Baljinder Bhanohad

Baljinder Bhanohar, Editor
ਆਪਣੀ ਮਾਤ-ਭਾਸ਼ਾ ਪੰਜਾਬੀ ਨਾਲ ਬਚਪਨ ਤੋਂ ਹੀ ਜੁੜਿਆ ਆ ਰਿਹਾ ਬਲਜਿੰਦਰ ਭਨੋਹੜ ਆਪਣੇ ਵਿਦਿਆਰਥੀ ਜੀਵਨ ਤੋਂ ਹੀ ਪੰਜਾਬੀ ਸਾਹਿਤ ਨਾਲ ਕਾਲਜ ਮੈਗਜ਼ੀਨਾਂ, ਅਖ਼ਬਾਰਾਂ, ਮੈਗਜ਼ੀਨਾਂ, ਪੰਜਾਬੀ ਮਿਊਜ਼ਕ ਕੰਪਨੀਆਂ ਵਿੱਚ ਬਤੌਰ ਗੀਤਕਾਰ ਤੋਂ ਇਲਾਵਾ ਉੱਘੇ ਪੰਜਾਬੀ ਟੀਵੀ ਰਾਹੀਂ ਜੁੜਿਆ ਰਿਹਾ ਹੈ। ਬਲਜਿੰਦਰ ਪੰਜਾਬੀ ਸਾਹਿਤ ਦੇ ਵੱਖ-ਵੱਖ ਰੂਪਾਂ ਕਵਿਤਾਵਾਂ, ਗੀਤਾਂ, ਲੇਖਾਂ ਅਤੇ ਛੋਟੇ ਪਰਦੇ ‘ਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਲੜੀਵਾਰ ਸੀਰੀਅਲ ਦੇ ਬਤੌਰ ਸਕ੍ਰਿਪਟ ਲੇਖਕ ਰਾਹੀਂ ਆਪਣੀਆਂ ਸੇਵਾਵਾਂ ਨਿਭਾਅ ਚੁੱਕਾ ਹੈ। ਆਪਣੀ ਮਾਤ ਭੋਇੰ ਤੋਂ ਹਜ਼ਾਰਾਂ ਕੋਹਾਂ ਦੂਰ ਸੱਤ ਸਮੁੰਦਰੋਂ ਪਾਰ ਕਨੇਡਾ ਦੀ ਧਰਤੀ ‘ਤੇ ਅੱਜ ਵੀ ਨਿਰੰਤਰ ਆਪਣੇ ਸੋਹਣੇ ਅਤੇ ਮਨ-ਮੋਹਣੇ ਪੰਜਾਬ, ਮਾਖਿਓਂ ਮਿੱਠੀ ਪੰਜਾਬੀ ਬੋਲੀ ਅਤੇ ਪੰਜਾਬੀਅਤ ਨਾਲ ਜੁੜਕੇ ਕਨੇਡਾ ਤੋਂ ਸੰਸਾਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਦੇ ਮਾਣ ਨੂੰ ਵਧਾਉਣ ਅਤੇ ਰੁਤਬੇ ਦਾ ਕੱਦ ਉੱਚਾ ਕਰਨ ਹਿੱਤ ਆਪਣੇ ਭਾਈਚਾਰੇ ਨੂੰ ਸਮਰਪਿਤ ਕਨੇਡਾ ਤੋਂ ਇੱਕ ਨਿਵੇਕਲਾ ਵੈੱਬ ਨਿਊਜ਼ ਪੋਰਟਲ www.punjabimage.com ਜਾਰੀ ਕਰਕੇ ਪੰਜਾਬੀ ਮਾਂ-ਬੋਲੀ ਦੀ ਸੇਵਾ ਵਿੱਚ ਨਿਰੰਤਰ ਜੁੜੇ ਰਹਿਣ ਦਾ ਇੱਕ ਤੁੱਛ ਜਿਹਾ ਉਪਰਾਲਾ ਸ਼ੁਰੂ ਕੀਤਾ ਹੈ।

Articles by this Author

ਦਸਮ ਪਿਤਾ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਦਾ ਰਚੇਤਾ, ਮਹੀਨਾ “ਪੋਹ”                   

ਸਿੱਖ ਇਤਿਹਾਸ ਵਿੱਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਮੁੱਚੇ ਸੰਸਾਰ ਵਿੱਚ ਜ਼ਿਕਰਯੋਗ ਹੈ। ਦਸੰਬਰ ਵਿੱਚ ਪੈਂਦਾ ਦੇਸੀ ਮਹੀਨਾ “ਪੋਹ” ਦੁਨੀਆਂ ਦੇ ਕੋਨੇ-ਕੋਨੇ ਵਿੱਚ ਵੱਸਦੀ ਸਿੱਖ ਕੌਮ ਵੱਲੋਂ ਸ਼ਰਧਾ ਪੂਰਵਕ ਅਤੇ ਉਦਾਸੀਨਤਾ ਨਾਲ ਯਾਦ ਕੀਤਾ ਜਾਂਦਾ ਹੈ। ਦਸ਼ਮ ਪਿਤਾ ਜੀ ਦਾ ਆਪਣੇ ਪਰਿਵਾਰ ਤੋਂ ਵਿਛੋੜਾ, ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੇ ਸਭ ਦੁਖਾਂਤ

ਹੈਰਾਨ ਕਰਦਾ ਹੈ ਅਨਪੜ੍ਹ ਬੰਦੇ ਦਾ ਮਾਸਟਰ ਆਫ਼ ਮੈਡੀਸਨ ਬਣਨਾ। ਥੋੜਾ ਸਮਾਂ ਕੱਢ ਕੇ ਇਸ ਸ਼ਖਸੀਅਤ ਦੀ ਜ਼ਿੰਦਗੀ ਦੀ ਅਸਲ ਕਹਾਣੀ ਨੂੰ ਜ਼ਰੂਰ ਪੜ੍ਹੋ ਅਤੇ ਅਮਲ ਕਰੋ।

ਕੈਮਟਾਊਨ ਦੀ ਮੈਡੀਕਲ ਯੂਨੀਵਰਸਿਟੀ ਜਿਸ ਨੂੰ ਦੁਨੀਆਂ ਦਾ ਸਭ ਤੋਂ ਪਹਿਲਾਂ ਬਾਈਪਾਸ ਆਪ੍ਰੇਸ਼ਨ ਕਰਨ ਦਾ ਮਾਣ ਹਾਸਲ ਹੈ, ਨੇ ਸੰਨ 2003 ਵਿੱਚ ਇੱਕ ਅਜਿਹੇ ਵਿਅਕਤੀ ਨੂੰ ਮਾਸਟਰ ਆਫ਼ ਮੈਡੀਸਨ ਦੀ ਡਿਗਰੀ ਨਾਲ ਨਿਵਾਜ਼ਿਆ ਜਿਸ ਨੇ ਜ਼ਿੰਦਗੀ ਵਿੱਚ ਕਦੇ ਸਕੂਲ ਦਾ ਮੂੰਹ ਤੱਕ ਨਹੀ ਵੇਖਿਆਂ ਸੀ। ਉਸ ਨੂੰ ਅੰਗਰੇਜ਼ੀ ਦਾ ਇਕ ਸ਼ਬਦ ਵੀ ਪੜ੍ਹਨਾ ਨਹੀ ਸੀ ਆਉਂਦਾ ਪਰੰਤੂ ਆਪਣੇ ਰਵੱਈਏ,

ਸਿੱਖ ਕੌਮ ਦਾ ਮਹਾਨ ਯੋਧਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ( 300 ਸਾਲਾ ਜਨਮ ਸ਼ਤਾਬਦੀ ‘ਤੇ )

ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮਾਜ ਵਿੱਚ ਮੁਗਲਾਂ ਦੇ ਜ਼ਬਰ ਅਤੇ ਜ਼ੁਲਮ ਦਾ ਨਾਸ ਕਰਨ ਲਈ ਇੱਕ ਨਿਆਰੀ ਕੌਮ ‘ਖਾਲਸਾ ਪੰਥ’ ਦੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ‘ਤੇ ਸਾਜਨਾ ਕੀਤੀ। ਗੁਰੂ ਜੀ ਵੱਲੋਂ ਸਾਜੀ ਇਸ ਨਿਰਾਲੀ ਅਤੇ ਨਿਵੇਕਲੀ ਸਿੱਖ ਕੌਮ ਦੀ ਮਜਬੂਤੀ ਲਈ ਅਨੇਕਾਂ ਸਿੱਖ ਸੂਰਬੀਰਾਂ ਨੇ ਆਪਣਾ ਜੀਵਨ ਕੌਮ ਦੇ ਲੇਖੇ ਲਾਇਆ। ਉਸ ਸਮੇਂ ਸਿੱਖ ਮਿਸਲਾਂ ਦੀ

ਭਾਰਤੀ ਰਾਜਨੀਤੀ ਦੇ ਇੱਕ ਯੁੱਗ ਪੁਰਸ਼ ਦਾ ਅੰਤ

ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਕਾਸ਼ ਸਿੰਘ ਬਾਦਲ 95 ਸਾਲਾਂ ਦੀ ਲੰਮੀ ਉਮਰ ਹੰਢਾ ਕੇ ਆਪਣੇ ਜੀਵਣ ਦੇ ਆਖਰ ਆਖਰੀ ਸਾਹ ਲੈ ਲਏ। ਉਹਨਾਂ ਦਾ ਸਿਆਸੀ ਕੱਦ ਬਹੁਤ ਉੱਚਾ ਸੀ। ਉਹ ਪ੍ਰਧਾਨ ਮੰਤਰੀ ਡਾਕਟਰ ਮਨਮੋਹਣ ਸਿੰਘ ਤੋਂ ਬਾਦ ਦੁਨੀਆਂ ਵਿੱਚ ਜਾਣੇ ਜਾਣ ਵਾਲੇ ਭਾਰਤ ਦੇ ਦੂਸਰੇ ਸਿੱਖ ਨੇਤਾ ਸਨ। ਜੇਕਰ ਭਾਰਤ ਵਿੱਚ ਖੇਤਰੀ ਪਾਰਟੀਆਂ ਨੂੰ ਸ਼ਕਤੀਸ਼ਾਲੀ ਕਰਨ

ਲੋਕਤੰਤਰ ਵਿੱਚ ਮੀਡੀਆ ਦੀ ਅਜ਼ਾਦੀ ਖੁਸਣੀ ਲੋਕਤੰਤਰ ਲਈ ਘਾਤਕ

ਮੀਡੀਆ ਸਮਾਜ ਦਾ ਇੱਕ ਉਹ ਦਰਪਣ ਹੈ ਜੋ ਸਮਾਜ ਵਿੱਚ ਵਾਪਰਨ ਵਾਲੇ ਹਰ ਚੰਗੇ ਅਤੇ ਮਾੜੇ ਵਰਤਾਰੇ ਨੂੰ ਜੱਗ ਜ਼ਾਹਰ ਕਰਨ ਦੀ ਸਮਰੱਥਾ ਰੱਖਦਾ ਹੈ। ਇਹ ਜਿੱਥੇ ਸਮਾਜ ਦੀਆਂ ਊਣਤਾਈਆਂ ਨੂੰ ਲੋਕਾਂ ਸਾਹਮਣੇ ਰੱਖਦਾ ਹੈ, ਉੱਥੇ ਹੀ ਸਰਕਾਰ, ਪ੍ਰਸ਼ਾਸ਼ਨ ਅਤੇ ਸਮਾਜ ਦੇ ਲੋਕਾਂ ਵਿੱਚ ਇੱਕ ਮਾਲ਼ਾ ਦੀ ਤਰ੍ਹਾਂ ਕੜੀ ਬਣਕੇ ਆਪਣਾ ਸਾਰਥਕ ਰੋਲ ਨਿਭਾਉਂਦਾ ਹੈ। ਮੀਡੀਆ ਸਮਾਜ ਦੀਆਂ ਕੁਰੀਤੀਆਂ

ਪੁਰਾਤਨ ਪੰਜਾਬ ਦੀ ਭੂਗੋਲਿਕ ਰੂਪ-ਰੇਖਾ :

ਪੁਰਾਤਨ ਖੋਜਕਾਰਾਂ ਦੇ ਅਧਿਐਨ ਵਾਚਣ ਤੋਂ ਪਤਾ ਚੱਲਦਾ ਹੈ ਕਿ ਪੂਰਵ ਕਾਲ ਤੋਂ ਹੀ ਪੰਜਾਬ ਦੀ ਭੂਗੋਲਿਕ ਰੂਪ-ਰੇਖਾ ਇਥੇ ਵਗਣ ਵਾਲੇ ਦਰਿਆਵਾਂ ਨੇ ਨਿਰਧਾਰਿਤ ਕੀਤੀ ਹੈ । ਇਸਦੇ ਪੂਰਬ ਵੱਲ ਜਮਨਾ ਅਤੇ ਪੱਛਮ ਵੱਲ ਸਿੰਧ ਦਰਿਆ ਵਗਦੇ ਹਨ । ਇਸਤੋਂ ਇਲਾਵਾ ਪੰਜਾਬ ਵਿੱਚ ਪੰਜ ਦਰਿਆ ਹੋਰ ਵੀ ਵਗਦੇ ਹਨ।
ਪੰਜਾਬ ਦੀ ਬਿਲਕੁਲ ਪਿੱਠ ‘ਤੇ ਉੱਤਰ ਵਾਲੇ ਪਾਸੇ ਹਿਮਾਲਾ ਪਰਬਤ ਦੀਆਂ ਸ਼ਿਵਾਲਿਕ

ਭਗਵੰਤ ਸਿੰਘ ਮਾਨ ਅਕਾਲ ਤਖ਼ਤ ਦਾ ਓਟ-ਆਸਰਾ ਲੈਣ ! ਡੁੱਲ੍ਹੇ ਬੇਰਾਂ ਦਾ ਕੁਝ ‘ਨੀ ਵਿਗੜਿਆ, ਕੌਮ ਦਾ ਦਿਲ ਜਿੱਤਣਾ ਹਾਲ ਦੀ ਘੜੀ ਵੀ ਦੂਰ ਨਹੀਂ !

 

ਸ਼੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਧਾਰਮਿਕ ਖੁਦਮੁਖਤਿਆਰੀ ਦੀ ਸਰਬ-ਉਤਮ ਗੱਦੀ ਹੈ ਅਤੇ ਸਿੱਖਾਂ ਦੇ ਸਮੂਹ ਸਰਬੱਤ ਖਾਲਸਾ ਦੀਵਾਨਾਂ ਦੀ ਮੰਜੀ ਹੈ । ਸ਼੍ਰੀ ਅਕਾਲ ਤਖ਼ਤ ਸਾਹਿਬ ਮੀਰੀ ਅਤੇ ਪੀਰੀ ਭਾਵ ਸੰਸਾਰ ਵਿੱਚ ਵਸਦੀ ਸਮੁੱਚੀ ਸਿੱਖ ਕੌਮ ਦੇ ਰਾਜਨੀਤਿਕ ਅਤੇ ਅਧਿਆਤਮਿਕ ਵਿਚਾਰਧਾਰਾ ਦਾ ਮੂਲ ਧੁਰਾ ਹੈ । ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਮੇ-ਸਮੇ ਜਾਰੀ ਹੁਕਮਨਾਮੇ

ਮਾਂ ਬੋਲੀ ਦੇ ਕਤਲ ਦੀ ਸਾਜਿਸ਼

ਪੰਜਾਬੀਆਂ ਦੀ ਮਾਂ-ਬੋਲੀ ਜੁਬਾਨ ਪੰਜਾਬੀ ਨੇ ਪੂਰੇ ਸੰਸਾਰ ਵਿੱਚ ਵਸਦੇ ਪੰਜਾਬੀਆਂ ਨੂੰ ਸਮੁੱਚੇ ਸੰਸਾਰ ਵਿੱਚ ਇੰਨਾ ਮਾਣ ਦਿਵਾਇਆ ਹੋਇਆ ਹੈ, ਕਿ ਉਹ ਅੱਜ ਪੰਜਾਬੀ ਬੋਲੀ-ਬੋਲ ਕੇ ਪੰਜਾਬੀ ਹੋਣ ਵਿੱਚ ਫਖ਼ਰ ਮਹਿਸੂਸ ਕਰਦੇ ਹਨ, ਕਿਉਂਕਿ ਅੱਜ ਸਾਰਾ ਸੰਸਾਰ ਇਹ ਮਹਿਸੂਸ ਕਰ ਗਿਆ ਹੈ ਕਿ ਪੰਜਾਬੀ ਜੁਬਾਨ ਸੰਸਾਰ ਕੁੱਲ ਜੁਬਾਨਾਂ ਵਿੱਚੋਂ ਆਪਣਾ ਇੱਕ ਵਿਸ਼ੇਸ਼ ਸਥਾਨ ਰੱਖਦੀ ਹੈ।

ਨਿੱਕੀਆਂ-ਨਿੱਕੀਆਂ ਗੱਲਾਂ ’ਤੇ ਅਮਲ ਕਰਕੇ ਅਸੀਂ ਪੰਜਾਬ ਨੂੰ ਮੁੜ ਤੋਂ ਬਣਾ ਸਕਦੇ ਹਾਂ ਰੰਗਲਾ ਪੰਜਾਬ


ਸੋਨੇ ਦੀ ਚਿੜੀ ਅਖਵਾਉਣ ਵਾਲੇ ਪੰਜਾਬ ਨੂੰ ਖੌਰੇ ਕਿਹੜੀਆਂ ਨਜ਼ਰਾਂ ਨੇ ਖਾ ਲਿਆ ਹੈ। ਪੰਜ ਆਬਾਂ ਦੀ ਮੰਨੀ ਜਾਣ ਵਾਲੀ ਧਰਤੀ ਦਾ ਇੱਕ-ਇੱਕ ਤੁਪਕਾ ਅੱਜ ਜ਼ਹਿਰ ਬਣਕੇ ਮਨੁੱਖੀ ਜੀਵਨ ਅਤੇ ਜੀਵ ਜੰਤੂਆਂ ਨੂੰ ਨਿੱਤ ਮੌਤ ਦੇ ਮੂੰਹ ਵਿੱਚ ਧੱਕ ਰਿਹਾ ਹੈ। ਕਿਸੇ ਸਮੇਂ ਪੂਰੇ ਭਾਰਤ ਵਿੱਚ ਹਰਾ ਇਨਕਲਾਬ ਲਿਆਉਣ ਵਾਲਾ ਪੰਜਾਬ ਅੱਜ ਪ੍ਰਦੂਸ਼ਣ ਉੱਗਲ਼ਣ ਲੱਗਾ ਹੋਇਆ ਹੈ। ਪੰਜਾਬ ਦੀ ਜਵਾਨੀ

ਮੁੱਖ ਮੰਤਰੀ ਲਈ ‘ਆਪਾ ਖੋਊ’ ਰਵੱਈਆ ਤਿਆਗ ਕੇ ਸਦਨ ਦੀ ਮਰਿਯਾਦਾ ਅਤੇ ਅਹੁਦੇ ਦੇ ਸਨਮਾਨ ਨੂੰ ਬਹਾਲ ਰੱਖਣ ਲਈ ਸੁਚੇਤ ਹੋਣਾ ਜਰੂਰੀ ਹੈ !!

ਕਿਸੇ ਵੀ ਸਮਾਜ, ਸੰਸਥਾ, ਸਰਕਾਰ, ਖਿੱਤੇ ਅਤੇ ਮੁਲਕ ਦੇ ਨੁਮਾਇੰਦੇ ਦੀਆਂ ਉਸ ਸਮਾਜ, ਸੰਸਥਾ, ਸਰਕਾਰ, ਖਿੱਤੇ ਅਤੇ ਮੁਲਕ ਪ੍ਰਤੀ ਜਿੰਮੇਵਾਰੀਆਂ ਅਤੇ ਜਵਾਬਦੇਹੀਆਂ ਹੁੰਦੀਆਂ ਹਨ ਅਤੇ ਉਹ ਇਹਨਾਂ ਜਿੰਮੇਵਾਰੀਆਂ ਅਤੇ ਜਵਾਬ-ਦੇਹੀਆਂ ਦਾ ਸਾਹਮਣਾ ਕਰਨ ਤੋਂ ਮੁਨਕਰ ਨਹੀਂ ਹੋ ਸਕਦਾ। ਉਹ ਇਹਨਾਂ ਜਿੰਮੇਵਾਰੀਆਂ ਅਤੇ ਜਵਾਬਦੇਹੀਆਂ ਤੋਂ ਪਾਸਾ ਵੱਟਕੇ ਭੱਜ ਨਹੀਂ ਸਕਦਾ। ਉਸ ਅਧੀਨ ਕਾਰਜ