
ਚੰਡੀਗੜ੍ਹ, 14 ਫਰਵਰੀ 2025 : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀਆਂ ਕੁਝ ਤਸਵੀਰਾਂ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਲਿਖਿਆ ‘‘ਅੱਜ ਦੇਸ਼ ਅਤੇ ਪੰਜਾਬ ਦਾ ਮਾਣ ਵਧਾਉਣ ਵਾਲੇ ਮਾਣਮੱਤੇ ਖਿਡਾਰੀ ਭਾਰਤੀ ਕ੍ਰਿਕੇਟ ਟੀਮ ਦੇ ਉੱਪ ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ ਅਰਸ਼ਦੀਪ ਸਿੰਘ ਪਰਿਵਾਰ ਸਮੇਤ ਮਿਲਣ ਆਏ। ਮਿਲ ਕੇ ਬਹੁਤ ਚੰਗਾ ਲੱਗਿਆ।