news

Jagga Chopra

Articles by this Author

5 ਰੋਜਾ ਕ੍ਰਿਕਟ ਟੂਰਨਾਂਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ


ਵਿਧਾਇਕ ਠੇਕੇਦਾਰ, ਬੋਪਾਰਾਏ, ਡੀਐਸਪੀ ਰਾਏਕੋਟ ਨੇ ਇਨਾਮਾਂ ਦੀ ਕੀਤੀ ਵੰਡ
ਰਾਏਕੋਟ (ਜੱਗਾ ਚੋਪੜਾ)
: ਸਪੋਰਟਸ ਕਲੱਬ ਰਾਏਕੋਟ ਵਲੋਂ ਜੇ.ਸੀ.ਆਈ ਕਲੱਬ ਰਾਏਕੋਟ ਦੇ ਸਹਿਯੋਗ ਨਾਲ ਸਵ. ਸੰਤੋਖ ਸਿੰਘ ਗਰੇਵਾਲ ਅਤੇ ਸਵ. ਮਨਜੀਤ ਸਿੰਘ ਧਾਮੀ ਦੀ ਯਾਦ ’ਚ ਕਰਵਾਇਆ ਗਿਆ 12ਵਾਂ ਸਲਾਨਾ ਪੰਜ ਰੋਜ਼ਾ Ç?ਕੇਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ। ਪੰਜ ਦਿਨ ਚੱਲੇ ਇਸ ਟੂਰਨਾਮੈਂਟ

ਜੇਲ੍ਹ ਵਿਚ ਜੀਵਨ ਸਾਥੀ ਨਾਲ ਕੁਝ ਸਮਾਂ ਬਿਤਾ ਸਕਣਗੇ ਕੈਦੀ

ਚੰਡੀਗੜ੍ਹ : ਪੰਜਾਬ ਦੇ ਕੈਦੀ ਜੇਲ੍ਹ ਵਿਚ ਹੁਣ ਆਪਣੇ ਜੀਵਨ ਸਾਥੀ ਨਾਲ ਕੁਝ ਸਮਾਂ ਬਿਤਾ ਸਕਣਗੇ ਕਿਉਂਕਿ ਸੂਬੇ ਦੇ ਜੇਲ੍ਹ ਵਿਭਾਗ ਨੇ ਕੈਦੀਆਂ ਨੂੰ ਆਪਣੇ ਜੀਵਨ ਸਾਥੀ ਨਾਲ 2 ਘੰਟੇ ਬਿਤਾਉਣ ਦੀ ਇਜਾਜ਼ਤ ਦੇਣ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਅਜਿਹੀ ਸਹੂਲਤ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਹੈ। ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸ਼ੁਰੂ ਵਿਚ ਗੋਇੰਦਵਾਲ ਸਾਹਿਬ ਦੀ

ਚੰਗੇ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਭਾਈ ਘਨੱਈਆ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ : ਸਪੀਕਰ ਸੰਧਵਾਂ

ਚੰਡੀਗੜ੍ਹ : ਮਨੁੱਖਤਾ ਦੀ ਸੇਵਾ ਦੇ ਪੁੰਜ ਭਾਈ ਘਨੱਈਆ ਜੀ ਨੂੰ ਸਮਰਪਿਤ ‘ਮਾਨਵ ਸੇਵਾ ਦਿਵਸ’ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਭਰ ਦੇ ਲੋਕਾਂ ਨੂੰ ਭਾਈ ਘਨੱਈਆ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ। ਭਾਈ ਘਨੱਈਆ ਨੂੰ ਸ਼ਰਧਾ ਭੇਟ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਸਾਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਸਮਾਜ ਦੀ

ਹਰਿਆਣਾ ਗੁਰਦੁਆਰਾ ਕਮੇਟੀ ਸਬੰਧੀ ਰੀਵਿਊ ਪਟੀਸ਼ਨ ਪਾਏਗੀ ਸ਼੍ਰੋਮਣੀ ਕਮੇਟੀ- ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ’ਤੇ ਰੀਵਿਊ ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਸੀਨੀਅਰ ਵਕੀਲਾਂ ਦੀ ਰਾਏ ਲਈ ਜਾਵੇਗੀ ਅਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ ਉਸ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ

ਕਾਂਗਰਸੀ ਆਗੂ ਬਾਜਵਾ ਨੇ ਪੰਜਾਬ ਸਰਕਾਰ ਦੇ ਵਿਸ਼ੇਸ਼ ਇਜਲਾਸ ਨੂੰ ਦੱਸਿਆ ‘ਡਰਾਮਾ’

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 22 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਇਕ ਨਾਟਕੀ ਕਾਰਵਾਈ ਕਰਾਰ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਜਿਹੇ ਸਮਾਗਮਾਂ ਵਿਚ ਫਜ਼ੂਲ ਖਰਚੀ ਕਰਨ ਦੀ ਕੋਈ ਲੋੜ ਨਹੀਂ ਹੈ। ਬਾਜਵਾ ਨੇ ਕਿਹਾ ਕਿ ਰਵਾਇਤ ਅਨੁਸਾਰ ਵਿਧਾਨ ਸਭਾ ਵਿਚ ਅੱਜ ਦੀ

ਝੋਨੇ ਦੀ ਨਿਰਵਿਘਨ ਖਰੀਦ ਲਈ ਸਰਕਾਰ ਦੀਆਂ ਪੁਖ਼ਤਾ ਤਿਆਰੀਆਂ - ਮਾਨ

- ਪਹਿਲੇ ਦਿਨ ਤੋਂ ਹੀ ਝੋਨੇ ਦੀ ਖਰੀਦ, ਚੁਕਾਈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਕਰਨ ਦੇ ਹੁਕਮ
- ਡਿਜੀਟਲ ਗੇਟ ਪਾਸ ਰੋਕਣਗੇ ਝੋਨੇ ਦੀ ਗੈਰ-ਕਾਨੂੰਨੀ ਆਮਦ
- ਝੋਨੇ ਦੀ ਅਣ-ਅਧਿਕਾਰਤ ਆਵਾਜਾਈ ਰੋਕਣ ਲਈ ਵੱਡੀ ਗਿਣਤੀ ਵਿਚ ਲੱਗਣਗੇ ਨਾਕੇ

ਚੰਡੀਗੜ੍ਹ : ਇਕ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ

ਫਰਿਜ਼ਨੋ ’ਚ ਹੋਏ ਸੜਕੀ ਹਾਦਸੇ ਵਿੱਚ ਪੰਜਾਬੀ ਪਰਿਵਾਰ ਦੇ ਤਿੰਨ ਮੈਬਰਾਂ ਦੀ ਮੌਤ

ਕੈਲੀਫੋਰਨੀਆ : ਫਰਿਜ਼ਨੋ ’ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ’ਚ ਪੰਜਾਬੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋਣ ਦੀ ਬੜੀ ਹੀ ਦੁਖਦਾਈ ਖ਼ਬਰ ਹੈ। ਮ੍ਰਿਤਕਾਂ ’ਚ ਜਲੰਧਰ ਦੇ ਪਿੰਡ ਰੁੜਕਾ ਕਲਾਂ ਦੀਆਂ ਮਾਵਾਂ ਤੇ ਧੀਆਂ ਹਨ, ਜਦੋਂਕਿ ਤੀਸਰਾ ਵਿਅਕਤੀ ਉਨ੍ਹਾਂ ਦਾ ਰਿਸ਼ਤੇਦਾਰ ਸੀ। ਮਿਲੀ ਜਾਣਕਾਰੀ  ਅਨੁਸਾਰ ਪੰਜਾਬੀ ਪਰਿਵਾਰ ਦੀ ਗੱਡੀ ਨੇ ਸੀਡਰ ਅਤੇ ਫਲੋਰਿਲ ਐਵੇਨਿਊ ਤੇ ਸਟਾਪ

'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਅੰਡਰ-21 ਮੁਕਾਬਲੇ ਸੰਪੰਨ

ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਵੱਖ-ਵੱਖ ਖੇਡਾਂ ਦੇ ਜੇਤੂ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜਾਈ; ਰਾਜ ਪੱਧਰੀ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਨ ਲਈ ਵੀ ਕੀਤਾ ਪ੍ਰੇਰਿਤ
ਭਲਕੇ 21-40, 41-50 ਅਤੇ 50 ਤੋਂ ਵੱਧ ਉਮਰ ਵਰਗ 'ਚ ਲੜਕੇ/ਲੜਕੀਆਂ ਦੇ ਮੈਚ ਹੋਣਗੇ ਸ਼ੁਰੂ
ਲੁਧਿਆਣਾ :
ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ-2022' ਵਿੱਚ

ਖੇਡਾਂ ਵਤਨ ਪੰਜਾਬ ਦੀਆਂ 'ਚ ਖਾਲਸਾ ਕਾਲਜ, ਸੁਧਾਰ ਦੇ ਖਿਡਾਰੀ ਚਮਕੇ

ਸੁਧਾਰ : ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਦੇ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ

ਡਾ ਜੌਹਲ ਤੇ ਚਨੂੰ ਦਾ 24 ਸਤੰਬਰ ਨੂੰ ਅਦਬੀ ਪੰਜਾਬੀ ਸੱਥ ਵੱਲੋਂ ਕੀਤਾ ਜਾਵੇਗਾ ਸਨਮਾਨ

ਚੰਡੀਗੜ੍ਹ : ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਅਦਬੀ  ਪੰਜਾਬੀ ਸੱਥ ਰੋਜ ਗਾਰਡਨ ਵਲੋਂ ਆਪਣਾ ਵਿਸ਼ੇਸ਼ ਸਾਹਿਤਕ ਸਨਮਾਨ ਸਮਾਰੋਹ 24 ਸਤੰਬਰ ਦਿਨ ਸ਼ਨੀਵਾਰ ਸਵੇਰੇ 10 ਵਜੇ ਹੋ ਰਿਹਾ ਹੈ। ਇਸ ਸਮਾਰੋਹ ਵਿਚ ਸਵਰਗੀ ਸ਼ਾਇਰ ਰਾਜਿੰਦਰ ਪਰਦੇਸੀ ਯਾਦਗਾਰੀ ਪੁਰਸਕਾਰ ਉਘੇ ਸ਼ਾਇਰ ਤੇ ਬਹੁਪੱਖੀ ਸਾਹਿਤਕ ਸ਼ਖਸੀਅਤ ਡਾ ਲਖਵਿੰਦਰ ਜੌਹਲ ਨੂੰ ਭੇਟ ਕੀਤਾ ਜਾਵੇਗਾ ਅਤੇ ਮਰਹੂਮ ਕਹਾਣੀਕਾਰ ਜਗਰੂਪ