ਜ਼ਿਮਨੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਤਿੰਨ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ

  • ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਐਲਾਨਿਆ ਉਮੀਦਵਾਰ

ਚੰਡੀਗੜ੍ਹ, 22ਅਕਤੂਬਰ 2024 : ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਤਿੰਨ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਹਾਲਾਂਕਿ ਚੱਬੇਵਾਲ ਸੀਟ ਲਈ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ।