ਚੰਡੀਗੜ੍ਹ, 03 ਅਕਤੂਬਰ : ਪੰਜਾਬ ਅਤੇ ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 4.6 ਨਾਪੀ ਗਈ।ਭੂਚਾਲ ਦੇ ਝਟਕੇ ਉਤਰ ਭਾਰਤ ਸਣੇ ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਵੀ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਨੇਪਾਲ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਨੇਪਾਲ ‘ਚ ਦੋ ਵਾਰ ਭੂਚਾਲ ਆ ਚੁੱਕਾ ਹੈ। ਪਹਿਲਾ ਦੁਪਹਿਰ 2.25 ਵਜੇ, ਜਿਸ ਦੀ ਤੀਬਰਤਾ 4.6 ਸੀ। ਦੂਜਾ ਝਟਕਾ 2.53 ‘ਤੇ ਆਇਆ, ਜਿਸ ਦੀ ਤੀਬਰਤਾ 6.2 ਸੀ। ਉੱਤਰ ਪ੍ਰਦੇਸ਼ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੀ ਤੀਬਰਤਾ 5.5 ਮਾਪੀ ਗਈ ਹੈ।