ਕਪਤਾਨ ਹਰਮਨਪ੍ਰੀਤ ਕੌਰ ਨੇ “ਆਈ.ਸੀ.ਸੀ. ਪਲੇਅਰ ਆਫ ਦਿ ਮੰਥ” ਦਾ ਪੁਰਸਕਾਰ

ਦਿੱਲੀ : ਸਤੰਬਰ ‘ਚ ਆਪਣੀ ਬੱਲੇਬਾਜ਼ੀ ਵਿੱਚ ਦਬਦਬਾ ਰੱਖਣ ਵਾਲੀ ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ “ਆਈ.ਸੀ.ਸੀ. ਪਲੇਅਰ ਆਫ ਦਿ ਮੰਥ” ਦਾ ਪੁਰਸਕਾਰ ਜਿੱਤਿਆ ਹੈ। ਪੁਰਸ਼ ਵਰਗ ਵਿੱਚ ਪਾਕਿਸਤਾਨੀ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੇ ਭਾਰਤ ਦੇ ਅਕਸ਼ਰ ਪਟੇਲ ਅਤੇ ਆਸਟਰੇਲੀਆ ਦੇ ਕੈਮਰੂਨ ਗ੍ਰੀਨ ਨੂੰ ਹਰਾ ਕੇ ਇਹ ਉਪਲਬਧੀ ਹਾਸਲ ਕੀਤੀ, ਜਦਕਿ ਮਹਿਲਾ ਵਰਗ ਵਿੱਚ ਹਰਮਨਪ੍ਰੀਤ ਕੌਰ ਦੇ ਨਾਲ ਭਾਰਤ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਅਤੇ ਬੰਗਲਾਦੇਸ਼ ਦੀ ਕਪਤਾਨ ਨਿਗਾਰ ਸੁਲਤਾਨਾ ਵੀ ਦੌੜ ਵਿੱਚ ਸਨ। ਹਰਮਨਪ੍ਰੀਤ ਨੂੰ ਇਹ ਐਵਾਰਡ ਇੰਗਲੈਂਡ ‘ਚ ਵਨਡੇ ਸੀਰੀਜ਼ ‘ਚ ਸ਼ਾਨਦਾਰ ਪ੍ਰਦਰਸ਼ਨ ਲਈ ਦਿੱਤਾ ਗਿਆ ਹੈ। ਪੁਰਸਕਾਰ ਜਿੱਤਣ ਤੋਂ ਬਾਅਦ ਉਨ੍ਹਾਂ ਨੇ ਕਿਹਾ,‘ਅਵਾਰਡ ਲਈ ਨਾਮਜ਼ਦ ਹੋਣਾ ਬਹੁਤ ਵੱਡੀ ਗੱਲ ਹੈ ਅਤੇ ਇਸ ਨੂੰ ਜਿੱਤਣਾ ਬਹੁਤ ਵਧੀਆ ਭਾਵਨਾ ਹੈ। ਸਮ੍ਰਿਤੀ ਅਤੇ ਨਿਗਾਰ ਦੇ ਨਾਲ ਨਾਮਜ਼ਦ ਹੋਣ ਤੋਂ ਬਾਅਦ ਜੇਤੂ ਬਣਨਾ ਬਹੁਤ ਵਧੀਆ ਮਹਿਸੂਸ ਹੋ ਰਿਹਾ ਹੈ।