ਚੰਡੀਗੜ੍ਹ, 10 ਜੁਲਾਈ 2024 : ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਦੌਰਾਨ ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਬਿਜਲੀ ਗਰਜਣ ਦੀ ਵੀ ਸੰਭਾਵਨਾ ਹੈ। ਇਹ ਅਲਰਟ ਦੁਪਹਿਰ 2.46 ਤੋਂ ਸ਼ਾਮ 6 ਵਜੇ ਤੱਕ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਰਾਏਕੋਟ, ਜਗਰਾਉਂ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ , ਬਟਾਲਾ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ ਵਿੱਚ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰੇ ਮੋਹਾਲੀ 'ਚ ਮੀਂਹ ਪਿਆ ਸੀ। ਮੌਸਮ ਵਿਭਾਗ ਨੇ 12 ਜੁਲਾਈ ਲਈ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਅੱਜ ਸਵੇਰੇ ਮੋਹਾਲੀ ਵਿੱਚ ਥੋੜਾ ਜਿਹਾ ਮੀਂਹ ਪਿਆ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।