ਜ਼ਿਲ੍ਹਾ ਗੁਰਦਾਸਪੁਰ ’ਚ 2 ਤੋਂ 10 ਸਤੰਬਰ ਤੱਕ ਬਲਾਕ ਪੱਧਰੀ ਅਤੇ 16 ਤੋਂ 26 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਟੂਰਨਾਂਮੈਂਟ ਹੋਣਗੇ : ਡਾ ਹਿਮਾਂਸ਼ੂ ਅਗਰਵਾਲ

  • ਖੇਡਾਂ ਵਤਨ ਪੰਜਾਬ ਦੀਆਂ’- ਸੀਜ਼ਨ-2
  • ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਵੱਧ-ਚੜ ਕੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ

ਗੁਰਦਾਸਪੁਰ, 28 ਅਗਸਤ : ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ਸੀਜ਼ਨ-2, ਕਰਵਾਈਆਂ ਜਾ ਰਹੀਆਂ ਹਨ, ਜਿਸਦਾ ਉਦਘਾਟਨ 29 ਅਗਸਤ ਨੂੰ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਬਠਿੰਡਾ ਤੋਂ ਕਰਨਗੇ। ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹੇ ’ਚ 2 ਸਤੰਬਰ ਤੋਂ 10 ਸਤੰਬਰ ਤੱਕ  ਬਲਾਕ ਪੱਧਰੀ ਮੁਕਾਬਲੇ ਹੋਣਗੇ ਜਦਕਿ 16 ਤੋਂ 26 ਸਤੰਬਰ ਤੱਕ ਜ਼ਿਲ੍ਹਾ ਪੱਧਰੀ  ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਅਤੇ ਜ਼ਿਲ੍ਹਾ ਪੱਧਰ ’ਤੇ ਖੇਡ ਮੁਕਾਬਲੇ ਹੋਣਗੇ, ਜਿਸ ਉਪਰੰਤ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨਾਂ ਖੇਡਾਂ ਵਿੱਚ ਸਕੂਲ, ਪਿੰਡ, ਰਜਿਸਟਰਡ ਯੂਥ ਕਲੱਬ ਅਤੇ ਰਜਿਸਟਰਡ ਅਕੈਡਮੀਆਂ ਭਾਗ ਲੈ ਸਕਦੀਆਂ ਹਨ। ਉਨਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ 2 ਤੋਂ 10 ਸਤੰਬਰ ਤੱਕ ਫੁੱਟਬਾਲ, ਕਬੱਡੀ (ਨੈਸ਼ਨਲ ਸਟਾਇਲ), ਕਬੱਡੀ (ਸਰਕਲ ਸਟਾਇਲ), ਖੋ-ਖੋੋ, ਐਥਲੈਟਿਕਸ, ਵਾਲੀਵਾਲ (ਸਮੈਸਿੰਗ), ਵਾਲੀਬਾਲ (ਸ਼ੂਟਿੰਗ), ਅਤੇ ਰੱਸਾਕੱਸੀ ਦੇ ਵੱਖ-ਵੱਖ ਉਮਰ ਵਰਗ (ਲੜਕੇ-ਲੜਕੀਆਂ) ਵਿੱਚ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 16 ਸਤੰਬਰ ਤੋਂ 26 ਸਤੰਬਰ  ਤੱਕ ਅਤੇ ਰਾਜ ਪੱਧਰੀ  ਟੂਰਨਾਮੈਂਟ 1 ਅਕਤੂਬਰ ਤੋਂ 20 ਅਕਤੂਬਰ 2023 ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਲਈ  ਖਿਡਾਰੀਆਂ ਦੀ ਰਜਿਸ਼ਟੇਰਸ਼ਨ 29 ਅਗਸਤ ਤੋਂ 10 ਸਤੰਬਰ 2023 ਤੱਕ ਅਤੇ ਰਾਜ ਪੱੱਧਰੀ  ਟੂਰਨਾਮੈਂਟ ਲਈ 1 ਸਤੰਬਰ ਤੋਂ 10 ਸਤੰਬਰ 2023 ਤੱਕ ਹੋਵੇਗੀ। ਬਲਾਕ ਪੱਧਰੀ ਖੇਡਾਂ ਦਾ ਵੇਰਵਾ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬਲਾਕ ਕਾਦੀਆਂ ਵਿਖੇ 2 ਤੋਂ 4 ਸਤੰਬਰ ਤੱਕ ਬਾਬਾ ਰਾਮ ਥੰਮਣ ਯਾਦਗਾਰੀ ਸਟੇਡੀਅਮ ਵਿਖੇ, ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ 2 ਤੋਂ 4 ਸਤੰਬਰ ਨੂੰ ਚੀਮਾ ਪਬਲਿਕ ਸਕੂਲ ਕਿਸ਼ਨਕੋਟ, ਬਟਾਲਾ ਅਰਬਨ ਵਿਖੇ 2 ਤੋਂ 4 ਸਤੰਬਰ ਤੱਕ ਆਈ.ਟੀ.ਆਈ ਬਟਾਲਾ, ਬਲਾਕ ਧਾਰੀਵਾਲ ਵਿਖੇ 2 ਤੋਂ 4 ਸਤੰਬਰ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ, ਬਟਾਲਾ ਰੂਰਲ ਵਿਖੇ 5 ਸਤੰਬਰ ਤੋਂ 9 ਸਤੰਬਰ ਤੱਕ ਉਲੰਪੀਅਨ ਕਮਲਜੀਤ ਸਿੰਘ ਸਟੇਡੀਅਮ ਕੋਟਲਾ ਸਾਹੀਆਂ ਵਿਖੇ, ਬਲਾਕ ਡੇਰਾ ਬਾਬਾ ਨਾਨਕ ਵਿਖੇ 5 ਤੋ 7 ਸਤੰਬਰ ਤੱਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ, ਬਲਾਕ ਗੁਰਦਾਸਪੁਰ ਵਿਖੇ 5 ਤੋਂ 7 ਸਤੰਬਰ ਤੱਕ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ, ਬਲਾਕ ਕਾਹਨੂੰਵਾਨ ਵਿਖੇ 5 ਤੋਂ 7 ਸਤੰਬਰ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਬਾਲਾ, ਬਲਾਕ ਦੀਨਾਨਨਗਰ ਵਿਖੇ 8 ਤੋਂ 10 ਸਤੰਬਰ ਤੱਕ ਐਸ.ਐਮ.ਐਮ ਕਾਲਜ ਦੀਨਾਨਗਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਨਾਨਗਰ, ਬਲਾਕ ਦੋਰਾਂਗਲਾ ਵਿਖੇ 8 ਤੋਂ 10 ਸਤੰਬਰ ਤੱਕ ਨਵੋਦਿਆ ਸਕੂਲ ਪਿੰਡ ਦਬੂੜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬਕਰਾ, ਬਲਾਕ ਕਲਾਨੌਰ ਵਿਖੇ 8 ਤੋਂ 10 ਸਤੰਬਰ ਤੱਕ ਸ਼ਹੀਦ ਭਗਤ ਸਿੰਘ ਸਟੇਡੀਅਮ ਅਗਵਾਨ ਰੋਡ ਕਲਾਨੌਰ ਵਿਖੇ ਅਤੇ ਬਲਾਕ ਫਤਿਹਗੜ੍ਹ ਚੂੜੀਆਂ ਵਿਖੇ 8 ਤੋਂ 10 ਸਤੰਬਰ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਾਲਾ ਅਫ਼ਗਾਨਾ (ਆਜਮਪੁਰ) ਵਿਖੇ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋ ਰਹੇ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਵੱਧ-ਚੜ ਕੇ ਹਿੱਸਾ ਲੈਣ।