Baljinder Bhanohad

Baljinder Bhanohar, Editor
ਆਪਣੀ ਮਾਤ-ਭਾਸ਼ਾ ਪੰਜਾਬੀ ਨਾਲ ਬਚਪਨ ਤੋਂ ਹੀ ਜੁੜਿਆ ਆ ਰਿਹਾ ਬਲਜਿੰਦਰ ਭਨੋਹੜ ਆਪਣੇ ਵਿਦਿਆਰਥੀ ਜੀਵਨ ਤੋਂ ਹੀ ਪੰਜਾਬੀ ਸਾਹਿਤ ਨਾਲ ਕਾਲਜ ਮੈਗਜ਼ੀਨਾਂ, ਅਖ਼ਬਾਰਾਂ, ਮੈਗਜ਼ੀਨਾਂ, ਪੰਜਾਬੀ ਮਿਊਜ਼ਕ ਕੰਪਨੀਆਂ ਵਿੱਚ ਬਤੌਰ ਗੀਤਕਾਰ ਤੋਂ ਇਲਾਵਾ ਉੱਘੇ ਪੰਜਾਬੀ ਟੀਵੀ ਰਾਹੀਂ ਜੁੜਿਆ ਰਿਹਾ ਹੈ। ਬਲਜਿੰਦਰ ਪੰਜਾਬੀ ਸਾਹਿਤ ਦੇ ਵੱਖ-ਵੱਖ ਰੂਪਾਂ ਕਵਿਤਾਵਾਂ, ਗੀਤਾਂ, ਲੇਖਾਂ ਅਤੇ ਛੋਟੇ ਪਰਦੇ ‘ਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਲੜੀਵਾਰ ਸੀਰੀਅਲ ਦੇ ਬਤੌਰ ਸਕ੍ਰਿਪਟ ਲੇਖਕ ਰਾਹੀਂ ਆਪਣੀਆਂ ਸੇਵਾਵਾਂ ਨਿਭਾਅ ਚੁੱਕਾ ਹੈ। ਆਪਣੀ ਮਾਤ ਭੋਇੰ ਤੋਂ ਹਜ਼ਾਰਾਂ ਕੋਹਾਂ ਦੂਰ ਸੱਤ ਸਮੁੰਦਰੋਂ ਪਾਰ ਕਨੇਡਾ ਦੀ ਧਰਤੀ ‘ਤੇ ਅੱਜ ਵੀ ਨਿਰੰਤਰ ਆਪਣੇ ਸੋਹਣੇ ਅਤੇ ਮਨ-ਮੋਹਣੇ ਪੰਜਾਬ, ਮਾਖਿਓਂ ਮਿੱਠੀ ਪੰਜਾਬੀ ਬੋਲੀ ਅਤੇ ਪੰਜਾਬੀਅਤ ਨਾਲ ਜੁੜਕੇ ਕਨੇਡਾ ਤੋਂ ਸੰਸਾਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਦੇ ਮਾਣ ਨੂੰ ਵਧਾਉਣ ਅਤੇ ਰੁਤਬੇ ਦਾ ਕੱਦ ਉੱਚਾ ਕਰਨ ਹਿੱਤ ਆਪਣੇ ਭਾਈਚਾਰੇ ਨੂੰ ਸਮਰਪਿਤ ਕਨੇਡਾ ਤੋਂ ਇੱਕ ਨਿਵੇਕਲਾ ਵੈੱਬ ਨਿਊਜ਼ ਪੋਰਟਲ www.punjabimage.com ਜਾਰੀ ਕਰਕੇ ਪੰਜਾਬੀ ਮਾਂ-ਬੋਲੀ ਦੀ ਸੇਵਾ ਵਿੱਚ ਨਿਰੰਤਰ ਜੁੜੇ ਰਹਿਣ ਦਾ ਇੱਕ ਤੁੱਛ ਜਿਹਾ ਉਪਰਾਲਾ ਸ਼ੁਰੂ ਕੀਤਾ ਹੈ।

Articles by this Author

ਦੇਸੀ ਮਹੀਨੇ

 

ਚੇਤ : ਚੇਤ ਦਾ ਮਹੀਨਾ ਨਾਨਕਸ਼ਾਹੀ ਜੰਤਰੀ ਦਾ ਸਾਲ ਦੇ ਦੇਸੀ ਮਹੀਨਿਆਂ ਦਾ ਪਹਿਲਾ ਮਹੀਨਾ ਹੈ । ਨਾਨਕਸ਼ਾਹੀ ਇੱਕ ਸੂਰਜੀ ਜੰਤਰੀ ਹੈ, ਜਿਸਦਾ ਪਹਿਲਾ ਸਾਲ ਗੁਰੂ ਨਾਨਕ ਦੇਵ ਜੀ ਦੇ ਜਨਮ ਦੇ ਸਾਲ 1469 ਈਸਵੀ ਤੋਂ ਸ਼ੁਰੂ ਹੰਦਾ ਹੈ । ਇਹ ਮਹੀਨਾ ਗ੍ਰੈਗਰੀ ਕੈਲੰਡਰ ਅਤੇ ਜੂਲੀਅਨ ਕੈਲੰਡਰ ਦੇ ਮਾਰਚ ਅਤੇ ਅਪ੍ਰੈਲ ਮਹੀਨੇ ਦੇ ਵਿਚਕਾਰ ਆਉਂਦਾ ਹੈ । ਚੇਤ ਦੇ ਦੇਸੀ ਮਹੀਨੇ ਦੀ ਇੱਕ

ਪੰਜਾਬ ਦਾ ਇਤਿਹਾਸ

ਪੰਜਾਬ ‘ਪੰਜ’ ਅਤੇ ‘ਆਬ’ ਨਾਂ ਦੇ ਦੋ ਸ਼ਬਦਾਂ ਦੇ ਸੁਮੇਲ ਤੋਂ ਉਪਜਿਆ ਫਾਰਸੀ ਭਾਸ਼ਾ ਦਾ ਸ਼ਬਦ ਹੈ , ਜਿਸਦਾ ਅਰਥ ਹੈ ਪੰਜ ਪਾਣੀਆਂ ਦਾ ਭਾਵ ਪੰਜ ਦਰਿਆਵਾਂ ਤੋਂ ਹੈ । ਇਹਨਾਂ ਪੰਜ ਦਰਿਆਵਾਂ ਵਿੱਚੋਂ ਤਿੰਨ ਦਰਿਆ ਸਤਲੁਜ, ਰਾਵੀ ਅਤੇ ਬਿਆਸ ਤਾਂ ਇਧਰ ਦੇ ਚੜ੍ਹਦੇ ਪੰਜਾਬ ਭਾਰਤੀ ਪੰਜਾਬ ਵਿੱਚ ਪੈਂਦੇ ਹਨ , ਜਦੋਂ ਕਿ ਬਾਕੀ ਬਚਦੇ ਦੋ ਦਰਿਆ ਜਿਹਲਮ ਅਤੇ ਚਨਾਬ ਲਹਿੰਦੇ ਪੰਜਾਬ ਭਾਵ