ਬਠਿੰਡਾ, 29 ਫਰਵਰੀ : ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਦੇ ਪਹਿਲੇ ‘ਖੇਤੀ ਸ਼ਹੀਦ’ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਦੇ ਸ਼ੁਭਕਰਨ ਸਿੰਘ ਗੱਗੂ ਦਾ ਅੱਜ ਬੇਹੱਦ ਗਮਗੀਨ ,ਸਰਕਾਰਾਂ ਪ੍ਰਤੀ ਰੋਸ ਅਤੇ ਕਿਸਾਨੀ ਰੋਹ ਦੇ ਮਹੌਲ ਦੌਰਾਨ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਆਮ ਲੋਕ ,ਸਿਆਸੀ ਨੇਤਾ ,ਪਿੰਡ ਵਾਸੀ ਅਤੇ ਰਿਸ਼ਤੇਦਾਰ ਦੋਸਤ ਵੀ ਹਾਜ਼ਰ ਸਨ। ਸਸਕਾਰ ਮੌਕੇ ਵੱਖ ਵੱਖ ਜੱਥੇਬੰਦੀਆਂ ਕਿਸਾਨੀ ਝੰਡਿਆਂ ਨਾਲ ਮੌਜੂਦ ਕਿਸਾਨਾਂ ਜਿੰਨ੍ਹਾਂ ਚੋਂ ਜਿਆਦਾਤਰ ਖਨੌਰੀ ਅਤੇ....
ਪੰਜਾਬ
ਆਮ ਪੰਜਾਬੀਆਂ ਦੇ ਖ਼ੂਨ ਨਾਲ ਹੋਇਆ ਸੁੱਖ ਵਿਲਾਸ ਦਾ ਨਿਰਮਾਣ, ਸੂਬੇ ਦੇ ਖ਼ਜ਼ਾਨੇ ਨੂੰ 108 ਕਰੋੜ ਰੁਪਏ ਦਾ ਰਗੜਾ ਹਰੇਕ ਪੰਜਾਬੀ ਲਈ ਸੁੱਖ ਵਿਲਾਸ ਬਣਿਆ ਦੁੱਖ ਵਿਲਾਸ ਆਪਣੇ ਨਿੱਜੀ ਕਾਰੋਬਾਰ ਨੂੰ ਲਾਭ ਪਹੁੰਚਾਉਣ ਲਈ ਬਾਦਲਾਂ ਨੇ ਹਰੇਕ ਨਿਯਮ ਤੇ ਨੀਤੀਆਂ ਦੀਆਂ ਧੱਜੀਆਂ ਉਡਾਈਆਂ ਚੰਡੀਗੜ੍ਹ, 29 ਫਰਵਰੀ : ਆਪਣੇ ਨਿੱਜੀ ਲਾਭਾਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਵਾਲੇ ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ....
ਰਾਮ ਰਹੀਮ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਭਵਿੱਖ ਵਿੱਚ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ : ਹਾਈਕੋਰਟ ਹਰਿਆਣਾ ਸਰਕਾਰ ਦੱਸੇ ਕਿ ਰਾਮ ਰਹੀਮ ਵਾਂਗ ਕਿੰਨੇ ਹੋਰ ਕੈਦੀਆਂ ਨੂੰ ਪੈਰੋਲ ਦਿੱਤੀ ਗਈ ਹੈ : ਹਾਈਕੋਰਟ ਚੰਡੀਗੜ੍ਹ, 29 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਦੋ ਚੇਲੀਆਂ ਨਾਲ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦੇ ਮਾਮਲੇ ਵਿੱਚ ਹਰਿਆਣਾ ਦੀ ਖੱਟਰ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਵੀਰਵਾਰ ਨੂੰ ਕਿਹਾ ਹੈ ਕਿ....
ਖਿਡਾਰੀਆਂ ਦੀ ਮੰਗ ਉਤੇ ਨਵੀਆਂ ਖੇਡਾਂ ਅਤੇ ਨਰਸਰੀਆਂ ਦੀ ਗਿਣਤੀ ਵਧਾਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਚੰਡੀਗੜ੍ਹ, 29 ਫਰਵਰੀ : ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ....
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਵਿਅਕਤੀ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਕਰ ਰਹੇ ਸਨ ਅਤੇ ਐਮ.ਪੀ. ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਅਮਰੀਕਾ-ਅਧਾਰਤ ਡਰੱਗ ਕਾਰਟੇਲ ਹੈਂਡਲਰ ਜਸਮੀਤ ਉਰਫ ਲੱਕੀ ਦਾ ਮੁੱਖ ਮੈਂਬਰ ਗ੍ਰਿਫ਼ਤਾਰ: ਸੀ.ਪੀ. ਗੁਰਪ੍ਰੀਤ ਭੁੱਲਰ ਪੂਰੇ ਨੈੱਟਵਰਕ, ਸਮੁੱਚੀ ਖਰੀਦ ਅਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਅੰਮ੍ਰਿਤਸਰ, 29....
ਚੰਡੀਗੜ੍ਹ, 28 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ। ਨਵੀਆਂ ਪੰਚਾਇਤਾਂ ਚੁਣਨ ਤੱਕ ਲਗਾਏ ਗਏ ਅਧਿਕਾਰੀ ਪੰਚਾਇਤ ਕੰਮ ਲਈ ਜ਼ਿੰਮੇਵਾਰ ਹੋਣਗੇ। ਇਹ ਹੁਕਮ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਮੁੜ ਤੋਂ ਪੰਚਾਇਤੀ ਚੋਣਾਂ ਨਹੀਂ ਹੋ ਜਾਂਦੀਆਂ। 5 ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕੀਤੀਆਂ ਗਈਆਂ ਹਨ। ਦੱਸ ਦੇਈਏ ਕਿ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਕੱਢਿਆ ਗਿਆ ਸੀ ਤੇ ਪੰਚਾਇਤਾਂ ਨੂੰ ਭੰਗ ਕਰ....
ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ ਪਹਿਲੀ ਵਾਰ ਹੇਠਲੇ ਪੱਧਰ ਉਤੇ ਪੁਲਿਸ ਨੂੰ ਨਵੇਂ ਵਾਹਨ ਦਿੱਤੇ ਸਪਲਾਈ ਲਾਈਨ ਤੋੜ ਕੇ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਬਣਾਉਣ ਦਾ ਅਹਿਦ ਦੁਹਰਾਇਆ ਮ੍ਰਿਤਕ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਲਈ ਚੈੱਕ ਸੌਂਪੇ ਫਿਲੌਰ, 28 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ....
ਜਲਾਲਾਬਾਦ, 27 ਫਰਵਰੀ : ਪਿੰਡ ਸਵਾਹਵਾਲਾ 'ਚ ਲਾੜੀ ਨੀਲਮ ਰਾਣੀ (23) ਦੀ ਵਿਆਹ ਮੌਕੇ ਕੀਤੇ ਜਾ ਰਹੇ ਸ਼ਗਨਾਂ ਦੌਰਾਨ ਮੌਤ ਹੋ ਗਈ। ਲਾੜੀ ਦੀ ਮੌਤ ਨੂੰ ਦੇਖ ਕੇ ਲਾੜਾ ਵੀ ਬੇਹੋਸ਼ ਹੋ ਗਿਆ। ਦਰਅਸਲ ਖੁਸ਼ੀ-ਖੁਸ਼ੀ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਸਨ, ਬਾਰਾਤ ਆਈ ਅਤੇ ਲਾਵਾਂ ਫੇਰੇ ਵੀ ਹੋਏ । ਫੇਰਿਆਂ ਤੋਂ ਬਾਅਦ ਕੁੜੀ ਨੂੰ ਅਚਾਨਕ ਘਬਰਾਹਟ ਮਹਿਸੂਸ ਹੋਈ, ਜਿਸ ਤੋਂ ਬਾਅਦ ਡਾਕਟਰ ਨੂੰ ਬੁਲਾ ਕੇ ਦਵਾਈ ਦਿੱਤੀ ਗਈ। ਇਸ ਮਗਰੋਂ ਲੜਕੀ ਨੂੰ ਥੋੜ੍ਹਾ ਠੀਕ ਮਹਿਸੂਸ ਹੋਣ ’ਤੇ ਸਟੇਜ ‘ਤੇ ਜੈਮਾਲਾ ਲਈ ਲਜਾਇਆ ਗਿਆ।....
ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਕੂਚ ‘ਤੇ ਕਰਨਗੇ ਚਰਚਾ, 28 ਫਰਵਰੀ ਨੂੰ ਲਿਆ ਜਾਵੇਗਾ ਆਖਰੀ ਫੈਸਲਾ ਖਨੌਰੀ, 27 ਫ਼ਰਵਰੀ : ਕਿਸਾਨ ਅਜੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਹੀ ਡਟੇ ਹੋਏ ਹਨ। ਹਰਿਆਣਾ ਵਿਚ ਬਾਰਡਰ ‘ਤੇ ਸੜਕਾਂ ਖੋਲ੍ਹੀਆਂ ਜਾ ਰਹੀਆਂ ਹਨ। ਅੱਜ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦਿੱਲੀ ਕੂਚ ‘ਤੇ ਚਰਚਾ ਕਰਨਗੇ। 28 ਫਰਵਰੀ ਨੂੰ ਆਖਰੀ ਫੈਸਲਾ ਲਿਆ ਜਾਵੇਗਾ। ਕਿਸਾਨ ਮਜ਼ਦੂਰ ਮੋਰਚਾ ਦੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਤੇ....
ਚੰਡੀਗੜ੍ਹ, 27 ਫ਼ਰਵਰੀ : ਕਿਸਾਨੀ ਅੰਦੋਲਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ, ਜਦ ਦੇਸ਼ ਦੀ ਸਰਕਾਰ ਦਿੱਲੀ ਤੋਂ ਚੱਲਦੀ ਹੈ ਤਾਂ ਕਿਸਾਨ ਆਪਣੀਆਂ ਮੰਗਾਂ ਲਈ ਦਿੱਲੀ ਨਹੀਂ ਜਾਣਗੇ ਤਾਂ ਹੋਰ ਕਿੱਥੇ ਜਾਣਗੇ? ਉਨ੍ਹਾਂ ਨੂੰ ਹਰਿਆਣਾ ਦੇ ਬਾਰਡਰਾਂ ‘ਤੇ ਬੈਰੀਕੇਡ ਲਗਾਕੇ ਕਿਉਂ ਰੋਕ ਲਿਆ? ਦੱਸ ਦੇਈਏ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਜਦੋਂ ਸਵਾਲ ਪੁੱਛਿਆ ਗਿਆ ਕਿ ਪੰਜਾਬ ਦਾ ਕਿਸਾਨ ਦਿੱਲੀ ਹੀ ਕਿਉਂ ਜਾਣਾ ਚਾਹੁੰਦਾ ਹੈ ਤਾਂ ਇਸ ਦੇ ਜਵਾਬ ਵਿਚ....
ਚੰਡੀਗੜ੍ਹ, 27 ਫ਼ਰਵਰੀ : ਪੰਜਾਬ ਦੇ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲ ਜਾਵੇਗਾ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਰਾਜ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਣਗੇ । ਵਿਭਾਗ ਅਨੁਸਾਰ 1 ਮਾਰਚ ਤੋਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30....
ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ 23 ਮਾਰਚ ਨੂੰ ਖੇਡਿਆ ਜਾਵੇਗਾ ਆਈ.ਪੀ.ਐਲ. ਦਾ ਮੈਚ ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ਉਤੇ ਪ੍ਰਗਟੀ ਰਿਪੋਰਟ ਦੇਣ ਲਈ ਆਖਿਆ ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ ਵਿੱਚ ਚੱਲ ਰਹੇ ਉਸਾਰੀ ਕੰਮਾਂ ਨੂੰ....
ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ....
ਨਕੋਦਰ, 26 ਫਰਵਰੀ : ਨਕੋਦਰ ’ਚ ਪੈਂਦੇ ਪਿੰਡ ਪੰਡੋਰੀ ’ਚ ਆਪਸੀ ਦੁਸ਼ਮਣੀ ਕਾਰਨ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਘਟਨਾਕ੍ਰਮ ’ਚ ਮੋਟਰਸਾਈਕਲ ਸਵਾਰ ਗੁਰਦੀਪ ਸਿੰਘ ਦੀ ਮੌਤ ਹੋ ਗਈ ਅਤੇ ਜਦੋਂ ਕਾਰ ਚਾਲਕ ਰਣਜੀਤ ਸਿੰਘ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਦਰੱਖਤ ਨਾਲ ਟਕਰਾ ਗਈ। ਦਰਖ਼ਤ ਨਾਲ ਟਕਰਾਉਣ ਤੋਂ ਬਾਅਦ ਰਣਜੀਤ ਸਿੰਘ ਨਾਲ ਗੱਡੀ ’ਚ ਸਵਾਰ ਰਾਮਪਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਾਰ ਚਾਲਕ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਥਾਣਾ ਸਿਟੀ ਦੇ....
ਚੰਡੀਗੜ੍ਹ, 26 ਫਰਵਰੀ : ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਵੇਗੀ। ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਮੌਸਮ ‘ਚ ਬਦਲਾਅ ਹੋ ਸਕਦਾ ਹੈ, ਜਿੱਥੇ ਅੱਜ ਕਈ ਥਾਵਾਂ ‘ਤੇ ਬੱਦਲ ਛਾਏ ਹੋਏ ਹਨ, ਉਥੇ ਹੀ ਮਾਰਚ ਦੇ ਸ਼ੁਰੂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ: ਕੁਲਵਿੰਦਰ ਕੌਰ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ....