ਪੰਜਾਬ ਸਰਕਾਰ ਖੇਡਾਂ ਨੂੰ ਬੜ੍ਹਾਵਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ : ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ, 01 ਮਈ : ਵਿਦਿਆ ਮੰਦਰ ਸੀਨੀਅਰ ਸੈਕੰਡਰੀ ਮਾਡਲ ਸਕੂਲ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਕਿੱਕ ਬਾਕਸਿੰਗ ਐਸੋਸੀਏਸ਼ਨ ਹੁਸ਼ਿਆਰਪੁਰ ਦੁਆਰਾ ਸੂਬਾ ਪੱਧਰੀ ਪ੍ਰਤੀਯੋਗਤਾ ਵਿਚ ਭਾਗ ਲੈਣ ਲਈ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਖਿਡਾਰੀਆਂ ਦੀ ਚੋਣ ਲਈ ਟਰਾਇਲ ਆਯੋਜਿਤ ਕੀਤੇ ਗਏ। ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਰਾਜ, ਰਾਸ਼ਟਰੀ ਅਤੇ ਅੰਤਰਾਸ਼ਟਰੀ ਪੱਧਰ ਵਿਚ ਮੈਡਲ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲਗਾਤਾਰ ਮਿਹਨਤ ਅਤੇ ਪੂਰੀ ਸਮਰੱਥਾ ਨਾਲ ਪ੍ਰਤੀਯੋਗਤਾ ਵਿਚ ਹਿੱਸਾ ਲੈਣਾ ਚਾਹੀਦਾ ਹੈ, ਇਸ ਨਾਲ ਖੇਡਾਂ ਦੇ ਨਾਲ-ਨਾਲ ਜੀਵਨ ਵਿਚ ਸਫ਼ਲਤਾ ਦੀ ਪ੍ਰਾਪਤੀ ਵੀ ਹੁੰਦੀ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਬੜ੍ਹਾਵਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਵਿਦਿਆ ਮੰਦਰ ਸੰਸਥਾਨ ਦੇ ਪ੍ਰਧਾਨ ਅਨੁਰਾਗ ਸੂਦ ਨੇ ਖਿਡਾਰੀਆਂ ਅਤੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਕਿੱਕ ਬਾਕਸਿੰਗ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਹਰਵਿੰਦਰ ਪਠਾਨੀਆ ਅਤੇ ਜਨਰਲ ਸਕੱਤਰ ਤੇ ਜ਼ਿਲ੍ਹਾ ਕੋਚ ਜੋਗੀ ਦੀ ਅਗਵਾਈ ਵਿਚ ਆਯੋਜਿਤ ਉਕਤ ਸਮਾਰੋਹ ਵਿਚ ਮੁੱਖ ਜੱਜ ਮਨਜੋਤ ਲੋਂਗੀਆ ਦੇ ਨਾਲ ਪ੍ਰੀਤੀ, ਕ੍ਰਿਸ਼ਮਾ, ਰੋਸ਼ਨੀ ਤੇ ਗਗਨ ਨੇ ਰੈਫਰੀ ਦੀ ਭੂਮਿਕਾ ਨਿਭਾਈ। ਇਸ ਦੌਰਾਨ ਟਾਂਡਾ, ਭੋਗਪੁਰ, ਡਵਿਡਾ ਅਹਿਰਾਣਾ, ਗੜ੍ਹਸ਼ੰਕਰ, ਮਨਹੋਤਾ ਤੇ ਹੁਸ਼ਿਆਰਪੁਰ ਤੋਂ ਖਿਡਾਰੀਆਂ ਨੇ ਚੋਣ ਪ੍ਰਕ੍ਰਿਆ ਵਿਚ ਹਿੱਸਾ ਲਿਆ। ਇਸ ਮੌਕੇ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਨੇ ਵੀ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ। ਇਸ ਮੌਕੇ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਮੁਖੀ ਰਾਮ, ਅਸ਼ੋਕ ਪਹਿਲਵਾਨ, ਪ੍ਰਿਤਪਾਲ ਸਿੰਘ, ਐਡਵੋਕੇਟ ਅਮਿਤ ਕੁਮਾਰ, ਮਲਕੀਤ ਕੁਮਾਰ, ਰਿਟਾਇਰਡ ਪ੍ਰਿੰਸੀਪਲ ਵਰਿੰਦਰ ਸ਼ਰਮਾ, ਸੰਤੋਸ਼ ਸੈਣੀ, ਸੰਦੀਪ ਸੈਣੀ, ਸੀਨੇਟਰ ਸੰਦੀਪ ਸੀਕਰੀ, ਅਰੁਣ ਅਬਰੋਲ  ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।