ਪੰਜਾਬ

ਆਰਮੀ ਨੇ ਨਹੀਂ ਮੰਨਿਆ 'ਸ਼ਹੀਦ' ਮਾਨਸਾ ਦੇ ਅੰਮ੍ਰਿਤਪਾਲ ਨੂੰ, ਦੇਸ਼ ਦੇ ਸ਼ਹੀਦਾਂ ਪ੍ਰਤੀ ਘਟੀਆ ਮਾਨਸਿਕਤਾ ਲਈ ਕੇਂਦਰ ਸਰਕਾਰ ਦੀ ਆਲੋਚਨਾ
ਚੰਡੀਗੜ੍ਹ, 14 ਅਕਤੂਬਰ : ਮਾਨਸਾ ਦੇ 19 ਸਾਲਾ ਅਗਨੀਵੀਰ ਫੌਜੀ ਅੰਮ੍ਰਿਤਪਾਲ ਸਿੰਘ ਦੀ ਮੌਤ ਹੋਣ ਤੇ ਫਿਰ ਭਾਰਤੀ ਫੌਜ ਵੱਲੋਂ ਉਸਦੀ ਮ੍ਰਿਤਕ ਘਰ ਲਿਆਉਣ ਵਾਸਤੇ ਫੌਜੀ ਐਂਬੂਲੈਂਸ ਨਾ ਦੇਣ ਤੇ ਫਿਰ ਅੰਤਿਮ ਸਸਕਾਰ ਮੌਕੇ ਸਲਾਮੀ ਨਾ ਦੇਣ ਦਾ ਮਾਮਲਾ ਜਦੋਂ ਅੱਜ ਸਾਰਾ ਦਿਨ ਪੰਜਾਬ ਵਿਚ ਭੱਖਿਆ ਰਿਹਾ ਤਾਂ ਸ਼ਾਮ ਵੇਲੇ ਭਾਰਤੀ ਫੌਜ ਦਾ ਮਾਮਲੇ ’ਤੇ ਟਵੀਟ ਸਾਹਮਣੇ ਆਇਆ। ਭਾਰਤੀ ਫੌਜ ਦੀ 16 ਕਾਰਪਸ ਦੇ ਟਵਿੱਟਰ ਹੈਂਡਲ ਵਾਈਟ ਨਾਈਟ ਕਾਰਪਸ ਤੋਂ ਟਵੀਟ ਕਰ ਕੇ ਦੱਸਿਆ ਗਿਆ ਕਿ ਅੰਮ੍ਰਿਤਪਾਲ ਸਿੰਘ ਦੀ ਮੌਤ 11....
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ
ਲਸ਼ਕਰ-ਏ-ਤੋਇਬਾ ਦੇ ਦੋ ਕਾਰਕੁਨਾਂ ਨੂੰ 2 ਆਈਈਡੀਜ਼, 2 ਹੈਂਡ ਗਰਨੇਡ, 1 ਪਿਸਤੌਲ ਅਤੇ 8 ਡੈਟੋਨੇਟਰਾਂ ਨਾਲ ਕੀਤਾ ਕਾਬੂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਅੱਤਵਾਦੀ ਮੋਡਿਊਲ ਨੂੰ ਲਸ਼ਕਰ-ਏ-ਤੋਇਬਾ ਦੇ ਸਰਗਰਮ ਮੈਂਬਰ ਫਿਰਦੌਸ ਅਹਿਮਦ ਭੱਟ ਦੁਆਰਾ ਚਲਾਇਆ ਜਾ ਰਿਹੈ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 14 ਅਕਤੂਬਰ : ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ....
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿੱਚ ਕਲਰਕਾਂ ਦੀਆਂ 106 ਆਸਾਮੀਆਂ ਭਰਨ ਦੀ ਮਨਜ਼ੂਰੀ
ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ਚੰਡੀਗੜ੍ਹ, 14 ਅਕਤੂਬਰ : ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਉਨ੍ਹਾਂ ਦੇ....
ਸਰਹੱਦ ਪਾਰੋਂ ਹੁੰਦੀ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਵਿਲੇਜ ਡਿਫੈਂਸ ਕਮੇਟੀਆਂ ਨੂੰ ਹੋਰ ਚੌਕਸ ਹੋਣ ਦੀ ਲੋੜ : ਰਾਜਪਾਲ ਪੁਰੋਹਿਤ
ਲੋਕਾਂ ਦੇ ਸਾਥ ਨਾਲ ਪੰਜਾਬ ਨਸ਼ਿਆਂ ਦੀ ਜੰਗ ਵਿਚੋਂ ਵੀ ਜੇਤੂ ਹੋ ਕੇ ਨਿਕਲੇਗਾ : ਰਾਜਪਾਲ ਪੰਜਾਬ ਰਾਜਪਾਲ ਪੰਜਾਬ ਨੜਾਂਵਾਲੀ ਵਿਖੇ ਸਰਹੱਦੀ ਖੇਤਰ ਦੇ ਮੋਹਤਬਰਾਂ ਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਰੂ-ਬ-ਰੂ ਹੋਏ ਰਾਜਪਾਲ ਪੰਜਾਬ ਤੇ ਮੁੱਖ ਸਕੱਤਰ ਵੱਲੋਂ ਵਿਰਸਾ ਗੁਰਦਾਸਪੁਰ ਕਾਫੀ ਟੇਬਲ ਬੁੱਕ ਲੋਕ ਅਰਪਣ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗੁਰਦਾਸਪੁਰ, 13 ਅਕਤੂਬਰ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੇ ਨੌਜਵਾਨਾਂ....
121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ, 4 BDPOs, 6 ਪੰਚਾਇਤ ਸਕੱਤਰਾਂ ਅਤੇ 6 ਸਰਪੰਚਾਂ ਨੂੰ ਚਾਰਜਸ਼ੀਟ ਕਰਨ ਦੇ ਹੁਕਮ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਅਗਲੇਰੀ ਜਾਂਚ ਵਿਜੀਲੈਂਸ ਨੂੰ ਸੌਂਪਣ ਦੇ ਆਦੇਸ਼ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਰਾਸ਼ੀ ਵਸੂਲਣ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 13 ਅਕਤੂਬਰ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ। ਉਨ੍ਹਾਂ ਸਖ਼ਤ ਰੁਖ਼ ਅਪਣਾਉਂਦਿਆਂ ਜਿੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਰਜਨ ਦੇ ਕਰੀਬ ਅਧਿਕਾਰੀਆਂ ਸਮੇਤ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ....
ਪੀਏਯੂ ਲੁਧਿਆਣਾ ਵਿਖੇ ਮੁੱਖ ਮੰਤਰੀ ਅਤੇ ਵਿਰੋਧੀ ਪਾਰਟੀਆਂ ਦੀ ਖੁੱਲ੍ਹੀ ਬਹਿਸ ਹੋਣ ਦੇ ਚਰਚੇ
ਲੁਧਿਆਣਾ, 12 ਅਕਤੂਬਰ : ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰਾਂ ਨੂੰ ਸ਼ੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕਰਕੇ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬਹਿਸ ਕਰਨ ਦਾ ਸੱਦਾ ਦਿੱਤਾ ਗਿਆ ਸੀ, ਇਸ ਨਾਲ ਸਬੰਧਿਤ ਅੱਜ ਇੱਕ ਨਵੀਂ ਗੱਲ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਦਿੱਤੇ ਸੱਦੇ ਤਹਿਤ ਅੱਜ ਪੀਏਯੂ ਲੁਧਿਆਣਾ ਵਿਖੇ ਇੱਕ ਹਾਲ ਦੀ ਬੁਕਿੰਗ ਕੀਤੇ ਜਾਣ ਦੀ ਚਰਚਾ ਹੈ। ਮੀਡੀਆ ਅਤੇ ਲੋਕਾਂ ਵਿੱਚ ਵੱਡੀ ਚਰਚਾ ਬਣੀ ਹੋਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ....
ਪੰਜਾਬ ਪੁਲਿਸ ਵੱਲੋਂ ਫਿਰੋਜ਼ਪੁਰ ਤੋਂ 12 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਵਿਅਕਤੀ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਕੇ ਆ ਰਹੇ ਸਨ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਦੀ ਉਮੀਦ: ਏ.ਆਈ.ਜੀ. ਸੀ.ਆਈ. ਲਖਬੀਰ ਸਿੰਘ ਫਿਰੋਜ਼ਪੁਰ, 12 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ....
ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਕਰੇਗੀ ਹੱਲ : ਧਾਲੀਵਾਲ
ਹੁਸ਼ਿਆਰਪੁਰ, ਬਠਿੰਡਾ, ਪਟਿਆਲਾ, ਜਗਰਾਓਂ ਅਤੇ ਗੁਰਦਾਸਪੁਰ ਵਿਖੇ ਕ੍ਰਮਵਾਰ 15, 18, 19, 22 ਅਤੇ 29 ਦਸਬੰਰ ਨੂੰ ਹੋਣਗੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਪ੍ਰਵਾਸੀ ਪੰਜਾਬੀਆਂ ਨੂੰ ਐਨ.ਆਰ.ਆਈ. ਸਭਾ ਦੇ ਪ੍ਰਧਾਨ ਦੀ ਚੋਣ ਲਈ ਪੰਜਾਬ ਆਉਣ ਤੇ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਚੰਡੀਗੜ, 12 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ....
ਪੰਜਾਬ ਦੇ 1718 ਪਿੰਡਾਂ ਨੂੰ ਜਲਦ ਮਿਲੇਗੀ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ : ਜਿੰਪਾ
ਜਲ ਸਪਲਾਈ ਮੰਤਰੀ ਵੱਲੋਂ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਚੰਡੀਗੜ੍ਹ, 12 ਅਕਤੂਬਰ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਆਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’....
ਰਾਜ ਵਿੱਚੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ : ਪੁਰੋਹਿਤ
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਖੇਮਕਰਨ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਕੀਤਾ ਸੰਬੋਧਨ ਤਰਨ ਤਾਰਨ, 12 ਅਕਤੂਬਰ : ਰਾਜ ਵਿੱਚੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਬੀ. ਐੱਸ. ਐੱਫ਼. ਕੈਂਪ ਖੇਮਕਰਨ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ....
ਐਸ.ਵਾਈ.ਐਲ. ਨਹਿਰ ਦੇ ਮਸਲੇ ’ਤੇ ਮਗਰਮੱਛ ਦੇ ਹੰਝੂ ਵਹਾਉਣ ਤੋਂ ਪਹਿਲਾਂ ਆਪਣੇ ਪੁਰਖਿਆਂ ਵੱਲੋਂ ਪੰਜਾਬ ਨਾਲ ਕੀਤੀ ਗੱਦਾਰੀ ਨਾ ਭੁੱਲੋ : ਮੁੱਖ ਮੰਤਰੀ ਮਾਨ 
ਮੁੱਖ ਮੰਤਰੀ ਨੇ ਜਾਖੜ, ਸੁਖਬੀਰ, ਬਾਜਵਾ ਅਤੇ ਵੜਿੰਗ ਤੇ ਵੀ ਬਿੰਨਿਆ ਨਿਸ਼ਾਨਾ ਲੋਕਾਂ ਨੂੰ ਗੁੰਮਰਾਹ ਕਰਨ ਲਈ ਬੇਸ਼ਰਮੀ ਨਾਲ ਨੌਟੰਕੀਆਂ ਕਰ ਰਹੇ ਹਨ ਵਿਰੋਧੀ ਨੇਤਾ ਸਤਲੁਜ ਦੇ ਪਾਣੀ ਦੀ ਬੂੰਦ ਵੀ ਕਿਸੇ ਹੋਰ ਨੂੰ ਨਾ ਦੇਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 11 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ....
ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ : ਹਰਪਾਲ ਸਿੰਘ ਚੀਮਾ
ਜੁਲਾਈ, 2017 ਤੋਂ ਮਾਰਚ, 2022 ਤੱਕ ਦਾ ਸੀ ਬਕਾਇਆ ਮੁਆਵਜਾ ਚੰਡੀਗੜ੍ਹ, 11 ਅਕਤੂਬਰ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਲਈ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੇ ਅਧੀਨ ਬਕਾਇਆ ਮੁਆਵਜ਼ੇ ਵਜੋਂ ਪੰਜਾਬ ਨੂੰ ਭਾਰਤ ਸਰਕਾਰ ਤੋਂ 3,670.64 ਕਰੋੜ ਰੁਪਏ ਪ੍ਰਾਪਤ ਹੋਏ ਹਨ।ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੀ....
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਸਮੇਤ ਨਸ਼ਾ ਤਸਕਰ ਕੀਤਾ ਕਾਬੂ
30 ਕਿਲੋਗ੍ਰਾਮ ਕੋਕੀਨ ਬਰਾਮਦੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਖੇਪ ਅੱਗੇ ਨਸ਼ਾ ਤਸਕਰਾਂ ਤੱਕ ਪਹੁੰਚਾਉਂਦਾ ਸੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਮੁਲਜ਼ਮ ਦਾ ਪਿਤਾ ਵੀ ਕਰਦਾ ਹੈ ਨਸ਼ਾ ਤਸਕਰੀ ਦਾ ਧੰਦਾ; ਉਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ : ਏਆਈਜੀ ਸਿਮਰਤਪਾਲ ਸਿੰਘ ਚੰਡੀਗੜ੍ਹ/ਲੁਧਿਆਣਾ, 11 ਅਕਤੂਬਰ (ਰਘਵੀਰ ਸਿੰਘ ਜੱਗਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ....
ਪੁਲਿਸ ਨੇ ਫ਼ਿਰੋਜ਼ਪੁਰ 'ਚ ਤਸਕਰਾਂ 'ਤੇ ਕਸਿਆ ਸ਼ਿਕੰਜਾ, 3 ਕਰੋੜ 54 ਲੱਖ 9 ਹਜ਼ਾਰ 207 ਰੁਪਏ ਦੀ ਜਾਇਦਾਦ ਕੀਤੀ ਜ਼ਬਤ
ਫ਼ਿਰੋਜ਼ਪੁਰ, 10 ਅਕਤੂਬਰ : ਪੁਲਿਸ ਨੇ ਫ਼ਿਰੋਜ਼ਪੁਰ ਦੇ ਤਸਕਰਾਂ 'ਤੇ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ। ਜ਼ਿਲ੍ਹੇ ਵਿੱਚ 19 ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਣੀ ਹੈ। ਇਨ੍ਹਾਂ ਵਿੱਚੋਂ ਛੇ ਖ਼ਿਲਾਫ਼ ਕਾਰਵਾਈ ਕਰਦਿਆਂ 3 ਕਰੋੜ 54 ਲੱਖ 9 ਹਜ਼ਾਰ 207 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਪੁਲਿਸ ਨੇ ਚੱਪਾ ਅੜੀਕੀ ਪਿੰਡ ਵਿੱਚ ਸਥਿਤ ਛੇਵੇਂ ਸਮੱਗਲਰ ਦੀ ਅੱਠ ਏਕੜ ਜ਼ਮੀਨ ਅਤੇ ਹੋਰ ਜਾਇਦਾਦ ਜ਼ਬਤ ਕਰ ਲਈ ਹੈ। ਇਹ ਤਸਕਰ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਬਾਰੋਕੇ ਦਾ ਵਸਨੀਕ ਹੈ। ਐਲਆਈਸੀ ਨੇ....
ਐਸਵਾਈਐਲ ਤੇ ਭਗਵੰਤ ਮਾਨ ਨੇ ਕੇਜਰੀਵਾਲ ਦੇ ਅੱਗ ਗੋਢੇ ਟੇਕੇ, ਪੰਜਾਬ ਦੀ ਗੱਲ ਕਰਨ ਵਾਲਿਆਂ ’ਤੇ ਆਪ ਸਰਕਾਰ ਤਸ਼ੱਦਦ ਕਰਦੀ ਹੈ : ਸੁਖਬੀਰ ਬਾਦਲ
ਬਹਿਸ ਦਾ ਚੈਲੇਂਜ ਦੇ ਕੇ ਮੁੱਖ ਮੰਤਰੀ ਭਗਵੰਤ ਮਾਨ ਭੱਜ ਗਿਆ ਹੈ : ਸੁਖਬੀਰ ਸਿੰਘ ਬਾਦਲ ਚੰਡੀਗੜ੍ਹ, 10 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਯੂਥ ਅਕਾਲੀ ਦਲ ਦੇ ਵਾਲੰਟੀਅਰਜ਼ ਨੇ ਅੱਜ ਸਤਲੁਜ ਯਮੁਨਾ ਲਿੰਕ ਨਹਿਰ (ਐਸ ਵਾਈ ਐਲ) ਤੇ ਸੂਬੇ ਨੂੰ ਦਰਪੇਸ਼ ਹੋਰ ਭੱਖਦੇ ਮਸਲਿਆਂ ’ਤੇ ਬਹਿਸ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਂਦਿਆਂ ਮਾਨ ਦੇ ਹੁਕਮਾਂ ’ਤੇ ਹੋਈ ਵਧੀਕੀ ਤੇ ਜਲ ਤੋਪਾਂ ਦਾ ਸਾਹਮਣਾ ਬਹਾਦਰੀ ਨਾਲ ਕੀਤਾ। ਅਕਾਲੀ ਦਲ ਦੇ ਪ੍ਰਧਾਨ ਨੇ ਸਭ ਤੋਂ....