ਪੰਜਾਬ

ਤਰਨਤਾਰਨ ਦੇ ਵਿਧਾਇਕ ਅਤੇ ਪੁਲਿਸ ਅਫ਼ਸਰ ਮਾਮਲੇ 'ਚ ਪੁਲਿਸ ਅਫ਼ਸਰਾਂ ਨੇ ਵਿਧਾਨ ਸਭਾ ਕਮੇਟੀ ਤੋਂ ਮੰਗੀ ਮਾਫ਼ੀ 
ਵਿਧਾਇਕ ਨੂੰ ਵੀ ਮਨਾਉਣ ਦਾ ਦਿੱਤਾ ਭਰੋਸਾ ਚੰਡੀਗੜ੍ਹ, 18 ਅਕਤੂਬਰ : ਪੰਜਾਬ ਦੇ ਤਰਨਤਾਰਨ ਤੋਂ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਅਤੇ ਇਸ ਜ਼ਿਲ੍ਹੇ ਦੇ ਐਸਐਸਪੀ ਅਤੇ ਤਿੰਨ ਪੁਲਿਸ ਅਫ਼ਸਰਾਂ ਵਿਚਕਾਰ ਹੋਏ ਤਕਰਾਰ ਅਤੇ ਉਨ੍ਹਾਂ ਦੇ ਤਬਾਦਲਿਆਂ ਤੋਂ ਬਾਅਦ ਹੁਣ ਇਸ ਮਸਲੇ ਨੇ ਨਵਾਂ ਰੁੱਖ ਲਿਆ ਹੈ। ਡਾਕਟਰ ਸੋਹਲ ਵੱਲੋਂ ਇਨ੍ਹਾਂ ਅਫ਼ਸਰਾਂ ਦੇ ਖ਼ਿਲਾਫ਼ ਲਏ ਦੁਰਵਿਵਹਾਰ ਦੇ ਦੋਸ਼ਾਂ ਦੇ ਮਾਮਲੇ ਵਿੱਚ ਸਾਬਕਾ ਐਸਐਸਪੀ ਗੁਰਮੀਤ ਸਿੰਘ ਚੌਹਾਨ, ਡੀਐਸਪੀ ਜਸਪਾਲ ਸਿੰਘ ਢਿੱਲੋਂ ਅਤੇ ਐਸਐਚਓ ਗੁਰਚਰਨ ਸਿੰਘ ਨੇ....
ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ : ਲਾਲ ਚੰਦ ਕਟਾਰੂਚੱਕ
ਮੰਡੀਆਂ ਵਿੱਚ ਹੁਣ ਤਕ ਆਏ ਝੋਨੇ ਵਿਚੋਂ 97 ਫੀਸਦੀ ਝੋਨੇ ਦੀ ਖਰੀਦ ਮੁਕੰਮਲ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਦਾ ਸਮਾਂ ਇਕ ਦਿਨ ਤੋਂ ਵੀ ਘੱਟ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ 5100 ਕਰੋੜ ਰੁਪਏ ਕੀਤੇ ਟਰਾਂਸਫਰ ਚੰਡੀਗੜ੍ਹ, 18 ਅਕਤੂਬਰ : ਤਿੰਨ ਦਿਨਾਂ ਦੀ ਬਰਸਾਤ ਤੋਂ ਬਾਅਦ ਮੌਸਮ ਦੇ ਸੁਖਾਵਾਂ ਹੋਣ ਦੇ ਨਾਲ, ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ ਹੋ ਗਈ ਹੈ ਅਤੇ ਅੱਜ ਇੱਕ ਦਿਨ ਵਿੱਚ ਝੋਨੇ ਦੀਆਂ 18 ਲੱਖ ਬੋਰੀਆਂ ਦੀ ਲਿਫਟਿੰਗ ਕੀਤੀ ਗਈ। ਇਸ ਸਬੰਧੀ....
ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ
ਆਪਣੀ ਕਿਸਮ ਦਾ ਇਹ ਪਹਿਲਾ ਜਨ ਅੰਦੋਲਨ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜੇਗਾ : ਮੁੱਖ ਮੰਤਰੀ ਅੰਮ੍ਰਿਤਸਰ, 18 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੇ ਹਜ਼ਾਰਾਂ ਨੌਜਵਾਨ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਲ ਹੋਏ। ਅਰਦਾਸ ਦੌਰਾਨ ਮੁੱਖ ਮੰਤਰੀ ਨਾਲ ਸ਼ਾਮਲ ਹੋਏ ਪੀਲੀਆਂ ਪੱਗਾਂ, ਪਟਕੇ ਤੇ ਚੁੰਨੀਆਂ ਨਾਲ ਸਜੇ ਹਜ਼ਾਰਾਂ ਨੌਜਵਾਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪੰਜਾਬ....
ਸੂਬਾ ਸਰਕਾਰ ਨੇ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਧਿਰੀ ਰਣਨੀਤੀ ਅਪਣਾਈ ਹੈ : ਮੁੱਖ ਮੰਤਰੀ ਮਾਨ 
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਜੁੜੀ ਭਾਰੀ ਭੀੜ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਹੰਭਲਾ ਮਾਰਨ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਅੰਮ੍ਰਿਤਸਰ, 18 ਅਕਤੂਬਰ : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਵੱਡੀ ਗਿਣਤੀ ਵਿੱਚ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਸਿਫ਼ਤੀ ਦੇ ਘਰ ਅੰਮ੍ਰਿਤਸਰ ਵਿੱਚ ਜੁੜੇ। ਇਸ ਸਮਾਗਮ ਦੌਰਾਨ ਹਾਜ਼ਰ ਨੌਜਵਾਨਾਂ ਨੂੰ ਸੱਦਾ....
ਐਡਵੋਕੇਟ ਜਨਰਲ ਮੁੱਖ ਮੰਤਰੀ ਨੂੰ ਫੌਜਦਾਰੀ ਮਾਣਹਾਨੀ ਨੋਟਿਸ ਭੇਜਣ : ਬਿਕਰਮ ਮਜੀਠੀਆ
ਦੱਸਿਆ ਕਿ ਕਿਵੇਂ ਰੋਪੜ ਦੇ ਐਸ ਐਸ ਪੀ ਰੋਪੜ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਕੀਤੀ ਜਾ ਰਹੀ ਨਜਾਇਜ਼ ਮਾਇਨਿੰਗ ਖਿਲਾਫ ਕਾਰਵਾਈ ਨਹੀਂ ਕਰ ਰਹੇ ਅੰਮ੍ਰਿਤਸਰ ਵਿਚ ਤਿੰਨ ਮੰਤਰੀਆਂ ਦੀ ਸ਼ਮੂਲੀਅਤ ਵਾਲੇ ’ਕੁਲਚੇ ਛੋਟੇ’ ਮਾਮਲੇ ਮਗਰੋਂ ਐਮ ਕੇ ਹੋਟਲ ਮਾਲਕਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ, 17 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਸੂਬ ਦੇ ਐਡਵੋਕੇਟ ਜਨਰਲ ਨੂੰ ਆਖਿਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ....
ਵਿਧਾਨ ਸਭਾ ਜਮਹੂਰੀ ਢੰਗ ਨਾਲ ਚੁਣੀ ਹੋਈ ਸੰਸਥਾ ਹੈ, ਜੋ ਸਿਰਫ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹੈ ਨਾ ਕਿ ਕਿਸੇ ਵਿਅਕਤੀ ਦੀ ਮਨਮਰਜ਼ੀ ਅਨੁਸਾਰ ਚੱਲਣੀ ਹੈ : ਮੁੱਖ ਮੰਤਰੀ ਮਾਨ 
20 ਤੇ 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਅਤੇ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੀ ਸੱਦਿਆ ਗਿਆ ਹੈ : ਮੁੱਖ ਮੰਤਰੀ ਹਜ਼ਾਰਾਂ ਨੌਜਵਾਨਾਂ ਨੇ ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਦਾ ਜਨਮ ਦਿਨ ਭਗਵੰਤ ਸਿੰਘ ਮਾਨ ਨੇ ਖੂਨਦਾਨ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਿਆ ਸੰਗਰੂਰ, 17 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਵਿੱਚ ਜਨਮ ਦਿਨ ਮਨਾਇਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨ ਦਾਨ ਕਰਕੇ....
ਰਾਜਪਾਲ ਪੁਰੋਹਿਤ ਨੇ ਮੁੱਖ ਮੰਤਰੀ ਮਾਨ ਨੂੰ ਫਿਰ ਲਿਖਿਆ ਪੱਤਰ, ਕਰਜ਼ੇ ਅਤੇ ਖਰਚੇ ਨੂੰ ਲੈ ਕੇ ਚੁੱਕੇ ਕਿਹੜੇ ਸਵਾਲ
ਚੰਡੀਗੜ੍ਹ, 17 ਅਕਤੂਬਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਭੇਜਿਆ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਪੱਤਰ ਵਿੱਚ ਪੰਜਾਬ ਸਰਕਾਰ ਵੱਲੋਂ ਲਏ ਕਰਜ਼ੇ ਅਤੇ ਖਰਚੇ ‘ਤੇ ਸਵਾਲ ਚੁੱਕੇ ਹਨ। ਨਾਲ ਹੀ ਸਲਾਹ ਦਿੱਤੀ ਕਿ ਕਰਜ਼ੇ ਦੇ ਪੈਸੇ ਦੀ ਵਰਤੋਂ ਆਮਦਨ ਵਧਾਉਣ ਲਈ ਕਰੋ ਨਾ ਕਿ ਮੁਨਾਫ਼ੇ ਵਾਲੀਆਂ ਸਕੀਮਾਂ ‘ਤੇ। ਇਸ ਦੇ ਨਾਲ ਹੀ ਉਸ ਨੇ ਅਣਦੱਸੇ ਖਰਚਿਆਂ ਦੇ ਵੇਰਵੇ ਵੀ ਮੰਗੇ ਹਨ। ਰਾਜਪਾਲ ਨੇ ਪੱਤਰ ਵਿੱਚ ਲਿਖਿਆ ਹੈ – ਰਾਜ ਤੋਂ ਉਮੀਦ ਕੀਤੀ ਜਾਂਦੀ ਹੈ ਕਿ....
ਜਲੰਧਰ ‘ਚ ਗੋਲੀਆਂ ਮਾਰ ਕੇ ਮਾਂ-ਧੀ ਦਾ ਕਤਲ, ਪੈਟਰੋਲ ਛਿੜਕ ਕੇ ਲਾਸ਼ਾਂ ਨੂੰ ਸਾੜ ਸਾੜਿਆ 
ਜਲੰਧਰ, 17 ਅਕਤੂਬਰ : ਜਲੰਧਰ ‘ਚ ਦੋ ਬਾਈਕ ਸਵਾਰ ਨੌਜਵਾਨਾਂ ਨੇ ਮਾਂ-ਧੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਪੈਟਰੋਲ ਛਿੜਕ ਕੇ ਲਾਸ਼ਾਂ ਨੂੰ ਸਾੜ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਰਣਜੀਤ ਕੌਰ (ਮਾਂ) ਅਤੇ ਪ੍ਰੀਤੀ (ਧੀ) ਵਾਸੀ ਅਮਰ ਨਗਰ ਵਜੋਂ ਹੋਈ ਹੈ। ਪੁਲਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੋਸ਼ੀ ਜੱਸਾ ਨੂੰ ਆਪਣੀ ਪਤਨੀ ਪ੍ਰੀਤੀ ਦੇ ਚਰਿੱਤਰ ‘ਤੇ ਸ਼ੱਕ ਸੀ। ਇਸ ਲਈ ਉਸ ਨੇ ਪ੍ਰੀਤੀ ਨੂੰ ਮਾਰਨ ਦਾ ਸ਼ੂਟਰਾਂ ਨੂੰ ਹਾਇਰ ਕੀਤਾ। ਇਹ ਘਟਨਾ ਮੰਗਲਵਾਰ ਨੂੰ ਅਮਰ ਨਗਰ ਵਿਖੇ ਵਾਪਰੀ....
ਪੰਜਾਬ ਪੁਲਿਸ ਨੇ ਰਿੰਦਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ, ਇੱਕ ਪਿਸਤੌਲ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਸੂਬੇ ਦੇ ਮੋਹਤਬਾਰ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ ਗ੍ਰਿਫਤਾਰ ਕੀਤੇ ਸ਼ੂਟਰ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 17 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਪ੍ਰਾਪਤ ਅਤੇ ਅਮਰੀਕਾ....
ਪੰਜਾਬ ਵਿੱਚ ਘਟਣ ਲੱਗੀ ਪੰਜਾਬੀਆਂ ਦੀ ਆਬਾਦੀ, ਹੋਰਨਾਂ ਸੂਬਿਆਂ ਦੇ ਲੋਕਾਂ ਦਾ ਵਧਿਆ ਵਸੇਬਾ
ਚੰਡੀਗੜ੍ਹ, 16 ਅਕਤੂਬਰ : ਪੰਜਾਬ ਵਿੱਚ ਦਿਨੋਂ ਦਿਨ ਪੰਜਾਬੀਆਂ ਦੀ ਘਟ ਰਹੀ ਆਬਾਦੀ ਅਤੇ ਪ੍ਰਵਾਸੀਆਂ ਦੀ ਵਧ ਰਹੀ ਗਿਣਤੀ ਕਾਰਨ ਸਥਿਤੀ ਚਿੰਤਾਜਨਕ ਬਣੀ ਹੋਈ ਹੈ, ਇਸ ਗੱਲ ਨੂੰ ਲੈ ਕੇ ਬੁੱਧੀਜੀਵੀ ਲੋਕ ਚਿੰਤਾ ਤਾਂ ਜਤਾ ਰਹੇ ਹਨ, ਪਰ ਪੰਜਾਬੀਆਂ ਦੀ ਘਟ ਰਹੀ ਗਿਣਤੀ ਨੂੰ ਰੋਕਣ ਲਈ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ। ਭਾਵੇਂ ਕਿ 2021 ਦੀ ਮਰਦਮਸ਼ੁਮਾਰੀ ਹੋਣਾ ਹਾਲੇ ਬਾਕੀ ਹੈ, ਪਰ ਸਿਵਲ ਰਜਿਸਟ੍ਰੇਸ਼ਨ ਸਿਸਟਮ ਦੇ ਅੰਕੜਿਆਂ ਅਨੁਸਾਰ ਸਾਲ 2011 ਤੋਂ 2020 ਤੱਕ ਪੰਜਾਬ ਵਿੱਚ ਹੋਣ ਵਾਲਾ ਸਾਲਾਨਾ ਵਾਧਾ 50....
ਹਾਈ ਕੋਰਟ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਕੀਤੀ ਜਾ ਰਹੀ ਨਜਾਇਜ਼ ਮਾਇਨਿੰਗ ਦਾ ਖੁਦ ਨੋਟਿਸ ਲਵੇ : ਬਿਕਰਮ ਸਿੰਘ ਮਜੀਠੀਆ 
ਸਟੋਨ ਕ੍ਰਸ਼ਰ ਤੇ ਜ਼ਮੀਨ ਮਾਲਕ ’ਅਣਪਛਾਤੇ’ ਕਿਵੇਂ ਹੋ ਸਕਦੇ ਹਨ: ਬਿਕਰਮ ਸਿੰਘ ਮਜੀਠੀਆ ਨੇ ਪੁੱਛਿਆ ਸਵਾਲ ਚੰਡੀਗੜ੍ਹ, 16 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿਚ ਵੱਡੀ ਪੱਧਰ ’ਤੇ ਹੋ ਰਹੀ ਨਜਾਇਜ਼ ਮਾਇਨਿੰਗ ਦਾ ਅਤੇ ਭਗਵੰਤ ਮਾਨ ਦੀ ਸਰਕਾਰ ਵੱਲੋਂ ਇਸ ਸਬੰਧ ਵਿਚ ਦਰਜ ਕੀਤੀਆਂ ਜਾ ਰਹੀਆਂ ਐਫਆਈ ਆਰਜ਼ ਵਿਚ ਦੋਸ਼ੀਆਂ ’ਅਣਪਛਾਤੇ’ ਦੱਸ ਕੇ ਮਾਮਲੇ ਰਫਾ ਦਫਾ ਕਰਨ ਦਾ ਨੋਟਿਸ ਲਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ....
ਸੂਬੇ ਦੇ ਨੌਜਵਾਨਾਂ ਨੂੰ ਸਰਕਾਰ ਦੇ 18 ਮਹੀਨਿਆਂ ਦੇ ਕਾਰਜਕਾਲ ਵਿੱਚ 37100 ਸਰਕਾਰੀ ਨੌਕਰੀਆਂ ਦਿੱਤੀਆਂ ਹਨ : ਭਗਵੰਤ ਮਾਨ
ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਭਾਈਵਾਲ ਬਣਾ ਕੇ ਨਵੀਂ ਕ੍ਰਾਂਤੀ ਦਾ ਮੁੱਢ ਬੰਨ੍ਹਿਆ ਮੈਰਿਟ ਅਤੇ ਪਾਰਦਰਸ਼ਤਾ ਨਾਲ ਭਰਤੀ ਹੋਣ ਕਰਕੇ ਵਿਦੇਸ਼ਾਂ ਤੋਂ ਨੌਜਵਾਨ ਦੀ ਵਤਨ ਵਾਪਸੀ ਦਾ ਦੌਰ ਸ਼ੁਰੂ ਹੋਇਆ ਨੌਜਵਾਨਾਂ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਹਿਯੋਗ ਦੇਣ ਦਾ ਸੱਦਾ ਚੰਡੀਗੜ੍ਹ, 15 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗਾਰੰਟੀ ਪੂਰੀ ਕਰਨ ਦੇ ਸਫ਼ਰ ਨੂੰ ਜਾਰੀ ਰੱਖਦੇ ਹੋਏ ਆਪਣੀ ਸਰਕਾਰ ਦੇ ਮਹਿਜ਼ 18....
ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ : ਮੁੱਖ ਮੰਤਰੀ 
ਵਿਰੋਧੀਆਂ ਨੂੰ ਡਰਾ ਸਤਾ ਰਿਹਾ ਕਿ ਬਹਿਸ ਵਿੱਚ ਉਨ੍ਹਾਂ ਦੇ ਗੁਨਾਹ ਬੇਪਰਦ ਹੋ ਜਾਣਗੇ ਜੇਕਰ ਕੋਈ ਵਿਰੋਧੀ ਨੇਤਾ ਨਾ ਵੀ ਆਇਆ ਤਾਂ ਵੀ ਮੈਂ ਬਹਿਸ ਲਈ ਜ਼ਰੂਰ ਜਾਵਾਂਗਾ : ਭਗਵੰਤ ਸਿੰਘ ਮਾਨ ਚੰਡੀਗੜ੍ਹ, 15 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ। ਮੁੱਖ ਮੰਤਰੀ ਨੇ....
ਕੇਂਦਰ ਸਰਕਾਰ ਵੱਲੋਂ ਮਿਲੀ ਮਨਜ਼ੂਰੀ, ਪੰਜਾਬ ਦੇ 6 ਜ਼ਿਲ੍ਹਿਆਂ ਦੀਆਂ ਸਰਹੱਦਾਂ ਤੇ ਲਗਾਇਆ ਜਾਵੇਗਾ ਐਂਟੀ ਡ੍ਰੋਨ ਸਿਸਟਮ
ਚੰਡੀਗੜ੍ਹ, 14 ਅਕਤੂਬਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੀਤੇ ਦਿਨੀਂ ਪਠਾਨਕੋਟ ਦੀ ਗ੍ਰਾਮ ਸੁਰੱਖਿਆ ਕਮੇਟੀਆਂ ਨਾਲ ਬੈਠਕ ਕੀਤੀ। ਰਾਜਪਾਲ ਨੇ ਕਿਹਾ ਕਿ ਪੰਜਾਬ ਦੇ 6 ਜ਼ਿਲ੍ਹੇ ਪਾਕਿਸਤਾਨ ਦੀ ਸਰਹੱਦ ਨਾਲ ਲੱਗੇ ਹੋਏ ਹਨ। ਉਨ੍ਹਾਂ ਨੇ ਇਨ੍ਹਾਂ ਜ਼ਿਲ੍ਹਿਆਂ ਦਾ ਦੌਰਾ ਕੀਤਾ ਤੇ ਲੋਕਾਂ ਨੰ ਮਿਲ ਕੇ ਇਨ੍ਹਾਂ ਜ਼ਿਲ੍ਹਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਜੋ ਖੇਤਰ ਸਰਹੱਦ ਦੇ ਨੇੜੇ ਹਨ। ਇਨ੍ਹਾਂ ਜ਼ਿਲ੍ਹਿਆਂ ਵਿਚ ਨਸ਼ੇ ਫੈਲ ਚੁੱਕਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਥੋਂ ਤੱਕ ਕਿ ਸਰਹੱਦ ਦੇ....
ਆਰਮੀ ਨੇ ਨਹੀਂ ਮੰਨਿਆ 'ਸ਼ਹੀਦ' ਮਾਨਸਾ ਦੇ ਅੰਮ੍ਰਿਤਪਾਲ ਨੂੰ, ਦੇਸ਼ ਦੇ ਸ਼ਹੀਦਾਂ ਪ੍ਰਤੀ ਘਟੀਆ ਮਾਨਸਿਕਤਾ ਲਈ ਕੇਂਦਰ ਸਰਕਾਰ ਦੀ ਆਲੋਚਨਾ
ਚੰਡੀਗੜ੍ਹ, 14 ਅਕਤੂਬਰ : ਮਾਨਸਾ ਦੇ 19 ਸਾਲਾ ਅਗਨੀਵੀਰ ਫੌਜੀ ਅੰਮ੍ਰਿਤਪਾਲ ਸਿੰਘ ਦੀ ਮੌਤ ਹੋਣ ਤੇ ਫਿਰ ਭਾਰਤੀ ਫੌਜ ਵੱਲੋਂ ਉਸਦੀ ਮ੍ਰਿਤਕ ਘਰ ਲਿਆਉਣ ਵਾਸਤੇ ਫੌਜੀ ਐਂਬੂਲੈਂਸ ਨਾ ਦੇਣ ਤੇ ਫਿਰ ਅੰਤਿਮ ਸਸਕਾਰ ਮੌਕੇ ਸਲਾਮੀ ਨਾ ਦੇਣ ਦਾ ਮਾਮਲਾ ਜਦੋਂ ਅੱਜ ਸਾਰਾ ਦਿਨ ਪੰਜਾਬ ਵਿਚ ਭੱਖਿਆ ਰਿਹਾ ਤਾਂ ਸ਼ਾਮ ਵੇਲੇ ਭਾਰਤੀ ਫੌਜ ਦਾ ਮਾਮਲੇ ’ਤੇ ਟਵੀਟ ਸਾਹਮਣੇ ਆਇਆ। ਭਾਰਤੀ ਫੌਜ ਦੀ 16 ਕਾਰਪਸ ਦੇ ਟਵਿੱਟਰ ਹੈਂਡਲ ਵਾਈਟ ਨਾਈਟ ਕਾਰਪਸ ਤੋਂ ਟਵੀਟ ਕਰ ਕੇ ਦੱਸਿਆ ਗਿਆ ਕਿ ਅੰਮ੍ਰਿਤਪਾਲ ਸਿੰਘ ਦੀ ਮੌਤ 11....