ਖੇਡਾਂ ਦੀ ਦੁਨੀਆਂ

ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਦੱਖਣੀ ਕੋਰੀਆ 'ਚ ਭਰਤਪ੍ਰੀਤ ਸਿੰਘ ਨੇ ਡਿਸਕਸ ਥਰੋਅ ਵਿੱਚ ਜਿੱਤਿਆ ਸੋਨ ਤਮਗਾ
ਯੇਚਿਓਨ, 05 ਜੂਨ : ਦੱਖਣੀ ਕੋਰੀਆ ਦੇ ਯੇਚਿਓਨ ਵਿਖੇ ਸ਼ੁਰੂ ਹੋਈ ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਹੀ ਬਟਾਲਾ ਦੇ 18 ਸਾਲਾ ਅਥਲੀਟ ਭਰਤਪ੍ਰੀਤ ਸਿੰਘ ਨੇ ਡਿਸਕਸ ਥਰੋਅ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਦੇ ਹੋਏ ਭਾਰਤ, ਪੰਜਾਬ ਤੇ ਪੰਜਾਬੀਅਤ ਦਾ ਨਾਂ ਰੌਸ਼ਨ ਕੀਤਾ ਹੈ। ਭਰਤਪ੍ਰੀਤ ਸਿੰਘ ਪੀਆਈਐਸ ਸੈਂਟਰ ਦਾ ਖਿਡਾਰੀ ਹੈ, ਜਿਸ ਨੇ 55.66 ਮੀਟਰ ਥਰੋਅ ਸੁੱਟ ਕੇ ਇਹ ਪ੍ਰਾਪਤੀ ਹਾਸਲ ਕੀਤੀ। ਇਸ ਸਬੰਧੀ ਭਰਤਪ੍ਰੀਤ ਸਿੰਘ ਦੀ ਮਾਤਾ ਰਜਨੀ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ਦੇ....
ਸੀਜੀਸੀ ਲਾਂਡਰਾਂ ਦੀ ਅਮਨਦੀਪ ਕੌਰ ਨੇ ਦੂਜੀ ਨੈਸ਼ਨਲ ਮਾਸਟਰਜ਼ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਗਮਾ
ਚੰਡੀਗੜ੍ਹ 05 ਜੂਨ : ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀਜੀਸੀ) ਲਾਂਡਰਾਂ ਦੀ ਅਮਨਦੀਪ ਕੌਰ, ਵੇਟਲਿਫਟਿੰਗ ਕੋਚ ਅਤੇ ਸਹਾਇਕ ਡੀਪੀਈ ਨੇ ਹਾਲ ਹੀ ਵਿੱਚ ਹੈਦਰਾਬਾਦ ਵਿੱਚ ਹੋਈ ਦੂਜੀ ਨੈਸ਼ਨਲ ਮਾਸਟਰਜ਼ ਵੇਟਲਿਫਟਿੰਗ ਚੈਂਪੀਅਨਸ਼ਿਪ (ਪੁਰਸ਼ ਅਤੇ ਮਹਿਲਾ) ਦੇ 35 ਸਾਲ ਤੋਂ 40 ਸਾਲ ਉਮਰ ਵਰਗ ਵਿੱਚ 87-ਪਲੱਸ ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗਮਾ ਜਿੱਤਿਆ ਹੈ। ਇਸ ਕੌਮੀ ਪੱਧਰ ਦੀ ਚੈਂਪੀਅਨਸ਼ਿਪ ਵਿੱਚ ਦੇਸ਼ ਭਰ ਤੋਂ 150 ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਅਮਨਦੀਪ ਕੌਰ ਨੇ ਸਨੈਚ ਵਿੱਚ 45 ਕਿਲੋਗ੍ਰਾਮ ਅਤੇ....
ਭਾਰਤ ਨੇ ਪਾਕਿਸਤਾਨ ਨੂੰ ਫ਼ਾਈਨਲ ਵਿੱਚ 2-1 ਨਾਲ ਹਰਾ ਕੇ ਚੌਥੀ ਵਾਰ ਜਿੱਤਿਆ ਖਿਤਾਬ
ਖੇਡ ਮੰਤਰੀ ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ ਅਰਾਏਜੀਤ ਸਿੰਘ ਹੁੰਦਲ 8 ਗੋਲਾਂ ਨਾਲ ਬਣਿਆ ਸੈਕੰਡ ਟਾਪ ਸਕੋਰਰ ਓਮਾਨ, 2 ਜੂਨ : ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ ਵਿੱਚ ਖਿਤਾਬੀ ਜਿੱਤ ਹਾਸਲ ਕੀਤੀ ਹੈ। ਬੀਤੀ ਰਾਤ ਖੇਡੇ ਗਏ ਫ਼ਾਈਨਲ ਮੈਚ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਭਾਰਤ ਨੇ ਚੌਥੀ ਵਾਰ ਜੂਨੀਅਰ ਏਸ਼ੀਆ ਕੱਪ ਜਿੱਤਿਆ। ਭਾਰਤ ਹੁਣ ਤੱਕ ਸਭ ਤੋਂ ਵੱਧ (ਚਾਰ ਵਾਰ) ਇਹ....
ਨੀਰਜ ਚੋਪੜਾ ਨੇ ਬਣੇ ਦੁਨੀਆ ਦੇ ਨੰਬਰ-1 ਜੈਵਲਿਨ ਥ੍ਰੋਅਰ
ਨਵੀਂ ਦਿੱਲੀ, 23 ਮਈ : ਭਾਰਤ ਦੇ ਨੀਰਜ ਚੋਪੜਾ ਹੁਣ ਜੈਵਲਿਨ ਥ੍ਰੋ ਰੈਂਕਿੰਗ ਵਿਚ ਟੌਪ ਰੈਂਕਡ ਪਲੇਅਰ ਹਨ। ਉਨ੍ਹਾਂ ਨੇ ਮੌਜੂਦਾ ਵਰਲਡ ਚੈਂਪੀਅਨ ਐਂਡਰਸਨ ਪੀਟਰਸਨ ਨੂੰ ਦੂਜੇ ਸਥਾਨ ‘ਤੇ ਧਕੇਲ ਦਿੱਤਾ। ਐਂਡਰਸਨ ਗ੍ਰੇਨਾਡਾ ਦੇ ਹਨ ਅਤੇ ਹੁਣ ਉਹ ਨੰਬਰ ਇਕ ਜੈਵਲਿਨ ਥ੍ਰੋਅਰ ਸਨ। ਨੀਰਜ ਚੋਪੜਾ ਦੀ ਕਾਮਯਾਬੀ ਦੀ ਇਹ ਕਹਾਣੀ ਖਾਸ ਹੈ ਕਿਉਂਕਿ ਇਸ ਤੋਂ ਪਹਿਲਾਂ ਕੋਈ ਵੀ ਭਾਰਤੀ ਨੰਬਰ ਵਨ ਦੀ ਰੈਂਕਿੰਗ ਤੱਕ ਨਹੀਂ ਪਹੁੰਚਿਆ ਸੀ। ਉਨ੍ਹਾਂ ਨੇ ਓਲੰਪਿਕ ਗੋਲਡ ਸਣੇ ਕਈ ਮੈਡਲ ਪਿਛਲੇ 2-3 ਸਾਲਾਂ ਵਿਚ ਜਿੱਤੇ ਹਨ ਤੇ....
ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਤੋਂ ਮੋਹਰੀ ਬਣਾਉਣ ਲਈ ਵਚਨਬੱਧ- ਲਿਬੜਾ
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਨੇ ਸਪੋਰਟਸ ਸਟੇਡੀਅਮ ਮਾਧੋਪੁਰ ਵਿਖੇ ਜ਼ਿਲ੍ਹਾ ਖੇਡ ਅਫਸਰ ਸ੍ਰੀ ਰਾਹੁਲਦੀਪ,ਕੋਚ ਅਤੇ ਖੇਡ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫਤਹਿਗੜ੍ਹ ਸਾਹਿਬ, 23 ਮਈ : ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਖੇਡਾਂ ਦੇ ਖੇਤਰ ਵਿਚ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਇੱਕ ਕਰਕੇ ਮਿਹਨਤ ਨਾਲ ਕੰਮ ਕਰ ਰਹੀ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ....
ਸਕੂਲਾਂ ਦੇ ਸਪੋਰਟਸ ਵਿੰਗ 'ਚ ਖਿਡਾਰੀਆਂ ਦੇ ਦਾਖ਼ਲੇ ਲਈ ਚੋਣ ਟਰਾਇਲ 24 ਤੇ 25 ਮਈ ਨੂੰ
ਪਟਿਆਲਾ, 23 ਮਈ : ਖੇਡ ਵਿਭਾਗ ਪੰਜਾਬ ਵੱਲੋਂ ਸਾਲ 2023-24 ਦੇ ਸੈਸ਼ਨ ਲਈ ਸਕੂਲਾਂ ਦੇ ਸਪੋਰਟਸ ਵਿੰਗ 'ਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਸ਼ਾਸ਼ਵਤ ਰਾਜਦਾਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿਖੇ ਮਿਤੀ 24 ਤੋਂ 25 ਮਈ ਨੂੰ ਅੰਡਰ 14, ਅੰਡਰ 17 ਅਤੇ ਅੰਡਰ 19 ਗਰੁੱਪ ਵਿੱਚ ਇਹ ਟਰਾਇਲ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ....
ਸਪੋਰਟਸ ਵਿੰਗ ਵਿਚ ਸਕੂਲਾਂ ਦੇ ਖਿਡਾਰੀਆਂ ਲਈ ਟਰਾਇਲ ਬਹੁਤਮੰਤਵੀ ਖੇਡ ਸਟੇਡੀਅਮ ਮਾਨਸਾ ਵਿਖੇ 24 ਅਤੇ 25 ਮਈ ਨੂੰ ਹੋਣਗੇ : ਜ਼ਿਲ੍ਹਾ ਖੇਡ ਅਫ਼ਸਰ
ਮਾਨਸਾ, 23 ਮਈ : ਖੇਡ ਵਿਭਾਗ ਵੱਲੋ ਸਾਲ 2023-24 ਦੇ ਸੈਸ਼ਨ ਲਈ ਸਪੋਰਟਸ ਵਿੰਗ (ਡੇ ਸਕਾਲਰ) ਵਿਚ ਸਕੂਲਾਂ ਦੇ ਅੰਡਰ-14, 17 ਅਤੇ 19 ਉਮਰ ਵਰਗ ਦੇ ਖਿਡਾਰੀ/ਖਿਡਾਰਣਾਂ ਦੇ ਦਾਖਲੇ ਲਈ ਐਥਲੈਟਿਕਸ, ਫੁੱਟਬਾਲ, ਜੂਡੋ, ਕੁਸ਼ਤੀ ਅਤੇ ਹੈਡਬਾਲ ਖੇਡਾਂ ਦੇ ਚੋਣ ਟਰਾਇਲ ਬਹੁਮੰਤਵੀ ਖੇਡ ਸਟੇਡੀਅਮ, ਮਾਨਸਾ ਵਿਖੇ 24 ਅਤੇ 25 ਮਈ ਨੂੰ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਮੀਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਫੁੱਟਬਾਲ ਦੇ ਚੋਣ ਟਰਾਇਲ ਰੈਜ਼ੀਡੈਂਸ਼ੀਅਲ ਵਿੰਗ ਲਈ ਹੋਣਗੇ। ਸਪੋਰਟਸ....
ਕ੍ਰਿਕਟ ‘ਚ ਮੱਲਾਂ ਮਾਰਨ ਲਈ ਪਿੰਡ ਧਾਰੋਂਕੀ ਕ੍ਰਿਕਟ ਅਕੈਡਮੀ ਵਿਖੇ ਤਿਆਰੀ ਕਰ ਰਹੀਆਂ ਧੀਆਂ-ਧਿਆਣੀਆਂ
ਡੇਢ ਦਰਜਨ ਬੱਚੀਆਂ ਟੀਮ ਇੰਡੀਆ ‘ਚ ਜਾਣ ਦਾ ਨਿਸ਼ਾਨਾ ਮਿੱਥਕੇ ਰੋਜ਼ਾਨਾ 4 ਕਿਲੋਮੀਟਰ ਦੌੜਕੇ 4-4 ਘੰਟੇ ਕਰ ਰਹੀਆਂ ਹਨ ਪ੍ਰੈਟਿਕਸ ਨਾਭਾ, 23 ਮਈ : ਨਾਭਾ ਦੇ ਪਿੰਡ ਧਾਰੋਂਕੀ ਦੀਆਂ ਲੜਕੀਆਂ ਕ੍ਰਿਕਟ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮੱਲਾਂ ਮਾਰਨ ਲਈ ਤਿਆਰੀ ਖਿੱਚ ਰਹੀਆਂ ਹਨ। ਇਨ੍ਹਾਂ ਬੱਚੀਆਂ ਨੂੰ ਪੰਜਾਬ ਪੁਲਿਸ ਵਿੱਚ ਸੇਵਾ ਕਰ ਰਹੇ ਗੁਲਾਬ ਸਿੰਘ ਸ਼ੇਰਗਿੱਲ ਨੇ ਕ੍ਰਿਕਟ ਖੇਡ ਦੀਆਂ ਬਾਰੀਕੀਆਂ ਸਿਖਾਉਣ ਦਾ ਬੀੜਾ ਉਠਾਇਆ ਹੋਇਆ ਹੈ। ਧਾਰੋਂਕੀ ਦੀ ਕੁੜੀਆਂ ਲਈ ਖੋਲ੍ਹੀ ਕ੍ਰਿਕਟ ਅਕੈਡਮੀ ਨੂੰ ਨਿਯੂ....
ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਵਿਸ਼ਵ ਕੱਪ ਵਿੱਚ ਜਿੱਤਿਆ ਕਾਂਸੀ ਦਾ ਤਮਗ਼ਾ
ਖੇਡ ਮੰਤਰੀ ਮੀਤ ਹੇਅਰ ਨੇ ਤੀਰਅੰਦਾਜ਼ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 21 ਮਈ : ਚੀਨ ਦੇ ਸ਼ਹਿਰ ਸ਼ੰਗਾਈ ਵਿਖੇ ਚੱਲ ਰਹੇ ਤੀਰਅੰਦਾਜ਼ੀ ਖੇਡ ਦੇ ਵਿਸ਼ਵ ਕੱਪ ਵਿੱਚ ਭਾਰਤ ਤਰਫੋਂ ਖੇਡਦਿਆਂ ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਅਵਨੀਤ ਨੇ ਵਿਸ਼ਵ ਕੱਪ ਵਿੱਚ ਮਹਿਲਾ ਵਰਗ ਦੇ ਵਿਅਕਤੀਗਤ ਕੰਪਾਊਂਡ ਮੁਕਾਬਲੇ ਵਿੱਚ ਤੀਜੇ ਸਥਾਨ ਵਾਲੇ ਮੈਚ ਵਿੱਚ ਤੁਰਕੀ ਦੀ ਤੀਰਅੰਦਾਜ਼ ਇਪੇਕ ਤੋਮੁਰਕ ਨੂੰ 147-144 ਨਾਲ ਹਰਾ ਕੇ ਕਾਂਸੀ ਦਾ ਤਮਗ਼ਾ ਜਿੱਤਿਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ....
ਖੇਡ ਵਿੰਗ ਵੱਲੋਂ ਵਿੰਗਾਂ ਵਿੱਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ 22 ਮਈ ਤੋਂ
ਚੰਡੀਗੜ੍ਹ, 19 ਮਈ : ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2023-24 ਸੈਸ਼ਨ ਦੌਰਾਨ ਸੂਬੇ ਦੇ ਸਪੋਰਟਸ ਵਿੰਗ (ਰੈਜੀਡੈਂਸ਼ਲ), ਸਪੋਰਟਸ ਵਿੰਗ ਸਕੂਲ (ਰੈਜੀਡੈਂਸ਼ਲ/ਡੇ-ਸਕਾਲਰ) ਅਤੇ ਸਟੇਟ ਸਕੂਲ ਆਫ ਸਪੋਰਟਸ, ਜਲੰਧਰ ਵਿੱਚ ਖਿਡਾਰੀਆਂ/ਖਿਡਾਰਨਾਂ ਦੇ ਦਾਖਲੇ ਲਈ 22 ਤੋਂ 25 ਮਈ 2023 ਤੱਕ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੋਰਟਸ ਵਿੰਗ (ਰੈਜੀਡੈਂਸ਼ਲ) ਦੇ ਟਰਾਇਲਾਂ ਤਹਿਤ ਸਟੇਟ ਸਕੂਲ ਆਫ ਸਪੋਰਟਸ, ਜਲੰਧਰ ਵਿੱਚ ਅਥਲੈਟਿਕਸ, ਕੁਸ਼ਤੀ....
37ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੱਤਕੇ ਨੂੰ ਮਿਲੇਗਾ ਵੱਡਾ ਹੁਲਾਰਾ : ਹਰਜੀਤ ਸਿੰਘ ਗਰੇਵਾਲ
ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਆਈ.ਓ.ਏ. ਪ੍ਰਧਾਨ, ਜੀ.ਟੀ.ਸੀ.ਸੀ. ਚੇਅਰਮੈਨ ਤੇ ਮੈਂਬਰਾਂ ਦਾ ਧੰਨਵਾਦ ਗੋਆ, 15 ਮਈ : ਗੱਤਕਾ ਖੇਡ ਨੂੰ ਗੋਆ ਵਿਖੇ ਅਕਤੂਬਰ ਮਹੀਨੇ ਹੋਣ ਵਾਲੀਆਂ 37ਵੀਆਂ ਨੈਸ਼ਨਲ ਗੇਮਜ –2023 ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕੀਤੇ ਜਾਣਾ ਗੱਤਕੇ ਦੀ ਕੌਮੀ ਪੱਧਰ ਉਤੇ ਤਰੱਕੀ ਲਈ ਵੱਡਾ ਕਦਮ ਸਾਬਤ ਹੋਵੇਗਾ ਅਤੇ ਦੇਸ਼ ਦੇ ਸਮੂਹ ਰਾਜਾਂ ਵਿੱਚ ਗੱਤਕੇ ਨੂੰ ਹੋਰ ਬਿਹਤਰ ਤਰੀਕੇ ਨਾਲ ਪ੍ਰਫੁੱਲਤ ਕੀਤਾ ਜਾ ਸਕੇਗਾ। ਇਸ ਪ੍ਰਾਪਤੀ ਉਪਰ ਵੱਡੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਗੱਤਕਾ....
ਆਈਐੱਸਐੱਸਐੱਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿਚ ਭਾਰਤੀ ਜੋੜੀ ਨੇ ਸੋਨ ਤਮਗਾ ਜਿੱਤਿਆ
ਨਵੀਂ ਦਿੱਲੀ, 12 ਮਈ : ਦਿਵਿਆ ਸੁਬਾਰਾਜੂ ਤੇ ਸਰਬਜੋਤ ਸਿੰਘ ਦੀ ਭਾਰਤੀ ਜੋੜੀ ਨੇ ਇਥੇ ਆਈਐੱਸਐੱਸਐੱਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿਚ 10 ਮੀਟਰ ਏਅਰ ਪਿਸਟਲ ਮਿਸ਼ਰਿਤ ਟੀਮ ਮੁਕਾਬਲੇ ਦਾ ਸੋਨ ਤਮਗਾ ਜਿੱਤਿਆ। ਸੋਨ ਤਮਗੇ ਮੁਕਾਬਲੇ ਵਿਚ ਭਾਰਤੀ ਜੋੜੀ ਨੇ ਸਰਬੀਆ ਦੇ ਜੋਰੋਨਾ ਅਰੁਨੋਵਿਚ ਤੇ ਦਾਮਿਰ ਮਿਕੇਚ ਦੀ ਜੋੜੀ ਨੂੰ 16-14 ਨਾਲ ਹਰਾਇਆ। ਸਿਮਲ ਯਿਲਮਾਜ ਤੇਇਸਮਾਇਲ ਕੇਲੇਸ ਦੀ ਤੁਰਕੀ ਦੀ ਜੋੜੀ ਨੇ ਸਾਰਾ ਕੋਸਟੇਨਟਿਨੋ ਤੇ ਪਾਓਲੋ ਮੋਨਾ ਦੀ ਇਟਲੀ ਦੀ ਜੋੜੀ ਨੂੰ 17-9 ਨੂੰ ਹਰਾ ਕੇ ਕਾਂਸੀ ਦਾ ਤਮਗਾ....
ਡਿਪਟੀ ਕਮਿਸ਼ਨਰ ਨੇ ਕਬੱਡੀ ਨੈਸ਼ਨਲ ਸਟਾਈਲ ਚੈਂਪੀਅਨਸ਼ਿਪ ਚ ਜੇਤੂ ਰਹਿਣ ਵਾਲੀਆਂ ਲੜਕੀਆਂ ਦੀ ਕੀਤੀ ਹੌਸਲਾ ਅਫਜਾਈ 
ਫਾਜ਼ਿਲਕਾ, 3 ਮਈ : 38ਵੀਂ ਜੂਨੀਅਰ ਸਟੇਟ ਲੜਕੇ ਲੜਕੀਆਂ ਕਬੱਡੀ ਚੈਂਪੀਅਨਸ਼ਿਪ ਜ਼ੋ ਕਿ ਜ਼ਿਲ੍ਹਾ ਬਰਨਾਲਾ ਵਿਖੇ ਪਿਛਲੇ ਦਿਨੀ ਹੋਈ ਸੀ ਜ਼ਿਸ ਵਿਚ ਜ਼ਿਲ੍ਹਾ ਫਾਜ਼ਿਲਕਾ ਦੀ ਲੜਕੀਆਂ ਨੇ ਪਹਿਲਾ ਸਥਾਨ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਚੈਂਪੀਅਨਸ਼ਿਪ ਜਿਤਣ ਮਗਰੋਂ ਲੜਕੀਆਂ ਦੇ ਫਾਜ਼ਿਲਕਾ ਪੁੱਜਣ *ਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਖਿਡਾਰਣਾਂ ਨੂੰ ਜਿਥੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਂਸਲਾਅਫਜਾਈ ਕਰਦਿਆਂ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ....
ਐਲਪੀਯੂ ਵਲੋਂ ਕੈਂਪਸ ਵਿੱਚ ਟਰਾਂਸ-ਪਰਸਨਜ਼ ਦੇ ਪਹਿਲੇ ਰਾਸ਼ਟਰੀ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ
ਜਲੰਧਰ, 3 ਮਈ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਕੈਂਪਸ 'ਤੇ ਸਥਿਤ ਆਪਣੇ ਕ੍ਰਿਕਟ ਸਟੇਡੀਅਮ ਵਿੱਚ ਛੇ ਦਿਨਾਂ ਦੇ ਟਰਾਂਸ-ਪਰਸਨਜ਼ ਦੇ ਪਹਿਲੇ ਰਾਸ਼ਟਰੀ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕਰ ਰਹੀ ਹੈ। ਇਸ ਦੇ ਲਈ, ਦੇਸ਼ ਦੇ ਛੇ ਰਾਜਾਂ ਦੇ 100 ਤੋਂ ਵੱਧ ਕ੍ਰਿਕਟਰ ਆਪਣੀ ਕ੍ਰਿਕੇਟਿੰਗ ਹੁਨਰ ਨੂੰ ਹੋਰਾਂ ਸਮਾਨ ਪ੍ਰਗਟ ਕਰਨ ਲਈ ਹਿੱਸਾ ਲੈ ਰਹੇ ਹਨ। ਭਾਗ ਲੈਣ ਵਾਲੇ ਰਾਜ ਪੱਛਮੀ ਬੰਗਾਲ, ਕੇਰਲ, ਉੱਤਰ ਪ੍ਰਦੇਸ਼, ਦਿੱਲੀ, ਪੰਜਾਬ ਅਤੇ ਹਰਿਆਣਾ ਹਨ, ਐਲਪੀਯੂ ਦੀ ਪ੍ਰੋ ਚਾਂਸਲਰ ਸ਼੍ਰੀਮਤੀ ਰਸ਼ਮੀ ਮਿੱਤਲ ਨੇ....
ਅਥਲੀਟ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ 'ਚ ਤੀਹਰੀ ਛਾਲ ਲਗਾ ਕੇ ਸੋਨ ਜਿੱਤਿਆ ਤਮਗ਼ਾ
ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਅਥਲੀਟ ਸੁਖਪ੍ਰੀਤ ਸਿੰਘ ਨੇ ਕੀਤਾ ਕੁਆਲੀਫਾਈ, ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 1 ਮਈ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਮੁੰਡਿਆਂ ਦੇ ਤੀਹਰੀ ਛਾਲ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਸੁਖਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ। ਬਰਨਾਲੇ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਥਿਰੂਵਨਾਮਲਾਈ (ਤਾਮਿਲਨਾਡੂ) ਵਿਖੇ ਜੂਨੀਅਰ ਫੈਡਰੇਸ਼ਨ ਕੱਪ 15.76 ਮੀਟਰ ਤੀਹਰੀ ਛਾਲ....