news

Jagga Chopra

Articles by this Author

ਆਬੂਧਾਬੀ 'ਚ ਫਸੇ ਪੰਜਾਬੀਆਂ ਨੂੰ ਕੱਢਣ ਲਈ ਰਾਘਵ ਚੱਢਾ ਨੇ ਕੇਂਦਰ ਤੋਂ ਤੁਰੰਤ ਦਖਲ ਦੀ ਕੀਤੀ ਮੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਬੂਧਾਬੀ ਵਿੱਚ ਫਸੇ ਲਗਭਗ 100 ਪ੍ਰਵਾਸੀ ਪੰਜਾਬੀ ਮਜ਼ਦੂਰਾਂ ਦੀ ਸੁਰੱਖਿਅਤ ਅਤੇ ਜਲਦ ਘਰ ਵਾਪਸੀ ਲਈ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਦੇ ਤੁਰੰਤ ਦਖਲ ਦੀ ਮੰਗ ਕੀਤੀ ਹੈ।  ਵਿਦੇਸ਼ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਆਬੂਧਾਬੀ ਵਿੱਚ ਇੱਕ

ਸੂਬੇ ਦੀਆਂ ਮੰਡੀਆਂ ਵਿੱਚ 82 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ : ਕਟਾਰੂਚੱਕ

ਨਵਾਂ ਸ਼ਹਿਰ  : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 84 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 82 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਨਵਾਂਸ਼ਹਿਰ ਅਤੇ ਬੰਗਾ ਮੰਡੀਆਂ ਵਿੱਚ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ

ਕੇਂਦਰੀ ਮੰਤਰੀ ਸ਼ਾਹ ਦੀ ਨਸ਼ਿਆਂ ਖਿਲਾਫ ਮੁਹਿੰਮ ਦੇ ਤਹਿਤ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

ਗਾਂਧੀਨਗਰ : ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ‘ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸੇ ਲੜੀ ਤਹਿਤ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਾਂਧੀਨਗਰ ਵਿੱਚ 12,438 ਕਿਲੋਗ੍ਰਾਮ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ। ਨਸ਼ਿਆਂ ਦੀ ਇਹ ਖੇਪ ਗੋਆ, ਗੁਜਰਾਤ, ਮੱਧ ਪ੍ਰਦੇਸ਼, ਰਾਜਸਥਾਨ ਤੋਂ

ਆਜ਼ਮ ਖਾਨ ਨੂੰ ਭੜਕਾਊ ਭਾਸ਼ਣ ਦੇ ਮਾਮਲੇ ਵਿੱਚ ਤਿੰਨ ਸਾਲ ਦੀ ਸਜ਼ਾ, ਜੁਰਮਾਨਾ ਵੀ ਲਗਾਇਆ, ਵਿਧਾਇਕੀ ਵੀ ਛੱਡਣੀ ਪਏਗੀ।

ਨਵੀਂ ਦਿੱਲੀ : ਸਪਾ ਵਿਧਾਇਕ ਅਤੇ ਸਾਬਕਾ ਮੰਤਰੀ ਆਜ਼ਮ ਖਾਨ ਨੂੰ ਵੀਰਵਾਰ ਨੂੰ ਵੱਡਾ ਝਟਕਾ ਲੱਗਾ। ਉਸ ਨੂੰ ਭੜਕਾਊ ਭਾਸ਼ਣ (ਹੇਟ ਸਪੀਚ) ਦੇ ਮਾਮਲੇ ਵਿੱਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਉਸ ‘ਤੇ 25,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸਜ਼ਾ ਤੋਂ ਬਾਅਦ ਆਜ਼ਮ ਖਾਨ ਨੂੰ ਵਿਧਾਇਕੀ ਵੀ ਛੱਡਣੀ ਪਏਗੀ। ਵੀਰਵਾਰ ਦੁਪਹਿਰ ਕਰੀਬ 2 ਵਜੇ ਐਮਪੀਐਮਐਲਏ ਦੀ ਵਿਸ਼ੇਸ਼

ਰਾਮ ਰਹੀਮ ਦੀ ਪਰੋਲ ਦਾ ਸਵਾਤੀ ਮਾਲੀਵਾਲ ਨੇ ਕੀਤਾ ਵਿਰੋਧ, ਇਸ ਬਾਰੇ ਕੀਤਾ ਟਵੀਟ

ਦਿੱਲੀ : ਮਹਿਲਾ ਕਮਿਸ਼ਨ ਦਿੱਲੀ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕੀਤਾ ਹੈ। ਇਸ ਬਾਰੇ ਉਨ੍ਹਾਂ ਨੇ ਟਵਿੱਟਰ ‘ਤੇ ਇਕ ਟਵੀਟ ਕੀਤਾ, ਜਿਸ ‘ਚ ਸਵਾਤੀ ਮਾਲੀਵਾਲ ਨੇ ਹਰਿਆਣਾ ਸਰਕਾਰ ਨੂੰ ਰਾਮ ਰਹੀਮ ਦੀ ਭਗਤੀ ‘ਚ ਲੀਨ ਦੱਸਿਆ। ਰਾਮ ਰਹੀਮ ਨੂੰ ਬਲਾਤਕਾਰੀ ਦੱਸਦਿਆਂ ਸਵਾਤੀ ਮਾਲੀਵਾਲ ਨੇ ਕਿਹਾ ਕਿ ਉਹ ਕਾਤਲ ਅਤੇ ਬਲਾਤਕਾਰੀ ਹੈ।

ਐਨਆਈਏ ਦੀ 2024 ਤੱਕ ਹਰ ਰਾਜ ਵਿੱਚ ਇੱਕ ਸ਼ਾਖਾ ਸਥਾਪਤ ਕੀਤੀ ਜਾਵੇਗੀ : ਕੇਂਦਰੀ ਮੰਤਰੀ ਸ਼ਾਹ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੂੰ ਬਾਹਰੀ ਅਧਿਕਾਰ ਦਿੱਤੇ ਗਏ ਹਨ ਅਤੇ 2024 ਤੱਕ ਹਰ ਰਾਜ ਵਿੱਚ ਇੱਕ ਸ਼ਾਖਾ ਸਥਾਪਤ ਕੀਤੀ ਜਾਵੇਗੀ। ਹਰਿਆਣਾ ਦੇ ਸੂਰਜਕੁੰਡ ਵਿੱਚ ਦੋ ਰੋਜ਼ਾ ਚਿੰਤਨ ਸ਼ਿਵਿਰ ਦੇ ਉਦਘਾਟਨੀ ਸੈਸ਼ਨ ਵਿੱਚ ਬੋਲਦਿਆਂ ਸ਼ਾਹ ਨੇ ਕਿਹਾ ਕਿ ਸਾਈਬਰ ਅਪਰਾਧ, ਨਸ਼ੀਲੇ

ਪੰਜਾਬ ਵਿੱਚ ਜਾਇਦਾਦ ਮਾਲਕਾਂ ਨੂੰ 15 ਦਿਨਾਂ ਵਿੱਚ ਮਿਲੇਗੀ ਐਨ.ਓ.ਸੀ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖਰੀਦੋ-ਫਰੋਕਤ ਦੌਰਾਨ ਹੋਣ ਵਾਲੇ ਝਗੜਿਆਂ ਅਤੇ ਮੁਕੱਦਮੇਬਾਜੀ ਤੋਂ ਬਚਾਉਣ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀਰਵਾਰ ਨੂੰ ਇੱਕ ਉੱਚਰੀ ਪੱਧਰੀ ਮੀਟਿੰਗ ਦੌਰਾਨ ਐਨ.ਓ.ਸੀ ਪ੍ਰਕ੍ਰਿਆ ਨੂੰ 21 ਦਿਨਾਂ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰਨ ਦਾ ਫੈਸਲਾ ਲਿਆ।  ਇਥੇ ਪੰਜਾਬ ਭਵਨ

ਸਿਹਤ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜੌੜਾਮਾਜਰਾ ਵੱਲੋਂ ਜਾਇਜ਼ਾ ਲਿਆ ਗਿਆ

ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੇ ਸਿਹਤ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਵਿਭਾਗ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਸਰਗਰਮ ਰਹਿਣ ਅਤੇ ਸਾਰੇ

ਕੇਜਰੀਵਾਲ ਦੀ ਖ਼ਤਰਨਾਕ ਵੰਡ ਪਾਊ ਰਾਜਨੀਤੀ ਤੋਂ ਸੁਚੇਤ ਹੋਣ ਦੀ ਲੋੜ - ਬਾਜਵਾ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਆਪਣੀਆਂ ਸਿਆਸੀ ਇੱਛਾਵਾਂ ਨੂੰ ਪੂਰਾ ਕਰਨ ਲਈ ਬੇਸ਼ਰਮੀ ਨਾਲ ਫੁੱਟ ਪਾਊ ਏਜੰਡੇ ਨੂੰ ਜਨਤਕ ਕਰਨ  ਲਈ ਸਖ਼ਤ ਆਲੋਚਨਾ ਕੀਤੀ ਹੈ ।ਬਾਜਵਾ ਨੇ ਕਿਹਾ ਕਿ

ਸਾਕਾ ਸ੍ਰੀ ਪੰਜਾ ਸਾਹਿਬ ਦਾ 100 ਸਾਲਾ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜ਼ਜਬੇ ਨਾਲ ਮਨਾਇਆ ਗਿਆ

ਅੰਮ੍ਰਿਤਸਰ : ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕੀਤੇ ਗਏ ਵਿਸ਼ਾਲ ਸਮਾਗਮ ਦੌਰਾਨ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਸ਼ਤਾਬਦੀ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਥਕ ਸੰਸਥਾਵਾਂ ਦੀ ਮਜਬੂਤੀ ਲਈ