news

Jagga Chopra

Articles by this Author

ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਮਿਲੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 4 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਉਨ੍ਹਾਂ ਦੇ ਨਿਵਾਸ ਉਤੇ ਮਿਲੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਐਸ.ਵਾਈ.ਐਲ. ਮੁੱਦੇ ਉਤੇ ਹੋਣ ਵਾਲੀ ਮੀਟਿੰਗ ਵਿੱਚ ਵੀ ਹਿੱਸਾ ਲੈਣਗੇ। ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਮਿਲੇ ਹਨ। ਮੁੱਖ

ਟਰੱਕ ਆਪ੍ਰੇਟਰ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ, ਸ਼ੰਭੂ ਬਾਰਡਰ ਤੋਂ ਚੁੱਕਣਗੇ ਧਰਨਾ

ਰਾਜਪੁਰਾ, 4 ਜਨਵਰੀ : ਪਿਛਲੇ ਕਈ ਦਿਨਾਂ ਤੋਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਉਤੇ ਧਰਨਾ ਦੇ ਰਹੇ ਟਰੱਕ ਆਪ੍ਰੇਟਰਾਂ ਅਤੇ ਸਰਕਾਰ ਵਿੱਚਕਾਰ ਅੱਜ ਮੀਟਿੰਗ ਹੋਈ। ਮੀਟਿੰਗ ਵਿੱਚ ਕਈ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਸਰਕਾਰ ਨਾਲ ਅੱਜ ਹੋਈ ਮੀਟਿੰਗ ਤੋਂ ਬਾਅਦ ਟਰੱਕ ਆਪ੍ਰੇਟਰਾਂ ਤੇ ਸਰਕਾਰ ਦੀ ਸਹਿਮਤੀ ਬਣ ਗਈ ਹੈ। ਜਿਸ ਤੋਂ ਬਾਅਦ ਟਰੱਕ ਆਪ੍ਰੇਟਰ ਆਪਣਾ ਧਰਨਾ ਚੁੱਕਣ ਲਈ

ਆਧੁਨਿਕਤਾ ਦੇ ਦੌਰ ਵਿੱਚ ਪ੍ਰਿੰਟਿੰਗ ਦੀਆਂ ਨਵੀਆਂ ਤਕਨੀਕਾਂ ਆਉਣ ਨਾਲ ਨਵੀਂ ਮਸ਼ੀਨਰੀ ਸਮੇਂ ਦੀ ਲੋੜ ਹੈ : ਮੀਤ ਹੇਅਰ

ਚੰਡੀਗੜ੍ਹ, 4 ਜਨਵਰੀ : ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਗੌਲੇ ਚੱਲ ਰਹੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਕਾਇਆ ਕਲਪ ਦੀ ਯੋਜਨਾ ਬਣਾਈ ਗਈ। ਤਕਨਾਲੋਜੀ ਦੇ ਅਤਿ-ਆਧੁਨਿਕ ਦੌਰ ਅਤੇ ਪਿਛਲੀਆਂ ਸਰਕਾਰਾਂ ਤੋਂ ਅਣਗੌਲੇ ਜਾਣ ਕਾਰਨ ਪ੍ਰਿੰਟਿੰਗ ਤੇ

20 ਸਾਲਾ ਦੋਸ਼ੀ ਫਾਰਮਾ ਕੰਪਨੀ ਦੇ ਮਾਲਕ ਤੋਂ 30 ਲੱਖ ਰੁਪਏ ਫਿਰੌਤੀ ਦੀ ਕਰ ਰਿਹਾ ਸੀ ਮੰਗ, ਜਾਨੋਂ ਮਾਰਨ ਦੀ ਵੀ ਦਿੱਤੀ ਸੀ ਧਮਕੀ

ਫਿਰੌਤੀ ਦੀਆਂ ਫਰਜ਼ੀ ਕਾਲਾਂ ਤੋਂ ਰਹੋ ਸਾਵਧਾਨ, ਅਜਿਹੀ ਕਾਲ ਆਉਣ ’ਤੇ ਤੁਰੰਤ ਕੀਤਾ ਜਾਵੇ ਪੁਲਿਸ ਨੂੰ ਸੂਚਿਤ : ਡੀ.ਜੀ.ਪੀ. ਯਾਦਵ

ਚੰਡੀਗੜ੍ਹ, 4 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਮੋਹਾਲੀ ਸਥਿਤ ਫਾਰਮਾਸਿਊਟੀਕਲ ਕੰਪਨੀ ਦੇ ਮਾਲਕ ਨੂੰ ਫਿਰੌਤੀ

ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ : ਮੁੱਖ ਮੰਤਰੀ ਭਗਵੰਤ ਮਾਨ

ਐਸ.ਵਾਈ.ਐਲ.’ ਦੀ ਨਹੀਂ, ‘ਵਾਈ.ਐਸ.ਐਲ.’ ਦੀ ਗੱਲ ਕਰੋ, ਯਮੁਨਾ ਤੋਂ ਸਤਲੁਜ ਨੂੰ ਦਿੱਤਾ ਜਾਣਾ ਚਾਹੀਦਾ ਪਾਣੀ - ਮਾਨ
ਨਵੀਂ ਦਿੱਲੀ, 4 ਜਨਵਰੀ :
ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਮੁੱਦੇ ਉਤੇ ਭਾਰਤ ਸਰਕਾਰ ਅੱਗੇ ਪੰਜਾਬ ਦਾ ਪੱਖ ਜੋਰਦਾਰ ਢੰਗ ਨਾਲ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ

ਪੰਜਾਬ ਸਰਕਾਰ ਦੇ ਵਤੀਰੇ ਖਿਲਾਫ਼ ਵਫਦ ਕੌਮੀ ਕਮਿਸ਼ਨ ਦੇ ਚੇਅਰਮੈਨ ਨੂੰ ਮਿਲਿਆ

ਜਗਰਾਉਂ  4 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪੁਲਿਸ ਦੇ ਅੱਤਿਆਚਾਰਾਂ ਧਰਨਾਕਾਰੀ ਜੱਥੇਬੰਦੀਆਂ ਵਲੋਂ 10 ਮਹੀਨਿਆਂ ਤੋਂ ਥਾਣੇ ਸਿੱਟੀ ਜਗਰਾਉ ਅੱਗੇ ਚੱਲ ਰਹੇ ਲਗਾਤਾਰ ਧਰਨਾ ਪ੍ਰਤੀ ਪੰਜਾਬ ਸਰਕਾਰ ਦੇ ਵਤੀਰੇ ਪ੍ਰਤੀ ਅਤੇ ਪੀੜ੍ਹਤ ਅੱਤਿਆਚਾਰ ਜਾਤੀ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਤਰਲੋਚਨ ਸਿੰਘ ਝੋਰੜਾਂ ਤੇ ਨਿਰਮਲ ਸਿੰਘ ਧਾਲੀਵਾਲ ਦੀ ਅਗਵਾਈ 'ਚ ਧਰਨਾਕਾਰੀਆਂ ਦਾ

ਦਸਮੇਸ ਪੈਦਲ ਮਾਰਚ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ : ਰਾਜਾ ਸਿੱਧੂ

ਹਠੂਰ, 04 ਜਨਵਰੀ : ਦਸਮੇਸ਼ ਪਿਤਾ ਦੁਆਰਾ ਕਿਲਾ੍ਹ ਅਨੰਦਗੜ੍ਹ ਛੱਡਣ ਦਾ ਵੈਰਾਗਮਈ ਦ੍ਰਿਸ਼ ਪੇਸ ਕਰਦਾ 28 ਵਾਂ ਦਸਮੇਸ਼ ਪੈਦਲ ਮਾਰਚ ਗੁਰੂ ਗੋਬਿੰਦ ਸਿੰਘ ਮਾਰਗ ਤੋਂ ਦੀ ਹੁੰਦਾ ਹੋਇਆ ,ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਲੰਮਾ ਵਿਖੇ ਗੁਰਦੁਆਰਾ ਸ੍ਰੀ ਗੁਰੂਸਰ ਪੰਜੂਆਣਾ ਸਾਹਿਬ ਵਿਖੇ ਵਿਸ਼ਰਾਮ ਕਰੇਗਾ । ਵਿਸਰਾਮ ਉਪਰੰਤ ਪਿੰਡ ਜੱਟਪੁਰੇ ਵਿੱਚ ਦੀ ਮਾਣੂੰਕੇ

90% ਪਰਿਵਾਰਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ, ਪਛਵਾੜਾ ਕੋਲਾ ਖਾਣ ਤੋਂ ਸੂਬੇ ਨੂੰ ਸਾਲਾਨਾ 500 ਕਰੋੜ ਰੁਪਏ ਦਾ ਲਾਭ ਹੋਵੇਗਾ : ਈ.ਟੀ.ਓ.

ਚੰਡੀਗੜ੍ਹ, 4 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਰ ਘਰ ਨੂੰ ਮੁਫਤ ਬਿਜਲੀ ਦੇਣ ਦੇ ਚੋਣ ਵਾਅਦੇ ਨੂੰ ਪੂਰਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੋਟਾਂ ਬਟੋਰਨ ਲਈ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਧੋਖਾ ਦਿੰਦੀਆਂ ਰਹੀਆਂ ਹਨ

ਪੰਜਾਬ ਰਾਜ ਦੇ 12 ਸਰਕਾਰੀ ਸਕੂਲਾਂ ਦਾ ਨਾਂ ਬਦਲ ਕੇ ਨਾਮੀ ਹਸਤੀਆਂ ਦੇ ਨਾਂ ‘ਤੇ ਰੱਖੇ: ਹਰਜੋਤ ਬੈਂਸ

ਚੰਡੀਗੜ੍ਹ, 4 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਅਤੇ ਉੱਘੇ ਲਿਖਾਰੀਆਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਨਸਲਾਂ ਨੂੰ ਉਕਤ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 12 ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਨਾਮੀ ਹਸਤੀਆਂ ਦੇ ਨਾਮ ‘ਤੇ ਰੱਖੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ

ਭੋਪਾਲ ਵਿਖੇ “ਵਾਟਰ ਵਿਜ਼ਨ 2047” ਸਬੰਧੀ ਦੋ ਰੋਜ਼ਾ ਕੌਮੀ ਕਾਨਫਰੰਸ ‘ਚ ਮੰਤਰੀ ਜਿੰਪਾ ਲੈਣਗੇ ਹਿੱਸਾ

- ਪਾਣੀ ਸਬੰਧੀ ਅਹਿਮ ਵਿਸ਼ਿਆਂ ‘ਤੇ ਭੋਪਾਲ ਵਿਚ ਹੋਵੇਗੀ ਵਿਚਾਰ-ਚਰਚਾ
ਚੰਡੀਗੜ੍ਹ, 4 ਜਨਵਰੀ :
ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਭੋਪਾਲ ਵਿਖੇ 5 ਅਤੇ 6 ਜਨਵਰੀ ਨੂੰ “ਵਾਟਰ ਵਿਜ਼ਨ 2047” ਵਿਸ਼ੇ ‘ਤੇ ਹੋਣ ਵਾਲੀ ਕੌਮੀ ਕਾਨਫਰੰਸ ਵਿਚ ਹਿੱਸਾ ਲੈਣਗੇ। ਇਹ ਆਪਣੀ ਤਰ੍ਹਾਂ ਦੀ ਅਜਿਹੀ ਪਹਿਲੀ ਕਾਨਫਰੰਸ ਹੈ ਜਿਸ ਵਿਚ ਕਈ ਸੂਬਿਆਂ ਦੇ ਮੰਤਰੀ ਹਿੱਸਾ