ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਤੋਂ ਮੋਹਰੀ ਬਣਾਉਣ ਲਈ ਵਚਨਬੱਧ- ਲਿਬੜਾ

  • ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਨੇ ਸਪੋਰਟਸ ਸਟੇਡੀਅਮ ਮਾਧੋਪੁਰ ਵਿਖੇ ਜ਼ਿਲ੍ਹਾ ਖੇਡ ਅਫਸਰ ਸ੍ਰੀ ਰਾਹੁਲਦੀਪ,ਕੋਚ ਅਤੇ ਖੇਡ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਤਹਿਗੜ੍ਹ ਸਾਹਿਬ, 23 ਮਈ : ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਖੇਡਾਂ ਦੇ ਖੇਤਰ ਵਿਚ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਇੱਕ ਕਰਕੇ ਮਿਹਨਤ ਨਾਲ ਕੰਮ ਕਰ ਰਹੀ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ  ਦੇ ਚੇਅਰਮੈਨ ਸ੍ਰੀ ਅਜੈ ਸਿੰਘ ਲਿਬੜਾ ਨੇ ਸਪੋਰਟਸ ਸਟੇਡੀਅਮ ਮਾਧੋਪੁਰ ਵਿਖੇ ਜ਼ਿਲ੍ਹਾ ਖੇਡ ਅਫਸਰ ਸ੍ਰੀ ਰਾਹੁਲਦੀਪ,ਕੋਚ ਅਤੇ ਖੇਡ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।  ਸ੍ਰੀ ਲਿਬੜਾ ਨੇ ਦੱਸਿਆ ਕਿ ਇਸ ਮੌਕੇ ਖੇਡ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਸਪੋਰਟਸ ਸਬੰਧੀ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਜਿਲ੍ਹੇ ਦੀ ਸਪੋਰਟਸ ਪੁਜੀਸਨ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਸ੍ਰੀ ਲਿਬੜਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜਿਲ੍ਹਾ ਖੇਡ ਅਫਸਰ ਤੋਂ ਜਾਣਕਾਰੀ ਲਈ ਗਈ ਕਿ ਜਿਲ੍ਹੇ ਵਿੱਚ ਖਿਡਾਰੀਆਂ ਨੂੰ ਸੂਬੇ ਪੱਧਰ ਅਤੇ ਰਾਸ਼ਟਰ ਪੱਧਰ ਤੇ ਹੋਰ ਮੁਕਾਬਲਿਆਂ ਲਈ ਤਿਆਰ ਕਰਨ ਲਈ ਕਿਹੜੀਆਂ ਕਿਹੜੀਆਂ ਸਹੂਲਤਾਂ ਦੀ ਲੋੜ ਹੈ, ਅਤੇ ਜਿੱਥੇ ਵੀ ਖੇਡ ਸਟੇਡੀਅਮ, ਖੇਡ ਕਿੱਟਾਂ ਦੀ ਜਰੂਰਤ ਹੈ ਉਹ ਵੀ ਮੁਹੱਈਆਂ ਕਰਵਾਉਣ ਬਾਰੇ ਕਿਹਾ ਗਿਆ।  ਸ੍ਰੀ ਲਿਬੜਾ ਨੇ ਹੋਰ ਦੱਸਿਆ ਕਿ ਪਿਛਲੇ ਸਾਲ ਪਹਿਲੀ ਵਾਰ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਵੱਡਾ ਹੁਲਾਰਾ ਮਿਲਿਆ।ਜਿਸ ਵਿੱਚ ਫਤਹਿਗੜ੍ਹ ਸਾਹਿਬ ਦੇ ਖਿਡਾਰੀਆਂ ਨੇ ਚੰਗੀਆਂ ਮੱਲ੍ਹਾਂ ਮਾਰੀਆਂ ਸਨ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਕਿ ਨਵੇ ਸੈਸ਼ਨ ਲਈ ਖੇਡ ਵਿੰਗਾਂ ਦੇ ਟਰਾਇਲਾਂ ਦਾ ਦਾਇਰਾ ਵਧਾਇਆ ਜਾਵੇ। ਜਿਸ ਤਹਿਤ  ਖੇਡ ਵਿਭਾਗ ਪੰਜਾਬ ਵੱਲੋਂ ਸਾਲ 2023-24 ਦੇ ਸੈਸ਼ਨ ਲਈ ਸਪੋਰਟਸ ਵਿੰਗ (ਡੇ-ਸਕਾਲਰ ਅਤੇ ਰੈਜੀਡੈਂਸਲ) ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 24 ਮਈ ਅਤੇ 25 ਮਈ ਨੂੰ ਹੋਣਗੇ।  ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਟਰਾਇਲਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ।