ਭਾਰਤ ਦੀਆਂ ਧੀਆਂ ਨੇ ਫਾਈਨਲ 'ਚ ਇੰਗਲੈਂਡ ਨੂੰ ਹਰਾ ਜਿੱਤਿਆ ਅੰਡਰ-19 ਟੀ-20 ਵਿਸ਼ਵ ਕੱਪ

ਨਵੀਂ ਦਿੱਲੀ, 29 ਜਨਵਰੀ : ਭਾਰਤ ਨੇ ਆਈਸੀਸੀ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਐਤਵਾਰ ਨੂੰ ਖੇਡੇ ਗਏ ਫਾਈਨਲ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ ਸੱਤ ਵਿਕਟਾਂ ਨਾਲ ਹਰਾਇਆ। ਇਸ ਨਾਲ ਭਾਰਤ ਇਸ ਟੂਰਨਾਮੈਂਟ ਨੂੰ ਜਿੱਤਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਇਸ ਦੇ ਗੇਂਦਬਾਜ਼ਾਂ ਨੇ ਭਾਰਤੀ ਟੀਮ ਦੀ ਖਿਤਾਬੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਤੋਂ ਪਹਿਲਾਂ ਇੰਗਲੈਂਡ ਦੀ ਪੂਰੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 68 ਦੌੜਾਂ 'ਤੇ ਹੀ ਸਿਮਟ ਗਈ ਸੀ। ਇੰਗਲਿਸ਼ ਬੱਲੇਬਾਜ਼ ਭਾਰਤੀ ਗੇਂਦਬਾਜ਼ਾਂ ਦੇ ਸਾਹਮਣੇ ਕੰਮ ਨਹੀਂ ਕਰ ਸਕੇ ਅਤੇ ਸ਼ੁਰੂਆਤੀ ਓਵਰ ਤੋਂ ਹੀ ਉਨ੍ਹਾਂ ਦੀਆਂ ਵਿਕਟਾਂ ਡਿੱਗਦੀਆਂ ਰਹੀਆਂ। ਇੰਗਲੈਂਡ ਦੇ ਸਿਰਫ਼ ਚਾਰ ਬੱਲੇਬਾਜ਼ ਹੀ ਦੋਹਰੇ ਅੰਕ ਤੱਕ ਪਹੁੰਚ ਸਕੇ। ਭਾਰਤ ਵੱਲੋਂ ਟੀ.ਸਾਧੂ, ਪਾਰਸ਼ਵੀ ਚੋਪੜਾ ਅਤੇ ਅਰਚਨਾ ਦੇਵੀ ਨੇ ਦੋ-ਦੋ ਵਿਕਟਾਂ ਲਈਆਂ। ਜਵਾਬ 'ਚ ਭਾਰਤ ਨੇ 14 ਓਵਰਾਂ 'ਚ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।