ਪੰਜਾਬ

ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਵਿਖੇ ਜਲਦ ਸ਼ੁਰੂ ਹੋਵੇਗੀ ਲਿਵਰ ਟਰਾਂਸਪਲਾਂਟ ਦੀ ਸਹੂਲਤ
ਸੰਸਥਾ ਦੇ ਇਸ ਨਵੰਬਰ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਉਮੀਦ: ਡਾ. ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਸਿਹਤ ਮੰਤਰੀ ਨੇ ਗਵਰਨਿੰਗ ਬੋਰਡ ਆਫ਼ ਪੀ.ਆਈ.ਐਲ.ਬੀ.ਐਸ. ਦੀ ਪਲੇਠੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 27 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ....
ਪੰਜਾਬ ਵੱਡਾ ਭਰਾ, ਹਿਮਾਚਲ ਨਾਲ ਕੋਈ ਮੱਤਭੇਦ ਨਹੀਂ ਹੈ : ਮੁੱਖ ਮੰਤਰੀ ਸੁੱਖੂ
ਸ੍ਰੀ ਹਰਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅੰਮ੍ਰਿਤਸਰ, 26 ਸਤੰਬਰ : ਸ੍ਰੀ ਹਰਮੰਦਰ ਸਾਹਿਬ ਵਿਖੇ ਅੱਜ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਪਸੀ ਕੋਈ ਵੀ ਮਤਭੇਦ ਨਹੀਂ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਸਮੱਸਿਆ ਸਬੰਧੀ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਵੀ ਹੋਈ ਹੈ। ਮੁੱਖ ਮੰਤਰੀ ਸੁੱਖੂ ਨੇ....
ਭਗਵੰਤ ਮਾਨ ਨੇ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਅਮਿਤ ਸ਼ਾਹ ਅੱਗੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ
ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਸੂਬੇ ਵਿੱਚ ਗੈਰ-ਅਧਿਕਾਰਤ ਟਰੈਵਲ ਏਜੰਟਾਂ ਉਤੇ ਸ਼ਿਕੰਜ਼ਾ ਕੱਸਣ ਦਾ ਮੁੱਦਾ ਚੁੱਕਿਆ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਕੋਰੀ ਨਾਂਹ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਲਈ ਕਿਹਾ ਪੇਂਡੂ ਵਿਕਾਸ ਫੰਡ ਜਾਰੀ ਕਰਨ ਦੀ ਮੰਗ, ਬੀ.ਬੀ.ਐਮ.ਬੀ. ਅਤੇ ਪੰਜਾਬ ਯੂਨੀਵਰਸਿਟੀ ਦੇ ਸਰੂਪ ਵਿੱਚ ਬਦਲਾਅ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਮੁਖਾਲਫ਼ਤ ਐਨ.ਐਸ.ਜੀ. ਕੇਂਦਰ ਸਥਾਪਤ ਕਰਨ, ਡਰੋਨਾਂ ਲਈ ਸੈਂਟਰ ਆਫ ਐਕਸੀਲੈਸ ਬਣਾਉਣ ਅਤੇ....
ਬਠਿੰਡਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਮਨਪ੍ਰੀਤ ਬਾਦਲ ਦੇ ਗ੍ਰਿਫਤਾਰੀ ਵਾਰੰਟ ਜਾਰੀ
ਚੰਡੀਗੜ੍ਹ, 26 ਸਤੰਬਰ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਖਿਲਾਫ ਬਠਿੰਡਾ ਦੀ ਜ਼ਿਲ੍ਹਾ ਅਦਾਲਤ ਨੇ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਸ਼ਹਿਰ ਦੇ ਮਾਡਲ ਟਾਊਨ ਖੇਤਰ ‘ਚ ਵਪਾਰਕ ਪਲਾਟਾਂ ਨੂੰ ਰਿਹਾਇਸ਼ੀ ‘ਚ ਤਬਦੀਲ ਕਰ ਕੇ ਖਰੀਦਣ ਦੇ ਮਾਮਲੇ ‘ਚ ਹੁਣ ਅਦਾਲਤ ਨੇ ਮਨਪ੍ਰੀਤ ਸਿੰਘ ਬਾਦਲ ਦੇ ਇਹ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਵਿਜੀਲੈਂਸ ਵਿਭਾਗ ਨੇ ਵਧੀਕ ਚੀਫ ਜਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ‘ਚ ਅਰਜ਼ੀ ਦਾਇਰ ਕਰ ਕੇ ਮਨਪ੍ਰੀਤ ਬਾਦਲ ਦੇ....
ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਕਰਾਰਾ ਜਵਾਬ, ਦਿਨੇ ਸੁਪਨੇ ਲੈਣੇ ਛੱਡੋ, ਤੁਹਾਡੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਹੋ ਚੁੱਕੀ ਹੈ ਭਰੂਣ ਹੱਤਿਆ : ਭਗਵੰਤ ਸਿੰਘ ਮਾਨ 
ਜਮਹੂਰੀ ਤਰੀਕੇ ਨਾਲ ਚੁਣੀ ਸੂਬਾ ਸਰਕਾਰ ਨੂੰ ਭੰਗ ਕਰਨ ਦੇ ਇੱਛੁਕ ਬਾਜਵਾ ਦੀ ਕੀਤੀ ਆਲੋਚਨਾ ਚੰਡੀਗੜ੍ਹ, 26 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਚੁਣੌਤੀ ਦਿੰਦਿਆਂ ਆਖਿਆ ਕਿ ਉਹ ਦਿਨੇ ਸੁਪਨੇ ਲੈਣੇ ਛੱਡ ਦੇਣ ਕਿਉਂਕਿ ਉਨ੍ਹਾਂ ਦੀਆਂ ਸੂਬੇ ਦਾ ਮੁੱਖ ਮੰਤਰੀ ਬਣਨ ਦੀਆਂ ਖਾਹਿਸ਼ਾਂ ਕਦੇ ਵੀ ਹਕੀਕੀ ਰੂਪ ਨਹੀਂ ਲੈਣਗੀਆਂ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ (ਭਾਜਪਾ) ਇਸ ਮੁੱਦੇ ਉਤੇ ਨਿਰਾਧਾਰ....
ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਬੱਚੇ ਸਮੇਤ ਇੱਕੋਂ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ 
ਬਾਲਿਆਂਵਾਲੀ, 25 ਸਤੰਬਰ : ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਢੱਡੇ ‘ਚ ਇੱਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਇੱਕ ਬੱਚੇ ਸਮੇਤ ਇੱਕੋਂ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸ਼ਿੰਦਰਪਾਲ ਕੌਰ (65) ਆਪਣੇ ਘਰ ਵਿੱਚ ਇੱਕਲੀ ਰਹਿੰਦੀ ਸੀ, ਪਰ ਤਕਰੀਬਨ ਦੋ ਮਹੀਨੇ ਪਹਿਲਾਂ ਹੀ ਉਸਦੀ ਧੀ ਮਨਜੀਤ ਕੌਰ (30) ਤੇ ਦੋਹਤਾ ਪ੍ਰਭਜੋਤ ਸਿੰਘ (5) ਪਿੰਡ ਰਤੀਆ ਤੋਂ ਆ ਕੇ ਰਹਿਣ ਲੱਗੇ ਸਨ। ਬੀਤੀ ਰਾਤ ਜਦੋਂ ਉਹ ਸੁੱਤੇ ਹੋਏ ਸਨ ਤਾਂ ਸ਼ਿੰਦਰਪਾਲ ਕੌਰ....
ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਨੇ : ਭਗਵੰਤ ਮਾਨ
ਮਨਪ੍ਰੀਤ ਬਾਦਲ ਨੂੰ ਕਾਨੂੰਨੀ ਸੁਰੱਖਿਆ ਮੰਗਣ ਦੀ ਬਜਾਏ ਸੱਚ ਦਾ ਸਾਹਮਣਾ ਕਰਨ ਦੀ ਚੁਣੌਤੀ ਚੰਡੀਗੜ੍ਹ, 25 ਸਤੰਬਰ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਨਜ਼ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ। ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੱਚ ਬੋਲਣ ਅਤੇ ਸੱਚ ਉਤੇ ਪਹਿਰਾ ਦੇਣ ਵਿੱਚ ਬਹੁਤ ਫਰਕ ਹੁੰਦਾ ਹੈ।....
ਵਿਜੀਲੈਂਸ ਵੱਲੋਂ ਮਨਪ੍ਰੀਤ ਸਿੰਘ ਬਾਦਲ ਤੇ 4 ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ
ਜਾਂਚ ‘ਚ ਪਤਾ ਲੱਗਾ ਕਿ ਬਾਦਲ ਨੇ ਮਾਡਲ ਟਾਊਨ ਬਠਿੰਡਾ ‘ਚ ਘੱਟ ਰੇਟ ‘ਤੇ ਦੋ ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼ ਸਰਕਾਰ ਦਾ ਕਰੀਬ 65 ਲੱਖ ਰੁਪਏ ਦਾ ਹੋਇਆ ਮਾਲੀ ਨੁਕਸਾਨ ਚੰਡੀਗੜ੍ਹ, 25 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ....
ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਕੰਪਰੈੱਸਡ ਬਾਇਓ-ਗੈਸ ਪ੍ਰਾਜੈਕਟ : ਅਮਨ ਅਰੋੜਾ 
ਚੰਡੀਗੜ੍ਹ, 24 ਸਤੰਬਰ : ਸੂਬੇ ਵਿੱਚ ਕਿਫਾਇਤੀ ਦਰਾਂ ‘ਤੇ ਗਰੀਨ ਊਰਜਾ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 140 ਕਰੋੜ ਰੁਪਏ ਦੀ ਲਾਗਤ ਨਾਲ ਕੰਪਰੈੱਸਡ ਬਾਇਓ-ਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕੀਤਾ ਜਾਵੇਗਾ। ਇਸ ਪ੍ਰਾਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ....
ਬੀਐਸਐਫ ਅਤੇ ਪੁਲਿਸ ਨੇ ਸਾਂਝੇ ਆਪਰੇਸ਼ਨ ਵਿੱਚ ਸਰਹੱਦ ਨੇੜਿਓਂ 12 ਪੈਕੇਟ ਹੈਰੋਇਨ ਅਤੇ 19 ਲੱਖ 30 ਹਜਾਰ ਦੀ ਡਰਗ ਮਨੀ ਕੀਤੀ ਬਰਾਮਦ
ਗੁਰਦਾਸਪੁਰ, 24 ਸਤੰਬਰ : ਗੁਰਦਾਸਪੁਰ ਸੀਮਾ ਸੁਰੱਖਿਆ ਬਲ ਦੀ 58 ਬਟਾਲੀਅਨ ਵਲੋਂ ਦੋਰਾਂਗਲਾ ਨੇੜੇ ਸਥਿਤ ਬੀਪੀਓ ਆਦੀਆਂ ‌ਵਿਖੇ ਬੀਤੀ ਰਾਤ 8 ਵੱਜ ਕੇ 49 ਮਿੰਟ ਤੇ HIT ਨੰਬਰ 7 ਨੇ ਅਣਜਾਣ ਉੱਡਣ ਵਾਲੀ ਵਸਤੂ ਦੀ ਗੂੰਜਣ ਵਾਲੀ ਆਵਾਜ਼ ਸੁਣੀ। ਸੀਮਾ ਸੁਰੱਖਿਆ ਬਲ ਦੇ ਜਵਾਨ ਇਸਦੀ ਗਤੀਵਿਧੀ ਭਾਂਪ ਕੇ ਫਾਇਰਿੰਗ ਕਰਨ ਦੀ ਯੋਜਨਾ ਹੀ ਬਣਾ ਰਹੇ ਸਨ ਕਿ ਇਹ ਉੱਡਣ ਵਾਲੀ ਵਸਤੂ ਵਾਪਸ ਪਰਤ ਗਈ ਸੀ। ਜਾਣਕਾਰੀ ਅਨੁਸਾਰ ਡ੍ਰੋਨ ਦੇ ਵਾਪਸ ਪਰਤਣ ਦਾ ਸਮਾਂ 8 ਵਜਕੇ 55 ਮਿੰਟ ਨੋਟ ਕੀਤਾ ਗਿਆ ਹੈ। ਇਸ ਹਿਸਾਬ ਨਾਲ ਇਹ....
ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਨੇ ਸਾਨੂੰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਦਿੱਤਾ : ਹਰਪਾਲ ਸਿੰਘ ਚੀਮਾ 
ਚੰਡੀਗੜ੍ਹ, 24 ਸਤੰਬਰ : ਰਾਜਪਾਲ ਨੂੰ ਪੰਜਾਬ ਦੇ ਕਰਜ਼ੇ ਦੀ ਗੱਲ ਨਹੀਂ ਕਰਨੀ ਚਾਹੀਦੀ ਕਿਉਂਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਨੇ ਸਾਨੂੰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਦਿੱਤਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਹੈ, ਉਨ੍ਹਾਂ ਕਿਹਾ ਕਿ ਸਾਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵੱਲੋਂ ਪੰਜਾਬ 'ਤੇ ਥੋਪੇ ਗਏ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ਕਰਕੇ ਹਜ਼ਾਰਾਂ ਕਰੋੜ ਰੁਪਏ ਵਿਆਜ ਵਜੋਂ ਅਦਾ ਕਰਨੇ ਪੈ ਰਹੇ ਹਨ।....
ਨਵਜੋਤ ਸਿੱਧੂ ਨੇ ਤਿੰਨਾਂ ਸਰਕਾਰਾਂ ਦੀ ਕੀਤੀ ਨੁਕਤਚੀਨੀ, ਕਰਜ਼ੇ ਬਾਰੇ ਖੜ੍ਹੇ ਕੀਤੇ ਸਵਾਲ
ਚੰਡੀਗੜ੍ਹ, 24 ਸਤੰਬਰ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਵੀਡੀਓ ਜਾਰੀ ਕਰਕੇ ਪੰਜਾਬ ਸਰਕਾਰ 'ਤੇ ਕਰਜ਼ਿਆਂ ਅਤੇ ਖ਼ਜ਼ਾਨੇ 'ਚ ਆਉਣ ਵਾਲੇ ਪੈਸੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਨਵਜੋਤ ਸਿੱਧੂ ਨੇ ਕਿਹਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸਵਾਲ ਸਹੀ ਹਨ। ਉਸ ਨੇ ਬੜੇ ਤਿੱਖੇ ਸਵਾਲ ਕੀਤੇ ਹਨ। ਤੁਸੀਂ 2 ਸਾਲਾਂ 'ਚ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਅਗਲੇ ਸਾਲ ਜਦੋਂ ਬਜਟ ਪੇਸ਼ ਹੋਵੇਗਾ ਤਾਂ ਇਹ ਰਕਮ 70 ਹਜ਼ਾਰ ਕਰੋੜ ਰੁਪਏ ਹੋਵੇਗੀ। ਨਵਜੋਤ ਸਿੰਘ....
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਚ ਕਾਨੂੰਨ ਵਿਵਸਥਾ ਬਦ ਤੋਂ ਬੱਦਤਰ ਹੋਈ : ਬਾਦਲ
ਚੰਡੀਗੜ੍ਹ, 23 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨਾ ਤਾਂ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਕਾਨੂੰਨ ਵਿਵਸਥਾ ਬਦ ਤੋਂ ਬੱਦਤਰ ਹੁੰਦੀ ਜਾ ਰਹੀ ਹੈ। ਇਹ ਗੱਲਾਂ ਅਸੀਂ ਨਹੀਂ ਕਹਿ ਰਹੇ ਸਗੋਂ 'ਆਪ' 'ਤੇ ਵਿਰੋਧੀ ਸਿਆਸੀ ਧਿਰਾਂ ਵੱਲੋਂ ਇਹ ਦੋਸ਼ ਲਗਾਏ ਜਾ ਰਹੇ ਹਨ। ਇਨ੍ਹਾਂ ਦੋਸ਼ਾਂ ਦਾ ਪ੍ਰਮਾਣ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤਾਜ਼ੀ ਪੋਸਟ ਜਿਸ ਵਿੱਚ ਉਨ੍ਹਾਂ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਮਾਨ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਰਾਜਪਾਲ ਬਨਵਾਰੀ ਲਾਲ....
ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ : ਜਿੰਪਾ
ਸਿਰਫ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿਚ ਹੀ 49.73 ਕਰੋੜ ਰੁਪਏ ਪਾਏ ਕੁੱਲ 188 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਦੇਣੀ ਜਾਰੀ ਚੰਡੀਗੜ੍ਹ, 23 ਸਤੰਬਰ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 23 ਸਤੰਬਰ ਤੱਕ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ....
SFJ ਮੁਖੀ ਗੁਰਪਤਵੰਤ ਪੰਨੂ ‘ਤੇ NIA ਦੀ ਵੱਡੀ ਕਾਰਵਾਈ, ਚੰਡੀਗੜ੍ਹ ਅਤੇ ਅੰਮ੍ਰਿਤਸਰ ਦੀ ਜਾਇਦਾਦ ਕੀਤੀ ਜ਼ਬਤ
ਚੰਡੀਗੜ੍ਹ, 23 ਸਤੰਬਰ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਪੰਨੂ ਤੇ ਵੱਡੀ ਕਾਰਵਾਈ ਕਰਦਿਆਂ ਉਸਦੀਆਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਜਾਇਦਾਦਾਂ ਜ਼ਬਤ ਕਰ ਲਈਆਂ ਹਨ। ਗੌਰਤਲਬ ਹੈ ਕਿ ਪੰਨੂ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (SFJ) ਦਾ ਮੁਖੀ ਹੈ। ਉਹ ਕੈਨੇਡਾ ਅਤੇ ਹੋਰ ਦੇਸ਼ਾਂ ਵਿੱਚ ਭਾਰਤ ਵਿਰੋਧੀ ਗੱਲਾਂ ਕਰਦਾ ਰਹਿੰਦਾ ਹੈ। ਹਾਲ ਹੀ ਵਿੱਚ ਹੋਏ ਕੈਨੇਡਾ-ਭਾਰਤ ਵਿਵਾਦ ਵਿੱਚ ਉਸ ਨੇ ਕੈਨੇਡਾ ਵਿੱਚ ਰਹਿੰਦੇ ਹਿੰਦੂਆਂ ਨੂੰ ਧਮਕੀਆਂ ਵੀ....