ਪੁਲਿਸ ਦੇ ਸਾਈਬਰ ਕ੍ਰਾਈਮ ਸਟੇਸ਼ਨ ਨੇ ਫਰਜ਼ੀ ਕਾਲ ਸੈਂਟਰ ਚਲਾਉਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਸਟੇਸ਼ਨ ਨੇ ਫਰਜ਼ੀ ਕਾਲ ਸੈਂਟਰ ਚਲਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਪੱਛਮੀ ਬੰਗਾਲ ਦੇ ਖੜਗਪੁਰ ਵਿੱਚ ਫਰਜ਼ੀ ਕਾਲ ਸੈਂਟਰ ਚਲਾ ਕੇ ਦੇਸ਼ ਦੇ ਕਈ ਹਿੱਸਿਆਂ ਵਿੱਚ ਲੋਕਾਂ ਦਾ ਸ਼ਿਕਾਰ ਕਰਦਾ ਸੀ। ਪੁਲਿਸ ਨੇ ਗਿਰੋਹ ਦੇ ਕੁੱਲ 12 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ ਅਤੇ ਗਿਰੋਹ ਦੇ ਮੈਂਬਰਾਂ ਦਾ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ। ਹੁਣ ਤੱਕ ਪੁਲਿਸ ਨੇ ਮੁਲਜ਼ਮਾਂ ਕੋਲੋਂ 22 ਮੋਬਾਈਲ ਫ਼ੋਨ, 2 ਡੈਬਿਟ ਕਾਰਡ, 2 ਕ੍ਰੈਡਿਟ ਕਾਰਡ, ਇੱਕ ਬੈਂਕ ਪਾਸਬੁੱਕ ਅਤੇ 1 ਜਾਅਲੀ ਆਧਾਰ ਕਾਰਡ ਬਰਾਮਦ ਕੀਤਾ ਹੈ। ਇਹ ਗ੍ਰਿਫਤਾਰੀ 7 ਸਤੰਬਰ, 2022 ਨੂੰ ਦਰਜ ਹੋਏ ਸਾਈਬਰ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਕੀਤੀ ਗਈ ਹੈ