news

Jagga Chopra

Articles by this Author

ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਮਾਨ ਸਰਕਾਰ ਨੂੰ ਵੱਡਾ ਝਟਕਾ, ਬਿਨਾਂ ਕਲੀਅਰੈਂਸ ਸਰਟੀਫਿਕੇਟ ਦੇ ਮਾਈਨਿੰਗ ਕਰਨ ‘ਤੇ ਸਖ਼ਤ ਰੋਕ

ਚੰਡੀਗੜ੍ਹ : ਮਾਈਨਿੰਗ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਮਾਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਹਾਈਕੋਰਟ ਨੇ ਬਿਨਾਂ ਕਲੀਅਰੈਂਸ ਸਰਟੀਫਿਕੇਟ ਦੇ ਕਿਸੇ ਵੀ ਨਿਜੀ ਠੇਕੇਦਾਰ ਦੇ ਮਾਈਨਿੰਗ ਕਰਨ ‘ਤੇ ਸਖ਼ਤ ਰੋਕ ਲਗਾ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਫਿਰੋਜ਼ਪੁਰ ਦੇ ਬਲਾਕ-3 ਵਿੱਚ ਚੱਲ ਰਹੀ ਮਾਈਨਿੰਗ ਨਾਲ ਜੁੜਿਆ ਹੋਇਆ ਹੈ, ਜਿਸ ਨੂੰ ਇੱਕ ਪ੍ਰਾਈਵੇਟ

ਸਪੀਕਰ ਸੰਧਵਾਂ ਨੇ ਹੋਣਹਾਰ ਬੇਟੀ ਸੁਖਦੀਪ ਕੌਰ ਦਾ ਕੀਤਾ ਵਿਸ਼ੇਸ਼ ਸਨਮਾਨ

ਕੋਟਕਪੂਰਾ : ਧੀਆਂ ਦਾ ਸਮਾਜ ਵਿੱਚ ਸਨਮਾਨ ਵਧਾਉਣ ਲਈ ਯਤਨਸ਼ੀਲ ਪੰਜਾਬ ਦੀ ਸਿਰਮੌਰ ਸਮਾਜਸੇਵੀ ਸੰਸਥਾ ‘ਜੈਕਾਰਾ ਮੂਵਮੈਂਟ ਸੋਸ਼ਲ ਆਰਗੇਨਾਈਜੇਸ਼ਨ ਵਲੋਂ ਪਿਛਲੇ ਦਿਨੀਂ ਕਰਵਾਏ ਗਏ ਸਨਮਾਨ ਸਮਾਰੋਹ ਵਿੱਚ ਗੁਰੂ ਨਾਨਕ ਕਾਲਜ ਸ਼੍ਰੀ ਮੁਕਤਸਰ ਸਾਹਿਬ ਦੀ ਹੋਣਹਾਰ ਵਿਦਿਆਰਥਣ ਸੁਖਦੀਪ ਕੌਰ ਦਾ ਉਸ ਦੀਆਂ ਵੱਡੀਆਂ ਉਪਲਬਧੀਆਂ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਸਮਾਗਮ ਦੇ ਮੁੱਖ ਮਹਿਮਾਨ

ਅਸੀਂ ਭਾਜਪਾ ਵਾਂਗ ਝੂਠੇ ਵਾਅਦੇ ਨਹੀਂ ਕਰਦੇ, ਅਸੀਂ ਜੋ ਕਹਿੰਦੇ ਹਾਂ, ਪੂਰਾ ਕਰਦੇ ਹਾਂ: ਭਗਵੰਤ ਮਾਨ

ਨਿਜ਼ਾਰ (ਗੁਜਰਾਤ) : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ ਅਤੇ ਸੂਬੇ ਵਿੱਚ ਸਰਕਾਰ ਬਣਾ ਕੇ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਗਰੀਬੀ ਨੂੰ ਖ਼ਤਮ ਕਰੇਗੀ। ਬੁੱਧਵਾਰ ਨੂੰ ਨਿਜ਼ਾਰ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ

ਸਿਵਲ ਪ੍ਰਸ਼ਾਸ਼ਨ ਨੂੰ 92 ਲਾਇਸੈਂਸ ਰੱਦ ਕਰਨ ਦੀ ਸਿਫਾਰਿਸ਼ : ਐਸਐਸਪੀ

ਜਗਰਾਓਂ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਦੇ ਖਰਾਬ ਹੁੰਦੇ ਮਾਹੌਲ ਨੂੰ ਨਕੇਲ ਪਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਜਿੱਥੇ ਸ਼ੋਸ਼ਲ ਮੀਡੀਆ ਤੇ ਹਥਿਆਰਾਂ ਦੀ ਨੁੁਮਾਇਸ਼ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਲੁਧਿਆਣਾ ਦਿਹਾਤੀ ਦੇ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸਿਵਲ ਪ੍ਰਸ਼ਾਸਨ ਨੂੰ 92 ਲਾਇਸੈਂਸ ਰੱਦ ਕਰਨ ਦੀ

ਆਟਾ-ਦਾਲ ਸਕੀਮ ’ਚ ਘਪਲੇਬਾਜ਼ੀ ਦੇ ਦੋਸ਼ ’ਚ ਪਨਸਪ ਦੇ ਜਨਰਲ ਮੈਨੇਜਰ ਵਿਰੁੱਧ ਵਿਜੀਲੈਂਸ ਵੱਲੋਂ ਕੇਸ ਦਰਜ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪਨਸਪ ਦੇ ਜਨਰਲ ਮੈਨੇਜਰ ਨਵੀਨ ਕੁਮਾਰ ਗਰਗ ਵਿਰੁੱਧ ਸੂਬਾ ਸਰਕਾਰ ਵੱਲੋਂ ਲਾਗੂ ਕੀਤੀ ਆਟਾ-ਦਾਲ ਸਕੀਮ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ  ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਬਾਰੇ

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤਿਆਂ ਤੇ ਦੁਕਾਨਦਾਰਾਂ ਵੱਲੋਂ ਕੀਤੇ ਨਜਾਇਜ ਕਬਜਿਆਂ ਨੂੰ ਸਰਕਾਰ ਹਟਾਵੇ : ਗਰੇਵਾਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਬੇਤਰਤੀਬੀ ਟੈ੍ਰਫਿਕ ਵਿਵਸਥਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਕਬਜ਼ਿਆਂ ਅਤੇ ਆਟੋ-ਸਾਈਕਲ ਰਿਕਸ਼ਿਆਂ ਦੀ ਲੋੜ ਤੋਂ ਵੱਧ ਭਰਮਾਰ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ

ਸਾਰਾਗੜ੍ਹੀ ਜੰਗ ਨਾਲ ਸਬੰਧਤ ਸਚਿੱਤਰ ਪੁਸਤਕ ਪ੍ਰਧਾਨ ਧਾਮੀ ਸਮੇਤ ਸਮੁੱਚੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਭੇਟ

ਅੰਮ੍ਰਿਤਸਰ : ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਸਾਰਾਗੜ੍ਹੀ ਜੰਗ ਨਾਲ ਸਬੰਧਤ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਭੇਟ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ

ਸਿਹਤ ਮੰਤਰੀ ਨੇ ਡੇਂਗੂ ਰੋਕਥਾਮ ਸਬੰਧੀ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਰਗਰਮ ਰਹਿਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਡੇਂਗੂ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਸਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਭਾਵੇਂ ਸ. ਜੌੜਾਮਾਜਰਾ ਆਮ ਆਦਮੀ ਪਾਰਟੀ ਲਈ ਗੁਜਰਾਤ ਵਿੱਚ ਚੋਣ

ਦੂਰ ਕੋਈ ਭ੍ਰਿਸ਼ਟਾਚਾਰੀ ਰੋਤਾ ਹੈ ਤੋ ਉਸਕੀ ਮਾਂ ਕਹਤੀ ਹੈ.... ਸੋ ਜਾ ਬੇਟਾ ਵਰਨਾ ਕੇਜਰੀਵਾਲ ਆ ਜਾਏਗਾ : ਰਾਘਵ ਚੱਢਾ

ਗੁਜਰਾਤ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਦੇ ਹੋਏ ਬਾਲੀਵੁੱਡ ਦੀ ਮਸ਼ਹੂਰ ਫਿਲਮ ਸ਼ੋਲੇ ਦੇ ਇੱਕ ਡਾਇਲਾਗ ਦਾ ਹਵਾਲਾ ਦਿੰਦੇ ਹੋਏ ਕਿਹਾ, ''ਅਬ ਮਿਲੋਂ ਦੂਰ ਕੋਈ ਭ੍ਰਿਸ਼ਟਾਚਾਰੀ ਰੋਤਾ ਹੈ ਤੋ ਉਸਕੀ ਮਾਂ ਕਹਤੀ ਹੈ.... ਸੋ ਜਾ ਬੇਟਾ ਵਰਨਾ ਕੇਜਰੀਵਾਲ ਆ ਜਾਏਗਾ।" 'ਆਪ'

ਮੁੱਖ ਮੰਤਰੀ ਭਗਵੰਤ ਮਾਨ ਹਵਾਈ ਘੋੜੇ ਤੋਂ ਉਤਰਨ ਅਤੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨ : ਜੈ ਇੰਦਰ ਕੌਰ

ਪਟਿਆਲਾ : ਆਲ ਇੰਡੀਆ ਜਾਟ ਮਹਾਂਸਭਾ ਦੀ ਮਹਿਲਾ ਪ੍ਰਧਾਨ ਤੇ ਭਾਜਪਾ ਆਗੂ ਜੈ ਇੰਦਰ ਕੌਰ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਪ੍ਰਦਰਸ਼ਨ ਕਰ ਰਹੇ ਹੋਰ ਕਿਸਾਨਾਂ ਦੀ ਹਮਾਇਤ ਵਿੱਚ ਅੱਗੇ ਆਏ ਜੋ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਵਾਅਦਾ ਖਿਲਾਫ਼ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਜੈ ਇੰਦਰ