news

Jagga Chopra

Articles by this Author

ਲੱਕੜ ਦੀ ਤਸਕਰੀ ਨੂੰ ਲੈ ਕੇ ਹੋਈ ਹਿੰਸਾ, ਪੁਲਿਸ ਗੋਲੀਬਾਰੀ ’ਚ 6 ਦੀ ਮੌਤ

ਅਸਾਮ : ਅਸਾਮ-ਮੇਘਾਲਿਆ ਸਰਹੱਦ ‘ਤੇ ਮੰਗਲਵਾਰ ਸਵੇਰੇ ਪੁਲਿਸ ਗੋਲੀਬਾਰੀ ‘ਚ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਅਸਾਮ ਦਾ ਇੱਕ ਵਣ ਗਾਰਡ ਵੀ ਸ਼ਾਮਲ ਹੈ। ਦੱਸਿਆ ਗਿਆ ਹੈ ਕਿ ਸਰਹੱਦ ਦੇ ਨਾਲ ਲੱਗਦੇ ਜੰਗਲ ‘ਚੋਂ ਕੁਝ ਲੋਕ ਟਰੱਕ ਰਾਹੀਂ ਲੱਕੜਾਂ ਦੀ ਤਸਕਰੀ ਕਰ ਰਹੇ ਸਨ। ਜਦੋਂ ਅਸਾਮ ਪੁਲਿਸ ਅਤੇ ਜੰਗਲਾਤ ਵਿਭਾਗ ਨੇ ਉਨ੍ਹਾਂ ਨੂੰ ਰੋਕਿਆ ਤਾਂ ਗੋਲੀਬਾਰੀ ਹੋਈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ

ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ ਕੀਤਾ ਗਿਆ। ਲੰਘੀ 9 ਨਵੰਬਰ ਨੂੰ ਨਵੀਂ ਚੁਣੀ ਗਈ

ਵਿਦੇਸ਼ੀ ਯਾਤਰੀਆਂ ਲਈ 'ਏਅਰ ਸੁਵਿਧਾ ਫਾਰਮ' ਭਰਨ ਦੀ ਲਾਜ਼ਮੀ ਸ਼ਰਤ ਨੂੰ ਹਟਾਇਆ

ਦਿੱਲੀ : ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਘਟੀ ਹੈ ਤਾਂ ਭਾਰਤ ਨੇ ਵਿਦੇਸ਼ੀ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਭਾਰਤ ਵਿੱਚ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਲਈ 'ਏਅਰ ਸੁਵਿਧਾ ਫਾਰਮ' ਭਰਨ ਦੀ ਲਾਜ਼ਮੀ ਸ਼ਰਤ ਨੂੰ ਹਟਾ ਦਿੱਤਾ ਹੈ। ਇਸ ਤਰ੍ਹਾਂ ਭਾਰਤ ਵਿੱਚ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਏਅਰ ਸੁਵਿਧਾ ਫਾਰਮ ਵਿੱਚ ਕਈ ਜਾਣਕਾਰੀਆਂ ਹੁੰਦੀਆਂ

ਫੀਫਾ ਵਰਲਡ ਕੱਪ ਵਿਚ ਵੱਡਾ ਉਲਟਫੇਰ,ਅਰਜਨਟੀਨਾ ਨੂੰ ਸਾਊਦੀ ਅਬ ਨੇ 2-1 ਨਾਲ ਹਰਾਇਆ

ਕਤਰ : ਫੀਫਾ ਵਰਲਡ ਕੱਪ ਵਿਚ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਹੈ। ਖਿਤਾਬ ਦੀ ਦਾਅਵੇਦਾਰ ਮੰਨੀ ਜਾ ਹੀ ਅਰਜਨਟੀਨਾ ਨੂੰ ਦੁਨੀਆ ਦੀ 49ਵੇਂ ਨੰਬਰ ਦੀ ਟੀਮ ਸਾਊਦੀ ਅਬ ਨੇ 2-1 ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਹੁਣ ਗਰੁੱਪ-ਸੀ ਵਿਚ ਅਰਜਨਟੀਨਾ ਆਖਰੀ ਪਾਇਦਾਨ ‘ਤੇ ਪਹੁੰਚ ਗਈ ਹੈ। ਸਾਊਦੀ ਅਰਬ ਨੇ ਦੂਜੇ ਹਾਫ ਵਿੱਚ ਹਮਲਾਵਰ ਖੇਡ ਦਿਖਾਉਂਦੇ ਹੋਏ ਦੋ ਗੋਲ ਕੀਤੇ। ਅਲ-ਸ਼ਹਰਾਨੀ ਨੇ

ਟੀਮ ਇੰਡੀਆ ਨੇ ਸੀਰੀਜ਼ 1-0 ਨਾਲ ਜਿੱਤੀ, ਤੀਸਰਾ ਮੈਚ ਮੀਂਹ ਕਾਰਨ ਰਿਹਾ ਟਾਈ

ਨਿਊਜ਼ੀਲੈਂਡ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਨੇਪੀਅਰ ‘ਚ ਖੇਡਿਆ ਗਿਆ ਤੀਜਾ T-20 ਮੈਚ ਮੀਂਹ ਕਾਰਨ ਬੇਅਰਥ ਰਿਹਾ। ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੀਵੀ ਟੀਮ 19.4 ਓਵਰਾਂ ‘ਚ 160 ਦੌੜਾਂ ‘ਤੇ ਆਲ ਆਊਟ ਹੋ ਗਈ। ਡੇਵੋਨ ਕੋਨਵੇ ਨੇ ਸਭ ਤੋਂ ਵੱਧ 59 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਗਲੇਨ ਫਿਲਿਪਸ ਨੇ 54 ਦੌੜਾਂ ਬਣਾਈਆਂ। ਟੀਮ ਇੰਡੀਆ ਵੱਲੋਂ ਅਰਸ਼ਦੀਪ

ਆਨੰਦ ਮੈਰਿਜ ਐਕਟ ਨੂੰ ਲੈ ਕੇ ਜਲਦ ਹੀ ਮਿਲ ਸਕਦੀ ਖੁਸ਼ਖਬਰੀ, ਸੀ.ਐੱਮ. ਦੇ ਨਿਰਦੇਸ਼ਾਂ ‘ਤੇ ਗ੍ਰਹਿ ਵਿਭਾਗ ਜ਼ਰੂਰੀ ਸੋਧਾਂ ‘ਤੇ ਕਰ ਰਿਹਾ ਕੰਮ

ਚੰਡੀਗੜ੍ਹ : ਆਨੰਦ ਮੈਰਿਜ ਐਕਟ ਨੂੰ ਲੈ ਕੇ ਜਲਦ ਹੀ ਖੁਸ਼ਖਬਰੀ ਮਿਲ ਸਕਦੀ ਹੈ। ਇਸ ਐਕਟ ਵਿੱਚ ਸੋਧ ਲਈ ਖਰੜਾ ਤਿਆਰ ਹੋ ਚੁੱਕਾ ਹੈ ਤੇ ਕੈਬਨਿਟ ਦੀ ਬੈਠਕ ਵਿੱਚ ਜਲਦ ਹੀ ਇਸ ‘ਤੇ ਫੈਸਲਾ ਲਿਆ ਜਾ ਸਕਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਕਾਸ਼ ਪੁਰਬ ਵਾਲੇ ਦਿਨ ਆਨੰਦ ਮੈਰਿਜ ਐਕਟ ਨੂੰ ਲੈ ਮੁਕੰਮਲ ਰੂਪ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਸੀ। ਸੀ.ਐੱਮ. ਮਾਨ ਦੇ ਨਿਰਦੇਸ਼ਾਂ ‘ਤੇ

ਪ੍ਰਧਾਨ ਮੰਤਰੀ ਮੋਦੀ ਨੇ ਰੁਜ਼ਗਾਰ ਯੋਜਨਾ ਤਹਿਤ ਰੁਜ਼ਗਾਰ ਮੇਲੇ 'ਚ ਦੇਸ਼ ਦੇ 71 ਹਜ਼ਾਰ ਨੌਜਵਾਨਾਂ ਨੂੰ ਆਫਰ ਲੈਟਰ ਪੱਤਰ ਸੌਂਪੇ।

ਨਵੀਂ ਦਿੱਲੀ : 10 ਲੱਖ ਰੁਜ਼ਗਾਰ ਯੋਜਨਾ ਦੇ ਤਹਿਤ ਅੱਜ ਰੁਜ਼ਗਾਰ ਮੇਲੇ ' ਦੇਸ਼ ਦੇ ਕਰੀਬ 71 ਹਜ਼ਾਰ ਨੌਜਵਾਨਾਂ ਨੂੰ ਆਫਰ ਲੈਟਰ ਮਿਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਮੰਗਲਵਾਰ ਨੂੰ ਰੁਜ਼ਗਾਰ ਮੇਲੇ ਵਿੱਚ ਦੇਸ਼ ਦੇ ਕਰੀਬ 71 ਹਜ਼ਾਰ ਨੌਜਵਾਨਾਂ ਨੂੰ ਪੇਸ਼ਕਸ਼ ਪੱਤਰ ਸੌਂਪੇ ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਗੰ

ਸਰਕਾਰ ਐਸ.ਏ.ਐਸ. ਨਗਰ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ 'ਤੇ ਖਰਚੇਗੀ 11.21 ਕਰੋੜ ਰੁਪਏ : ਡਾ. ਨਿੱਜਰ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੁਹਾਲੀ) ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 11.21 ਕਰੋੜ ਰੁਪਏ ਦਾ

ਵਿਜੀਲੈਂਸ ਵੱਲੋਂ ਲੁਧਿਆਣਾ ਟੈਂਡਰ ਘੁਟਾਲੇ ਵਿੱਚ ਦੋ ਡੀ.ਐਫ.ਐਸ.ਸੀ ਗ੍ਰਿਫਤਾਰ

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ

ਗਊਸ਼ਾਲਾਵਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨੇ ਪੰਜਾਬ ਸਰਕਾਰ ਦਾ ਮਿਸਾਲੀ ਫੈਸਲਾ : ਮੰਤਰੀ ਜਿੰਪਾ

ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 20 ਸਰਕਾਰੀ ਗਊਸ਼ਾਲਾਵਾਂ ਅਤੇ ਤਸਦੀਕਸ਼ੁਦਾ ਰਜਿਸਟਰਡ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਮਿਸਾਲੀ ਫੈਸਲਾ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਇਸ ਤਰ੍ਹਾਂ ਦੇ ਲੋਕ ਪੱਖੀ ਫੈਸਲੇ ਅੱਗੋਂ ਵੀ ਜਾਰੀ ਰਹਿਣਗੇ।