ਚੰਡੀਗੜ੍ਹ, 10 ਅਗਸਤ : ਇੱਕ ਵਾਰ ਫਿਰ ਤੋਂ ਪੰਜਾਬ ’ਚ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦੂਜੇ ਪਾਸੇ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪੈ ਵੀ ਰਿਹਾ ਹੈ। ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਵੀਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ ਬੁੱਧਵਾਰ ਸ਼ਾਮ ਨੂੰ ਜਾਰੀ ਕੀਤੀ ਭਵਿੱਖਬਾਣੀ ਅਨੁਸਾਰ ਪੱਛਮੀ ਮਾਲਵੇ ਵਿੱਚ ਪੈਂਦੇ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਮੌਸਮ ਵਿਭਾਗ ਮੁਤਾਬਿਕ ਹਿਮਾਚਲ ਦੇ ਉਪਰਲੇ ਖੇਤਰਾਂ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਹੋਵੇਗੀ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।