news

Jagga Chopra

Articles by this Author

ਪੰਜਾਬ ਨੇ 6 ਮਹੀਨਿਆਂ ਵਿੱਚ 10 ਹਜ਼ਾਰ ਕਰੋੜ ਜੀ.ਐਸ.ਟੀ ਦਾ ਅੰਕੜਾ ਪਾਰ ਕੀਤਾ: ਚੀਮਾ

ਚੰਡੀਗੜ੍ਹ  : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਚਾਲੂ ਵਿੱਤੀ ਸਾਲ ਦੌਰਾਨ 10604 ਕਰੋੜ ਰੁਪਏ ਜੀ.ਐਸ.ਟੀ ਵਜੋਂ ਵਸੂਲੇ ਹਨ ਜਿਸ ਨਾਲ ਸੂਬੇ ਵੱਲੋਂ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਛੇ ਮਹੀਨਿਆਂ ਵਿੱਚ 10 ਹਜ਼ਾਰ ਦਾ ਅੰਕੜਾ ਪਾਰ ਕੀਤਾ ਗਿਆ ਹੈ।ਇੱਥੇ ਜਾਰੀ ਇੱਕ ਬਿਆਨ ਵਿੱਚ ਇਹ ਪ੍ਰਗਟਾਵਾ

ਪ੍ਰਤਾਪ ਬਾਜਵਾ ਨੇ ਭਗਵੰਤ ਮਾਨ ਨੂੰ ਦਿੱਤੀ ਸਲਾਹ, ਕੇਜਰੀਵਾਲ ਦੇ ਪਿੱਛੇ ਅੰਨ੍ਹੇਵਾਹ ਨਾ ਲੱਗੋ,

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਹਰ ਰੋਜ਼ ਕੇਂਦਰ ਸਰਕਾਰ ਵੱਲੋਂ ਸਖ਼ਤ ਜਾਂਚ ਦੇ ਘੇਰੇ ਵਿੱਚ ਲਿਆਉਣ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਇਹ ਸਮਾਂ ਆ ਗਿਆ ਹੈ ਕਿ ਉਹ ਆਪਣਾ ਕੰਮ ਆਪਣੇ ਦਿਮਾਗ ਨਾਲ ਕਰਨ ਅਤੇ ਆਪਣੇ ਰਾਜਨੀਤਿਕ ਗੁਰੂ ਦੀ

ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼

ਚੰਡੀਗੜ :  ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁਨ ਜੰਗ ਤਹਿਤ ਇੱਕ ਹੋਰ ਸਫਲਤਾ ਹਾਸਲ  ਕਰਦਿਆਂ ਪੰਜਾਬ ਪੁਲਿਸ ਨੇ  ਬੁੱਧਵਾਰ ਨੂੰ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗਿਰਫ਼ਤਾਰ ਕਰਕੇ , ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।ਗਿ੍ਰਫਤਾਰ ਕੀਤੇ ਗਏ

ਫੇਲ੍ਹ ਦਿੱਲੀ ਮਾਡਲ ਦੀ ਗੁਜਰਾਤ 'ਚ ਇਸ਼ਤਿਹਾਰਬਾਜ਼ੀ ’ਤੇ ਪੰਜਾਬ ਦੇ ਕਰੋੜਾਂ ਰੁਪਏ ਕਿਉਂ ਖਰਚੇ ਜਾ ਰਹੇ ਹਨ : ਸੁਖਬੀਰ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਦਿੱਲੀ ਦੇ ਫੇਲ੍ਹ ਸਿੱਖਿਆ ਮਾਡਲ ਦੀ ਗੁਜਰਾਤ ਵਿਚ ਇਸ਼ਤਿਹਾਰਬਾਜ਼ੀ ’ਤੇ ਪੰਜਾਬ ਦੇ ਕਰੋਡਾਂ ਰੁਪਏ ਕਿਉਂ ਖਰਚ ਕੀਤੇ ਜਾਰਹੇ  ਹਨ ਜਦੋਂ ਕਿ ਸਿੱਖਿਆ ਦੇ ਮਾਮਲੇ ਵਿਚ ਤਿੰਨ ਕੌਮੀ ਸਰਵੇਖਣਾਂ ਵਿਚ ਪੰਜਾਬ ਦੀ

ਸਕੂਲਾਂ 'ਚ ਹਿਜਾਬ 'ਤੇ ਪਾਬੰਦੀ 'ਤੇ ਸੁਪਰੀਮ ਕੋਰਟ ਦਾ ਫੈਸਲਾ ਅਗਲੇ ਹਫਤੇ ਆਉਣ ਦੀ ਸੰਭਾਵਨਾ

ਨਵੀਂ ਦਿੱਲੀ : ਕਰਨਾਟਕ 'ਚ ਸਕੂਲਾਂ 'ਚ ਹਿਜਾਬ 'ਤੇ ਪਾਬੰਦੀ 'ਤੇ ਸੁਪਰੀਮ ਕੋਰਟ ਦਾ ਫੈਸਲਾ ਅਗਲੇ ਹਫਤੇ ਆਉਣ ਦੀ ਸੰਭਾਵਨਾ ਹੈ। ਕੇਸ ਦੀ ਸੁਣਵਾਈ ਕਰ ਰਹੇ ਬੈਂਚ ਦੇ ਜੱਜ ਹੇਮੰਤ ਗੁਪਤਾ 16 ਅਕਤੂਬਰ ਨੂੰ ਸੇਵਾਮੁਕਤ ਹੋ ਰਹੇ ਹਨ, ਇਸ ਲਈ ਜਸਟਿਸ ਗੁਪਤਾ ਦੇ ਸੇਵਾਮੁਕਤ ਹੋਣ ਤੋਂ ਪਹਿਲਾਂ ਫੈਸਲਾ ਆਉਣ ਦੀ ਉਮੀਦ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ

ਰਾਵਣ ਦਾ ਪੁਤਲਾ ਲੋਕਾਂ ’ਤੇ ਡਿੱਗਿਆ, ਬਚਾਅ

ਯਮੁਨਾਨਗਰ : ਸ੍ਰੀ ਸਨਾਤਨ ਧਰਮ ਸਭਾ ਮਾਡਲ ਟਾਊਨ ਨੇ ਰਾਵਣ ਦਾ 80 ਫੁੱਟ ਦਾ ਪੁਤਲਾ ਤਿਆਰ ਕਰਾਇਆ ਸੀ। ਪੁਤਲਾ ਸਾੜਨ ਦੇ ਬਾਅਦ ਧਾਰਮਿਕ ਮਾਨਤਾ ਦੇ ਮੁਤਾਬਕ ਲੋਕ ਸੜੀ ਹੋਈ ਲੱਕੜ ਲੈਣ ਲਈ ਪੁਤਲੇ ਦੇ ਨਜ਼ਦੀਕ ਪਹੁੰਚੇ। ਤਦੇ ਰਾਵਣ ਦਾ ਪੁਤਲਾ ਲੋਕਾਂ ਦੇ ਉੱਪਰ ਡਿੱਗ ਗਿਆ ਤੇ ਕਈ ਲੋਕ ਉਸ ਹੇਠਾਂ ਦੱਬ ਗਏ। ਪੁਲਿਸ ਤੇ ਲੋਕਾਂ ਨੇ ਉਨ੍ਹਾਂ ਨੂੰ ਪੁਤਲੇ ਦੇ ਥੱਲਿਓਂ ਕੱਢਿਆ। ਹਾਲਾਂਕਿ

ਵਿਸ਼ਵ ਮਹਾਮਾਰੀ ਕੋਵਿਡ-19 ਦੇ ਸੰਕਟ ਦੌਰਾਨ ਗ਼ਰੀਬਾਂ ਅਤੇ ਲੋੜਵੰਦਾਂ ਲਈ ਭਾਰਤ ਦੀ ਸਹਾਇਤਾ ਵਿਲੱਖਣ : ਡੇਵਿਡ ਮਾਲਪਾਸ

ਵਾਸ਼ਿੰਗਟਨ, ਪੀਟੀਆਈ : ਵਿਸ਼ਵ ਬੈਂਕ ਦੇ ਚੇਅਰਮੈਨ ਡੇਵਿਡ ਮਾਲਪਾਸ ਨੇ ਕਿਹਾ ਕਿ ਵਿਸ਼ਵ ਮਹਾਮਾਰੀ ਕੋਵਿਡ-19 ਦੇ ਸੰਕਟ ਦੌਰਾਨ ਗ਼ਰੀਬਾਂ ਅਤੇ ਲੋੜਵੰਦਾਂ ਲਈ ਭਾਰਤ ਦੀ ਸਹਾਇਤਾ ਵਿਲੱਖਣ ਹੈ। ਦੂਜੇ ਦੇਸ਼ਾਂ ਨੂੰ ਵੀ ਭਾਰਤ ਵਾਂਗ ਵਿਆਪਕ ਸਬਸਿਡੀਆਂ ਦੇਣ ਦੀ ਬਜਾਏ ਸਿੱਧਾ ਨਕਦੀ ਟ੍ਰਾਂਸਫਰ ਕਰਨਾ ਚਾਹੀਦਾ ਹੈ। ਵਿਸ਼ਵ ਬੈਂਕ ਵੱਲੋਂ ਮਾਲਪਾਸ ਨੇ ਬੁੱਧਵਾਰ ਨੂੰ ਇੱਕ ਖੋਜ 'ਗ਼ਰੀਬੀ

ਮੁੱਖ ਮੰਤਰੀ ਮਾਨ ਵੱਲੋਂ ਅਕਾਦਮਿਕ, ਸੈਰ-ਸਪਾਟਾ ਤੇ ਵਪਾਰਕ ਖੇਤਰਾਂ ਵਿੱਚ ਤਜਾਕਿਸਤਾਨ ਨਾਲ ਬਿਹਤਰ ਸਬੰਧਾਂ 'ਤੇ ਜ਼ੋਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਵਾਂ ਮੁਲਕਾਂ ਦੇ ਲੋਕਾਂ ਦੀ ਭਲਾਈ ਲਈ ਅਕਾਦਮਿਕ, ਸੈਰ-ਸਪਾਟਾ, ਵਪਾਰ ਅਤੇ ਵਣਜ ਦੇ ਖੇਤਰਾਂ ਵਿੱਚ ਤਜਾਕਿਸਤਾਨ ਨਾਲ ਬਿਹਤਰ ਸਹਿਯੋਗ ਦੀ ਮੰਗ ਕੀਤੀ।ਤਜਾਕਿਸਤਾਨ ਦੇ ਉੱਚ ਪੱਧਰੀ ਵਫ਼ਦ ਨਾਲ ਅੱਜ ਮੁੱਖ ਮੰਤਰੀ ਨੇ ਆਪਣੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਮੌਕੇ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ

ਰਾਏਕੋਟ ਵਿਖੇ ਦੁਸਹਿਰਾ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।
ਰਾਏਕੋਟ (ਚਰਨਜੀਤ ਸਿੰਘ ਬੱਬੂ) : ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਅੱਜ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਰਾਏਕੋਟ ਵਿਖੇ ਪ੍ਰਧਾਨ ਇੰਦਰਪਾਲ ਗੋਲਡੀ ਤੇ ਸਕੱਤਰ ਮਨੋਹਰ ਲਾਲ ਲਾਡੀ ਦੀ ਅਗਵਾਈ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਸਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਪੰਡਿਤ ਕਿ੍ਸ਼ਨ
ਸ੍ਰੀ ਬਾਲਾਜੀ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ।


ਰਾਏਕੋਟ  (ਚਰਨਜੀਤ ਸਿੰਘ ਬੱਬੂ) : ਬੀਤੀ ਰਾਤ ਬਾਲਾਜੀ ਪਰਿਵਾਰ ਵੱਲੋਂ ਮੰਦਰ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਸ਼ਿਵ ਮੰਦਰ ਬਗੀਚੀ ਰਾਏਕੋੋਟ ’ਚ ਸਥਿਤ ਸ੍ਰੀ ਬਾਲਾ ਜੀ ਧਾਮ ਵਿਖੇ ਵਿਸ਼ਾਲ ਜਾਗਰਣ ਕਰਵਾਇਆ ਗਿਆ।ਇਸ ਮੌਕੇ ਅਭੀ ਗੋਇਲ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਭਜਨ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਬਾਲਾਜੀ ਪਰਿਵਾਰ ਦੇ ਸ਼ਾਮ ਲਾਲ ਗੋਇਲ, ਵਿਨੋਦ ਜੈਨ (ਪੁਜਾਰੀ