ਚੰਡੀਗੜ੍ਹ, 01 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਬੀਤੇ ਦਿਨੀਂ ਅਜਨਾਲਾ ਦੇ ਪੁਲਿਸ ਥਾਣੇ ਵਿੱਚ ਵਾਪਰੀ ਘਟਨਾ ਤੋਂ ਬਾਅਦ ਅਤੇ ਪੰਜਾਬ ਦੇ ਵਿਧਾਨ ਸਭਾ ਬਜਟ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਤਿੰਨ ਵਜੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਜ਼ਿਕਰਯੋਗ ਹੈ ਕਿ ਅਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਅਜਨਾਲਾ ਦੇ ਪੁਲਿਸ ਥਾਣੇ ਉਤੇ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਘਟਨਾ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਸੀ।