ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਗਮ ਸੰਬੰਧੀ ਮਾਨ ਵਲੋਂ ਮੀਟਿੰਗ

ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੈ ਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰਨਾਂ ਅਫ਼ਸਰਾਂ ਦੇ ਨਾਲ ਮੀਟਿੰਗ ਕੀਤੀ, ਇਸ ਮੀਟਿੰਗ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ’ ਸਮਾਪਤੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕੀਤੀ ਹੈ, 01 ਨਵੰਬਰ ਨੂੰ ‘ਪੰਜਾਬ ਦਿਵਸ’ ਮੌਕੇ ਲੁਧਿਆਣਾ ਵਿਖੇ ਵੱਡੇ ਪੱਧਰ ‘ਤੇ ਸਮਾਪਤੀ ਸਮਾਗਮ ਹੋਵੇਗਾ ਜਿਸ ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ| ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੈਕੇ ਅੱਜ ਖੇਡ ਮੰਤਰੀ ਤੇ ਅਫ਼ਸਰਾਂ ਦੇ ਨਾਲ ਮੀਟਿੰਗ ਕੀਤੀ ਤੇ ਸਮਾਪਤੀ ਸਮਾਰੋਹ ਦੀਆਂ ਤਿਆਰੀਆਂ ਨੂੰ ਲੈਕੇ ਚਰਚਾ ਕੀਤੀ|