੀ ਕਾਰਵਾਈ ਕਰਦੇ ਹੋਏ, ਮੋਗਾ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਨੈੱਟਵਰਕ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਕਾਰਵਾਈ ਦੌਰਾਨ, ਪੁਲਿਸ ਟੀਮ ਨੇ 9 ਪਿਸਤੌਲ (.32 ਬੋਰ), ਮੈਗਜ਼ੀਨਾਂ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਜਾਣਕਾਰੀ ਦਿੰਦਿਆਂ ਹੋਇਆਂ ਐਸਐਸਪੀ ਅਜੇ ਗਾਂਧੀ ਨੇ ਦੱਸਿਆ ਕਿ ਮੋਗਾ ਪੁਲਿਸ ਪਾਰਟੀ ਬੱਸ....
ਕਿਸਾਨਾਂ ਦੀ ਹੜਤਾਲ ਆਖਰਕਾਰ ਹੋਈ ਖਤਮ, 13 ਮਹੀਨਿਆਂ ਬਾਅਦ ਖੁੱਲ੍ਹਿਆ ਸ਼ੰਭੂ-ਅੰਬਾਲਾ ਹਾਈਵੇ
ਪਟਿਆਲਾ, 20 ਮਾਰਚ 2025 : 13 ਮਹੀਨਿਆਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਦੀ ਹੜਤਾਲ ਆਖਰਕਾਰ ਖਤਮ ਹੋ ਗਈ ਹੈ। ਇਸ ਤੋਂ ਬਾਅਦ ਵੀਰਵਾਰ ਨੂੰ ਪੁਲਸ ਪ੍ਰਸ਼ਾਸਨ ਨੇ ਸ਼ੰਭੂ-ਅੰਬਾਲਾ ਹਾਈਵੇ ਨੂੰ ਇਕ ਪਾਸੇ ਤੋਂ ਪੂਰੀ ਤਰ੍ਹਾਂ ਖੋਲ੍ਹ ਦਿੱਤਾ। ਸ਼ੰਭੂ ਸਰਹੱਦ 'ਤੇ ਰਾਜਪੁਰਾ ਤੋਂ ਅੰਬਾਲਾ ਨੂੰ ਜਾਂਦੀ ਇੱਕ ਤਰਫਾ ਸੜਕ ਦੇ ਖੁੱਲ੍ਹਣ ਤੋਂ ਬਾਅਦ ਵਾਹਨਾਂ ਦੀ ਆਵਾਜਾਈ ਵੀ ਸ਼ੁਰੂ ਹੋ ਗਈ ਹੈ। ਪੰਜਾਬ ਪੁਲਿਸ ਵੱਲੋਂ ਬੁੱਧਵਾਰ ਸ਼ਾਮ ਨੂੰ ਕੀਤੀ ਗਈ ਕਾਰਵਾਈ ਤੋਂ ਬਾਅਦ ਕਿਸਾਨਾਂ ਨੇ ਧਰਨੇ....
ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ
ਪੰਜਾਬ ਸਰਕਾਰ ਅਨਾਥ ਅਤੇ ਬੇਸਹਾਰਾ ਬੱਚਿਆਂ ਦੇ ਉਜਵਲ ਭਵਿੱਖ ਲਈ ਵਚਨਬੱਧ ਚੰਡੀਗੜ੍ਹ, 20 ਮਾਰਚ 2025 : ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਹੁਨਰ ਵਿਕਾਸ ਪ੍ਰੋਗਰਾਮ ਸੁਰੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਪਹਿਲਕਦਮੀ ਦਾ ਐਲਾਨ....
ਜਦ ਕਿਸਾਨ ਗੋਲੀਆਂ ਅਤੇ ਅੱਥਰੂ ਗੈਸ ਦਾ ਸਾਹਮਣਾ ਕਰ ਰਹੇ ਸੀ ਤਾਂ ਕਾਂਗਰਸੀ ਆਗੂ ਕਿੱਥੇ ਸੀ, ਹੁਣ ਮਗਰਮੱਛ ਦੇ ਹੰਝੂ ਵਹਾ ਰਹੇ : ਡਾ. ਬਲਬੀਰ ਸਿੰਘ
ਆਪ ਮੰਤਰੀ ਡਾ. ਬਲਬੀਰ ਸਿੰਘ ਨੇ ਕਿਸਾਨਾਂ ਨੂੰ ਕੇਂਦਰ ਸਰਕਾਰ 'ਤੇ ਪ੍ਰਭਾਵ ਪਾਉਣ ਲਈ ਧਰਨਾ ਤਬਦੀਲ ਕਰਨ ਦੀ ਕੀਤੀ ਅਪੀਲ ਬਾਰਡਰ ਬੰਦ ਕਰਨ ਦਾ ਕੇਂਦਰ ਸਰਕਾਰ 'ਤੇ ਕੋਈ ਅਸਰ ਨਹੀਂ ਪੈ ਰਿਹਾ,ਇਸ ਨਾਲ ਪੰਜਾਬ ਦੀ ਆਰਥਿਕਤਾ, ਉਦਯੋਗ ਅਤੇ ਲੋਕਾਂ ਨੂੰ ਸਿੱਧਾ ਨੁਕਸਾਨ ਹੋ ਰਿਹਾ ਹੈ: ਡਾ ਬਲਬੀਰ ਸਿੰਘ ਚੰਡੀਗੜ੍ਹ, 20 ਮਾਰਚ 2025 : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰਣਨੀਤੀ 'ਤੇ ਮੁੜ ਵਿਚਾਰ ਕਰਨ ਅਤੇ ਆਪਣੇ ਵਿਰੋਧ ਪ੍ਰਦਰਸ਼ਨਾਂ ਨੂੰ....
ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਕਿਸਾਨ ਬਨਾਮ ਵਪਾਰੀ ਅਤੇ ਸ਼ਹਿਰੀ ਬਨਾਮ ਪੇਂਡੂ ਦੀ ਲੜਾਈ ਵਿੱਚ ਉਲਝਾ ਰਹੀ ਹੈ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 20 ਮਾਰਚ 2025 : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਬੀਤੀ ਰਾਤ ਕਿਸਾਨਾਂ ਨੂੰ ਜਬਰੀ ਖਨੌਰੀ ਤੇ ਸੰਭੂ ਬਾਰਡਰ ਤੋਂ ਹਟਾਉਣ ਦੇ ਨਾਲ ਨਾਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਨ ਸਿੰਘ ਪੰਧੇਰ ਸਮੇਤ 700 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਕਾਰਵਾਈ ਨੂੰ ਲੈ ਕੇ ਕਿਸਾਨਾਂ ਵਿੱਚ ਪੰਜਾਬ ਸਰਕਾਰ ਖਿਲਾਫ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਸਰਕਾਰ ਦੀ ਇਸ ਕਾਰਵਾਈ ਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਵੀ ਆਪਣਾ ਵਿਰੋਧ ਜਤਾਇਆ ਜਾ ਰਿਹਾ ਹੈ। ਇਸ ਤਹਿਤ....
ਮੈਂ ਆਪਣੇ ਸਾਰੇ ਅਹੁਦੇ ਛੱਡ ਕੇ ਕਿਸਾਨਾਂ ਨਾਲ ਰੋਸ ਪ੍ਰਦਰਸ਼ਨ ਕਰਨ ਲਈ ਤਿਆਰ ਹਾਂ : ਕੈਬਨਿਟ ਮੰਤਰੀ ਭੁੱਲਰ
'ਤੁਸੀਂ ਮੈਨੂੰ ਦਿੱਲੀ 'ਚ ਕੋਈ ਜਗ੍ਹਾ ਦੱਸੋ, ਮੈਂ ਤੁਹਾਡੇ ਨਾਲ ਸਾਰੇ ਅਹੁਦੇ ਛੱਡ ਕੇ ਕੇਂਦਰ ਸਰਕਾਰ ਖਿਲਾਫ ਹੜਤਾਲ 'ਤੇ ਬੈਠਾਂਗਾ' : ਲਾਲਜੀਤ ਭੁੱਲਰ ਕਿਸਾਨ ਕੇਂਦਰ ਨਾਲ ਲੜ ਰਹੇ ਹਨ ਪਰ ਪੰਜਾਬ ਦੀਆਂ ਸੜਕਾਂ ਬੰਦ ਹਨ, ਜਿਸ ਕਾਰਨ ਪੰਜਾਬ ਦਾ ਵਿਕਾਸ ਰੁਕ ਰਿਹਾ ਹੈ ਚੰਡੀਗੜ੍ਹ, 20 ਮਾਰਚ 2025 : ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਪ੍ਰਤੀ ਆਪਣਾ ਸਮਰਥਨ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਾਰੀਆਂ ਮੰਗਾਂ ਕੇਂਦਰ ਨਾਲ ਸਬੰਧਤ ਹਨ, ਇਸ ਲਈ ਸਾਨੂੰ ਮਿਲ ਕੇ....
ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ-ਸਪੀਕਰ ਕੁਲਤਾਰ ਸਿੰਘ ਸੰਧਵਾਂ
ਲੰਬੇ ਸਮੇਂ ਤੱਕ ਹਾਈਵੇਅ ਬੰਦ ਰਹਿਣ ਨਾਲ ਪੰਜਾਬ ਦੇ ਖੇਤੀਬਾੜੀ-ਅਧਾਰਿਤ ਵਪਾਰ ਅਤੇ ਉਦਯੋਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ : ਸੰਧਵਾਂ ਪੰਜਾਬ ਸਰਕਾਰ ਨੇ ਕਿਸਾਨਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ, ਜਨਤਕ ਹਿੱਤ ਵਿੱਚ ਹਾਈਵੇਅ ਕਲੀਅਰੈਂਸ ਯਕੀਨੀ ਬਣਾਈ : ਸੰਧਵਾਂ ਚੰਡੀਗੜ੍ਹ, 20 ਮਾਰਚ 2025 : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਦੇ ਹਿੱਤਾਂ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ੋਰ ਦੇ ਕੇ ਕਿਹਾ ਕਿ ‘ਆਪ’ ਸਰਕਾਰ ਹਮੇਸ਼ਾ ਕਿਸਾਨਾਂ ਦੀਆਂ....
ਬਟਾਲਾ 'ਚ ਤੇਜ਼ ਰਫ਼ਤਾਰ ਕਾਰ ਨੇ ਦਾਦਾ ਅਤੇ ਪੋਤੇ ਨੂੰ ਮਾਰੀ ਜਬਰਦਸਤ ਟੱਕਰ, ਦੋਵਾਂ ਦੀ ਮੌਤ
ਬਟਾਲਾ, 19 ਮਾਰਚ 2025 : ਬਟਾਲਾ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਦਾਦਾ ਅਤੇ ਪੋਤੇ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏਐਸਆਈ ਵਰਿਆਮ ਸਿੰਘ ਨੇ ਦੱਸਿਆ ਕਿ ਸੁਭਾਸ਼ ਚੰਦਰ ਪੁੱਤਰ ਗਿਆਨ ਚੰਦ ਵਾਸੀ ਮੁਹੱਲਾ ਟਾਕੀ ਬਟਾਲਾ ਜਿਸ ਦੀ ਜੈਂਤੀਪੁਰ ਵਿਖੇ ਦੁਕਾਨ ਹੈ। ਦੇਰ ਸ਼ਾਮ ਉਹ ਆਪਣੇ ਪੋਤਰੇ ਪ੍ਰਥਮ (13) ਪੁੱਤਰ ਵਿਨੋਦ ਸਲਹੋਤਰਾ ਨਾਲ ਸਕੂਟਰ 'ਤੇ ਸਵਾਰ ਹੋ ਕੇ ਬਟਾਲਾ ਵੱਲ ਆ ਰਿਹਾ ਸੀ। ਜਦੋਂ ਦਾਦਾ ਅਤੇ ਪੋਤਰਾ ਪਿੰਡ ਹਰਦੋਝੰਡੇ....
ਪੁਲੀਸ ਨੇ ਕਿਸਾਨ ਆਗੂ ਡੱਲੇਵਾਲ, ਪੰਧੇਰ ਸਮੇਤ ਕਈਆਂ ਨੂੰ ਲਿਆ ਹਿਰਾਸਤ ਵਿੱਚ
ਚੰਡੀਗੜ੍ਹ, 19 ਮਾਰਚ 2025 : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲੀਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਡੱਲੇਵਾਲ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਕੇਂਦਰ ਨਾਲ ਹੋਈ ਮੀਟਿੰਗ ਵਿੱਚ ਸ਼ਿਰਕਤ ਕੀਤੀ ਸੀ। ਪੁਲੀਸ ਨੇ ਉਸ ਨੂੰ ਚੰਡੀਗੜ੍ਹ ਤੋਂ ਖਨੌਰੀ ਸਰਹੱਦ ਵੱਲ ਪਰਤਦੇ ਸਮੇਂ ਹਿਰਾਸਤ ਵਿੱਚ ਲੈ ਲਿਆ। ਕਿਸਾਨ....
ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏਐਸਆਈ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 19 ਮਾਰਚ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ....
ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ
ਦਿਵਿਆਂਗਜਨਾਂ ਲਈ ਸੰਚਾਰ ਦੇ ਸਾਧਨਾਂ ਨੂੰ ਪਹੁੰਚਯੋਗ ਬਣਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਗਵਰਨਰ ਐਡਰੈੱਸ, ਬਜਟ ਸੈਸ਼ਨ ਅਤੇ ਹੋਰ ਅਹਿਮ ਮੁੱਦੇ ਸੰਕੇਤਿਕ ਭਾਸ਼ਾ ਵਿੱਚ ਵੀ ਕੀਤੇ ਜਾਣਗੇ ਪ੍ਰਸਾਰਿਤ ਚੰਡੀਗੜ੍ਹ, 19 ਮਾਰਚ 2025 : ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ....
ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿਆਪਕ ਜੰਗ ਸ਼ੁਰੂ ਹੋ ਚੁੱਕੀ ਹੈ : ਮੁੱਖ ਮੰਤਰੀ ਮਾਨ 
ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ : ਮੁੱਖ ਮੰਤਰੀ ਲੁਧਿਆਣਾ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਮੁੱਖ ਮੰਤਰੀ ਨੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਅਨਿੱਖੜਵਾਂ ਅੰਗ ਬਣਾਉਣ ਦੀ ਵਚਨਬੱਧਤਾ ਦੁਹਰਾਈ ਨਵ-ਨਿਯੁਕਤ ਅਧਿਆਪਕਾਂ ਨੂੰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰਨ ਲਈ ਪ੍ਰੇਰਿਆ ਗੈਰ-ਜਮਹੂਰੀ ਹੱਦਬੰਦੀ ਦੀ ਮੁਖਾਲਫ਼ਤ ਲਈ ‘ਆਪ’ ਹਮਖਿਆਲੀ ਪਾਰਟੀਆਂ ਨਾਲ....
ਸੁਤੰਤਰਤਾ ਸੈਨਾਨੀਆਂ ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹ ਨਾਲ ਕੰਮ ਕਰ ਰਹੇ ਹਾਂ: ਮੁੱਖ ਮੰਤਰੀ ਮਾਨ 
56 ਇੰਚ ਦੀ ਛਾਤੀ ਹੋਣ ਦੇ ਦਮਗਜ਼ੇ ਮਾਰਨ ਵਾਲੇ ਆਗੂ ਵੀ ਅਰਵਿੰਦ ਕੇਜਰੀਵਾਲ ਤੋਂ ਖ਼ੌਫ਼ਜ਼ਦਾ ਸੂਬੇ ਦੇ ਹਿੱਤਾਂ ਨੂੰ ਤਿਲਾਂਜਲੀ ਦੇਣ ਵਾਲੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਆਗੂ ਆਪਣੇ ਗੁਨਾਹਾਂ ਦੀ ਸਜ਼ਾ ਭੁਗਤ ਰਹੇ ਨੇ ਆਮ ਆਦਮੀ ਨੂੰ ਪ੍ਰੇਸ਼ਾਨ ਕਰਨ ਲਈ ਦਬਾਅ ਪਾਉਣ ਵਾਲੇ ਭ੍ਰਿਸ਼ਟ ਅਫ਼ਸਰਾਂ ਦੇ ਹਥਕੰਡੇ ਬਰਦਾਸ਼ਤ ਨਹੀਂ ਹੋਣਗੇ ਲੁਧਿਆਣਾ, 18 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ....