Ujagar Singh

Articles by this Author

ਸੰਦੀਪ ਸ਼ਰਮਾ ਦਾ ਕਾਵਿ ਸੰਗ੍ਰਹਿ ‘ਉਹ ਸਾਂਭਣਾ ਜਾਣਦੀ ਮੈਨੂੰ’ ਸਹਿਜਤਾ ਦਾ ਪ੍ਰਤੀਕ

ਸਾਹਿਤ ਦਾ ਕਵਿਤਾ ਰੂਪ ਭਾਵਨਾਵਾਂ ਅਤੇ ਅਹਿਸਾਸਾਂ ਦਾ ਪੁਲੰਦਾ ਹੁੰਦਾ ਹੈ। ਕਵਿਤਾ ਮਾਨਣ ਅਤੇ ਮਹਿਸੂਸ ਕਰਨ ਦਾ ਸਾਧਨ ਹੁੰਦੀ ਹੈ। ਖੁਲ੍ਹੀ ਕਵਿਤਾ ਵਿਚਾਰਾਂ ਦੀ ਗੱਠੜੀ ਹੁੰਦੀ ਹੈ, ਜਿਸਦਾ ਕੋਈ ਭਾਰ ਨਹੀਂ ਹੁੰਦਾ, ਸਿਰਫ਼ ਅਹਿਸਾਸ ਕਰਨਾ ਹੁੰਦੈ। ਸੰਦੀਪ ਸ਼ਰਮਾ ਦੀਆਂ ਸਾਰੀਆਂ ਕਵਿਤਾਵਾਂ ਭਾਵਨਾਵਾਂ ਨੂੰ ਸਾਂਭੀ ਬੈਠੀਆਂ ਹਨ, ਜਿਹੜੀਆਂ ਪਾਠਕ ਨੂੰ ਕੋਈ ਫ਼ੈਸਲਾ ਲੈਣ ਤੋਂ

ਡਾ. ਸਤਿੰਦਰ ਪਾਲ ਸਿੰਘ ਦੀ ‘ਜੀਵਨ ਸਫ਼ਲਤਾ ਲਈ ਗੁਰਮਤਿ’ ਪੁਸਤਕ ਪ੍ਰੇਰਨਾ ਸਰੋਤ-ਉਜਾਗਰ ਸਿੰਘ

ਡਾ. ਸਤਿੰਦਰ ਪਾਲ ਸਿੰਘ ਸਿੱਖ ਧਰਮ ਦਾ ਪ੍ਰਬੱਧ ਤੇ ਪ੍ਰਤੀਬਧ ਵਿਦਵਾਨ ਹੈ। ਉਸ ਦੀਆਂ ਪੁਸਤਕਾਂ ਸਿੱਖ ਧਰਮ ਦੀ ਜੀਵਨ ਜਾਂਚ ਦੀ ਵਿਚਾਰਧਾਰਾ ਨਾਲ ਸੰਬੰਧਤ ਹੁੰਦੀਆਂ ਹਨ। ਚਰਚਾ ਅਧੀਨ ਉਸ ਦੀ ਪੁਸਤਕ ‘ਜੀਵਨ ਸਫਲਤਾ ਲਈ ਗੁਰਮਤਿ’ ਵੀ ਸਿੱਖ ਧਰਮ ਦੀ ਸਫਲ ਜੀਵਨ ਜਿਓਣ ਦੀ ਵਿਚਾਰਧਾਰਾ ਨੂੰ ਆਪਣੇ ਪੰਜ ਲੇਖਾਂ ਵਿੱਚ ਵਿਸਤਾਰ ਪੂਰਬਕ ਦਰਸਾਉਂਦੀ ਹੈ ਤਾਂ ਜੋ ਮਾਨਵਤਾ ਆਪਣੀ ਵਿਰਾਸਤ ਤੋਂ

ਸੁਰਜੀਤ ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ ਦੀ ਕਵਿਤਾ

ਸੁਰਜੀਤ ਪੰਜਾਬੀ ਕਾਵਿ ਜਗਤ ਵਿੱਚ ਸਥਾਪਤ ਕਵਿਤਰੀ ਹੈ। ਉਸ ਦੀਆਂ ਹੁਣ ਤੱਕ 9 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਚਾਰ ਕਾਵਿ ਸੰਗ੍ਰਹਿ ‘ਸ਼ਿਕਸਤ’, ‘ਹੇ ਸਖ਼ੀ’ (ਲੰਮੀ ਕਵਿਤਾ) ‘ਵਿਸਮਾਦ’ ਅਤੇ ‘ਲਵੈਂਡਰ (ਸੰਪਾਦਿਤ)’, ਇਕ ਕਹਾਣੀ ਸੰਗ੍ਰਹਿ ‘ਪਾਰਲੇ-ਪੁਲ’, ਇਕ ਸਾਹਿਤ ਸਮੀਖਿਆ ‘ਪਰਵਾਸੀ ਪੰਜਾਬੀ ਸਾਹਿਤ (ਸ਼ਬਦ ਤੇ ਸੰਵਾਦ)’ ਅਤੇ ਦੋ ਸੰਪਾਦਿਤ ਪੁਸਤਕ ‘ਕੂੰਜਾਂ’

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਤਾਅਨੇ ਮਿਹਣਿਆਂ ਨਾਲ ਖ਼ਤਮ

ਪੰਜਾਬ ਵਿਧਾਨ ਸਭਾ ਦੇ ਸਭ ਤੋਂ ਛੋਟੇ 8 ਦਿਨਾ ਦੇ ਬਜਟ ਇਜਲਾਸ ਵਿੱਚ ਸਰਕਾਰ ਅਤੇ ਵਿਰੋਧੀ ਪਾਰਟੀਆਂ ਨੇ ਪੰਜਾਬ ਦੇ ਵਿਕਾਸ ਲਈ ਦਿੱਤੇ ਫਤਬੇ ਤੋਂ ਕਿਨਾਰਾ ਕਰਦਿਆਂ ਇਕ ਦੂਜੇ ‘ਤੇ ਤੂਹਮਤਾਂ ਲਗਾਉਣ ਅਤੇ ਨੀਵਾਂ ਵਿਖਾਉਣ ਵਿੱਚ ਹੀ ਵਕਤ ਅਜਾਈਂ ਲੰਘਾ ਦਿੱਤਾ। ਸਾਰੇ ਇਜਲਾਸ ਵਿੱਚ ਪੰਜਾਬ ਦੇ ਵਿਕਾਸ ਦੇ ਮੁੱਖ ਮੁੱਦੇ ਗਾਇਬ ਰਹੇ। ਸਰਕਾਰੀ ਧਿਰ ਆਪਣੀ ਪਿੱਠ ਆਪ ਹੀ ਥਪਥਪਾਉਂਦੀ ਰਹੀ

ਜਸਮੇਰ ਸਿੰਘ ਹੋਠੀ ਦੀ ਪੁਸਤਕ 5 ਕਕਾਰ ਗੁਰਸਿੱਖੀ ਦਾ ਆਧਾਰ

ਜਸਮੇਰ ਸਿੰਘ ਹੋਠੀ ਦੀ ‘5 ਕਕਾਰ’ ਪੁਸਤਕ ਗੁਰਸਿੱਖਾਂ ਲਈ ਲਾਹੇਬੰਦ ਸਾਬਤ ਹੋਵੇਗੀ। ਇਸ ਪੁਸਤਕ ਵਿੱਚ ਖਾਲਸਾ ਪੰਥ ਦੀ ਸਾਜਨਾ ਤੋਂ ਸ਼ੁਰੂ ਕਰਕੇ ਸਿੱਖੀ ਸਿਧਾਂਤਾਂ ਦੀ ਮੁੱਢਲੀ ਜਾਣਕਾਰੀ ਦਿੱਤੀ ਗਈ ਹੈ। ਇਹ ਪੁਸਤਕ ਵਿਗਿਆਨਕ ਜਾਣਕਾਰੀ ਵੀ ਤੱਥਾਂ ’ਤੇ ਅਧਾਰਤ ਦਿੰਦੀ ਹੈ। ਅੰਮ੍ਰਿਤ ਛਕਾਉਣ ਦੀ ਪ੍ਰਣਾਲੀ ਅਤੇ ਪੰਜ ਪਿਆਰਿਆਂ ਦੀ ਮਹੱਤਤਾ ਬਾਰੇ ਦੱਸਿਆ ਗਿਆ ਹੈ। ਅੰਮ੍ਰਿਤ ਕੌਣ ਛਕਾ

ਸਿੱਖੀ ਸਿਦਕ ਦਾ ਮੁਜੱਸਮਾ : ਜਥੇਦਾਰ ਗੁਰਚਰਨ ਸਿੰਘ ਟੌਹੜਾ

ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਇਸ ਫਾਨੀ ਸੰਸਾਰ ਤੋਂ ਅਲਵਿਦਾ ਲਿਆਂ 19 ਸਾਲ ਬੀਤ ਗਏ ਹਨ ਪ੍ਰੰਤੂ ਉਨ੍ਹਾਂ ਦੇ ਧਾਰਮਿਕ ਖੇਤਰ ਵਿੱਚ ਪਾਏ ਯੋਗਦਾਨ ਨੂੰ ਅੱਜ ਵੀ ਸਿੱਖ ਸੰਗਤ ਯਾਦ ਕਰ ਰਹੀ ਹੈ। ਭਾਵੇਂ ਉਹ ਸਿਆਸੀ ਵਿਅਕਤੀ ਸਨ ਪ੍ਰੰਤੂ ਉਨ੍ਹਾਂ ਸਿਆਸਤ ਨੂੰ ਆਪਣੀਆਂ ਧਾਰਮਿਕ ਸਰਗਰਮੀਆਂ ਉਪਰ ਭਾਰੂ ਨਹੀਂ ਪੈਣ ਦਿੱਤਾ। ਉਨ੍ਹਾਂ ਦੀ ਹਮੇਸ਼ਾ ਪਹਿਲ ਸਿੱਖ ਧਰਮ ਦੀ ਵਿਚਾਰਧਾਰਾ ’ਤੇ

ਟਾਇਰਾਂ ਤੇ ਪੈਰਾਂ ਦਾ ਵੈਰੀ ਸਾਹਿਤਕਾਰ: ਗੁਲਜ਼ਾਰ ਸਿੰਘ ਸ਼ੌਂਕੀ

ਗੁਲਜ਼ਾਰ ਸਿੰਘ ਸ਼ੌਂਕੀ ਦਿਨ ਵੇਲੇ ਕਦੀਂ ਵੀ ਧੂਰੀ ਆਪਣੇ ਘਰ ਨਹੀਂ ਮਿਲੇਗਾ। ਇਊਂ ਮਹਿਸੂਸ ਹੁੰਦਾ ਜਿਵੇਂ ਉਸ ਦੇ ਪੈਰਾਂ ਹੇਠ ਕੋਈ ਪਹੀਆ ਲੱਗਿਆ ਹੋਇਆ ਹੈ, ਜਿਹੜਾ ਉਸ ਨੂੰ ਟਿਕਣ ਨਹੀਂ ਦਿੰਦਾ। ਆਪਣੇ ਘਰ ਤਾਂ ਉਹ ਬਿਮਾਰੀ ਠਮਾਰੀ ਨੂੰ ਹੀ ਮਿਲਦਾ ਹੈ। ਜੇਕਰ ਉਸ ਨੂੰ ਪਤਾ ਲੱਗ ਜਾਵੇ ਕਿ ਕੋਈ ਗਾਇਕ/ਰਾਗੀ/ਢਾਡੀ/ਸੰਗੀਤਕਾਰ ਪ੍ਰੋਗਰਾਮ ਦੇਣ ਲਈ ਆਇਆ ਹੈ/ਕਿਸੇ ਸਾਹਿਤ ਸਭਾ ਦੀ

ਪ੍ਰੋ.ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ ਸਰਦਾਰਨੀਆਂ ਔਰਤ ਦੀ ਬਹਾਦਰੀ ਦਾ ਪ੍ਰਤੀਕ

ਪ੍ਰੋ.ਰਾਮ ਲਾਲ ਭਗਤ ਬਹੁਪੱਖੀ ਸ਼ਾਇਰ ਹੈ। ਉਸ ਦੀਆਂ ਕਵਿਤਾਵਾਂ ਦੇ ਵਿਸ਼ੇ ਸਮਾਜ ਵਿੱਚ ਵਾਪਰਨ ਵਾਲੀਆਂ ਤਤਕਾਲੀ ਘਟਨਾਵਾਂ ਦੀ ਤਰਜਮਾਨੀ ਕਰਨ ਵਾਲੇ ਹੁੰਦੇ ਹਨ। ਉਸ ਨੇ ਹੁਣ ਤੱਕ 8 ਕਾਵਿ ਸੰਗ੍ਰਹਿ ਪ੍ਰਕਾਸ਼ਤ ਕੀਤੇ ਹਨ। ਪੜਚੋਲ ਅਧੀਨ ਕਾਵਿ ਸੰਗ੍ਰਹਿ ਦਾ ਸਿਰਲੇਖ ਕਿਸਾਨੀ ਨਾਲ ਸੰਬੰਧਤ ਸੰਸਾਰ ਵਿੱਚ ਸਭ ਤੋਂ ਵੱਡੇ ਕਿਸਾਨ ਅੰਦੋਲਨ ਵਿੱਚ ਇਸਤਰੀਆਂ ਦੇ ਯੋਗਦਾਨ ਬਾਰੇ ‘ਸਰਦਾਰਨੀਆਂ’

ਡਾ.ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ ਸਵੈ- ਜੀਵਨੀ

ਡਾ.ਸ਼ਿਆਮ ਸੁੰਦਰ ਦੀਪਤੀ ਸਿਹਤ ਸੰਬੰਧੀ ਲਿਖਣ ਵਾਲਾ ਸਰਵੋਤਮ ਲੇਖਕ ਹੈ। ਉਨ੍ਹਾਂ ਦੇ ਇਨਸਾਨੀ ਸਿਹਤ ਨਾਲ ਸੰਬੰਧਤ ਬੀਮਾਰੀਆਂ ਬਾਰੇ ਲੇਖ ਅਖ਼ਬਾਰਾਂ ਵਿੱਚ ਪ੍ਰਕਾਸ਼ਤ ਹੁੰਦੇ ਰਹਿੰਦੇ ਹਨ। ਇਸ ਪੁਸਤਕ ਵਿੱਚ ਉਸ ਦੇ 18 ਲੇਖ ਹਨ। ਇਹ ਪੁਸਤਕ ਡਾ.ਸ਼ਿਆਮ ਸੁੰਦਰ ਦੀਪਤੀ ਦੀ ਸਵੈਜੀਵਨੀ ਹੈ ਪ੍ਰੰਤੂ ਉਸ ਨੇ ਆਪਣੀ ਇਸ ਸਵੈਜੀਵਨੀ ਨੂੰ ਲੋਕਾਈ ਲਈ ਪ੍ਰੇਰਨਾਦਾਇਕ ਬਣਾ ਦਿੱਤਾ ਹੈ। ਸਵੇਰ ਤੋਂ

ਭਾਰਤੀ ਮੂਲ ਦੇ ਅਮਰੀਕੀ ਪੰਜਾਬੀ ਸਿੱਖ ਅਜੇਪਾਲ ਸਿੰਘ ਬਾਂਗਾ ਵਿਸ਼ਵ ਬੈਂਕ ਦੇ ਮੁੱਖੀ ਹੋਣਗੇ

ਭਾਰਤੀਆਂ/ਪੰਜਾਬੀਆਂ/ਸਿੱਖਾਂ ਨੇ ਆਪਣੀਆਂ ਸਿਆਣਪਾਂ, ਕਾਰਜ਼ ਕੁਸ਼ਲਤਾਵਾਂ ਅਤੇ ਮਿਹਨਤੀ ਸੁਭਾਅ ਵਾਲੀਆਂ ਅਦਾਵਾਂ ਨਾਲ ਸੰਸਾਰ ਵਿੱਚ ਆਪਣਾ ਸਿੱਕਾ ਜਮਾਇਆ ਹੈ। ਭਾਰਤੀ ਮੂਲ ਦੀਆਂ ਕਮਲਾ ਹੈਰਿਸ ਅਤੇ ਨਿੱਕੀ ਹੈਲੀ ਵਰਗੀਆਂ ਇਸਤਰੀਆਂ ਨੇ ਵੀ ਆਪਣੀ ਕਾਬਲੀਅਤ ਦਾ ਪ੍ਰਗਟਾਵਾ ਕਰਦਿਆਂ ਅਮਰੀਕਾ ਵਰਗੇ ਸੰਸਾਰ ਦੇ ਸਭ ਤੋਂ ਪ੍ਰਭਾਵਸ਼ਾਲੀ ਤਾਕਤਵਰ ਦੇਸ਼ ਵਿੱਚ ਆਪਣਾ ਨਾਮ ਕਮਾਇਆ ਹੈ। ਹੁਣ ਇਕ