
ਚੰਡੀਗੜ੍ਹ, 17 ਦਸੰਬਰ 2024 : ਪੰਜਾਬ ‘ਚ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਸ਼ਹਿਰ ਦੇ ਬਾਹਰੀ ਇਲਾਕਿਆਂ 'ਚ ਸਵੇਰੇ ਧੁੰਦ ਛਾਈ ਰਹੀ ਹੈ ਅਤੇ ਦੁਪਹਿਰ ਬਾਅਦ ਮੌਸਮ ਆਮ ਵਾਂਗ ਦਿਖਾਈ ਦਿੱਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਸਰਦੀ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ। ਵਿਗਿਆਨੀਆਂ ਮੁਤਾਬਕ ਜਿਸ ਕਾਰਨ ਆਉਣ ਵਾਲੇ ਦਿਨਾਂ ਵਿਚ ਸਰਦੀ ਦਾ ਪੂਰਾ ਜ਼ੋਰ ਦੇਖਣ ਨੂੰ ਮਿਲੇਗਾ। ਜਾਣਕਾਰੀ ਮੁਤਾਬਕ ਪੰਜਾਬ ਦਾ ਸਭ ਤੋਂ ਠੰਡਾ ਇਲਾਕਾ ਫਰੀਦਕੋਟ ਰਿਹਾ, ਜਿੱਥੇ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ ਜ਼ੀਰੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਫਰੀਦਕੋਟ ਪਿਛਲੇ ਕੁਝ ਦਿਨਾਂ ਤੋਂ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਮੌਸਮ ਖੁਸ਼ਕ ਬਣਿਆ ਹੋਇਆ ਹੈ ਅਤੇ ਜ਼ਿਆਦਾਤਰ ਹਿੱਸਿਆਂ ‘ਚ ਕੜਾਕੇ ਦੀ ਠੰਡ ਦਾ ਅਸਰ ਦੇਖਣ ਨੂੰ ਮਿਲਿਆ ਹੈ। ਪੰਜਾਬ ‘ਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 25.6 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਦੇ ਸਰਹੱਦੀ ਖੇਤਰ ‘ਚ ਸਭ ਤੋਂ ਘੱਟ ਤਾਪਮਾਨ 2.5 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਠੰਡ ਹੋਰ ਵਧਣ ਦੀ ਸੰਭਾਵਨਾ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।