ਚੰਡੀਗੜ੍ਹ, 17 ਅਕਤੂਬਰ 2024 : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ 'ਤੇ ਮੁੱਖ ਮੰਤਰੀ ਮਾਨ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇੱਕ ਪਰਿਵਾਰ ਦੀ ਵਫ਼ਾਦਾਰੀ ਨਿਭਾਉਣ ਲਈ ਕਈਆਂ ਦੇ ਦਿਲ ਦੁਖਾਏ ਗਏ ਹਨ ਅਤੇ ਤਖ਼ਤ ਸਾਹਿਬ ਦੇ ਜਥੇਦਾਰ ਸਹਿਬਾਨ 'ਤੇ ਜੋ ਦੋਸ਼ ਲਾਏ ਜਾ ਜਾ ਰਹੇ ਹਨ ਉਹ ਬੇਬੁਨਿਆਦ ਹਨ। ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਕਿ ਉਨ੍ਹਾਂ ਦੇ ਘਰ ਜਾ ਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਰਿਵਾਰ ਬਾਰੇ ਕਿਸੇ ਵੀ ਸਿਆਸੀ ਆਗੂ ਦੀ ਧਮਕੀ ਅਤੇ ਚਰਿੱਤਰ ਹੱਤਿਆ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਸਾਡੇ ਕੋਲ ਆਉਂਦੀ ਹੈ ਤਾਂ ਅਸੀਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਾਂਗੇ।