ਚੰਡੀਗੜ੍ਹ, 23 ਫਰਵਰੀ : ਸ਼੍ਰੋਮਣੀ ਅਕਾਲੀ ਦਲ ਪੰਥਕ ਮੋਰਚੇ ਦੀ ਮੀਟਿੰਗ ਹੋਈ, ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਮੁਹਿੰਮ ਅਤੇ ਪੰਥ ਦੋ ਹੋਰ ਮੁੱਦਿਆ ਨੂੰ ਉੱਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਡਾ.ਦਲਜੀਤ ਸਿੰਘ ਚੀਮਾ ਨੇ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ 24 ਫਰਵਰੀ ਨੂੰ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ, ਇਸ ਵਿੱਚ ਹਰਿਆਣਾ ਦੀ ਘਟਨਾ ਅਤੇ ਪੰਜਾਬ ਦੇ ਕਈ ਮੁੱਦਿਆ ਉੱਤੇ ਵਿਚਾਰ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਹੋਈ ਮੁਹਿੰਮ ਨੂੰ ਹੁਲਾਰਾ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈਕਿ 18 ਲੱਖ ਤੋਂ ਵਧੇਰੇ ਲੋਕਾਂ ਨੇ ਸਮਰਥਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਮੁਹਿੰਮ ਨੂੰ ਲੈ ਕੇ ਸਾਰੇ ਧਰਮਾਂ ਦੇ ਲੋਕਾਂ ਸਮਰਥਨ ਕਰ ਰਹੇ ਹਨ। ਡਾ.ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਕਿੰਨੀ ਹੈਰਾਨੀਜਨਕ ਗੱਲ ਪੰਜਾਬ ਸਰਕਾਰ 3 ਮਾਰਚ ਨੂੰ ਬਜਟ ਸੈਸ਼ਨ ਕਰਨ ਜਾ ਰਹੀ ਹੈ ਉਥੇ ਹੀ ਪੰਜਾਬ ਦੇ ਰਾਜਪਾਲ ਨੇ ਬਜਟ ਸੈਸ਼ਨ ਦੀ ਪ੍ਰਵਾਨਗੀ ਨਹੀਂ ਦਿੱਤੀ। ਉਨ੍ਹਾਂ ਨੇ ਕਿਹਾ ਹੈ ਕਿ ਰਾਜਪਾਲ ਨਾਲ ਵਰਤੀ ਗਈ ਭਾਸ਼ਾ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗਵਰਨਰ ਨੇ ਵੀ ਕਿਹਾ ਹੈ ਕਿ ਕਾਨੂੰਨੀ ਰਾਏ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਕਿਹਾ ਹੈ ਕਿ ਇਤਿਹਾਸ ਵਿੱਚ ਪਹਿਲੀ ਵਾਰੀ ਹੋਇਆ ਹੋਇਆ ਕਿ ਸੂਬੇ ਸਰਕਾਰ ਨੂੰ ਬਜਟ ਸੈਸ਼ਨ ਤੋਂ ਵੀ ਰੋਕਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਵਿਗੜ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਗੈਂਗਸਟਰ ਸ਼ਰੇਆਮ ਘੁੰਮ ਰਹੇ ਹਨ ਜਿਸ ਕਰਕੇ ਪੰਜਾਬ ਦੇ ਸਨਅਤਕਾਰ ਪੰਜਾਬ ਨੂੰ ਛੱਡ ਕੇ ਹੋਰਾਂ ਰਾਜਾਂ ਵੱਲ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਐਮਐਲਏ ਅਮਿਤ ਰਤਨ ਦੀ ਗ੍ਰਿਫ਼ਤਾਰੀ ਇੰਨ੍ਹੇ ਦਿਨ ਬਾਅਦ ਕਰਨ ਦਾ ਕੀ ਮਤਲਬ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿਜੀਲੈਂਸ ਦੇ ਅਧਿਕਾਰੀਆਂ ਨੂੰ ਪਹਿਲੇ ਦਿਨ ਹੀ ਕਾਰਵਾਈ ਕਿਓ ਨਹੀਂ ਕਰਨ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਮੰਤਰੀ ਭ੍ਰਿਸ਼ਟ ਹਨ ਇਹ ਪੰਜਾਬ ਨੂੰ ਲੁੱਟਣਾ ਚਾਹੁੰਦੇ ਹਨ।