ਚੰਡੀਗੜ੍ਹ, 15 ਫਰਵਰੀ : ਪੰਜਾਬ ਵਿਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ, ਦਰਅਸਲ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਮੌਸਮ ਵਿਭਾਗ ਮੁਤਾਬਕ 17 ਫਰਵਰੀ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਇਸ ਦੇ ਮੱਦੇਨਜ਼ਰ ਬਸੰਤ ਰੁੱਤ ਦਾ ਪਹਿਲਾ ਮੀਂਹ 18 ਅਤੇ 19 ਫਰਵਰੀ ਨੂੰ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ, ਮੌਸਮ ਵਿਭਾਗ ਦੇ ਮੁਤਾਬਕ ਠੰਡ ਦਾ ਮੌਸਮ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ, ਇਸ ਕਾਰਨ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ....
ਪੰਜਾਬ
ਦਸੂਹਾ, 15 ਫਰਵਰੀ : ਦਸੂਹਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਉਤੇ ਟੱਕਰ ਮਾਰ ਦਿੱਤੀ ਹੈ। ਹਾਦਸੇ ਵਿੱਚ ਦੋਵਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਸੂਹਾ ਵਿੱਚ ਇੱਕੋ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ’ਤੇ ਟੱਕਰ ਮਾਰ ਦਿੱਤੀ। ਹਾਦਸੇ ''ਚ ਦੋਵਾਂ ਦੀ ਮੌਕੇ ''ਤੇ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।....
ਚੰਡੀਗੜ੍ਹ, 15 ਫ਼ਰਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਲੰਘਣਾ ਕਰਨ ਵਾਲੇ ਟਰੱਕਾਂ ਨੂੰ ਜ਼ਬਤ ਕਰਨ। ਉਨ੍ਹਾਂ....
ਕਿਸਾਨ ਜਥੇਬੰਦੀਆਂ ਦੀ ਕੇਂਦਰੀ ਮੰਤਰੀਆਂ ਨਾਲ ਭਲਕੇ ਹੋਵੇਗੀ ਮੀਟਿੰਗ, ਮੀਟਿੰਗ ਬਾਅਦ ਦਿੱਲੀ ਕੂਚ ਦਾ ਲਿਆ ਜਾਵੇਗਾ ਫ਼ੈਸਲਾ
ਚੰਡੀਗੜ੍ਹ, 14 ਫਰਵਰੀ : ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਮਾਰਚ ਦਾ ਐਲਾਨ ਕੀਤਾ ਸੀ। ਦੂਜੇ ਪਾਸੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸ਼ੰਭੂ, ਖਨੌਰੀ ਸਮੇਤ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਦਿੱਲੀ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਵੀ ਸੀਮਿੰਟ ਦੇ ਬੈਰੀਕੇਡ ਲਗਾਏ ਗਏ ਹਨ। ਕਿਸਾਨਾਂ ਨੇ ਅੱਜ ਦਿੱਲੀ ਵੱਲ ਕੂਚ ਕੀਤਾ ਤਾਂ ਹਰਿਆਣਾ ਦੀ ਸਰਹੱਦ ਉਪਰ....
ਚੰਡੀਗੜ੍ਹ, 14 ਫਰਵਰੀ : ਕਪੂਰਥਲਾ ਦੇ ਨਡਾਲਾ-ਬੇਗੋਵਾਲ ਰੋਡ ਤੇ ਦੋ ਕਾਰਾਂ ਦਰਮਿਆਨ ਦਰਦਨਾਕ ਹਾਦਸਾ ਵਾਪਰਿਆ। ਸਾਹਮਣੇ ਤੋਂ ਆ ਰਹੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਆਈ-20 ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਦੋਰਾਨ ਕਾਰ ਵਿੱਚ ਕਲੀਨਰ ਸਾਈਡ ਤੇ ਬੈਠੇ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਉਕਤ ਕਾਰ ਦੇ ਡ੍ਰਾਈਵਰ ਅਤੇ ਪਿਛਲੀ ਸੀਟ ਤੇ ਬੈਠੇ ਪ੍ਰਵਾਸੀ ਮਜ਼ਦੂਰ ਜਖਮੀ ਹੋ ਗਏ। ਇਸ ਸਬੰਧੀ ਹਾਦਸੇ 'ਚ ਜਖਮੀ ਹੋਏ ਪ੍ਰਵਾਸੀ ਮਜ਼ਦੂਰ ਗੋਲੂ ਪੁੱਤਰ ਪਰਮੋਦ ਵਾਸੀ ਮੁੰਗੇਰ....
ਚੰਡੀਗੜ੍ਹ, 14 ਫਰਵਰੀ : ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਸੋਧ ਮਾਮਲੇ ‘ਚ ਆਪਣੇ ਕਦਮ ਪਿਛੇ ਖਿੱਚ ਲਏ ਹਨ। ਮਹਾਰਾਸ਼ਟਰ ਸਰਕਾਰ ਦੇ ਇਸ ਫ਼ੈਸਲੇ ਨਾਲ ਸੰਗਤਾਂ ਦੀ ਜਿੱਤ ਹੋਈ ਹੈ। ਇਹ ਜਾਣਕਰੀ ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਐਕਸ (ਪਹਿਲਾਂ ਟਵੀਟਰ) ‘ਤੇ ਦਿੱਤੀ ਹੈ। ਆਰਪੀ ਸਿੰਘ ਨੇ ਟਵੀਟ ਕਰ ਕਿਹਾ, ਮੇਰੀ ਪਿਛਲੀ ਬੇਨਤੀ ਤੋਂ ਅੱਗੇ ਮੈਨੂੰ ਹੁਣੇ ਹੀ ਦੇਵੇਂਦਰ ਫੜਨਵੀਸ ਜੀ, ਉਪ ਮੁੱਖ ਮੰਤਰੀ ਮਹਾਰਾਸ਼ਟਰ, ਦੀ ਇਕ ਕਾਲ ਪ੍ਰਾਪਤ ਹੋਈ ਹੈ, ਉਨ੍ਹਾਂ ਨੇ ਕਿਹਾ ਕਿ ਮਹਾਰਾਸ਼ਟਰ....
ਚੰਡੀਗੜ੍ਹ, 14 ਫਰਵਰੀ : ਸੂਬੇ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਪੰਜਾਬ ਬਚਾਓ ਯਾਤਰਾ’ ਮੁਲਤਵੀ ਕਰ ਦਿੱਤੀ ਹੈ। ਇਹ ਫੈਸਲਾ ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਲਿਆ ਗਿਆ ਹੈ। ਸਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਭਲਕੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਮੀਟਿੰਗ ਸੱਦੀ ਹੈ। ਇਹ ਜਾਣਕਾਰੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ‘ਸ਼੍ਰੋਮਣੀ ਅਕਾਲੀ ਦਲ....
ਚੰਡੀਗੜ੍ਹ, 14 ਫਰਵਰੀ : ਹਰਿਆਣਾ ਪੁਲੀਸ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਮਾਰਚ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਯਾਤਰੀ ਪੰਚਕੂਲਾ, ਬਰਵਾਲਾ, ਦੋ ਸਾਦਕਾ, ਬਰਾੜਾ, ਬਾਬੈਨ, ਲਾਡਵਾ, ਪਿਪਲੀ-ਕੁਰੂਕਸ਼ੇਤਰ ਜਾਂ ਪੰਚਕੂਲਾ, ਬਰਵਾਲਾ, ਯਮੁਨਾਨਗਰ (NH-344), ਲਾਡਵਾ, ਇੰਦਰੀ, ਕਰਨਾਲ ਰਾਹੀਂ ਦਿੱਲੀ ਪਹੁੰਚਿਆ। ਇਸੇ ਤਰ੍ਹਾਂ ਦਿੱਲੀ ਤੋਂ ਚੰਡੀਗੜ੍ਹ ਲਈ, ਕਰਨਾਲ, ਇੰਦਰੀ, ਲਾਡਵਾ, ਯਮੁਨਾਨਗਰ (NH-344), ਬਰਵਾਲਾ, ਪੰਚਕੂਲਾ ਜਾਂ....
ਚੰਡੀਗੜ੍ਹ, 13 ਫਰਵਰੀ : ਪੰਜਾਬ-ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਇਹ ਨੋਟਿਸ ਪਨਬਸ ਨੂੰ ਪਿਛਲੇ ਇੱਕ ਸਾਲ 'ਚ ਹੋਏ ਘਾਟੇ ਨੂੰ ਲੈ ਕੇ ਜਾਰੀ ਕੀਤਾ ਹੈ। ਅਦਾਲਤ ਨੇ ਇੱਕ ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਇਹ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ 'ਚ ਇਹ ਜਨਹਿਤ ਪਟੀਸ਼ਨ ਫਾਜ਼ਿਲਕਾ ਦੇ ਹਰਜੁਪਿੰਦਰ ਸਿੰਘ ਨੇ ਐਡਵੋਕੇਟ ਚੇਤਨ ਬਾਂਸਲ ਰਾਹੀਂ ਦਾਖਲ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ....
ਲੁਧਿਆਣਾ, 13 ਫਰਵਰੀ : ਪੰਜਾਬ ਵਿੱਚ 18 ਫਰਵਰੀ ਤੋਂ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਵਿਗੜਨ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਨਵੀਂ ਪੱਛਮੀ ਸਰਗਰਮੀ ਦੇ ਪ੍ਰਭਾਵ ਕਾਰਨ 18 ਫਰਵਰੀ ਤੋਂ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਜਿਸ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਸੂਰਜ ਦੀ ਰੌਸ਼ਨੀ ਦੀ ਕਮੀ ਕਾਰਨ ਦਿਨ ਦਾ ਤਾਪਮਾਨ 1.3 ਡਿਗਰੀ ਤੱਕ ਡਿੱਗ ਗਿਆ। ਹਾਲਾਂਕਿ ਇਹ ਆਮ ਦੇ ਨੇੜੇ ਬਣਿਆ ਹੋਇਆ ਹੈ। ਸੀਤ ਲਹਿਰਾਂ ਕਾਰਨ....
ਚੰਡੀਗੜ੍ਹ, 13 ਫਰਵਰੀ : ਸ਼੍ਰੋਮਣੀ ਅਕਾਲੀ ਦਲ ਕਿਸਾਨੀ ਹੱਕਾਂ ਵਾਸਤੇ ਹਮੇਸ਼ਾ ਡਟਿਆ ਹੈ ਅਤੇ ਡਟਿਆ ਰਹੇਗਾ ਤੇ ਹਮੇਸ਼ਾ ਉਹਨਾਂ ਦੇ ਨਾਲ ਖੜ੍ਹਾ ਹੋਵੇਗਾ। ਪਾਰਟੀ ਉਹਨਾਂ ਦੇ ਸ਼ਾਂਤਮਈ ਲੋਕਤੰਤਰੀ ਰੋਸ ਪ੍ਰਗਟਾਵੇ ਦੇ ਅਧਿਕਾਰ ਦਾ ਡਟਵਾਂ ਸਮਰਥਨ ਕਰਦੀ ਹੈ। ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਖੇਤੀਬਾੜੀ ਲਈ ਮੁਫਤ ਬਿਜਲੀ ਸਮੇਤ ਹੋਰ ਅਨੇਕਾਂ ਕਦਮ ਖੇਤੀਬਾੜੀ ਸੈਕਟਰ ਲਈ ਸਹੂਲਤਾਂ ਦੇਣ ਵਾਸਤੇ ਚੁੱਕੇ ਹਨ। ਮੈਂ ਭਾਰਤ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਕਿਸਾਨਾਂ ਨਾਲ ਪਹਿਲਾਂ ਕੀਤੇ ਵਾਅਦੇ ਪੂਰੀ....
ਪੁੱਛਿਆ ਕਿ ਹਰਿਆਣਾ ਪੁਲਿਸ ਨੇ ਪੰਜਾਬ ਦੀ ਧਰਤੀ 'ਤੇ ਕਿਸਾਨਾਂ 'ਤੇ ਦਮਨਕਾਰੀ ਕਾਰਵਾਈਆਂ ਕਿਵੇਂ ਸ਼ੁਰੂ ਕਰ ਦਿੱਤੀਆਂ ? ਮਜੀਠੀਆ ਨੇ ਪਟਿਆਲਾ ਦੇ ਐਸਐਸਪੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 13 ਫਰਵਰੀ : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਵਿਚ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਅਤੇ ਹੋਰ ਕਿਸਮ ਦੇ ਹਮਲਿਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਸਰਕਾਰ ਦੀ ਮਿਲੀਭੁਗਤ ਅਤੇ ਸਾਜ਼ਿਸ਼ ਕਰਾਰ ਦਿੱਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ....
ਖੇਡ ਨਰਸਰੀਆਂ ਲਈ 21 ਸੁਪਰਵਾਈਜ਼ਰ ਤੇ 205 ਕੋਚਾਂ ਦੀ ਭਰਤੀ ਲਈ 25 ਫਰਵਰੀ ਤੱਕ ਅਰਜ਼ੀਆਂ ਮੰਗੀਆਂ 1000 ਖੇਡ ਨਰਸਰੀਆਂ ਖੁੱਲ੍ਹਣਗੀਆਂ, ਪਹਿਲੇ ਪੜਾਅ ਵਿੱਚ 205 ਨਰਸਰੀਆਂ ਸਥਾਪਤ ਕਰਨ ਦਾ ਕੰਮ ਸ਼ੁਰੂ ਚੰਡੀਗੜ੍ਹ, 13 ਫਰਵਰੀ : ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ਵਿੱਚ ਸੂਬੇ ਵਿੱਚ ਸਥਾਪਤ ਹੋਣ ਜਾ ਰਹੀਆਂ ਨਵੀਆਂ ਖੇਡ ਨਰਸਰੀਆਂ ਅਹਿਮ ਰੋਲ ਨਿਭਾਉਣਗੀਆਂ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਖੇਡ ਨੀਤੀ ਤਹਿਤ ਬਣਨ ਵਾਲੀਆਂ 1000 ਨਰਸਰੀਆਂ ਨੂੰ....
ਚੰਡੀਗੜ੍ਹ, 13 ਫਰਵਰੀ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਬਹੁਜਨ ਸਮਾਜ ਪਾਰਟੀ ਨੇ ਗਠਜੋੜ ਤੋੜਨ ਦਾ ਐਲਾਨ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੰਬੇਡਕਰ ਭਵਨ ਚੰਡੀਗੜ੍ਹ ਵਿਖੇ ਹੋਈ ਹੈ, ਜਿਸ ਵਿੱਚ ਸੂਬਾ ਪੱਧਰੀ ਬਹੁਜਨ ਸਮਾਜ ਪਾਰਟੀ ਦੇ ਆਗੂ ਹਾਜ਼ਰ ਹੋਏ। ਇਸ ਸੂਬਾ ਕਮੇਟੀ ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਪ੍ਰਦੇਸ਼ ਇੰਚਾਰਜ ਰਣਧੀਰ ਸਿੰਘ....
ਚੰਡੀਗੜ੍ਹ, 13 ਫਰਵਰੀ : ਪੰਜਾਬ ਵਿੱਚ ਲਗਾਤਾਰ ਪੈ ਰਹੀ ਧੁੱਪ ਕਾਰਨ ਮੌਸਮ ਵਿੱਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਦਿਨ ਦਾ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ 17 ਫਰਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 15 ਫਰਵਰੀ ਨੂੰ ਮੌਸਮ ਬਦਲ ਸਕਦਾ ਹੈ ਅਤੇ ਬੱਦਲ ਛਾਏ ਰਹਿ ਸਕਦੇ ਹਨ। ਇਸ ਦੇ ਨਾਲ ਹੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਖੁਸ਼ਕ ਰਹੇਗਾ। ਐਤਵਾਰ ਨੂੰ ਵੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ....