ਸੂਬੇ ਦੀ ਨਵੀਂ ਪੀੜ੍ਹੀ ਨੂੰ ਉਸਾਰੂ ਸੇਧ ਦੇਣ ਲਈ ਪੁਸਤਕ ਸੱਭਿਆਚਾਰ ਤੇ ਮਾਂ-ਬੋਲੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ : ਬੈਂਸ ਐੱਸਏਐੱਸ ਨਗਰ, 20 ਨਵੰਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿਖੇ ਚਾਰ ਰੋਜ਼ਾ ਪੁਸਤਕ ਮੇਲੇ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਉਚੇਰੀ ਸਿਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬੇ ਦੀ....
ਪੰਜਾਬ
ਬਟਾਲਾ, 20 ਨਵੰਬਰ : ਬਟਾਲਾ ਅਧੀਨ ਪੈਂਦੇ ਪਿੰਡ ਸਦਾਰੰਗ ਦੇ ਗੁਰਦਵਾਰਾ ਸਾਹਿਬ 'ਚ ਮਹਿਰਾ ਬਰਾਦਰੀ ਦੇ 13 ਸਾਲਾਂ ਬੱਚੇ ਵਲੋਂ ਗੁਰਦਵਾਰਾ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਕੜਾਹ ਪ੍ਰਸ਼ਾਦ ਦੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਗ਼ਏ ਅਤੇ ਪ੍ਰਸ਼ਾਦ ਵਿੱਚ ਥੁੱਕਿਆ ਗਿਆ। ਇਹ ਸਾਰੀ ਘਟਨਾ ਗੁਰਦਵਾਰਾ ਸਾਹਿਬ ਚ ਲੱਗੇ ਸੀ ਸੀ ਟੀ ਵੀ ਵਿਚ ਕੈਦ ਹੋ ਗਈ। ਮੌਕੇ ਤੇ ਪਹੁੰਚੀ ਪੁਲਿਸ ਟੀਮ ਵਲੋਂ ਬੱਚੇ ਨੂੰ ਕਾਬੁ ਕਰਦੇ ਹੋਏ ਤਫਤੀਸ਼ੀ ਸ਼ੁਰੂ ਕਰ ਦਿੱਤੀ ਗਈ....
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਚੰਡੀਗੜ੍ਹ, 20 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ....
ਇਨ੍ਹਾਂ ਵਿੱਚੋਂ 53 ਪ੍ਰਾਜੈਕਟ ਅਕਤੂਬਰ ਦੇ ਅੰਤ ਤੱਕ ਹੋਏ ਮੁਕੰਮਲ ਡਿਪਾਜ਼ਿਟ ਅਤੇ ਜੁਡੀਸ਼ੀਅਲ ਪ੍ਰੋਜੈਕਟਾਂ ਦੀ ਉਸਾਰੀ ‘ਤੇ ਵੀ 150 ਕਰੋੜ ਰੁਪਏ ਖਰਚ ਕਰਨ ਦਾ ਟੀਚਾ ਚੰਡੀਗੜ੍ਹ, 20 ਨਵੰਬਰ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਚਾਲੂ ਵਿੱਤੀ ਸਾਲ ਦੌਰਾਨ 2280 ਕਰੋੜ ਰੁਪਏ ਦੇ 206 ਸਰਕਾਰੀ ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ ਅਤੇ ਇਨ੍ਹਾਂ ਵਿੱਚੋਂ 53 ਪ੍ਰੋਜੈਕਟ ਅਕਤੂਬਰ 2023 ਤੱਕ ਮੁਕੰਮਲ....
ਨੈਰੋਬੀ ਵਿੱਚ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪੰਜਾਬ ਨੂੰ ਪਹਿਲਾ ਇਨਾਮ ਕਾਨਫਰੰਸ ਵਿੱਚ 85 ਮੁਲਕਾਂ ਦੇ ਨੁਮਾਇਦਿਆਂ ਨੇ ਹਿੱਸਾ ਲਿਆ ਇਸ ਉਪਲਬਧੀ ਨੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ: ਮੁੱਖ ਮੰਤਰੀ 40 ਮੁਲਕਾਂ ਨੇ ਪੰਜਾਬ ਦਾ ਦੌਰਾ ਕਰਕੇ ਆਮ ਆਦਮੀ ਕਲੀਨਿਕ ਦੇ ਮਾਡਲ ਦਾ ਅਧਿਐਨ ਕਰਨ ਦੀ ਅਪੀਲ ਕੀਤੀ ਚੰਡੀਗੜ੍ਹ, 20 ਨਵੰਬਰ : ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ....
ਪੰਜਾਬ ਵਿੱਚ ਪਿਛਲੇ ਦੋ ਦਿਨਾਂ ‘ਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੀ ਗਿਰਾਵਟ ਆਈ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੇਂਜ ਅਫਸਰਾਂ, ਸੀਪੀਐਸ/ਐਸਐਸਪੀ ਅਤੇ ਐਸਐਚਓਜ਼ ਨਾਲ ਰੋਜ਼ਾਨਾ ਮੀਟਿੰਗਾਂ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਨਿਗਰਾਨੀ ਰੱਖਣ ਲਈ ਪੁਲਿਸ ਤੇ ਸਿਵਲ ਅਧਿਕਾਰੀਆਂ ਦੇ 1072 ਉਡਣ ਦਸਤੇ ਤਾਇਨਾਤ ਚੰਡੀਗੜ੍ਹ, 19 ਨਵੰਬਰ : ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ....
ਖੰਨਾ, 19 ਨਵੰਬਰ : ਥਾਣਾ ਮਲੌਦ ਦੇ ਅਧੀਨ ਆਉਂਦੇ ਪਿੰਡ ਲਹਿਲ ਵਿੱਚ ਤੇਜ਼ ਰਫਤਾਰ ਕਾਰ ਨੇ ਦੋ ਔਰਤਾਂ ਨੂੰ ਕੁਲਚ ਦਿੱਤਾ, ਜਿੰਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਦੋਂ ਕਿ ਤੀਸਰੀ ਔਰਤ ਨੇ ਸੂਏ ਵਿੱਚ ਛਾਲ ਮਾਰ ਕੇ ਆਪਣੀ ਜਾਨ ਬਚਾਈ। ਮਿਲੀ ਜਾਣਕਾਰੀ ਅਨੁਸਾਰ ਮਨਰੇਗਾ ਦੇ ਤਹਿਤ ਔਰਤਾਂ ਸੜਕ ਦੇ ਕੰਮ ਕਰ ਰਹੀਆਂ ਸਨ, ਕਿ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ, ਮ੍ਰਿਤਕਾਂ ਦੀ ਪਛਾਣ ਬੁੱਧਾ (70), ਬਲਜਿੰਦਰ ਕੌਰ (55) ਵਾਸੀ ਪਿੰਡ ਲਹਿਲ ਵਜੋਂ ਹੋਈ ਹੈ। ਸੜਕ ਤੋਂ ਛਾਲ....
ਖੇਤੀਬਾੜੀ ਵਿਭਾਗ ਨੂੰ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਬਣਾ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਨਮਾਨਿਤ ਕਰਨ ਲਈ ਕਿਹਾ ਕਿਸਾਨਾਂ ਨੂੰ ਜਨਤਕ ਹਿੱਤਾਂ ਅਤੇ ਵਾਤਾਵਰਣ ਸੰਭਾਲ ਲਈ ਝੋਨੇ ਦੀ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਚੰਡੀਗੜ੍ਹ, 19 ਨਵੰਬਰ : ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਅਜਿਹੇ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ ‘ਚ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਵੱਡੇ ਜਨਤਕ....
ਪੰਜਾਬ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ ਗਾਇਕਾ ਅਫਸਾਨਾ ਖਾਨ ਨੇ ਪੇਸ਼ ਕੀਤਾ ਸਭਿਆਚਾਰਕ ਪ੍ਰੋਗਰਾਮ ਚੰਡੀਗੜ੍ਹ/ਨਵੀਂ ਦਿੱਲੀ, 19 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚ ਰੱਖਣ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ....
ਚੰਡੀਗੜ੍ਹ, 18 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣਾ ਅਸਤੀਫਾ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਮਨਜੀਤ ਸਿੱਧੂ ਦੀਆਂ ਸੇਵਾਵਾਂ ਸਮਾਪਤੀ ਬਾਰੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਖੰਨਾ, 18 ਨਵੰਬਰ : ਖੰਨਾ ’ਚ ਚੰਡੀਗੜ੍ਹ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਖੰਨਾ ’ਚ ਚੰਡੀਗੜ੍ਹ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਜਿਸ ’ਚ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ ਜਦਕਿ ਤੀਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਤਿੰਨ ਨੌਜਵਾਨ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸੀ। ਦੱਸ ਦਈਏ ਕਿ ਮ੍ਰਿਤਕਾਂ ਦੀ ਪਛਾਣ ਰੋਹਿਤ ਉਰਫ ਗੋਲੂ ਉਮਰ 20 ਸਾਲ ਅਤੇ ਨਵੀ ਉਰਫ ਗਿੰਨੂ ਉਮਰ 19 ਸਾਲ....
ਮੁੱਖ ਮੰਤਰੀ ਮਾਨ ਤੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਹੁਸ਼ਿਆਰਪੁਰ ਲਈ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦੀ ਕੀਤੀ ਸ਼ੁਰੂਆਤ ਹੁਸ਼ਿਆਰਪੁਰ, 18 ਨਵੰਬਰ : ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਦੇ ਲੋਕਾਂ ਨੂੰ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਅਤੇ ਐਲਾਨ ਕਰ ਕੇ ਵੱਡਾ ਤੋਹਫ਼ਾ ਦਿੱਤਾ। ਦੋਵਾਂ....
ਸ੍ਰੀ ਮੁਕਤਸਰ ਸਾਹਿਬ, 17 ਨਵੰਬਰ : ਸ੍ਰੀ ਮੁਕਤਸਰ ਸਾਹਿਬ ‘ਚ ਰਾਜਸਥਾਨ ਦੇ ਜਲੌਰ ਦੇ ਇੱਕ ਵਿਅਕਤੀ ਨੇ ਆਪਣੇ ਬੱਚਿਆਂ ਨੂੰ ਗੁਜਰਾਤੀ-ਰਾਜਸਥਾਨ ਫੀਡਰ ਨਹਿਰ ਵਿੱਚ ਧੱਕਾ ਦੇਣ ਤੋਂ ਬਾਅਦ ਖੁਦ ਛਾਲ ਮਾਰ ਦੇਣ ਦੀ ਖਬਰ ਹੈ। ਇਸ ਸਬੰਧੀ ਸੂਚਨਾਂ ਮਿਲਦਿਆਂ ਪੁਲਿਸ ਪਾਰਟੀ ਮੌਕੇ ਤੇ ਪੁੱਜੀ, ਤਿੰਨੋ ਬੱਚਿਆਂ ਤੇ ਉਨ੍ਹਾਂ ਦੇ ਬਾਪ ਦੀ ਭਾਲ ਕੀਤੀ ਜਾ ਰਹੀ ਹੈ, ਪਰ ਹਾਲੇ ਤੱਕ ਕੋਈ ਸੁਰਾਗ ਹੱਥ ਨਹੀਂ ਲੱਗਾ। ਜਾਣਕਾਰੀ ਅਨੁਸਾਰ ਜੈਰੂਪ ਰਾਮ (40) ਜੋ ਰਾਜਸਥਾਨ ਦੇ ਜਲੌਰ ਦਾ ਵਾਸੀ ਸੀ, ਉਹ ਵੀਰਵਾਰ ਨੂੰ ਹੀ ਆਪਣੇ....
ਫਰੀਦਕੋਟ, 17 ਨਵੰਬਰ : ਜਿਲ੍ਹਾ ਸੰਗਰੂਰ ਦੇ ਇੱਕ ਲੜਕੇ ਅਤੇ ਬਰਨਾਲਾ ਦੀ ਇੱਕ ਲੜਕੀ ਨੇ ਫਰੀਦਕੋਟ ਦੇ ਅਧੀਨ ਆਉਂਦੇ ਪਿੰਡ ਕਲੇਰ ਦੇ ਸਰਕਾਰੀ ਮਿਡਲ ਸਕੂਲ ਵਿੱਚ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕਸ਼ੀ ਕਰ ਲੈਣ ਦੀ ਖਬਰ ਹੈ। ਇਸ ਘਟਨਾਂ ਦਾ ਉਸ ਸਮੇਂ ਪਤਾ ਲੱਗਾ ਜਦੋਂ ਇੱਕ ਕਰਮਚਾਰੀ ਸਕੂਲ ਵਿੱਚ ਸਫਾਈ ਕਰ ਲਈ ਪਹੁੰਚਿਆ। ਜਿਸ ਤੋਂ ਬਾਅਦ ਉਸਨੇ ਪਿੰਡ ਦੀ ਪੰਚਾਇਤ ਨੂੰ ਸੂਚਿਤ ਕੀਤਾ ਅਤੇ ਪੰਚਾਇਤ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਦੋਂ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਪੜਤਾਲ ਕੀਤੀ ਗਈ ਤਾਂ....
ਚੰਡੀਗੜ੍ਹ, 17 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੀਗਲ ਨੋਟਿਸ ਭੇਜ ਕੇ ਪੰਜ ਦਿਨਾਂ ਦੇ ਅੰਦਰ ਅੰਦਰ ਮੁਆਫੀ ਮੰਗਣ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਗੱਲ ਕੀਤੀ ਹੈ। ਮੁੱਖ ਮੰਤਰੀ ਨੂੰ ਭੇਜੇ ਲੀਗਲ ਨੋਟਿਸ ਵਿਚ ਸੁਖਬੀਰ ਸੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਅਖੌਤੀ ਇਕ ਵਿਅਕਤੀ ਦੀ ਬਹਿਸ ਵਿਚ ਜਾਣ ਬੁੱਝ ਕੇ ਗਲਤ ਬਿਆਨਬਾਜ਼ੀ....