ਪੰਜਾਬ

ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਕੀਤੇ ਗ੍ਰਿਫ਼ਤਾਰ
ਤਿੰਨ ਪਿਸਤੌਲਾਂ ਸਮੇਤ ਅਪਰਾਧ ਵਿੱਚ ਵਰਤੀ ਗਈ ਕਾਰ ਵੀ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਗੋਪੀ ਡੱਲੇਵਾਲੀਆ ਅਤੇ ਗੋਰੂ ਬੱਚਾ ਇਸ ਘਿਨਾਉਣੇ ਕਤਲ ਦੇ ਮਾਸਟਰਮਾਈਂਡ ਹਨ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ: ਏ.ਆਈ.ਜੀ. ਸੰਦੀਪ ਗੋਇਲ ਚੰਡੀਗੜ੍ਹ/ਮੋਗਾ, 28 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ....
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ
1.14 ਲੱਖ ਤੋਂ ਜ਼ਿਆਦਾ ਲੋਕਾਂ ਦਾ ਇਲਾਜ ਕੁੱਲ 1475 ਪਿੰਡਾਂ ‘ਚ ਪਈ ਹੜ੍ਹਾਂ ਦੀ ਮਾਰ ਚੰਡੀਗੜ੍ਹ, 28 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 10 ਜੁਲਾਈ ਤੋਂ 27 ਜੁਲਾਈ ਤੱਕ ਕੁੱਲ 29380 ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਦਕਿ 1,15,361 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ....
ਪੰਜਾਬ  'ਚ 2.25 ਕਰੋੜ ਬੂਟੇ ਲਗਾਏ ਜਾਣਗੇ : ਮੰਤਰੀ ਕਟਾਰੂਚੱਕ
ਜੰਗਲਾਤ ਵਿਭਾਗ ਵੱਲੋਂ ਸਵਾ ਕਰੋੜ ਤੇ ਪੰਚਾਇਤਾਂ ਰਾਹੀਂ ਇੱਕ ਕਰੋੜ ਬੂਟੇ ਲਗਾਏ ਜਾਣਗੇ ਲੰਬੇ ਸਮੇਂ ਤੱਕ ਜੀਵਤ ਰਹਿਣ ਅਤੇ ਕੁਦਰਤ ਦੇ ਕਹਿਰ ਤੋਂ ਬਚਣ ਲਈ ਵਾਤਾਵਰਨ ਦੀ ਸੰਭਾਲ 'ਤੇ ਜ਼ੋਰ ਦਿੱਤਾ ਜੰਗਲਾਤ ਵਿਭਾਗ ਵੱਲੋਂ ਸੀ ਜੀ ਸੀ ਲਾਂਡਰਾਂ ਦੇ ਸਹਿਯੋਗ ਨਾਲ ਪਿੰਡ ਮੌਜਪੁਰ ਅਤੇ ਕੈਂਪਸ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਮੁਹਿੰਮ ਤਹਿਤ 600 ਤੋਂ ਵੱਧ ਬੂਟੇ ਲਗਾਏ ਗਏ ਐਸ.ਏ.ਐਸ.ਨਗਰ, 27 ਜੁਲਾਈ : ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ....
ਪੰਜਾਬ ਪੁਲਿਸ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, ਸੰਗਰੂਰ ਦੇ 87 ਪਿੰਡਾਂ ਅਤੇ ਇਲਾਕਿਆਂ ਨੇ ਨਸ਼ਿਆਂ ਵਿਰੁੱਧ ਮਤਾ ਕੀਤਾ ਪਾਸ
ਪੰਜਾਬ ਪੁਲਿਸ ਨੇ ਚੌਥੇ ਦਿਨ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਕੀਤੀ ਵਿਸ਼ੇਸ਼ ਕਾਰਵਾਈ, 11 ਗ੍ਰਿਫ਼ਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਨੇ ਲੋਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਕੀਤੀ ਅਪੀਲ ਚੰਡੀਗੜ੍ਹ/ਸੰਗਰੂਰ, 27 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ....
ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਵਿੱਚ ਪੰਜਾਬ ਨੂੰ ਮੁੜ ਨੰਬਰ ਇਕ ਬਣਾਉਣ ਲਈ ਵਚਨਬੱਧ : ਮੀਤ ਹੇਅਰ ਚੰਡੀਗੜ੍ਹ, 27 ਜੁਲਾਈ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ। ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹ ਹਨ....
ਮੈਨੂੰ ਤੁਹਾਡੀ ਨੌਟੰਕੀ, ਸ਼ਾਇਰਾਨਾ ਗੱਲਬਾਤ ਅਤੇ ਸਵੈ-ਘੋਸ਼ਿਤ ਇਮਾਨਦਾਰੀ ਬਾਰੇ ਚੰਗੀ ਤਰ੍ਹਾਂ ਪਤਾ: ਮੁੱਖ ਮੰਤਰੀ ਮਾਨ
ਕਿਹਾ, ਮੇਰੇ ਕੋਲ ਸਾਬਕਾ ਵਿੱਤ ਮੰਤਰੀ ਦੇ ਹਰ ਗਲਤ ਕੰਮ ਦਾ ਕੱਚਾ-ਚਿੱਠਾ ਚੰਡੀਗੜ੍ਹ, 27 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਭਾਜਪਾ ਆਗੂ ਦੀ ਨੌਟੰਕੀ, ਸ਼ਾਇਰਾਨਾ ਗੱਲਬਾਤ ਅਤੇ ਸਵੈ-ਘੋਸ਼ਿਤ ਇਮਾਨਦਾਰੀ ਤੋਂ ਚੰਗੀ ਤਰ੍ਹਾਂ ਜਾਣੂ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰਾ ਪੰਜਾਬ ਸਾਬਕਾ ਮੰਤਰੀ ਦੇ ਗਲਤ ਕਾਰਨਾਮਿਆਂ ਤੋਂ ਜਾਣੂ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ, ਜੋ ਕਿ....
ਪਟਿਆਲਾ ‘ਚ ਮਾਂ-ਪੁੱਤ ਦਾ ਕਤਲ, ਲਾਸ਼ਾਂ ਖੁਨ ਨਾਲ ਲੱਥਪੱਥ ਬਾਥਰੂਮ ‘ਚੋ ਮਿਲੀਆਂ
ਪਟਿਆਲਾ, 26 ਜੁਲਾਈ : ਸਥਾਨਕ ਸ਼ਹਿਰ ਦੇ ਸਰਹਿੰਦ ਰੋਡ ਤੇ ਪੈਂਦੇ ਪਿੰਡ ਝਿੱਲ ਦੇ ਸ਼ਹੀਦ ਉਧਮ ਸਿੰਘ ਨਗਰ ਵਿੱਚ ਮਾਂ-ਪੁੱਤ ਦਾ ਕਤਲ ਕਰ ਦੇਣ ਦੀ ਦੁੱਖਦਾਈ ਖਬਰ ਹੈ। ਦੋਵਾਂ ਦੀਆਂ ਲਾਸ਼ਾਂ ਬਾਥਰੂਮ ਵਿੱਚ ਖੁਨ ਨਾਲ ਲੱਥਪੱਥ ਮਿਲਣ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਦੋਵਾਂ ਲਾਸ਼ਾਂ ਨੂੰ ਆਪਣੇ ਕਬਜੇ ਵਿੱਚ ਲੈ ਕੇ ਪੋਸ਼ਟਮਾਰਟਮ ਲਈ ਹਸਪਤਾਲ ਵਿਖੇ ਭੇਜ ਦਿੱਤਾ ਹੈ ਅਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਹਿਚਾਣ ਜਸਵੀਰ ਕੌਰ (50) ਅਤੇ ਹਰਵਿੰਦਰ....
ਪੁਲਿਸ ਟੀਮਾਂ ਨੇ 68,500 ਰੁਪਏ ਦੀ ਡਰੱਗ ਮਨੀ, 128 ਗ੍ਰਾਮ ਹੈਰੋਇਨ, 115 ਕਿਲੋ ਭੁੱਕੀ ਅਤੇ 2560 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ : ਸ਼ੁਕਲਾ
ਨਸ਼ਿਆਂ ਵਿਰੁੱਧ ਵਿੱਢੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਦੋ ਹੌਟਸਪੌਟ ਖੇਤਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਲਿਆ ਅਹਿਦ ਪੰਜਾਬ ਪੁਲਿਸ ਵੱਲੋਂ ਤੀਜੇ ਦਿਨ ਵੀ ਵਿਸ਼ੇਸ਼ ਕਾਰਵਾਈ ਜਾਰੀ; ਫਰੀਦਕੋਟ ਰੇਂਜ ਵਿੱਚ 79 ਅਨਸਰ ਗ੍ਰਿਫ਼ਤਾਰ ਸ੍ਰੀ ਮੁਕਤਸਰ ਸਾਹਿਬ, 26 ਜੁਲਾਈ : ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਨਸ਼ਿਆਂ ਲਈ ਬਦਨਾਮ ਇਲਾਕਿਆਂ ਪਿੰਡ ਮਿੱਡਾ....
27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ, ਹੁਣ ਤੱਕ 42 ਲੋਕਾਂ ਦੀ ਹੋਈ ਮੌਤ, 19 ਜ਼ਖਮੀ
377 ਘਰਾਂ ਨੂੰ ਨੁਕਸਾਨ, 770 ਘਰਾਂ ਦਾ ਅੰਸ਼ਕ ਨੁਕਸਾਨ ਚੰਡੀਗੜ੍ਹ, 26 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ ਨੂੰ ਬਚਾਉਣ ਲਈ ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਕੰਟਕੋਲ ਕਰਨ ਵਾਸਤੇ ਸਾਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਲੋਕਾਂ ਨੂੰ....
ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ
ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੁੱਗਣੀ ਹੋਵੇਗੀ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ ਵਿਚ ਇਜ਼ਾਫਾ ਕਾਰਗਿਲ ਵਿਜੈ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਅੰਮ੍ਰਿਤਸਰ, 26 ਜੁਲਾਈ : ਦੇਸ਼ ਦੇ ਬਹਾਦਰ ਸੈਨਿਕਾਂ ਦੇ ਸਤਿਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫੌਜੀ ਸੈਨਿਕ ਦੀ ਨੌਕਰੀ ਦੌਰਾਨ ਕਿਸੇ ਹਾਦਸੇ ਵਿੱਚ ਮੌਤ ਹੋ ਜਾਣ (ਫਿਜ਼ੀਕਲ ਕੈਜ਼ੁਅਲਟੀ) ਦੀ ਸੂਰਤ ਵਿਚ ਪਰਿਵਾਰ ਲਈ ਐਕਸ-ਗ੍ਰੇਸ਼ੀਆ....
ਮੁੱਖ ਮੰਤਰੀ ਨੇ ਰਾਜਪਾਲ ‘ਤੇ ਬੋਲਿਆ ਹਮਲਾ, ਚਾਰੇ ਬਿੱਲ ਵੀ ਪਾਸ ਹੋ ਜਾਣਗੇ, ਥੋੜ੍ਹਾ ਇੰਤਜ਼ਾਰ ਕਰੋ : ਭਗਵੰਤ ਮਾਨ 
ਚੰਡੀਗੜ੍ਹ, 25 ਜੁਲਾਈ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੰਵਿਧਾਨਕ ਹੈ ਜਾਂ ਗੈਰ-ਸੰਵਿਧਾਨਕ ਇਸ ਨੂੰ ਲੈ ਕੇ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹਨ। ਜਿੱਥੇ ਪੰਜਾਬ ਦੇ ਰਾਜਪਾਲ ਨੇ ਬੀਤੇ ਦਿਨੀ ਇੱਕ ਪੱਤਰ ਲਿਖ ਕੇ ਇਜਲਾਸ ਬਾਰੇ ਰਾਏ ਮੰਗੀ ਸੀ ਅਤੇ ਇਸ ਨੂੰ ਦੂਜੀ ਵਾਰ ਅਸੰਵਿਧਾਨਕ ਕਰਾਰ ਦਿੱਤਾ ਸੀ। ਉਸਦੇ ਜਵਾਬ ਵਿੱਚ ਸੀਐਮ ਮਾਨ ਨੇ ਚਾਰੇ ਬਿੱਲ ਪਾਸ ਹੋਣ ਲਈ ਕੁਝ ਦੇਰ ਉਡੀਕ ਕਰਨ ਦੀ ਗੱਲ ਕਹੀ ਹੈ। ਮੁੱਖ ਮੰਤਰੀ ਮਾਨ....
ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ
ਐਸ.ਏ.ਐਸ. ਨਗਰ (ਮੁਹਾਲੀ) ਤੋਂ ਪਾਇਲਟ ਪ੍ਰਾਜੈਕਟ ਵਜੋਂ ਹੋਵੇਗੀ ਸ਼ੁਰੂਆਤ ਲੋਕਾਂ ਨੂੰ ਆਰਾਮਦਾਇਕ ਜਨਤਕ ਟਰਾਂਸਪੋਰਟ ਸੇਵਾ ਮੁਹੱਈਆ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ ਚੰਡੀਗੜ੍ਹ, 25 ਜੁਲਾਈ : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਜਲਦੀ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰੇਗੀ। ਇੱਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਲੋਕਾਂ ਨੂੰ ਮਿਆਰੀ....
ਪੰਜਾਬ ਪੁਲਿਸ ਨੇ STF ਨਾਲ ਮਿਲ ਕੇ ਫਿਰੋਜ਼ਪੁਰ ਰੇਂਜ 'ਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ, 19 ਗ੍ਰਿਫ਼ਤਾਰ, 13.96 ਲੱਖ ਦੀ ਡਰੱਗ ਮਨੀ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਨੇ 320 ਗ੍ਰਾਮ ਹੈਰੋਇਨ, ਵੱਡੀ ਮਾਤਰਾ ਵਿੱਚ ਲਾਹਣ ਅਤੇ 27 ਵਾਹਨ ਵੀ ਕੀਤੇ ਬਰਾਮਦ ਅਜਿਹੀਆਂ ਕਾਰਵਾਈਆਂ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵਧੇਰੇ ਮਦਦਗਾਰ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 25 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼....
ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ ‘ਤੇ ਬਿਜਲੀ ਸਪਲਾਈ ਬਹਾਲ : ਈ.ਟੀ.ਓ
ਹੜ੍ਹਾਂ ਕਾਰਨ ਪੀ.ਐਸ.ਪੀ.ਸੀ.ਐਲ ਨੂੰ 16 ਕਰੋੜ ਰੁਪਏ ਦਾ ਨੁਕਸਾਨ ਹੋਇਆ ਰੂਪਨਗਰ, ਐਸ.ਏ.ਐਸ.ਨਗਰ, ਪਟਿਆਲਾ ਅਤੇ ਸੰਗਰੂਰ ਸਭ ਤੋਂ ਵੱਧ ਪ੍ਰਭਾਵਿਤ ਹੋਏ ਚੰਡੀਗੜ੍ਹ, 25 ਜੁਲਾਈ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਰਾਜ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਸਾਰੇ 595 ਸਥਾਨਾਂ ‘ਤੇ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਰੂਪਨਗਰ, ਐਸ.ਏ.ਐਸ ਨਗਰ, ਪਟਿਆਲਾ ਅਤੇ ਸੰਗਰੂਰ ਹਨ। ਇੱਥੇ ਜਾਰੀ....
ਸਪੀਕਰ ਸੰਧਵਾਂ ਨੇ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੀਆਂ ਵੱਖ-ਵੱਖ ਸਮੱਸਿਆਵਾਂ ਦਾ ਛੇਤੀ ਤੇ ਢੁੱਕਵਾਂ ਹੱਲ ਕਰਨ ‘ਤੇ ਦਿੱਤਾ ਜ਼ੋਰ
ਪੰਜਾਬ ਦੇ ਵਿੱਤ, ਟਰਾਂਸਪੋਰਟ, ਸਿਹਤ ਅਤੇ ਗ੍ਰਹਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਬੈਂਕਾਂ ਦੇ ਜ਼ੋਨਲ ਮੈਨੇਜਰਾਂ ਨਾਲ ਕੀਤੀ ਮੀਟਿੰਗ ਚੰਡੀਗੜ, 25 ਜੁਲਾਈ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਈ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੀਆਂ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਦਾ ਛੇਤੀ ਤੇ ਢੁੱਕਵਾਂ ਹੱਲ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਹੈ। ਸ. ਸੰਧਵਾਂ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਵਿੱਤ, ਟਰਾਂਸਪੋਰਟ, ਸਿਹਤ ਅਤੇ ਗ੍ਰਹਿ....