ਚੰਡੀਗੜ੍ਹ, 16 ਫਰਵਰੀ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਵੱਲੋਂ ਸੁਖਪਾਲ ਸਿੰਘ ਖਹਿਰ ਵਿਰੁੱਧ ਚੱਲ ਰਹੇ ਐਨਡੀਪੀਐਸ ਐਕਟ ਤਹਿਤ ਕੇਸ ਨੂੰ ਰੱਦ ਕਰ ਦਿੱਤਾ। ਇਸ ਸਬੰਧੀ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਰਾਹੀ ਜਾਣਕਾਰੀ ਦਿੱਤੀ। ਸੁਖਪਾਲ ਸਿੰਘ ਖਹਿਰਾ ਨੇ ਅਦਾਲਤ ਦੇ ਹੁਕਮਾਂ ਦੀ ਕਾਪੀ ਸਾਂਝੀ ਕੀਤੀ ਹੈ। ਸੁਖਪਾਲ ਖਹਿਰਾ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੀ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਵਿਰੁੱਧ ਫਾਜਿਲਕਾ ਵਿਖੇ 2017 ਵਿੱਚ ਦਰਜ ਝੂਠੇ ਕੇਸ ਨੂੰ ਰੱਦ ਕਰ ਦਿੱਤਾ ਹੈ ਅਤੇ ਹੁਣ ਇਸ ਹੁਕਮ ਪਿੱਛੋਂ ਈਡੀ ਕੇਸ ਵੀ ਡਿੱਗ ਜਾਵੇਗਾ।ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਅੱਜ ਮੇਰੇ ਖਿਲਾਫ ਜੋ ਕਈ ਸਰਕਾਰਾਂ/ਆਗੂਆਂ ਨੇ ਰਲਕੇ ਫਾਜਿਲਕਾ ਦੀ ਅਦਾਲਤ ਵਿੱਚ NDPS ਦਾ ਇੱਕ ਸਰਾਸਰ ਝੂਠਾ ਮੁਕੱਦਮਾ ਚਲਾਇਆ ਸੀ, ਉਸ ਨੂੰ ਰੱਦ ਕਰ ਦਿੱਤਾ ਹੈ। ਇਹਨਾਂ ਹੁਕਮਾਂ ਦੇ ਨਾਲ ਜੋ ED ਨੇ ਮੇਰੇ ਖਿਲਾਫ ਮੁਕੱਦਮਾ ਦਰਜ ਕਰਕੇ ਮੈਨੂੰ ਹਿਰਾਸਤ ਵਿੱਚ ਲਿਆ ਸੀ ਉਹ ਵੀ ਖ਼ਤਮ ਹੋ ਗਿਆ ਹੈ।