news

Jagga Chopra

Articles by this Author

ਵਿਧਾਇਕ ਗੋਗੀ ਵੱਲੋਂ ਵਾਰਡ ਨੰਬਰ 73 'ਚ ਸਿਹਤ ਕਲੀਨਿਕ ਦਾ ਉਦਘਾਟਨ

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਵਸਨੀਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਵਾਰਡ ਨੰਬਰ 73 ਵਿੱਚ ਸਿਹਤ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਸ਼ਰਨਪਾਲ ਸਿੰਘ ਮੱਕੜ, 'ਆਪ' ਦੇ ਸੀਨੀਅਰ ਆਗੂ ਸ. ਚਰਨਜੀਤ ਸਿੰਘ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,12,46,266 ਮੀਟਰਕ ਟਨ ਝੋਨਾ ਦੀ ਆਮਦ : ਮੰਤਰੀ ਧਾਲੀਵਾਲ
ਸਮਰਾਲਾ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,12,46,266 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਝੋਨੇ ਵਿੱਚੋ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1,09,61,735 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ 18,660 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ
ਵਿਸ਼ਵ ਯੁੱਧ ਵਿਚ ਲੜਨ ਵਾਲੇ ਸਿੱਖਾਂ ਦੇ ਯੋਗਦਾਨ ਨੂੰ ਯਾਦ ਰੱਖਣ ਲਈ ਵਿਕਟੋਰੀਆ ਪਾਰਕ ​​ਲੈਸਟਰ ਵਿਚ ਇਕ ਸਿੱਖ ਸੈਨਿਕ ਦੇ ਬੁੱਤ ਦਾ ਉਦਘਾਟਨ

ਲੰਡਨ : ਬਰਤਾਨੀਆ ਦੇ ਪਹਿਲੇ ਵਿਸ਼ਵ ਯੁੱਧ ਵਿਚ ਲੜਨ ਵਾਲੇ ਸਿੱਖਾਂ ਦੇ ਯੋਗਦਾਨ ਨੂੰ ਯਾਦ ਰੱਖਣ ਲਈ  ਸ਼ਹਿਰ ਦੇ ਵਿਕਟੋਰੀਆ ਪਾਰਕ ​​ਲੈਸਟਰ ਵਿਚ ਇਕ ਸਿੱਖ ਸੈਨਿਕ ਦੇ ਕਾਂਸੀ ਦੇ ਬੁੱਤ ਦਾ ਉਦਘਾਟਨ ਗਿਆ। ਭਾਰਤ ਦੇ ਸਿੱਖਾਂ ਨੇ ਦੋ ਵਿਸ਼ਵ ਯੁੱਧਾਂ ਦੌਰਾਨ ਬ੍ਰਿਟਿਸ਼ ਫੌਜ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਹ ਯੁੱਧ ਦੌਰਾਨ ਭਾਰਤ ਦੀ ਆਬਾਦੀ ਦਾ 2 ਪ੍ਰਤੀਸ਼ਤ ਤੋਂ ਘੱਟ ਸਨ, ਪਰ

ਖਰੀਦ ਵਿੱਚ ਬੇਨਿਯਮੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੰਤਰੀ ਕਟਾਰੂਚੱਕ

ਚੰਡੀਗੜ੍ਹ : ਸੂਬਾ ਸਰਕਾਰ ਵੱਲੋਂ ਚਲਦੇ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਵਿੱਚ ਕੋਈ ਵੀ ਬੇਨਿਯਮੀ ਨੂੰ ਸਹਿਣ ਨਾ ਕਰਨ ਦੀ ਨੀਤੀ ਉੱਤੇ ਪੁਰਜ਼ੋਰ ਢੰਗ ਨਾਲ ਪਹਿਰਾ ਦਿੱਤਾ ਜਾ ਰਿਹਾ ਹੈ ਅਤੇ ਬੇਨਿਯਮੀਆਂ ਕਰਨ ਵਾਲਿਆਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ ਕਿਉਂਜੋ ਇਕ ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸ਼ਨ ਲੋਕਾਂ ਨੂੰ ਮੁਹੱਈਆ ਕਰਵਾਉਣ ਦਾ ਮੁੱਖ ਮੰਤਰੀ ਭਗਵੰਤ ਮਾਨ

ਇੰਡੀਅਨ ਆਇਲ ਮੁੰਬਈ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਸੈਮੀਫਾਈਨਲ ਲਈ ਮਜ਼ਬੂਤ ਦਾਆਵੇਦਾਰ

ਜਲੰਧਰ : ਸਾਬਕਾ ਜੇਤੂ ਇੰਡੀਅਨ ਆਇਲ ਮੁੰਬਈ ਨੇ ਪੰਜਾਬ ਪੁਲਿਸ ਜਲੰਧਰ ਨੂੰ 2-1 ਦੇ ਫਰਕ ਨਾਲ ਹਰਾ ਕੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਲੀਗ ਦੌਰ ਪੂਲ ਏ ਵਿਚ ਲਗਾਤਾਰ ਦੂਜੀ ਜਿੱਤ ਦਰਜ ਕਰਦੇ ਹੋਏ 6 ਅੰਕ ਹਾਸਲ ਕਰਕੇ ਸੈਮੀਫਾਇਨਲ ਦੀ ਰਾਹ ਆਸਾਨ ਬਣਾਈ । ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਉਕਤ ਟੂਰਨਾਮੈਂਟ ਦੇ ਪੰਜਵੇਂ ਦਿਨ ਲੀਗ

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ ਵਲੋਂ ਸਜਾਏ ਨਗਰ ਕੀਰਤਨ ਦੌਰਾਨ ਚਮਕਿਆ ਖਾਲਸਾਈ ਰੰਗ

ਕੈਲੀਫੋਰਨੀਆਂ : ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਤ ਸਲਾਨਾ ਨਗਰ ਕੀਰਤਨ ਕਰਵਾਇਆ ਗਿਆ। ਜਿਸ ਦੀ ਸੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਦੀਵਾਨ ਦੀ ਸਮਾਪਤੀ ਬਾਅਦ ਹੋਈ। ਗੁਰੂਘਰ ਵਿਖੇ ਹਾਜ਼ਰ ਬਹੁਤ ਸਾਰੇ ਕੀਰਤਨੀ ਜੱਥਿਆ ਅਤੇ ਕਥਾਕਾਰਾਂ ਨੇ ਸੰਗਤਾਂ ਨੂੰ ਨਿਰੋਲ ਗੁਰਬਾਣੀ ਨਾਲ ਨਿਹਾਲ

ਮਾਨ ਸਰਕਾਰ ਪੰਜਾਬ 'ਚ ਫੈਲੇ ਨਸ਼ਿਆਂ ਨੂੰ ਰੋਕਣ 'ਚ ਰਹੀ ਨਾਕਾਮ : ਬਾਜਵਾ

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਨੂੰ ਸੂਬੇ ਵਿੱਚ ਨਸ਼ਿਆਂ ਦੇ ਬੇਲਗਾਮ ਫੈਲਾਅ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ ਕਰੜੇ ਹੱਥੀਂ ਲਿਆ ਹੈ । ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਦੇ ਵੱਡੇ-ਵੱਡੇ ਵਾਅਦਿਆਂ ਅਤੇ ਦਾਅਵਿਆਂ ਦਾ ਕੀ ਹੋਇਆ ਜੋ ਤੁਸੀਂ ਅਤੇ

ਟਾਲਾਹਾਸੀ ਵਿਚ ਹੋਈ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ, 8 ਜ਼ਖਮੀ

ਫਲੋਰਿਡਾ : ਟਾਲਾਹਾਸੀ (ਫਲੋਰਿਡਾ) ਵਿਚ ਹੋਈ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਜਦ ਕਿ 8 ਹੋਰ ਜ਼ਖਮੀ ਹੋ ਗਏ। ਟਾਲਾਹਾਸੀ ਪੁਲਿਸ ਵਿਭਾਗ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਗਿਆ ਹੈ ਕਿ ਪੱਛਮੀ ਪੈਨਸਾਕੋਲਾ ਸਟਰੀਟ ਉਪਰ ਹਾਫ ਟਾਈਮ ਲਿਕੁਰਜ ਸਟੋਰ  ਤੇ ਲਾਸ ਕੰਪਾਡਰੈਸ ਵਿਖੇ ਅੱਧੀ ਰਾਤ ਤੋਂ ਪਹਿਲਾਂ ਇਕ ਤੋਂ ਵਧ ਲੋਕਾਂ ਨੇ ਗੋਲੀਆਂ ਚਲਾਈਆਂ। ਟਾਲਾਹਾਸੀ ਪੁਲਿਸ

ਬਰੋਨਕਸੀ (ਨਿਊਯਾਰਕ) 'ਚ ਘਰ ਨੂੰ ਅੱਗ ਲੱਗਣ ਕਾਰਨ 10 ਮਹੀਨਿਆਂ ਦੀ ਬੱਚੀ ਸਮੇਤ ਚਾਰ ਦੀ ਮੌਤ

ਨਿਊਯਾਰਕ : ਬਰੋਨਕਸੀ (ਨਿਊਯਾਰਕ) ਵਾਪਰੀ ਇੱਕ ਘਟਨਾ ਵਿੱਚ ਰੂਹ ਕੰਬਾਊ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਇੱਥੇ ਇੱਕ ਘਰ ਨੂੰ ਅੱਗ ਲੱਗਣ ਕਾਰਨ 10 ਮਹੀਨਿਆਂ ਦੀ ਬੱਚੀ ਸਮੇਤ ਚਾਰ ਦੀ ਮੌਤ ਹੋ ਗਈ ਹੈ, ਇਹ ਪ੍ਰਗਟਾਵਾ ਨਿਊਯਾਰਕ ਪੁਲਿਸ ਵਿਭਾਗ ਨੇ ਕੀਤਾ ਹੈ। ਨਿਊਯਾਰਕ ਫਾਇਰ ਵਿਭਾਗ ਦੇ ਸਹਾਇਕ ਮੁੱਖੀ ਕੈਵਿਨ ਬਰੇਨਨ ਨੇ ਕਿਹਾ ਹੈ ਕਿ ਅੱਗ ਲੱਗਣ ਦੀ ਘਟਨਾ ਦੀ

ਸਿਨਸਿਨਾਟੀ ਸ਼ਹਿਰ ਵਿਖੇ ਧੰਨ ਧੰਨ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਸਿਨਸਿਨਾਟੀ : ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੂਆਰਾ ਸਾਹਿਬ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵਿਖੇ ਸਿੱਖ ਇਤਿਹਾਸ ਦੀ ਮਹਾਨ ਸ਼ਖਸੀਅਤ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬਾਬਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਤੋਂ ਇਲਾਵਾ ਚਾਰ ਦਿਨ ਵਿਸ਼ੇਸ਼ ਗੁਰਮਤਿ ਸਮਾਗਮ