ਬੰਗਲਾਦੇਸ਼ : ਭਾਰਤ ਨੇ ਤਿੰਨ ਵਨਡੇ ਸੀਰੀਜ਼ ਦੇ ਤੀਜੇ ਮੈਚ ‘ਚ ਬੰਗਲਾਦੇਸ਼ ਨੂੰ 227 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਦਿੱਤਾ ਹੈ । ਇਸ ਜਿੱਤ ਨਾਲ ਬੰਗਲਾਦੇਸ਼ ਸੀਰੀਜ਼ ‘ਚ ਕਲੀਨ ਸਵੀਪ ਕਰਨ ਤੋਂ ਬਚ ਗਿਆ। ਬੰਗਲਾਦੇਸ਼ ਨੇ ਸੀਰੀਜ਼ 2-1 ਨਾਲ ਜਿੱਤੀ ਹੈ । ਤੀਜੇ ਮੈਚ ਵਿੱਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ 50 ਓਵਰਾਂ ‘ਚ ਅੱਠ ਵਿਕਟਾਂ ‘ਤੇ 409 ਦੌੜਾਂ ਬਣਾਈਆਂ, ਜਵਾਬ ‘ਚ ਬੰਗਲਾਦੇਸ਼ ਦੀ ਟੀਮ 34 ਓਵਰਾਂ ‘ਚ 182 ਦੌੜਾਂ ‘ਤੇ ਸਿਮਟ ਗਈ। ਇਹ ਬੰਗਲਾਦੇਸ਼ ਖਿਲਾਫ ਵਨਡੇ ‘ਚ ਭਾਰਤੀ ਟੀਮ ਦੀ ਇਹ ਸਭ ਤੋਂ ਵੱਡੀ ਜਿੱਤ ਹੈ। ਇਸ ਤੋਂ ਪਹਿਲਾਂ ਉਸ ਨੇ 11 ਅਪ੍ਰੈਲ 2003 ਨੂੰ ਢਾਕਾ ਵਿੱਚ 200 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ। ਮੈਚ ‘ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ 50 ਓਵਰਾਂ ‘ਚ ਅੱਠ ਵਿਕਟਾਂ ‘ਤੇ 409 ਦੌੜਾਂ ਬਣਾਈਆਂ। ਜਵਾਬ ‘ਚ ਬੰਗਲਾਦੇਸ਼ ਦੀ ਟੀਮ 34 ਓਵਰਾਂ ‘ਚ 182 ਦੌੜਾਂ ‘ਤੇ ਸਿਮਟ ਗਈ। ਭਾਰਤ ਵਲੋਂ ਈਸ਼ਾਨ ਕਿਸ਼ਨ ਨੇ 131 ਗੇਂਦਾਂ ਵਿੱਚ 210 ਦੌੜਾਂ ਬਣਾਈਆਂ ਅਤੇ ਵਿਰਾਟ ਕੋਹਲੀ ਨੇ 91 ਗੇਂਦਾਂ ਵੀਚ 113 ਦੌੜਾਂ ਬਣਾਈਆਂ।