ਪੰਜਾਬ

ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ‘ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ
ਵਿਅਕਤੀਗਤ ਕਿਸਾਨਾਂ ਨੂੰ ਸਰਫੇਸ ਸੀਡਰ ਦੀ ਖਰੀਦ ‘ਤੇ 40 ਹਜ਼ਾਰ ਰੁਪਏ ਅਤੇ ਕਸਟਮਰ ਹਾਇਰਿੰਗ ਸੈਂਟਰ ਨੂੰ ਮਿਲੇਗੀ 64 ਹਜ਼ਾਰ ਰੁਪਏ ਸਬਸਿਡੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਚੰਡੀਗੜ੍ਹ, 3 ਸਤੰਬਰ : ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ....
ਮਾਤਾ ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ 2007 ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ
ਮੰਤਰੀ ਨੇ ਬਜੁਰਗ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਿਲ ਹੋਣ ਲਈ ਕੀਤੀ ਅਪੀਲ ਜਾਗਰੂਕਤਾ ਮੁਹਿੰਮ ਦੌਰਾਨ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣਾਈ ਲਘੂ ਫਿਲਮ ‘ਸਾਡੇ ਬਜੁਰਗ ਸਾਡਾ ਮਾਣ ਇਹਨਾਂ ਦਾ ਕਰੋ ਦਿਲੋਂ ਸਨਮਾਨ’ ਦਿਖਾਈ ਜਾਵੇਗੀ ਚੰਡੀਗੜ੍ਹ, 02 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਵਿੱਚ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ....
ਜੇਲ੍ਹ ਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼, 15 ਕਿਲੋ ਹੈਰੋਇਨ, 7 ਲੱਖ ਰੁਪਏ ਦੀ ਡਰੱਗ ਮਨੀ ਸਮੇਤ 7 ਕਾਬੂ
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਫਰੀਦਕੋਟ ਜੇਲ੍ਹ ਵਿੱਚ ਬੰਦ , ਜਸਪ੍ਰੀਤ ਕਾਲੀ ਹੈ ਮਾਸਟਰਮਾਈਂਡ , ਜੋ ਪਾਕਿ ਅਧਾਰਤ ਨਸ਼ਾ ਤਸਕਰਾਂ ਦੇ ਸੀ ਸਿੱਧੇ ਸੰਪਰਕ ਵਿੱਚ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਸੱਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੇ ਅੰਦਰੋਂ ਚਲਾਏ ਜਾ ਰਹੇ ਇੱਕ....
ਪਟਵਾਰੀਆਂ ਦੀ ਦਫ਼ਤਰਾਂ ‘ਚ ਹੁਣ ਬਾਇਓ ਮੈਟ੍ਰਿਕ ਲਗੇਗੀ ਹਾਜ਼ਰੀ : ਮੁੱਖ ਮੰਤਰੀ ਮਾਨ 
ਪਟਵਾਰੀ ਅੰਦੋਲਨ ਅੱਗੇ ਨਹੀਂ ਝੁਕੇਗੀ ਸਰਕਾਰ : ਮੁੱਖ ਮੰਤਰੀ ਚੰਡੀਗੜ੍ਹ, 2 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਹੜਤਾਲ ਨੂੰ ਲੈ ਕੇ ਹੋਰ ਸਖ਼ਤੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸਾਰੇ ਪਟਵਾਰੀਆਂ ਦੀ ਹੁਣ ਬਾਇਓ ਮੈਟ੍ਰਿਕ ਦਫ਼ਤਰਾਂ ‘ਚ ਹਾਜ਼ਰੀ ਲਗੇਗੀ। ਜਦ ਕਿ ਪਹਿਲਾਂ ਬਹੁਤ ਥਾਈਂ ਇਹ ਦੇਖਣ ਵਿੱਚ ਆਇਆ ਸੀ ਕਿ ਅਸਲ ਪਟਵਾਰੀ ਕਲੋਨਾੲਈਜਰਾਂ ਦੇ ਦਫ਼ਤਰਾਂ ਵਿੱਚ ਹੁੰਦੇ ਸਨ। ਜਾਂ ਫਿਰ ਡੀਲਰ ਬਣ ਕੇ ਲੋਕਾਂ ਨੂੰ ਜ਼ਮੀਨਾਂ / ਪਲਾਟ....
ਅਸਲ ਦੋਸ਼ੀ ਪੰਚਾਇਤੀ ਰਾਜ ਮੰਤਰੀ ਅਤੇ ਮੁੱਖ ਮੰਤਰੀ, ਅਧਿਕਾਰੀਆਂ ਨੂੰ ਬਣਾਇਆ ਬਲੀ ਦਾ ਬੱਕਰਾ : ਮਜੀਠੀਆ 
ਚੰਡੀਗੜ੍ਹ, 01 ਸਤੰਬਰ : ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦੇ ਨੋਟੀਫਿਕੇਸ਼ਨ ਵਾਪਸ ਲੈਣ ਦੀ ਸੂਚਨਾਂ ਤੇ ਯੂ-ਟਰਨ ਲੈਣ ਤੋਂ ਕੁੱਝ ਘੰਟਿਆਂ ਬਾਅਦ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਤਕਨੀਕੀ ਖਾਮੀ ਦੱਸਿਆਂ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਨੂੰ ਮੁੱਅਤਲ ਕਰ ਦਿੱਤਾ ਹੈ। ਜਿਸ ਦੀ ਸਖ਼ਤ ਸ਼ਬਦਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ....
ਕਾਰ ਅਤੇ ਇੱਟਾਂ ਨਾਲ ਭਰੀ ਟਰਾਲੀ ਦੀ ਟੱਕਰ ‘ਚ ਇੱਕ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ
ਬਰਨਾਲਾ, 01 ਸਤੰਬਰ : ਬਰਨਾਲਾ-ਲੁਧਿਆਣਾ ਹਾਈਵੇ ਤੇ ਪਿੰਡ ਭੱਦਲਵੱਢ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਹਿਸਾਰ ਤੋਂ ਕਾਰ ‘ਚ ਸਵਾਰ ਹੋ ਕੇ ਇੱਕ ਬੱਚੇ ਸਮੇਤ ਚਾਰ ਜਾਣੇ ਬਾਬਾ ਲਾਡੀ ਸ਼ਾਹ ਨਕੋਦਰ ਦੀ ਦਰਗਾਹ ਤੇ ਨਤਮਸਤਕ ਹੋਣ ਲਈ ਜਾ ਰਹੇ ਸਨ। ਜਦੋਂ ਉਹ ਪਿੰਡ ਭੱਦਲਵੱਢ ਨਜਦੀਕ ਪੁੱਜੇ ਤਾਂ ਉਨ੍ਹਾਂ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਤੇ ਚਾਰ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਬੱਚੇ ਸਮੇਤ ਤਿੰਨ....
ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਲਈ ਨਿਰੰਤਰ ਯਤਨਸ਼ੀਲ : ਬਲਕਾਰ ਸਿੰਘ
ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਣ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਦੇ ਦਿੱਤੇ ਨਿਰਦੇਸ਼ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 1 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼....
ESMA ਹੜ੍ਹਾਂ 'ਚ ਪੰਜਾਬ ਛੱਡ ਛਤੀਸਗੜ੍ਹ ਘੰਮਣ ਵਾਲੇ ਭਗਵੰਤ ਮਾਨ ਦੇ ਖਿਲਾਫ ਲਾਇਆ ਜਾਣਾ ਚਾਹੀਦਾ ਹੈ : ਸੁਖਬੀਰ ਸਿੰਘ ਬਾਦਲ
ਬਾਬਾ ਬਕਾਲਾ, 31 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਸਮਾ (ਜ਼ਰੂਰੀ ਸੇਵਾਵਾਂ ਐਕਟ) ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਲਾਇਆ ਜਾਣਾ ਚਾਹੀਦਾ ਹੈ, ਜਿਹਨਾਂ ਨੇ ਹੜ੍ਹਾਂ ਵਿਚ ਫਸੇ ਸੂਬੇ ਪੰਜਾਬ ਨੂੰ ਦੀ ਬਾਂਹ ਛੱਡੀ ਤੇ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਵਰਗੇ ਰਾਜਾਂ ਵਿਚ ਘੁੰਮਦੇ ਰਹੇ। ਇਥੇ ਰੱਖੜ ਪੁੰਨਿਆ ਮੌਕੇ ਪਾਰਟੀ ਦੀ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ....
ਬੀਐਸਐਫ ਅਤੇ ਪੰਜਾਬ ਪੁਲਿਸ ਨੂੰ ਤਲਾਸ਼ੀ ਦੌਰਾਨ 17.5 ਕਰੋੜ ਦੀ ਹੈਰੋਇਨ ਮਿਲੀ
ਅੰਮ੍ਰਿਤਸਰ, 31 ਅਗਸਤ : ਪਾਕਿਸਤਾਨ ਨੇ ਡਰੋਨ ਨਾਲ ਫਿਰ ਤੋਂ ਭਾਰਤੀ ਸੀਮਾ ਵਿੱਚ ਦਾਖਲ ਹੋ ਕੇ ਤਸਕਰਾਂ ਦੇ ਇਰਾਦਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ, ਪਰ ਡਰੋਨ ਦੀ ਹਰਕਤ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ। ਮਿਲੀ ਜਾਣਕਾਰੀ ਅਨੁਸਾਰ ਬੀਐਸਐਫ ਨੂੰ ਅੰਮ੍ਰਿਤਸਰ ਦੇ ਸਰਹੱਦ ਦੇ ਪੈਂਦੇ ਪਿੰਡ ਰਾਣੀਆਂ ਵਿੱਚ ਇੱਕ ਡਰੋਨ ਦੇ ਦਸਤਕ ਦੇਣ ਬਾਰੇ ਪਤਾ ਲੱਗਾ ਸੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਤਲਾਸ਼ੀ....
ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਸਰਕਾਰ ਨੇ ਵਾਪਸ ਲਿਆ
ਚੰਡੀਗੜ੍ਹ, 31 ਅਗਸਤ : ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਸਰਕਾਰ ਇੱਕ-ਦੋ ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਸ ਲੈ ਲਵੇਗੀ। ਇਸ ਸਬੰਧੀ ਸਰਕਾਰ ਨੇ ਹਾਈਕੋਰਟ ਨੂੰ ਜਾਣਕਾਰੀ ਦਿੱਤੀ। ਪੰਜਾਬ ਏਜੀ ਨੇ ਚੀਫ਼ ਜਸਟਿਸ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਇਹ ਜਾਣਕਾਰੀ ਦਿੱਤੀ। ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਗਰਾਮ ਪੰਚਾਇਤਾਂ ਭੰਗ ਕੀਤੇ ਜਾਣ ਦੇ ਮਾਮਲੇ ’ਤੇ ਦਾਇਰ ਜਨਹਿਤ ਪਟੀਸ਼ਨ ’ਤੇ....
ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ : ਲਾਲਜੀਤ ਭੁੱਲਰ
ਚੰਡੀਗੜ੍ਹ, 31 ਅਗਸਤ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ। ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਤਕਨੀਕੀ ਖ਼ਾਮੀਆਂ ਕਾਰਨ ਤੁਰੰਤ ਪੰਚਾਇਤਾਂ ਨੂੰ....
ਸਰਕਾਰ ਨੇ ਸੂਬੇ ਦੇ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ : ਮੁੱਖ ਮੰਤਰੀ  ਮਾਨ 
ਮੁੱਖ ਮੰਤਰੀ ਨੇ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਸਰਕਾਰ ਨੇ ਪੰਜਾਬ ਵਿੱਚ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਅੰਮ੍ਰਿਤਸਰ, 30 ਅਗਸਤ : ਪੰਜਾਬ ਵਿੱਚ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਭਰਤੀ ਲਈ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ....
ਗੁਰਦਾਸਪੁਰ ਵਿਚ ਤਲਾਸ਼ੀ ਦੌਰਾਨ ਸੈਨਿਕਾਂ ਨੇ 6.3 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
ਗੁਰਦਾਸਪੁਰ, 30 ਅਗਸਤ : ਸੀਮਾ ਸੁਰੱਖਿਆ ਬਲ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਉਨ੍ਹਾਂ ਨੇ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਮੁਤਾਬਕ ਸਰਹੱਦ ‘ਤੇ ਦਿਨੀਂ ਗੁਰਦਾਸਪੁਰ ਦੇ ਪਿੰਡ ਦੋਸਤਪੁਰ ਨੇੜੇ ਸਰਹੱਦੀ ਖੇਤਰ ਵਿਚ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। BSF ਨੇ ਸੂਚਨਾ ਮਿਲਣ ‘ਤੇ ਤਲਾਸ਼ੀ ਮੁਹਿੰਮ ਚਲਾਈ ਜਿਸ ਦੇ ਚੱਲਦੇ ਸਰਹੱਦ ਵਾੜ ਦੇ ਅੱਗੇ ਨਸ਼ੀਲੇ ਪਦਾਰਥਾਂ ਦੀ ਲੁਕੀ ਹੋਈ ਖੇਪ ਬਰਾਮਦ ਕੀਤੀ ਗਈ ਹੈ। ਮੁਲਜ਼ਮ ਨਸ਼ੇ ਦੀ ਤਸਕਰੀ ਦੀ ਕੋਸ਼ਿਸ਼ ਕਰ ਰਹੇ ਹਨ। ਤਲਾਸ਼ੀ ਦੌਰਾਨ ਸੈਨਿਕਾਂ ਨੇ 6.3....
ਮੁਲਾਜ਼ਮ ਕਲਮਛੋੜ ਹੜਤਾਲ ‘ਤੇ ਜਾਣ ਲਈ ਆਜ਼ਾਦ, ਪਰ ਸਰਕਾਰ ਤੈਅ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਲੋਕਾਂ ਨੂੰ ਖੱਜਲ-ਖ਼ੁਆਰ ਕਰ ਕੇ ਆਪਣੇ ਭ੍ਰਿਸ਼ਟ ਸਾਥੀਆਂ ਦੇ ਹੱਕ ਵਿੱਚ ਨਾ ਖੜ੍ਹੋ ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ, 30 ਅਗਸਤ : ਮਾਲ ਅਫ਼ਸਰਾਂ ਵੱਲੋਂ ਆਪਣੇ ਭ੍ਰਿਸ਼ਟ ਸਾਥੀਆਂ ਦੀ ਪ੍ਰਸਤਾਵਿਤ ਹੜਤਾਲ਼ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ....
ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ : ਹਰਪਾਲ ਸਿੰਘ ਚੀਮਾ
ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ ਚੰਡੀਗੜ੍ਹ, 30 ਅਗਸਤ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟਾਲਰੇਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਇਸੇ ਤਹਿਤ ਜਨਰਲ ਮੈਨੇਜਰ ਪੰਜਾਬ ਰੋਡਵੇਜ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਨੂੰ ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ ਕੀਤਾ ਗਿਆ....