ਸ਼ੰਭੂ ਬਾਰਡਰ, 17 ਅਪ੍ਰੈਲ : ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ। ਦੁਪਹਿਰ 12 ਵਜੇ ਤੋਂ ਕਿਸਾਨ ਸ਼ੰਭੂ ਬਾਰਡਰ ਦੇ ਕੋਲ ਹੀ ਰੇਲਵੇ ਟਰੈਕ ‘ਤੇ ਬੈਠੇ ਹੋਏ ਹਨ। ਇਸ ਦੌਰਾਨ ਪੁਲਿਸ ਨੇ ਉੁਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਨਾਲ ਪੁਲਿਸ ਕਿਸਾਨਾਂ ਦੀ ਧੱਕੀ-ਮੁੱਕੀ ਹੋਈ ਪਰ ਕਿਸਾਨਾਂ ਨੇ ਬੈਰੀਕੇਡਿੰਗ ਤੋੜ ਦਿੱਤੀ ਤੇ ਟਰੈਕ ਉਤੇ ਬੈਠ ਗਏ। ਕਿਸਾਨ ਨਵਦੀਪ ਸਿੰਘ ਜਲਵੇੜਾ ਸਣੇ 3ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਇਸ....
ਪੰਜਾਬ
ਚੰਡੀਗੜ੍ਹ, 17 ਅਪ੍ਰੈਲ : ਮੌਸਮ ਵਿਭਾਗ ਦੇ ਅਨੁਸਾਰ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਰਾਜਸਥਾਨ ਵਿੱਚ 18 ਤੋਂ 21 ਅਪ੍ਰੈਲ ਦੇ ਵਿਚਾਲੇ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿੱਚ ਮੌਸਮ ਲਗਾਤਾਰ ਆਪਣਾ ਮਿਜ਼ਾਜ ਬਦਲ ਰਿਹਾ ਹੈ, ਜਿਸ ਕਰ ਕੇ ਕਿਸਾਨਾਂ ਦੇ ਸਾਹ ਸੂਤੇ ਪਏ ਹਨ । ਮੌਸਮ ਵਿਭਾਗ ਨੇ 18, 19 ਤੇ 20 ਅਪ੍ਰੈਲ ਨੂੰ ਮੁੜ ਤੋਂ ਮੌਸਮ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ਹੈ । ਇਸ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ....
ਚੰਡੀਗੜ੍ਹ,16 ਅਪ੍ਰੈਲ : ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 311 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ, ਧਾਤਾਂ ਅਤੇ ਹੋਰ ਸਾਮਾਨ ਜ਼ਬਤ ਕੀਤਾ ਗਿਆ ਹੈ। ਇਸ ਵਿੱਚ 280 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਵੀ ਸ਼ਾਮਲ ਹਨ। ਚੋਣ ਕਮਿਸ਼ਨ ਨੇ ਇਹ ਖੁਲਾਸਾ ਕੀਤਾ ਹੈ। ਕਮਿਸ਼ਨ ਦਾ ਦਾਅਵਾ ਹੈ ਕਿ ਪੂਰੇ 75 ਸਾਲਾਂ ਵਿੱਚ ਇਸ ਤੋਂ ਵੱਡੀ ਕੋਈ ਵਸੂਲੀ ਨਹੀਂ ਹੋਈ। ਹਾਲਾਂਕਿ, 2019 ਦੀਆਂ ਲੋਕ ਸਭਾ ਚੋਣਾਂ ਵਿੱਚ, ਰਾਜ ਵਿੱਚ 500 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ....
ਚੰਡੀਗੜ੍ਹ, 16 ਅਪ੍ਰੈਲ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਹਰਿਆਣਾ, ਪੰਜਾਬ ਅਤੇ ਯੂਟੀ ਪ੍ਰਸ਼ਾਸਨ ਨੂੰ 30 ਅਪ੍ਰੈਲ ਤੱਕ ਜੇਲ੍ਹਾਂ ਤੋਂ ਜ਼ਬਤ ਕਾਲਾਂ, ਮੋਬਾਈਲ ਜ਼ਬਤ ਕਰਨ ਅਤੇ ਅਜਿਹੇ ਮਾਮਲਿਆਂ ਵਿੱਚ ਦਰਜ ਐਫਆਈਆਰਜ਼ ਦੇ ਵੇਰਵੇ ਸੌਂਪਣ ਦੇ ਹੁਕਮ ਦਿੱਤੇ ਹਨ। ਸੁਣਵਾਈ ਦੌਰਾਨ ਹਾਈਕੋਰਟ ਨੇ ਹਰਿਆਣਾ ਦੀਆਂ ਜੇਲ੍ਹਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੇਲ੍ਹਾਂ ਨੂੰ ਸੁਰੱਖਿਅਤ ਰੱਖਣ ਲਈ ਹਰਿਆਣਾ ਤੋਂ ਸਿੱਖਣਾ ਚਾਹੀਦਾ ਹੈ। ਸੋਮਵਾਰ ਨੂੰ ਜਿਵੇਂ ਹੀ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ....
ਚੰਡੀਗੜ੍ਹ, 16 ਅਪ੍ਰੈਲ : ਇੱਕ ਪਾਸੇ ਤਾਂ ਲੋਕ ਸਭਾ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਉੱਥੇ ਵੱਖ ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ, ਕੁੱਝ ਰਾਜਨੀਤਿਕ ਆਗੂਆਂ ਵੱਲੋਂ ਜੋ ਟਿਕਟ ਦੀ ਦੌੜ ਵਿੱਚ ਸਨ, ਨੂੰ ਟਿਕਟ ਨਾ ਮਿਲਣ ਕਰਕੇ ਆਪਣੀ ਨਾਰਾਜ਼ਗੀ ਜਾਹਰ ਕੀਤੀ ਜਾ ਰਹੀ ਹੈ। ਜਿਸ ਦੀ ਤਾਜ਼ਾ ਮਿਸ਼ਾਲ ਕਾਂਗਰਸ ਪਾਰਟੀ ਦੇ ਇੱਕ ਸਾਬਕਾ ਮੰਤਰੀ ਅਤੇ ਸਾਬਕਾ ਵਿਧਾਇਕ ਵੱਲੋਂ ਜਾਹਰ ਕੀਤੀ ਆਪਣੀ ਨਰਾਜ਼ਗੀ ਤੋਂ ਸਾਫ ਦਿਖਾਈ ਦੇ ਰਿਹਾ ਹੈ। ਜਿਵੇਂ ਹੀ ਬੀਤੇ ਦਿਨੀਂ ਪੰਜਾਬ ਕਾਂਗਰਸ....
ਫਿਰੋਜ਼ਪੁਰ, 15 ਅਪ੍ਰੈਲ : ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਫਿਰੋਜ਼ਪੁਰ ਸੀਆਈਏ ਸਟਾਫ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਵੱਡੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰਾਂ ਸਣੇ ਇਕ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਸੀਆਈਏ ਸਟਾਫ ਦੀ ਟੀਮ ਨੇ ਉਸ ਕੋਲੋਂ 7 ਕਿਲੋ ਹੈਰੋਇਨ, 36 ਲੱਖ ਰੁਪਏ ਡਰੱਗ ਮਨੀ, ਇਕ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਪੰਜ ਜ਼ਿੰਦਾ ਕਾਰਤੂਸ, 1 ਰਾਈਫਲ 315 ਬੋਰ ਪੰਜ ਜ਼ਿੰਦਾ ਕਾਰਤੂਸ, 2 ਪਿਸਤੌਲ 30 ਬੋਰ 10 ਜ਼ਿੰਦਾ ਕਾਰਤੂਸ ਅਤੇ ਇਕ ਕਾਰ....
ਬਲਾਚੌਰ, 14 ਅਪ੍ਰੈਲ : ਬਲਾਚੌਰ ਦੇ ਰਾਇਤ ਇੰਟਰਨੈਸ਼ਨਲ ਸਕੂਲ ਦੇ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ‘ਚ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਪਰਮਜੀਤ ਕੌਰ ਪਤਨੀ ਫੱਤੂ ਰਾਮ, ਰਾਹੁਲ ਪੁੱਤਰ ਫੱਤੂ ਰਾਮ ਵਾਸੀ ਫਤਿਹਪੁਰ (ਲੁਧਿਆਣਾ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਮਾਂ –ਪੁੱਤ ਮੋਟਰਸਾਈਕਲ ਤੇ ਸਵਾਰ ਹੋ ਕੇ ਮਾਤਾ ਨੈਣਾ ਦੇਵੀ ਮੰਦਰ ਮੱਥਾ ਟੇਕਣ ਤੋਂ ਬਾਅਦ ਵਾਪਸ ਪਿੰਡ ਫਤਿਹਪੁਰ ਨੂੰ ਆ ਰਹੇ ਸਨ, ਜਦੋਂ ਉਹ ਰਾਇਤ ਇੰਟਰਨੈਸ਼ਨਲ....
ਚੰਡੀਗੜ੍ਹ, 14 ਅਪ੍ਰੈਲ : ਪੰਜਾਬ ਸਰਕਾਰ ਨੇ 17 ਅਪ੍ਰੈਲ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦਰਅਸਲ 17 ਅਪ੍ਰੈਲ 2024 ਨੂੰ ਰਾਮ ਨੌਮੀ ਹੈ। ਇਸ ਦਿਨ ਸਰਕਾਰ ਨੇ ਛੁੱਟੀ ਐਲਾਨੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿੱਚ ਰਾਮ ਨੌਮੀ ਦੇ ਤਿਓਹਾਰ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਤੋਂ ਇਲਾਵਾ ਸਰਕਾਰੀ....
ਅੰਮ੍ਰਿਤਸਰ, 14 ਅਪ੍ਰੈਲ : ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਚਾਰ ਹਵਾਲਾਤੀਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਕੱਲ ਤਿੰਨ ਹਵਾਲਾਤੀਆਂ ਦੀ ਮੌਤ ਹੋ ਗਈ ਸੀ ਤੇ ਅੱਜ ਇਕ ਹਵਾਲਾਤੀ ਦੀ ਮੌਤ ਹੋ ਗਈ ਹੈ। ਇਸ ਮੌਕੇ ਮ੍ਰਿਤਕ ਹਵਾਲਾਤੀਆਂ ਦੇ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸਾਡੇ ਬੱਚੇ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਕਈ ਵਾਰ ਕੇਂਦਰੀ ਜੇਲ ਦੇ ਸਿਕਿਉਰਟੀ ਇੰਚਾਰਜ ਨੂੰ ਗਾਰਦ ਲਗਾਉਣ ਲਈ ਕਿਹਾ ਗਿਆ ਸੀ ਪਰ ਉਹਨਾਂ ਵੱਲੋਂ....
ਮਲੇਰਕੋਟਲਾ, 13 ਅਪ੍ਰੈਲ : ਮਲੇਰਕੋਟਲਾ ਦੇ ਨੌਜਵਾਨਾਂ ਨਾਲ ਖੰਨਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਅਤੇ ਇੱਕ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਨ ਪੰਜੇ ਨੌਜਵਾਨ ਦੋਸਤ ਸਨ, ਜੋ ਈਦ ਦਾ ਤਿਓਹਾਰ ਹੋਣ ਕਾਰਨ ਚੰਡੀਗੜ੍ਹ ਵਿਖੇ ਪਾਰਟੀ ਕਰਨ ਤੋਂ ਬਾਅਦ ਵਾਪਸ ਆ ਰਹੇ ਸਨ, ਜਦੋਂ ਉਹ ਖੰਨਾ ਦੇ ਪਿੰਡ ਰਾਣਵਾ ਵਿਖੇ ਪੁੱਜੇ ਤਾਂ ਉਨ੍ਹਾਂ ਦੀ ਕਾਰ ਦਾ ਟਾਇਰ ਫੱਟ ਗਿਆ, ਜਿਸ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਇਹ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋ ਨੌਜਾਵਨਾਂ ਦੀ....
ਨਕੋਦਰ, 13 ਅਪ੍ਰੈਲ : ਨਕੋਦਰ ਦੇ ਪਿੰਡ ਸ਼ੰਕਰ ਵਿਖੇ ਵਿਸਾਖੀ ਦੇ ਤਿਓਹਾਰ ਨੂੰ ਮੁੱਖ ਰੱਖਦਿਆਂ ਨਿਸ਼ਾਨ ਸਾਹਿਬ ਤੇ ਚੋਲਾ ਚੜਾਉਣ ਸਮੇਂ ਬਿਜਲੀ ਦਾ ਕਰੰਟ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਅਤੇ ਤਿੰਨ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਬੂਾ ਸਿੰਘ (62), ਮਹਿੰਦਰਪਾਲ ਸਿੰਘ (42) ਵਾਸੀ ਬਜੂਹਾਂ ਕਲਾਂ ਵਜੋਂ ਹੋਈ ਹੈ। ਜਦੋਂ ਕਿ ਕਰਨਦੀਪ ਸਿੰਘ, ਗੁਰਸ਼ਿੰਦਰ ਸਿੰਘ ਵਾਸੀ ਜਲੰਧਰ ਤੇ ਦਾਰਾ ਬਜੂਹਾ ਝੁਲਸੇ ਗਏ। ਜਾਣਕਾਰੀ ਅਨੁਸਾਰ ਜਿੱਥੇ ਨਿਸ਼ਾਨ ਸਾਹਿਬ ਤੇ ਚੋਲਾ ਚੜਾਇਆ ਜਾ....
ਚੰਡੀਗੜ੍ਹ, 12 ਅਪ੍ਰੈਲ : ਪੰਜਾਬ ’ਚ 13 ਅਪ੍ਰੈਲ 2024 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਛੁੱਟੀ ਹੋਣ ਕਰਕੇ ਵਿੱਦਿਅਕ ਅਦਾਰੇ ਤੇ ਹੋਰ ਸਰਕਾਰੀ ਅਦਾਰੇ ਬੰਦ ਰੱਖੇ ਜਾਣਗੇ। ਦੱਸਣਯੋਗ ਹੈ ਕਿ ਦਰਅਸਲ 13 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਸੂਬੇ ਭਰ ਵਿੱਚ ਮਾਨਿੲਆ ਜਾਵੇਗਾ। ਇਸੇ ਤਹਿਤ ਵਿਸਾਖੀ ਦੇ ਮੱਦੇਨਜ਼ਰ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ। 13 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਸਕੂਲ, ਕਾਲਜ, ਬੈਂਕ ਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਪੰਜਾਬ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਹੀ....
ਮੁਕਤਸਰ ਸਾਹਿਬ, 12 ਅਪ੍ਰੈਲ : ਮੁਕਤਸਰ ਸਾਹਿਬ-ਬਠਿੰਡਾ ਮਾਰਗ ਤੇ ਪੈਂਦੇ ਪਿੰਡ ਬੁੱਟਰ ਸ਼ਰੀਂਹ ਦੇ ਨਜਦੀਕ ਵਾਪਰੇ ਇੱਕ ਭਿਆਨਕ ਸਭਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮਾ ਮੰਡੀ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਾਰ ਚਾਲਕ ਗੁਰਪ੍ਰੀਤ ਸਿੰਘ ਆਪਣੇ ਮਾਤਾ-ਪਿਤਾ ਅਤੇ ਕੁੱਝ ਹੋਰ ਨਜ਼ਦੀਕੀਆਂ ਨਾਲ ਵਾਪਸ ਸ੍ਰੀ ਮੁਕਤਸਰ ਸਾਹਿਬ ਨੂੰ ਆ ਰਿਹਾ ਸੀ, ਜਦੋਂ ਉਹ ਪਿੰਡ ਬੁੱਟਰ ਸ਼ਰੀਂਹ ਨਜ਼ਦੀਕ....
ਜਲੰਧਰ, 12 ਅਪ੍ਰੈਲ : ਸਰਹੱਦ ਪਾਰ ਤੋਂ ਨਾਰਕੋ ਅੱਤਵਾਦ ਨੂੰ ਵੱਡਾ ਝਟਕਾ ਦਿੰਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬਦਨਾਮ ਜੈਪਾਲ ਭੁੱਲਰ ਗੈਂਗ ਨਾਲ ਜੁੜੇ ਕਰਾਸ ਬਾਰਡਰ ਡਰੱਗ ਗੈਂਗਸਟਰ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3 ਕਿਲੋ ਹੈਰੋਇਨ ਅਤੇ ਦੋ ਹਥਿਆਰ ਬਰਾਮਦ ਕਿਤੇ ਹਨ। ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸ਼ਹਿਰ ਵਿੱਚ ਕੁਝ ਗਰੋਹਾਂ ਦੀਆਂ ਸ਼ੱਕੀ....
ਚੰਡੀਗੜ੍ਹ, 12 ਅਪ੍ਰੈਲ : ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ‘ਚ ਇਸ ਹਫਤੇ ਦੇਖਣ ਨੂੰ ਮਿਲੇਗਾ। ਸੂਬੇ ਵਿੱਚ ਕੱਲ੍ਹ ਨੂੰ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ, ਜਿਸ ਕਾਰਨ ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ 13 ਅਪ੍ਰੈਲ ਤੋਂ ਮੁੜ ਪੰਜਾਬ ਵਿੱਚ ਸਰਗਰਮ ਹੋ ਰਿਹਾ ਹੈ। ਜਿਸ ਦਾ ਅਸਰ ਦੋ ਦਿਨ ਤੱਕ ਰਹਿਣ ਵਾਲਾ ਹੈ। 13 ਅਤੇ 14 ਤਰੀਕ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਮੀਂਹ ਅਤੇ....