ਚੰਡੀਗੜ੍ਹ, 04 ਅਕਤੂਬਰ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਵੱਛਤਾ ਹੀ ਸੇਵਾ ਅਭਿਆਨ—2023 ਦੇ ਅਧੀਨ ਜਿਲ੍ਹਾ ਕੋਰਟ ਕੰਪਲੈਕਸ, ਬਰਨਾਲਾ ਦੀ ਸਾਫ—ਸਫਾਈ ਕੀਤੀ ਗਈ। ਇਸ ਮੌਕੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ, ਸਮੂਹ ਜੁਡੀਸ਼ੀਅਲ ਅਫ਼ਸਰ ਸਾਹਿਬਾਨ, ਵਕੀਲ ਸਾਹਿਬਾਨ, ਸਟਾਫ਼ ਮੈਂਬਰ ਆਦਿ ਮੌਜੂਦ ਸਨ। ਸ਼੍ਰੀ ਬੀ.ਬੀ.ਐੇੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 15 ਸਤੰਬਰ 2023 ਤੋਂ 02 ਅਕਤੂਬਰ 2023 ਤੱਕ ਪੂਰੇ ਭਾਰਤ ਵਿੱਚ ਸਵੱਛਤਾ ਹੀ ਸੇਵਾ ਅਭਿਆਨ ਚਲਾਇਆ ਗਿਆ ਜਿਸ ਦਾ ਥੀਮ ਕੂੜਾ ਮੁਕਤ ਭਾਰਤ ਹੈ ਅਤੇ ਇਸ ਅਭਿਆਨ ਅਧੀਨ ਸਾਫ਼—ਸਫ਼ਾਈ ਅਭਿਆਨ, ਪਬਲਿਕ ਟਾਇਲਟ ਦੀ ਸਫ਼ਾਈ, ਵਿਦਿਆਰਥੀਆਂ ਦਾ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਦੌਰਾ ਆਦਿ ਵੱਖ ਵੱਖ ਪ੍ਰੋਗਰਾਮ ਚਲਾਏ ਗਏ। ਇਸੇ ਪ੍ਰੋਗਰਾਮ ਦੇ ਅਧੀਨ ਅੱਜ ਜਿਲ੍ਹਾ ਕੋਰਟ ਕੰਪਲੈਕਸ ਦੇ ਆਲੇ ਦੁਆਲੇ ਦੀ ਸਫ਼ਾਈ ਕਰਵਾਈ ਗਈ ਜਿਸ ਦੀ ਸ਼ੁਰੂਆਤ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਜੀ ਵੱਲੋਂ ਕੀਤੀ ਗਈ।