ਪੰਜਾਬ

ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ, 9 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਜਲੰਧਰ, 7 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਲਿਆਉਣ ਲਈ ਤਿੰਨ ਤੈਰਾਕਾਂ ਨੂੰ ਭੇਜਣ ਵਾਲੇ ਵੱਡੇ ਤਸਕਰ ਮਲਕੀਅਤ ਸਿੰਘ ਉਰਫ਼ ਕਾਲੀ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਪੁਲਿਸ ਟੀਮਾਂ ਨੇ ਕਾਲੀ ਕੋਲੋਂ 50 ਕਿਲੋ....
ਸਾਹਨੇਵਾਲ ਏਅਰਪੋਰਟ ਤੋਂ ਉਡਾਣਾਂ ਮੁੜ ਸ਼ੁਰੂ : ਭਗਵੰਤ ਸਿੰਘ ਮਾਨ
ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ, ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤੀ ਪੇਸ਼ਕਸ਼: ਮੁੱਖ ਮੰਤਰੀ ਮੁੱਖ ਮੰਤਰੀ ਦੇ ਅਣਥੱਕ ਯਤਨਾਂ ਸਦਕਾ ਲੁਧਿਆਣਾ ਤੋਂ ਦੋ ਸਾਲ ਬਾਅਦ ਮੁੜ ਸ਼ੁਰੂ ਹੋਈਆਂ ਉਡਾਣਾਂ ਮੁੱਖ ਮੰਤਰੀ ਨੇ ਐਨ.ਸੀ.ਆਰ. ਨਾਲ ਏਅਰ ਕੁਨੈਕਟੀਵਿਟੀ ਹੋਣ ਕਾਰਨ ਇਸ ਦਿਨ ਨੂੰ ਪੰਜਾਬ ਲਈ ਇਤਿਹਾਸਕ ਦੱਸਿਆ ਆਦਮਪੁਰ, ਹਲਵਾਰਾ ਤੇ ਬਠਿੰਡਾ ਦੇ ਹਵਾਈ ਅੱਡਿਆਂ ਤੋਂ ਜਲਦੀ ਹੀ ਹੋਰ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ ਲੁਧਿਆਣਾ, 6 ਸਤੰਬਰ : ਕੌਮੀ ਰਾਜਧਾਨੀ....
ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ‘ਚ ਵਾਧਾ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੈਂਕ ਲਾਕਰਾਂ ਵਿੱਚੋਂ 4 ਕਿਲੋ ਸੋਨੇ ਦੇ ਗਹਿਣੇ ਕੀਤੇ ਜ਼ਬਤ 
ਚੰਡੀਗੜ੍ਹ, 6 ਸਤੰਬਰ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਸੀਲ ਕੀਤੇ ਬੈਂਕ ਲਾਕਰਾਂ ਵਿੱਚੋਂ 4 ਕਿਲੋ ਸੋਨੇ ਦੇ ਗਹਿਣੇ ਜ਼ਬਤ ਕੀਤੇ ਹਨ। ਇਨ੍ਹਾਂ ਦੀ ਕੀਮਤ ਕਰੀਬ 2.12 ਕਰੋੜ ਰੁਪਏ ਹੈ। ਏਜੰਸੀ ਦੇ ਸੀਨੀਅਰ ਅਧਿਕਾਰੀਆਂ ਦੇ ਅਨੁਸਾਰ ਟੀਮ ਨੇ 4 ਸਤੰਬਰ ਨੂੰ ਲੁਧਿਆਣਾ ਵਿੱਚ ਜ਼ਬਤ ਕੀਤੇ ਬੈਂਕ ਲਾਕਰਾਂ ਦੀ ਮਨੀ ਲਾਂਡਰਿੰਗ ਰੋਕਥਾਮ ਐਕਟ....
ਵਿਸ਼ਵ ਭਰ ਦੇ ਸੈਲਾਨੀਆਂ ਦੇ ਨਿੱਘੇ ਸਵਾਗਤ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ : ਅਨਮੋਲ ਗਗਨ ਮਾਨ
ਟੂਰਜਿਮ ਸਮਿਟ ਦੌਰਾਨ ਰਾਜ ਦੇ ਸੈਰ-ਸਪਾਟੇ ਨਾਲ ਸਬੰਧਤ ਖਜਾਨੇ ਨੂੰ ਕੀਤਾ ਜਾਵੇਗਾ ਪ੍ਰਦਰਸ਼ਿਤ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ 11 ਸਤੰਬਰ ਤੋਂ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ 2023 ਦਾ ਕੀਤਾ ਐਲਾਨ ਕਿਹਾ, ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਵਾਲੀਆਂ ਥਾਵਾਂ ਦੀ ਪਹਿਚਾਣ ਕਰਕੇ ਸੈਲਾਨੀਆਂ ਲਈ ਕੀਤਾ ਗਿਆ ਤਿਆਰ ਸੈਰ-ਸਪਾਟਾ ਸੰਮੇਲਨ ਪੰਜਾਬ ਦੀ ਆਰਥਿਕਤਾ ਨੂੰ ਹੋਰ ਉੱਚਾ ਚੁੱਕਣ ਵਿੱਚ ਨਿਭਾਏਗਾ ਅਹਿਮ ਭੂਮਿਕਾ ਚੰਡੀਗੜ੍ਹ, 6 ਸਤੰਬਰ : “ਪਹਿਲਾ....
ਪੰਜਾਬ ਵਿੱਚ ਆਪ ਤੇ ਕਾਂਗਰਸ ਦਾ ਕੋਈ ਗਠਜੋੜ ਨਹੀਂ ਹੋਵੇਗਾ, ਕਾਂਗਰਸ 13 ਸੀਟਾਂ ਤੇ ਚੋਣ ਲੜੇਗੀ : ਰਾਜਾ ਵੜਿੰਗ
ਚੰਡੀਗੜ੍ਹ, 5 ਸਤੰਬਰ : ਪੰਜਾਬ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਕੋਈ ਗਠਜੋੜ ਨਹੀਂ ਹੋਵੇਗਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ। ਉਨ੍ਹਾਂ ਕਿਹਾ ਕਿ ਆਉਂਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪੰਜਾਬ ਦੀਆਂ 13 ਸੀਟਾਂ ਤੇ ਚੋਣ ਲੜੇਗੀ। ਪ੍ਰਧਾਨ ਵੜਿੰਗ ਨੇ ਕਿਹਾ ਕਿ ਹਾਈਕਮਾਂਡ ਵੱਲੋਂ ਵੀ ਉਨ੍ਹਾਂ ਨੂੰ ਇਹੀ ਕਿਹਾ ਗਿਆ ਹੈ ਕਿ 13 ਸੀਟਾਂ ਤੇ ਚੋਣ ਲੜਨ ਲਈ ਤਿਆਰੀ ਕਰੋ। ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਵਾਰ....
ਫਾਜ਼ਿਲਕਾ ‘ਚ ਅਗਵਾ ਕੀਤੇ ਵਪਾਰੀ ਨੂੰ ਛੱਡਣ ਬਦਲੇ ਮੰਗੇ 20 ਕਰੋੜ, ਪੁਲਿਸ ਨੇ ਦੋਸ਼ੀ ਕੀਤੇ ਕਾਬੂ
ਅਗਵਾਕਾਰਾਂ ਨੇ ਅਮਰੀਕਾ ਵਿੱਚ ਉਸਦੇ ਕੋਲ ਕੰਮ ਕੀਤਾ ਸੀ ਅਤੇ ਉਨ੍ਹਾਂ ਨੇ ਉਸਨੂੰ ਲੁੱਟਣ ਦੇ ਬਹਾਨੇ ਇਹ ਸਾਰਾ ਸਵਾਂਗ ਰਚਿਆ : ਪੀੜਤ ਵਪਾਰੀ 20 ਕਰੋੜ ਦੀ ਫਿਰੌਤੀ ਦੀ ਮੰਗ ਮਾਮਲਾ ਸ਼ੁਰੂ ਹੋਇਆ ਅਤੇ ਅੰਤ ਵਿੱਚ 12 ਲੱਖ ਡਾਲਰਾਂ ਉੱਤੇ ਆਕੇ ਦੋਵਾਂ ਧਿਰਾਂ ਦੀ ਸਹਿਮਤੀ ਬਣੀ : ਐੱਸ.ਐੱਸ.ਪੀ ਫਾਜਿਲਕਾ, 05 ਸਤੰਬਰ : ਪੰਜਾਬ ਦੇ ਹਲਾਤ ਸੁਧਰਨ ਦੀ ਬਜਾਏ ਦਿਨੋ ਦਿਨ ਵਿਗੜਦੇ ਹੀ ਜਾ ਰਹੇ ਹਨ, ਪਹਿਲਾਂ ਨਸ਼ਿਆਂ ਗ੍ਰਿਫਤ ‘ਚ ਫਸਿਆਂ ਵੱਲੋਂ ਛੋਟੀਆਂ ਮੋਟੀਆਂ ਚੋਰੀਆਂ-ਲੁੱਟਾਂ ਖੋਹਾਂ ਕਰਨ ਦੀਆਂ ਖਬਰਾਂ ਸਾਹਮਣੇ....
ਪੋਸ਼ਣ ਮਾਹ ਦੌਰਾਨ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ : ਡਾ. ਬਲਜੀਤ ਕੌਰ
ਸੂਬੇ ‘ਚ ਪੋਸ਼ਣ ਮਾਹ 30 ਸਤੰਬਰ ਤੱਕ ਜਾਵੇਗਾ ਮਨਾਇਆ ਪੰਜਾਬ ਸਰਕਾਰ ਬੱਚਿਆਂ ਅਤੇ ਔਰਤਾਂ ਦੀ ਤੰਦਰੁਸਤ ਸਿਹਤ ਲਈ ਵਚਨਬੱਧ ਚੰਡੀਗੜ੍ਹ, 5 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਮਾਹ ਕੁਪੋਸ਼ਣ ਦੇ ਵੱਧ ਸ਼ਿਕਾਰ (ਐਸਏਐਮ) ਅਤੇ ਅੰਸ਼ਕ ਤੌਰ ‘ਤੇ ਕੁਪੋਸ਼ਣ ਦੇ ਸ਼ਿਕਾਰ....
ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ
ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਪੰਜਾਬ ਵਿੱਚ ਸਿੱਖਿਆ ਖ਼ੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਮੰਤਵ ਨਾਲ ਚੁੱਕਿਆ ਕਦਮ ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਕੀਤਾ ਸਨਮਾਨ ਮੋਗਾ, 5 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ....
ਤਰਨਤਾਰਨ ਸੀਆਈਏ ਨੇ ਹੈਰੋਇਨ ਅਤੇ 1 ਕਰੋੜ ਦੀ ਨਕਦੀ ਸਮੇਤ 6 ਨੂੰ ਕੀਤਾ ਕਾਬੂ 
ਤਰਨਤਾਰਨ, 04 ਸਤੰਬਰ : ਤਰਨਤਾਰਨ ਪੁਲਿਸ ਸੀਆਈਏ ਸਟਾਫ ਨੇ 7 ਮੈਂਬਰੀ ਗਿਰੋਹ ਦੇ 6 ਮੈਂਬਰਾਂ ਕੋਲੋਂ 1 ਕਿਲੋ 200 ਗ੍ਰਾਮ ਹੈਰੋਇਨ, 1 ਪਿਸਤੌਲ-315, 1 ਕਾਰਤੂਸ, 1 ਕਰੋੜ ਰੁਪੈ ਦੀ ਭਾਰਤੀ ਕਰੰਸੀ, 1 ਮੋਟਰਸਾਈਕਲ ਅਤੇ 2 ਐਕਟਿਵਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਥਾਦਾ ਸਦਰ ਪੁਲਿਸ ਤਰਨਤਾਰਨ ਵਿੱਚ ਕੇਸ ਦਰਜ ਕਰਕੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀ.ਆਈ.ਏ. ਸਟਾਫ਼ ਤਰਨਤਾਰਨ ਦੀ ਪੁਲਿਸ ਨੇ ਕਾਰਵਾਈ ਕਰਦਿਆਂ....
ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, 1548 ਕਿਲੋ ਹੈਰੋਇਨ ਬਰਾਮਦ
ਇਕੱਲੇ ਅਗਸਤ ਮਹੀਨੇ ਵਿਚ ਲਗਭਗ 240 ਕਿਲੋ ਹੈਰੋਇਨ ਦੀ ਬਰਾਮਦਗੀ ਪੁਲਿਸ ਟੀਮਾਂ ਨੇ 5 ਜੁਲਾਈ, 2022 ਤੋਂ ਹੁਣ ਤੱਕ 13.96 ਕਰੋੜ ਦੀ ਡਰੱਗ ਮਨੀ, 872-ਕਿਲੋ ਅਫੀਮ, 446 ਕੁਇੰਟਲ ਭੁੱਕੀ ਅਤੇ 90.59 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਦੀਆਂ ਗ੍ਰਿਫਤਾਰੀ ਸਬੰਧੀ ਮੁਹਿੰਮ ਵਿੱਚ ਗ੍ਰਿਫਤਾਰੀਆਂ ਦੀ ਗਿਣਤੀ 1062 ਤੱਕ ਅੱਪੜੀ....
ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼
ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ : ਅਨੁਰਾਗ ਵਰਮਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵਾਹਨ ਜ਼ਬਤ ਤੇ ਲਾਇਸੈਂਸ ਰੱਦ ਕੀਤੇ ਜਾਣ ਐਲਕੋਮੀਟਰ ਤੇ ਈ-ਚਲਾਨਿੰਗ ਮਸ਼ੀਨਾਂ ਦੀ ਹੋਰ ਕੀਤੀ ਜਾਵੇਗੀ ਖਰੀਦ ਚੰਡੀਗੜ੍ਹ, 4 ਸਤੰਬਰ : ਸੜਕੀ ਆਵਾਜਾਈ ਦੌਰਾਨ ਸੂਬਾ ਵਾਸੀਆਂ ਦੀ ਜਾਨ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਪ੍ਰਮੁੱਖਤਾ ਦਿੰਦਿਆਂ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਅਤੇ ਇਨ੍ਹਾਂ ਨੂੰ....
ਆਧੁਨਿਕ ਮਹੰਤਾਂ ਤੋਂ ਆਪਣੇ ਗੁਰਧਾਮਾਂ ਨੂੰ ਮੁਕਤ ਕਰਵਾ ਕੇ ਫਿਰ ਤੋਂ ਇਹਨਾਂ ਦੀ ਸੇਵਾ ਸੰਗਤ ਨੂੰ ਸੌਂਪੀਏ : : ਸੁਖਬੀਰ ਸਿੰਘ ਬਾਦਲ
ਪ੍ਰਧਾਨ ਬਾਦਲ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਵੋਟਰਾਂ ਦੀ ਰਜਿਸਟਰੇਸ਼ਨ ਲਈ ਜ਼ੋਰ ਲਾਉਣ ਦੀ ਕੀਤੀ ਅਪੀਲ ਚੰਡੀਗੜ੍ਹ, 4 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆ ਰਹੀਆ ਚੋਣਾਂ ਵਾਸਤੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਲਈ ਪੂਰਾ ਜ਼ੋਰ ਲਾਉਣ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਸਮਾਂ ਆ ਗਿਆ ਹੈ ਕਿ ਅਸੀਂ ਆਧੁਨਿਕ ਮਹੰਤਾਂ ਤੋਂ....
ਸਵਿਫਟ ਕਾਰ ਸੜਕ ਤੇ ਖੜ੍ਹੇ ਟਰੱਕ ਨਾਲ ਟਕਰਾਈ, ਦੋ ਔਰਤਾਂ ਦੀ ਮੌਤ
ਤਰਨਤਾਰਨ, 03 ਸਤੰਬਰ : ਤਰਨਤਾਰਨ 'ਚ ਇਕ ਸਵਿਫਟ ਕਾਰ ਦੀ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ। ਹਾਦਸੇ 'ਚ ਕਾਰ 'ਚ ਬੈਠੀ ਦਰਾਣੀ-ਜਠਾਣੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਕਾਰ ਚਲਾ ਰਹੇ ਵਿਅਕਤੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਕਾਰ ਚਾਲਕ ਪਰਮਜੀਤ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਦਕਿ ਉਸ ਦੀ ਪਤਨੀ....
ਅਧਿਆਪਕਾਂ ਤੇ ਪੁਲੀਸ ਵਿਚਾਲੇ ਧੱਕਾਮੁੱਕੀ, ਮਹਿਲਾ ਅਧਿਆਪਕਾਂ ਦੇ ਲੱਗੀਆਂ ਸੱਟਾਂ ਅਤੇ ਕੱਪੜੇ ਪਾਟੇ, ਪੁਰਸ ਅਧਿਆਪਕਾਂ ਦੀਆਂ ਉਤਰੀਆਂ ਪੱਗਾਂ  
ਮੁੱਖ ਮੰਤਰੀ ਦੀ ਕੋਠੀ ਅੱਗੇ 8736 ਕੱਚੇ ਅਧਿਆਪਕਾਂ ਤੇ ਪੁਲੀਸ ਵਿਚਾਲੇ ਧੱਕਾਮੁੱਕੀ ਮਹਿਲਾ ਅਧਿਆਪਕਾ ਵੱਲੋਂ ਆਪਣੇ ਉੱਪਰ ਪੈਟਰੋਲ ਪਾਕੇ ਅੱਗ ਲਗਾਉਣ ਦੀ ਕੀਤੀ ਕੋਸ਼ਿਸ਼ ਮੁੱਖ ਮੰਤਰੀ ਭਗਵੰਤ ਮਾਨ 14 ਸਤੰਬਰ ਦੀ ਮੀਟਿੰਗ ਤੈਅ ਸੰਗਰੂਰ, 3 ਸਤੰਬਰ : 8736 ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਨੇੜਲੇ ਪਿੰਡ ਖੁਰਾਣਾ ਵਿਖੇ ਪਿਛਲੇ ਲੱਗਭਗ ਤਿੰਨ ਮਹੀਨਿਆਂ ਤੋਂ ਟੈਂਕੀ ਉਪਰ ਅਤੇ ਹੇਠਾਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਵਲੋਂ ਅੱਜ ਇੱਥੇ ਖੁਰਾਣਾ....
ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਤਹਿਤ ਅੱਤਵਾਦੀ ਲਖਬੀਰ ਲੰਡਾ ਦੇ ਸਾਥੀਆਂ ਦੇ 297 ਟਿਕਾਣਿਆਂ ’ਤੇ ਛਾਪੇਮਾਰੀ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ 1200 ਪੁਲਿਸ ਕਰਮੀਆਂ ਦੀਆਂ 150 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਲੰਡਾ ਨਾਲ ਸਬੰਧਤ ਛੁਪਣਗਾਹਾਂ ’ਤੇ ਛਾਪੇਮਾਰੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 3 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਦੇਸ਼-ਵਿਦੇਸ਼ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਸਬੰਧਾਂ....