news

Jagga Chopra

Articles by this Author

ਮੇਅਰ ਡੱਗ ਮੈਕੱਲਮ ਵੱਲੋਂ ਸਰੀ ਵਿਚ ਫਰੇਜ਼ਰ ਰਿਵਰ ਦੇ ਕੰਢੇ ਅਸਥਘਾਟ ਬਣਾਉਣ ਦਾ ਵਾਅਦਾ

ਕੈਨੇਡਾ : 15 ਅਕਤੂਬਰ ਨੂੰ ਹੋ ਰਹੀਆਂ ਸਿਟੀ ਕੌਂਸਲ ਦੀਆਂ ਚੋਣਾਂ ਵਿਚ ਪੰਜਾਬੀ ਭਾਈਚਾਰੇ ਦੇ ਦਿਲ ਜਿੱਤਣ ਲਈ ਸਰੀ ਦੇ ਮੇਅਰ ਡੱਗ ਮੈਕੱਲਮ ਨੇ ਸਾਊਥ ਏਸ਼ੀਅਨ ਅਤੇ ਵਿਸ਼ੇਸ਼ ਕਰਕੇ ਪੰਜਾਬੀ ਭਾਈਚਾਰੇ ਦੀ ਪਿਛਲੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਫਰੇਜ਼ਰ ਰਿਵਰ ਦੇ ਕੰਢੇ ਇਕ ਅਸਥਘਾਟ ਬਣਾਉਣ ਦਾ ਵਾਅਦਾ ਕੀਤਾ ਹੈ, ਜਿੱਥੇ ਭਾਰਤੀ ਸੰਸਕ੍ਰਿਤੀ ਅਨੁਸਾਰ

ਆਸਟਰੇਲੀਆ,ਅਮਰੀਕਾ ਦੇ ਸ਼ਾਇਰਾਂ ਦੇ ਮਾਣ ਵਿਚ ਗ਼ਜ਼ਲ ਮੰਚ ਸਰੀ ਵੱਲੋਂ ਪ੍ਰੋਗਰਾਮ ਕਰਵਾਇਆ ਗਿਆ।

ਕੈਨੇਡਾ: ਗ਼ਜ਼ਲ ਮੰਚ ਸਰੀ ਵੱਲੋਂ ਆਸਟਰੇਲੀਆ ਅਤੇ ਅਮਰੀਕਾ ਤੋਂ ਆਏ ਸ਼ਾਇਰਾਂ ਦੇ ਮਾਣ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਮਹਿਮਾਨ ਸ਼ਾਇਰਾਂ ਨੂੰ ਜੀ ਆਖਦਿਆਂ ਮੰਚ ਦੇ ਸ਼ਾਇਰ ਰਾਜਵੰਤ ਰਾਜ ਨੇ ਗ਼ਜ਼ਲ ਮੰਚ ਸਰੀ ਦੀਆਂ ਸਰਗਰਮੀਆਂ ਬਾਰੇ ਕੁਝ ਸ਼ਬਦ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਗ਼ਜ਼ਲ ਮੰਚ ਵੱਲੋਂ ਰਵਾਇਤੀ ਮੀਟਿੰਗਾਂ ਦੀ ਬਜਾਏ ਸਾਲ ਵਿਚ ਇਕ ਵੱਡਾ ਸ਼ਾਇਰਾਨਾ ਸਮਾਗਮ ਕਰਵਾਇਆ ਜਾਂਦਾ

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤਾ ਮਰਨ ਵਰਤ ਤੀਜੇ ਦਿਨ ਵੀ ਜਾਰੀ

ਸੰਗਰੂਰ : ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ’ਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਸ਼ੁਰੂ ਕੀਤਾ ਮਰਨ ਵਰਤ ਅੱਜ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਅਤੇ ਸੁਖਚੈਨ ਸਿੰਘ ਮਾਨਸਾ ਲਗਾਤਾਰ ਤੀਜੇ ਦਿਨ ਵੀ ਮਰਨ ਵਰਤ ’ਤੇ

ਪੰਜਾਬ ਸਕੱਤਰੇਤ ਕ੍ਰਿਕਟ ਕਲੱਬ ਚੰਡੀਗੜ੍ਹ ਦੀ ਅਧਿਕਾਰਤ ਜਰਸੀ ਮੁੱਖ ਮੰਤਰੀ ਮਾਨ ਵੱਲੋਂ ਲਾਂਚ

ਚੰਡੀਗੜ੍ਹ : ਪੰਜਾਬ ਸਿਵਲ ਸਕੱਤਰੇਤ ਕ੍ਰਿਕਟ ਕਲੱਬ,ਚੰਡੀਗੜ੍ਹ ਦੀ ਅਧਿਕਾਰਤ ਜਰਸੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਦਫ਼ਤਰ ਵਿਖੇ ਲਾਂਚ ਕੀਤੀ। ਹਾਲ ਹੀ ਵਿੱਚ ਹੋਏ ਟੂਰਨਾਮੈਂਟਾਂ ਦੌਰਾਨ ਪ੍ਰਾਪਤੀਆਂ ਲਈ ਕਲੱਬ ਦੇ ਕਾਰਜਕਰਤਾਵਾਂ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਦੀ

ਪੰਜਾਬ ਨੇ 36ਵੀਆਂ ਨੈਸ਼ਨਲ ਖੇਡਾਂ ਵਿੱਚ 1 ਸੋਨਾ, 5 ਚਾਂਦੀ ਤੇ 2 ਕਾਂਸੀ ਦੇ ਤਮਗ਼ੇ ਜਿੱਤੇ

ਚੰਡੀਗੜ੍ਹ  : 36ਵੀਆਂ ਨੈਸ਼ਨਲ ਖੇਡਾਂ ਗੁਜਰਾਤ ਵਿੱਚ ਪੰਜਾਬ ਨੇ 1 ਸੋਨਾ, 5 ਚਾਂਦੀ ਤੇ 2 ਕਾਂਸੀ ਦੇ ਤਮਗ਼ੇ ਜਿੱਤੇ। ਪੰਜਾਬ ਨੇ ਹੁਣ ਤੱਕ 12 ਸੋਨੇ, 19 ਚਾਂਦੀ ਤੇ 16 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 47 ਤਮਗ਼ੇ ਜਿੱਤੇ ਹਨ। ਅੱਜ ਤਲਵਾਰਬਾਜ਼ੀ ਵਿੱਚ ਵਰਿੰਦਰ ਸਿੰਘ, ਸਹਿਜਪ੍ਰੀਤ ਸਿੰਘ, ਮਨਦੀਪ ਸਿੰਘ ਤੇ ਧਰੁਵ ਵਾਲੀਆ ਦੀ ਟੀਮ ਨੇ ਸੋਨੇ ਦਾ ਤਮਗ਼ਾ ਜਿੱਤਿਆ। ਅਥਲੈਟਿਕਸ

ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਲੱਗਣਗੇ ਪ੍ਰੋਸੈਸਿੰਗ ਅਤੇ ਡਰਾਇਰ ਪਲਾਂਟ : ਧਾਲੀਵਾਲ

ਜਗਰਾਉਂ (ਰਛਪਾਲ ਸਿੰਘ ਸੇਰਪੁਰੀ) ਫਸਲੀ ਵਿਭਿੰਨਤਾ ਨੂੰ ਪ੍ਰਫੁੱਲਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹੇ ਦੀ ਜਗਰਾਉਂ ਸਬ-ਡਵੀਜ਼ਨ ਵਿੱਚ ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਲਈ ਪ੍ਰੋਸੈਸਿੰਗ ਅਤੇ ਡਰਾਇਰ ਪਲਾਂਟ ਸਥਾਪਤ ਕਰੇਗੀ। ਪੰਜਾਬ ਵਿੱਚ ਕਿਸਾਨਾਂ ਨੂੰ ਕਣਕ-ਝੋਨੇ ਦੇ

ਅਸੀਂ ਉਂਕਾਰ ਦੇ ਬੱਚੇ, ਅਸੀਂ ਊੜੇ ਦੇ ਜਾਏ ਹਾਂ, ਅਸੀਂ ਪੈਂਤੀ ਦਾ ਛੱਟਾ ਦੇਣ, ਇਸ ਧਰਤੀ 'ਤੇ ਆਏ ਹਾਂ : ਪਲਾਹੀ

ਕੈਨੇਡਾ : ਪੰਜਾਬ ਭਵਨ ਸਰੀ ਕੈਨੇਡਾ ਦੇ ਸੱਦੇ ਉਤੇ, ਸੁੱਖੀ ਬਾਠ ਦੀ ਅਗਵਾਈ ਵਿੱਚ ਦੋ ਦਿਨਾਂ ਸਲਾਨਾ ਸੰਮੇਲਨ-4 ਪਹਿਲੀ ਅਤੇ ਦੋ ਅਕਤੂਬਰ 2022 ਨੂੰ ਆਯੋਜਿਤ ਕੀਤਾ ਗਿਆ, ਜਿਸਦੇ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਡਾ: ਸਾਧੂ ਸਿੰਘ, ਸੁੱਖੀ ਬਾਠ, ਡਾ: ਸਤੀਸ਼ ਵਰਮਾ, ਡਾ: ਸਾਹਿਬ ਸਿੰਘ ਅਤੇ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਕੀਤੀ। ਸਮਾਗਮ 'ਚ ਉਦਘਾਟਨੀ ਸ਼ਬਦ ਬੋਲਦਿਆਂ ਡਾ

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਵੱਖ ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਐਸਡੀਐਮ ਵੱਲੋਂ ਵਿਸ਼ੇਸ਼ ਮੀਟਿੰਗ

ਸੁਲਤਾਨਪੁਰ ਲੋਧੀ : ਓਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ ਰਣਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸਟਰਾਅ ਬਰਨਿੰਗ ਸਬੰਧੀ ਨਿਯੁਕਤ ਕੀਤੇ ਗਏ ਕੁਆਰਡੀਨੇਟਰ ਅਤੇ ਨੋਡਲ ਅਫ਼ਸਰਾਂ ਨਾਲ  ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ । ਐੱਸ ਡੀ ਐੱਮ ਰਣਦੀਪ ਸਿੰਘ ਗਿੱਲ ਨੇ ਦੱਸਿਆ

ਅਨਾਜ ਮੰਡੀ ਖੰਨਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਿਆ ਜਾਇਜ਼ਾ

ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ : ਖੇਤੀਬਾੜੀ ਮੰਤਰੀ

ਖੰਨਾ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਤੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਪਹੁੰਚ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ

ਮੈਡੀਕਲ ਕਾਲਜ ਕਮ ਹਸਪਤਾਲ ਬਣਾਉਣ ਲਈ ਪੰਜਾਬ ਸਰਕਾਰ ਨੂੰ 13 ਏਕੜ ਜ਼ਮੀਨ ਦਾਨ ਕੀਤੀ

ਮੁੱਲਾਂਪੁਰ (ਰਛਪਾਲ ਸਿੰਘ ਸ਼ੇਰਪੁਰੀ) : ਨੇੜਲੇ ਪਿੰਡ ਚੱਕ ਕਲਾਂ ਵਿਖੇ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ ਮੈਡੀਕਲ ਕਾਲਜ ਕਮ ਹਸਪਤਾਲ ਦੀ ਉਸਾਰੀ ਲਈ 39 ਕਰੋੜ ਕੀਮਤ ਵਾਲੀ 13 ਏਕੜ ਜ਼ਮੀਨ ਪੰਜਾਬ ਸਰਕਾਰ ਨੂੰ ਦਾਨ ਕੀਤੀ ਗਈ । ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ, ਜਿੱਥੇ ਉਨ੍ਹਾਂ ਸਰਕਾਰ