ਬਾਜ਼ਾਰਾਂ ਵਿੱਚ ਬਿਨਾਂ ਕਿਸੇ ਖ਼ੌਫ਼ ਦੇ ਧੜੱਲੇ ਨਾਲ ਵੇਚੀ ਜਾ ਰਹੀ ਚਾਈਨਾ ਡੋਰ

ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਹੋਵੇ ਮੁਕੱਦਮਾ ਦਰਜ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਬਲਿਕ ਸੂਚਨਾ ਦੇ ਕਿ ਭਾਵੇਂ ਚਾਈਨਾ(ਪਲਾਸਟਿਕ) ਡੋਰ ਦੀ ਵਿੱਕਰੀ ਅਤੇ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ, ਪ੍ਰੰਤੂ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਸੂਚਨਾ ਸਿਰਫ਼ ਅਖ਼ਬਾਰਾਂ ਦੀਆਂ ਖ਼ਬਰਾਂ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ, ਕਿਉਂਕਿ ਖ਼ਤਰਨਾਕ ਚਾਈਨਾ ਡੋਰ ਦੀ ਵਿਕਰੀ ਬਾਜ਼ਾਰਾਂ ਵਿੱਚ ਬਿਨਾਂ ਕਿਸੇ ਖ਼ੌਫ਼ ਦੇ ਧੜੱਲੇ ਨਾਲ ਅਜੇ ਵੀ ਜਾਰੀ ਹੈ ਅਤੇ ਹਰ ਰੋਜ਼ ਚਾਈਨਾ ਡੋਰ ਨਾਲ ਰਾਹਗੀਰ ਅਤੇ ਪੰਛੀ ਗੰਭੀਰ ਜ਼ਖਮੀ ਹੋ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰੈੱਸ ਸਕੱਤਰ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਨੇ ਚਾਈਨਾ ਡੋਰ ਦੀ ਵਿੱਕਰੀ ਅਤੇ ਵਰਤੋਂ ਵਿੱਚ ਕੋਈ ਵੀ ਕਮੀ ਨਾ ਆਉਣ ’ਤੇ ਹੈਰਾਨੀ ਪ੍ਰਗਟ ਕਰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਕੁਝ ਵੀ ਨਹੀਂ ਕਰ ਰਿਹਾ, ਕਿਸੇ ਵੀ ਦੁਕਾਨ ’ਤੇ ਕੋਈ ਤਲਾਸ਼ੀ ਜਾਂ ਛਾਪੇਮਾਰੀ ਨਹੀਂ ਕੀਤੀ ਗਈ ਅਤੇ ਜਥੇਬੰਦੀ ਨੇ ਹਰ ਰੋਜ਼ ਚਾਈਨਾ ਡੋਰ ਕਾਰਨ ਵਰਤ ਰਹੇ ਹਾਦਸਿਆਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਤੋਂ ਚਾਈਨਾ ਡੋਰ ਦੀ ਵਿੱਕਰੀ ਅਤੇ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਇਰਾਦਾ ਕਤਲ ਜਿਹੀਆਂ  ਸੰਗੀਨ ਧਾਰਾਵਾਂ ਤਹਿਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।